Bible Explorer ਐਪ ਲਓ

ਪੜਚੋਲ › ਵਿਸ਼ੇ › ਗੱਦਾਰ ਅਤੇ ਫੜਵਾਉਣ ਵਾਲੇ

ਹੈਰਾਨ ਕਰਨ ਵਾਲੇ ਵੇਰਵੇ

ਬਾਈਬਲ ਵਿੱਚ ਗੱਦਾਰ ਅਤੇ ਫੜਵਾਉਣ ਵਾਲੇ

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ ਦੇ 26 ਹਿੱਸੇ, ਸਤਰ-ਦਰ-ਸਤਰ।

ਯਹੂਦਾ

  • ਯਹੂਦਾ ਇਸਕਰਿਯੋਤੀ, ਬਾਰ੍ਹਾਂ ਵਿੱਚੋਂ ਇੱਕ, “ਜਿਹੜਾ ਉਸ ਦਾ ਫੜਵਾਉਣ ਵਾਲਾ ਵੀ ਸੀ”ਲੂਕਾ 6:16
    ਆਇਤਾਂ
    ਲੂਕਾ 6:16ਯਾਕੂਬ ਦਾ ਪੁੱਤਰ ਯਹੂਦਾ ਅਤੇ ਯਹੂਦਾ ਇਸਕਰਿਯੋਤੀ ਜਿਹੜਾ ਉਸ ਦਾ ਫੜਵਾਉਣ ਵਾਲਾ ਵੀ ਸੀ।
  • ਥੈਲੀ ਦਾ ਰਖਵਾਲਾ ਹੋਣ ਕਰਕੇ ਉਹ ਉਸ ਵਿੱਚੋਂ ਕੱਢ ਲੈਂਦਾ ਸੀਯੂਹ 12:6
    ਆਇਤਾਂ
    ਯੂਹ 12:6ਯਹੂਦਾ ਨੇ ਇਹ ਗੱਲ ਇਸ ਲਈ ਨਹੀਂ ਆਖੀ ਸੀ ਕਿ ਉਹ ਗਰੀਬਾਂ ਬਾਰੇ ਚਿੰਤਾ ਕਰਦਾ ਸੀ, ਪਰ ਉਹ ਚੋਰ ਸੀ। ਚੇਲਿਆਂ ਦੀ ਟੋਲੀ ਲਈ ਧਨ ਵਾਲੀ ਥੈਲੀ ਉਸ ਕੋਲ ਹੁੰਦੀ ਸੀ, ਜਿਸ ਵਿੱਚੋਂ ਜਦੋਂ ਉਹ ਚਾਹੇ ਚੋਰੀ ਕਰ ਲੈਂਦਾ ਸੀ।
  • ਉਸ ਨੇ ਮੁੱਖ ਜਾਜਕਾਂ ਤੋਂ ਪੁੱਛਿਆ ਕਿ ਉਹ ਕੀ ਦੇਣਗੇ: ਚਾਂਦੀ ਦੇ ਤੀਹ ਸਿੱਕੇਮੱਤੀ 26:14–15
    ਆਇਤਾਂ
    ਮੱਤੀ 26:14–15ਤਦ ਉਨ੍ਹਾਂ ਬਾਰਾਂ ਵਿੱਚੋਂ ਇੱਕ ਨੇ ਜਿਸ ਦਾ ਨਾਮ ਯਹੂਦਾ ਇਸਕਰਿਯੋਤੀ ਸੀ, ਮੁੱਖ ਜਾਜਕਾਂ ਕੋਲ ਜਾ ਕੇ ਆਖਿਆ ਜੇ ਮੈਂ ਉਹ ਨੂੰ ਤੁਹਾਡੇ ਹੱਥ ਫੜਵਾ ਦਿਆਂ ਤਾਂ ਮੈਨੂੰ ਕੀ ਦਿਓਗੇ? ਤਦ ਉਨ੍ਹਾਂ ਉਸ ਨੂੰ ਤੀਹ ਚਾਂਦੀ ਦੇ ਸਿੱਕੇ ਤੋਲ ਦਿੱਤੇ।
  • ਉਸ ਸਮੇਂ ਤੋਂ ਉਹ ਭੀੜ ਤੋਂ ਦੂਰ ਮੌਕਾ ਲੱਭਣ ਲੱਗਾਮੱਤੀ 26:16, ਮਰਕੁ 14:11, ਲੂਕਾ 22:6
    ਆਇਤਾਂ
    ਮੱਤੀ 26:16ਅਤੇ ਉਹ ਉਸੇ ਸਮੇਂ ਤੋਂ ਉਸ ਨੂੰ ਫੜਵਾਉਣ ਦਾ ਮੌਕਾ ਲੱਭਣ ਲੱਗਾ।
    ਮਰਕੁ 14:11ਅਤੇ ਉਹ ਇਹ ਸੁਣ ਕੇ ਅਨੰਦ ਹੋਏ ਅਤੇ ਉਸ ਨੂੰ ਰੁਪਏ ਦੇਣ ਦਾ ਕਰਾਰ ਕੀਤਾ। ਤਦ ਉਹ ਇਸ ਗੱਲ ਦੇ ਪਿੱਛੇ ਲੱਗਾ ਜੋ ਕਿਸ ਤਰ੍ਹਾਂ ਮੌਕਾ ਪਾ ਕੇ ਉਹ ਨੂੰ ਫੜਵਾ ਦੇਵੇ।
    ਲੂਕਾ 22:6ਉਸ ਨੇ ਮੰਨ ਲਿਆ ਅਤੇ ਮੌਕਾ ਲੱਭਦਾ ਸੀ ਜੋ ਉਸ ਨੂੰ ਭੀੜ ਦੇ ਨਾ ਹੁੰਦਿਆਂ ਉਨ੍ਹਾਂ ਦੇ ਹੱਥ ਫੜ੍ਹਵਾਏ।
  • ਭੋਜਨ ਵੇਲੇ ਯਿਸੂ ਨੇ ਆਖਿਆ: “ਤੁਹਾਡੇ ਵਿੱਚੋਂ ਇੱਕ ਮੈਨੂੰ ਫੜਵਾਏਗਾ”ਮੱਤੀ 26:21
    ਆਇਤਾਂ
    ਮੱਤੀ 26:21ਅਤੇ ਜਦ ਉਹ ਖਾ ਰਹੇ ਸਨ ਉਸ ਨੇ ਆਖਿਆ, ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਤੁਹਾਡੇ ਵਿੱਚੋਂ ਇੱਕ ਮੈਨੂੰ ਫੜਵਾਏਗਾ।
  • ਯਹੂਦਾ: “ਗੁਰੂ ਜੀ, ਕੀ ਉਹ ਮੈਂ ਹਾਂ?”ਮੱਤੀ 26:25
    ਆਇਤਾਂ
    ਮੱਤੀ 26:25ਤਦ ਯਹੂਦਾ, ਜਿਸ ਨੇ ਉਹ ਨੂੰ ਫੜਵਾਇਆ ਅੱਗੋਂ ਬੋਲਿਆ, ਗੁਰੂ ਜੀ, ਕੀ ਉਹ ਮੈਂ ਹਾਂ? ਉਸ ਨੇ ਉਹ ਨੂੰ ਆਖਿਆ, ਤੂੰ ਆਪ ਹੀ ਆਖ ਦਿੱਤਾ।
  • ਯਿਸੂ ਨੇ ਯਹੂਦਾ ਨੂੰ ਡੋਬੀ ਹੋਈ ਬੁਰਕੀ ਦਿੱਤੀ, ਅਤੇ ਯਹੂਦਾ ਰਾਤ ਵਿੱਚ ਬਾਹਰ ਚਲਾ ਗਿਆਯੂਹ 13:26, ਯੂਹ 13:30
    ਆਇਤਾਂ
    ਯੂਹ 13:26ਯਿਸੂ ਨੇ ਆਖਿਆ, “ਜਿਸ ਲਈ ਮੈਂ ਰੋਟੀ ਕਟੋਰੇ ਵਿੱਚ ਡਬੋਵਾਂਗਾ ਅਤੇ ਉਸ ਨੂੰ ਦੇਵਾਂਗਾ ਉਹੀ ਇੱਕ ਹੈ ਜੋ ਮੈਨੂੰ ਮੇਰੇ ਦੁਸ਼ਮਣਾਂ ਹੱਥੀਂ ਫ਼ੜਵਾਏਗਾ।” ਸੋ ਯਿਸੂ ਨੇ ਰੋਟੀ ਲਈ ਕਟੋਰੇ ਵਿੱਚ ਡਬੋਈ ਅਤੇ ਸ਼ਮਊਨ ਦੇ ਪੁੱਤਰ ਯਹੂਦਾ ਇਸਕਰਿਯੋਤੀ ਨੂੰ ਦਿੱਤੀ।
    ਯੂਹ 13:30ਤਾਂ ਯਹੂਦਾ ਰੋਟੀ ਲੈ ਕੇ ਝੱਟ ਬਾਹਰ ਨਿੱਕਲ ਗਿਆ। ਇਹ ਰਾਤ ਦਾ ਸਮਾਂ ਸੀ।
  • ਯਹੂਦਾ ਉਸ ਬਾਗ਼ ਨੂੰ ਜਾਣਦਾ ਸੀ, ਕਿਉਂਕਿ ਯਿਸੂ ਅਕਸਰ ਉੱਥੇ ਆਪਣੇ ਚੇਲਿਆਂ ਨਾਲ ਜਾਂਦਾ ਸੀਯੂਹ 18:2
    ਆਇਤਾਂ
    ਯੂਹ 18:2ਅਤੇ ਯਹੂਦਾ ਇਸ ਥਾਂ ਤੋਂ ਵਾਕਫ਼ ਸੀ, ਕਿਉਂਕਿ ਯਿਸੂ ਅਕਸਰ ਆਪਣੇ ਚੇਲਿਆਂ ਨਾਲ ਉਸ ਥਾਂ ਤੇ ਜਾਂਦਾ ਸੀ। ਇਹ ਯਹੂਦਾ ਹੀ ਸੀ ਜਿਸ ਨੇ ਯਿਸੂ ਨੂੰ ਉਸ ਦੇ ਵੈਰੀਆਂ ਹੱਥੀਂ ਫ਼ੜਵਾਉਣਾ ਸੀ।
  • ਉਹ ਲਾਲਟੈਣਾਂ, ਮਸ਼ਾਲਾਂ ਅਤੇ ਹਥਿਆਰਾਂ ਵਾਲੇ ਸਿਪਾਹੀਆਂ ਨਾਲ ਆਇਆਯੂਹ 18:3
    ਆਇਤਾਂ
    ਯੂਹ 18:3ਫ਼ਿਰ ਯਹੂਦਾ ਉੱਥੇ ਸਿਪਾਹੀਆਂ ਦਾ ਇੱਕ ਜੱਥਾ ਲੈ ਕੇ ਆਇਆ, ਇਹੀ ਨਹੀਂ ਸਗੋਂ ਉਹ ਆਪਣੇ ਨਾਲ ਮੁੱਖ ਜਾਜਕਾਂ ਅਤੇ ਫ਼ਰੀਸੀਆਂ ਕੋਲੋਂ ਕੁਝ ਪਿਆਦੇ ਵੀ ਲੈ ਆਇਆ। ਉਨ੍ਹਾਂ ਦੇ ਹੱਥਾਂ ਵਿੱਚ ਦੀਵੇ, ਮਸ਼ਾਲਾਂ ਅਤੇ ਹਥਿਆਰ ਸਨ।
  • ਨਿਸ਼ਾਨੀ: “ਜਿਸ ਨੂੰ ਮੈਂ ਚੁੰਮਾਂ ਉਹੀ ਹੈ”ਮੱਤੀ 26:48–49, ਮਰਕੁ 14:44–45
    ਆਇਤਾਂ
    ਮੱਤੀ 26:48–49ਉਹ ਦੇ ਫੜਵਾਉਣ ਵਾਲੇ ਨੇ ਉਨ੍ਹਾਂ ਨੂੰ ਇਹ ਕਿਹਾ ਸੀ ਕਿ ਜਿਸ ਨੂੰ ਮੈਂ ਚੁੰਮਾਂ ਉਹੀ ਹੈ, ਉਸ ਨੂੰ ਫੜ੍ਹ ਲੈਣਾ। ਅਤੇ ਝੱਟ ਯਿਸੂ ਕੋਲ ਆ ਕੇ ਉਹ ਨੇ ਗੁਰੂ ਜੀ ਨਮਸਕਾਰ ਆਖਿਆ! ਅਤੇ ਉਹ ਨੂੰ ਚੁੰਮਿਆ।
    ਮਰਕੁ 14:44–45ਉਹ ਦੇ ਫੜਵਾਉਣ ਵਾਲੇ ਨੇ ਉਨ੍ਹਾਂ ਨੂੰ ਇਹ ਕਹਿ ਕੇ ਪਤਾ ਦਿੱਤਾ ਸੀ, ਕਿ ਜਿਸ ਨੂੰ ਮੈਂ ਚੁੰਮਾਂ ਉਹੀ ਹੈ। ਉਹ ਨੂੰ ਫੜ੍ਹ ਕੇ ਤਕੜਾਈ ਨਾਲ ਲੈ ਜਾਣਾ! ਸੋ ਜਦ ਉਹ ਆ ਗਿਆ ਝੱਟ ਉਹ ਦੇ ਕੋਲ ਜਾ ਕੇ ਉਸ ਨੇ ਕਿਹਾ, ਗੁਰੂ ਜੀ! ਅਤੇ ਉਹ ਨੂੰ ਚੁੰਮਿਆ।
  • “ਯਹੂਦਾ, ਭਲਾ, ਤੂੰ ਮਨੁੱਖ ਦੇ ਪੁੱਤਰ ਨੂੰ ਚੁੰਮ ਕੇ ਫੜ੍ਹਵਾਉਂਦਾ ਹੈਂ?”ਲੂਕਾ 22:47–48
    ਆਇਤਾਂ
    ਲੂਕਾ 22:47–48ਉਹ ਅਜੇ ਬੋਲਦਾ ਹੀ ਸੀ, ਕਿ ਵੇਖੋ, ਇੱਕ ਭੀੜ ਆਈ ਅਤੇ ਉਨ੍ਹਾਂ ਬਾਰਾਂ ਵਿੱਚੋਂ ਇੱਕ ਜਿਸ ਦਾ ਨਾਮ ਯਹੂਦਾ ਇਸਕਰਯੋਤੀ ਉਨ੍ਹਾਂ ਦੇ ਅੱਗੇ-ਅੱਗੇ ਤੁਰ ਕੇ ਯਿਸੂ ਦੇ ਨੇੜੇ ਆਇਆ ਤਾਂ ਜੋ ਉਸ ਨੂੰ ਚੁੰਮੇ। ਤਦ ਯਿਸੂ ਨੇ ਉਸ ਨੂੰ ਆਖਿਆ, ਯਹੂਦਾ, ਭਲਾ, ਤੂੰ ਮਨੁੱਖ ਦੇ ਪੁੱਤਰ ਨੂੰ ਚੁੰਮ ਕੇ ਫੜ੍ਹਵਾਉਂਦਾ ਹੈਂ?
  • ਪਛਤਾਵੇ ਨਾਲ ਭਰ ਕੇ ਉਸ ਨੇ ਚਾਂਦੀ ਮੋੜ ਦਿੱਤੀ ਅਤੇ ਫਾਹਾ ਲੈ ਲਿਆਮੱਤੀ 27:3–5
    ਆਇਤਾਂ
    ਮੱਤੀ 27:3–5ਤਦ ਯਹੂਦਾ ਜਿਸ ਨੇ ਉਸ ਨੂੰ ਫੜ੍ਹਵਾਇਆ ਸੀ, ਜਦੋਂ ਉਹ ਨੇ ਇਹ ਵੇਖਿਆ ਕਿ ਉਸ ਉੱਤੇ ਸਜ਼ਾ ਦਾ ਹੁਕਮ ਹੋ ਗਿਆ ਹੈ, ਤਾਂ ਉਹ ਪਛਤਾਇਆ ਅਤੇ ਉਹ ਤੀਹ ਚਾਂਦੀ ਦੇ ਸਿੱਕੇ ਮੁੱਖ ਜਾਜਕਾਂ ਅਤੇ ਬਜ਼ੁਰਗਾਂ ਕੋਲ ਮੋੜ ਲਿਆਇਆ ਅਤੇ ਬੋਲਿਆ, ਮੈਂ ਪਾਪ ਕੀਤਾ, ਜੋ ਨਿਰਦੋਸ਼ ਜਾਨ ਨੂੰ ਫੜ੍ਹਵਾ ਦਿੱਤਾ। ਪਰ ਉਹ ਬੋਲੇ, ਸਾਨੂੰ ਕੀ? ਤੂੰ ਹੀ ਜਾਣ। ਅਤੇ ਉਹ ਉਨ੍ਹਾਂ ਰੁਪਿਆਂ ਨੂੰ ਹੈਕਲ ਵਿੱਚ ਸੁੱਟ ਕੇ ਚੱਲਿਆ ਗਿਆ ਅਤੇ ਜਾ ਕੇ ਫਾਹਾ ਲੈ ਲਿਆ।
  • ਉਸ ਪੈਸੇ ਨਾਲ ਘੁਮਿਆਰ ਦਾ ਖੇਤ ਖਰੀਦਿਆ ਗਿਆ, ਜਿਸ ਨੂੰ ਲਹੂ ਦਾ ਖੇਤ ਆਖਦੇ ਹਨਮੱਤੀ 27:7–8
    ਆਇਤਾਂ
    ਮੱਤੀ 27:7–8ਤਾਂ ਉਨ੍ਹਾਂ ਨੇ ਯੋਜਨਾਂ ਬਣਾ ਕੇ ਉਨ੍ਹਾਂ ਨਾਲ ਇੱਕ ਘੁਮਿਆਰ ਦਾ ਖੇਤ ਪਰਦੇਸੀਆਂ ਦੇ ਦੱਬਣ ਲਈ ਮੁੱਲ ਲਿਆ। ਇਸ ਕਾਰਨ ਉਹ ਖੇਤ ਅੱਜ ਤੱਕ ਲਹੂ ਦਾ ਖੇਤ ਅਖਵਾਉਂਦਾ ਹੈ।
  • ਰਸੂਲਾਂ ਦੇ ਕਰਤੱਬ ਵਿੱਚ ਉਸ ਖੇਤ ਨੂੰ ਅਕਲਦਮਾ ਆਖਿਆ ਗਿਆ ਹੈਰਸੂਲਾਂ 1:18–19
    ਆਇਤਾਂ
    ਰਸੂਲਾਂ 1:18–19ਇਸ ਮਨੁੱਖ ਨੇ ਕੁਧਰਮ ਦੀ ਕਮਾਈ ਨਾਲ ਇੱਕ ਖੇਤ ਮੁੱਲ ਲਿਆ ਅਤੇ ਮੂਧੇ ਮੂੰਹ ਡਿੱਗਿਆ ਅਤੇ ਉਸ ਦਾ ਢਿੱਡ ਪਾਟ ਗਿਆ ਅਤੇ ਉਹ ਦੀਆਂ ਸਾਰੀਆਂ ਆਂਦਰਾਂ ਬਾਹਰ ਆ ਗਈਆਂ। ਅਤੇ ਇਹ ਗੱਲ ਸਾਰੇ ਯਰੂਸ਼ਲਮ ਦੇ ਰਹਿਣ ਵਾਲੇ ਜਾਣ ਗਏ, ਐਥੋਂ ਤੱਕ ਜੋ ਉਨਾਂ ਦੀ ਭਾਸ਼ਾ ਵਿੱਚ ਉਸ ਖੇਤ ਦਾ ਨਾਮ “ਅਕਲਦਮਾ” ਅਰਥਾਤ “ਲਹੂ ਦਾ ਖੇਤ” ਪੈ ਗਿਆ

ਹੋਰ

  • ਬੈਤਏਲ ਦੇ ਇੱਕ ਮਨੁੱਖ ਨੇ ਜਸੂਸਾਂ ਨੂੰ ਅੰਦਰ ਜਾਣ ਦਾ ਰਾਹ ਵਿਖਾਇਆ; ਉਸ ਦਾ ਪਰਿਵਾਰ ਬਚਾ ਲਿਆ ਗਿਆਨਿਆਂਈ 1:23–25
    ਆਇਤਾਂ
    ਨਿਆਂਈ 1:23–25ਯੂਸੁਫ਼ ਦੇ ਘਰਾਣੇ ਨੇ ਬੈਤਏਲ ਦਾ ਭੇਤ ਲੈਣ ਲਈ ਲੋਕ ਭੇਜੇ। ਪਹਿਲਾਂ ਉਸ ਸ਼ਹਿਰ ਦਾ ਨਾਮ ਲੂਜ਼ ਸੀ। ਜਦ ਭੇਤੀਆਂ ਨੇ ਇੱਕ ਆਦਮੀ ਨੂੰ ਸ਼ਹਿਰ ਵਿੱਚੋਂ ਨਿੱਕਲਦਿਆਂ ਵੇਖਿਆ ਤਾਂ ਉਸ ਨੂੰ ਕਿਹਾ, “ਜੇਕਰ ਤੂੰ ਸ਼ਹਿਰ ਵਿੱਚ ਵੜਨ ਦਾ ਰਾਹ ਸਾਨੂੰ ਵਿਖਾਏਂ ਤਾਂ ਅਸੀਂ ਵੀ ਤੇਰੇ ਨਾਲ ਭਲਿਆਈ ਕਰਾਂਗੇ।” ਤਦ ਉਸ ਨੇ ਉਨ੍ਹਾਂ ਨੂੰ ਸ਼ਹਿਰ ਵਿੱਚ ਵੜਨ ਦਾ ਰਾਹ ਵਿਖਾਇਆ ਅਤੇ ਉਨ੍ਹਾਂ ਨੇ ਸਾਰੇ ਸ਼ਹਿਰ ਨੂੰ ਤਲਵਾਰ ਦੀ ਧਾਰ ਨਾਲ ਮਾਰਿਆ ਪਰ ਉਸ ਮਨੁੱਖ ਨੂੰ ਉਸ ਦੇ ਸਾਰੇ ਘਰਾਣੇ ਨਾਲ ਜੀਉਂਦਾ ਛੱਡ ਦਿੱਤਾ।
  • ਫ਼ਲਿਸਤੀਆਂ ਦੇ ਹਰ ਸਰਦਾਰ ਨੇ ਦਲੀਲਾਹ ਨੂੰ ਸਮਸੂਨ ਦੇ ਬਲ ਦਾ ਭੇਤ ਲੱਭਣ ਲਈ ਚਾਂਦੀ ਦੇਣ ਦਾ ਵਾਇਦਾ ਕੀਤਾਨਿਆਂਈ 16:5
    ਆਇਤਾਂ
    ਨਿਆਂਈ 16:5ਫ਼ਲਿਸਤੀਆਂ ਦੇ ਸਰਦਾਰਾਂ ਨੇ ਉਸ ਇਸਤਰੀ ਦੇ ਕੋਲ ਜਾ ਕੇ ਕਿਹਾ, “ਤੂੰ ਉਸ ਨੂੰ ਫੁਸਲਾ ਕੇ ਪਤਾ ਕਰ ਕਿ ਉਸ ਦੀ ਵੱਡੀ ਸ਼ਕਤੀ ਦਾ ਕੀ ਭੇਤ ਹੈ ਅਤੇ ਅਸੀਂ ਉਸ ਨੂੰ ਕਿਸ ਤਰ੍ਹਾਂ ਵੱਸ ਵਿੱਚ ਕਰੀਏ ਕਿ ਉਸ ਨੂੰ ਬੰਨ੍ਹ ਕੇ ਅਧੀਨ ਕਰ ਲਈਏ, ਤਾਂ ਸਾਡੇ ਸਾਰਿਆਂ ਵਿੱਚੋਂ ਹਰ ਇੱਕ ਵਿਅਕਤੀ ਤੈਨੂੰ ਗਿਆਰਾਂ-ਗਿਆਰਾਂ ਸੌ ਚਾਂਦੀ ਦੇ ਸਿੱਕੇ ਦੇਵੇਗਾ।”
  • ਜਦ ਸਮਸੂਨ ਨੇ ਆਪਣਾ ਭੇਤ ਦੱਸ ਦਿੱਤਾ ਤਾਂ ਉਸ ਨੇ ਉਨ੍ਹਾਂ ਨੂੰ ਸੱਦਿਆ, ਅਤੇ ਉਹ ਪੈਸੇ ਲੈ ਆਏਨਿਆਂਈ 16:18
    ਆਇਤਾਂ
    ਨਿਆਂਈ 16:18ਜਦ ਦਲੀਲਾਹ ਨੇ ਵੇਖਿਆ ਕਿ ਉਸ ਨੇ ਆਪਣੇ ਮਨ ਦਾ ਸਾਰਾ ਭੇਤ ਖੋਲ੍ਹ ਦਿੱਤਾ ਹੈ ਤਾਂ ਉਸ ਨੇ ਫ਼ਲਿਸਤੀਆਂ ਦੇ ਸਰਦਾਰਾਂ ਨੂੰ ਸੰਦੇਸ਼ਾ ਭੇਜਿਆ, “ਇਸ ਵਾਰੀ ਚੜ੍ਹ ਆਓ ਕਿਉਂਕਿ ਜੋ ਕੁਝ ਉਸ ਦੇ ਮਨ ਵਿੱਚ ਸੀ, ਉਹ ਸਭ ਉਸ ਨੇ ਮੇਰੇ ਅੱਗੇ ਪ੍ਰਗਟ ਕੀਤਾ ਹੈ।” ਤਦ ਫ਼ਲਿਸਤੀਆਂ ਦੇ ਸਰਦਾਰ ਆਪਣੇ ਹੱਥ ਵਿੱਚ ਧਨ ਲੈ ਕੇ ਉਸ ਦੇ ਕੋਲ ਆਏ।
  • ਅਦੋਮੀ ਦੋਏਗ ਨੇ ਸ਼ਾਊਲ ਨੂੰ ਦੱਸਿਆ ਕਿ ਨੋਬ ਦੇ ਜਾਜਕ ਨੇ ਦਾਊਦ ਦੀ ਸਹਾਇਤਾ ਕੀਤੀ1 ਸਮੂ 22:9–10
    ਆਇਤਾਂ
    1 ਸਮੂ 22:9–10ਤਦ ਦੋਏਗ ਅਦੋਮੀ ਨੇ ਜੋ ਸ਼ਾਊਲ ਦੇ ਸੇਵਕਾਂ ਕੋਲ ਖੜ੍ਹਾ ਸੀ ਉੱਤਰ ਦੇ ਕੇ ਆਖਿਆ, ਮੈਂ ਯੱਸੀ ਦੇ ਪੁੱਤਰ ਨੂੰ ਨੋਬ ਵਿੱਚ ਅਹੀਟੂਬ ਦੇ ਪੁੱਤਰ ਅਹੀਮਲਕ ਜਾਜਕ ਕੋਲ ਆਉਂਦਾ ਵੇਖਿਆ। ਉਹ ਦੇ ਲਈ ਉਸ ਨੇ ਯਹੋਵਾਹ ਕੋਲੋਂ ਪੁੱਛਿਆ ਅਤੇ ਉਹ ਨੂੰ ਰਾਹ ਲਈ ਭੋਜਨ ਵਸਤਾਂ ਦਿੱਤੀਆਂ ਅਤੇ ਫ਼ਲਿਸਤੀ ਗੋਲਿਅਥ ਦੀ ਤਲਵਾਰ ਉਹ ਨੂੰ ਦਿੱਤੀ।
  • ਦਾਊਦ ਨੂੰ ਪਤਾ ਲੱਗਦਾ ਹੈ ਕਿ ਕਈਲਾਹ ਦੇ ਲੋਕ ਉਸ ਨੂੰ ਸ਼ਾਊਲ ਦੇ ਹਵਾਲੇ ਕਰ ਦੇਣਗੇ1 ਸਮੂ 23:12
    ਆਇਤਾਂ
    1 ਸਮੂ 23:12ਤਦ ਦਾਊਦ ਨੇ ਆਖਿਆ, ਕੀ, ਕਈਲਾਹ ਦੇ ਲੋਕ ਮੈਨੂੰ ਅਤੇ ਮੇਰੇ ਲੋਕਾਂ ਨੂੰ ਸ਼ਾਊਲ ਦੇ ਹੱਥ ਦੇ ਦੇਣਗੇ ਜਾਂ ਨਹੀਂ? ਯਹੋਵਾਹ ਨੇ ਆਖਿਆ, ਉਹ ਦੇ ਦੇਣਗੇ।
  • ਦਾਊਦ ਦਾ ਸਲਾਹਕਾਰ ਅਹੀਥੋਫ਼ਲ ਅਬਸ਼ਾਲੋਮ ਦੀ ਸਾਜਿਸ਼ ਵਿੱਚ ਰਲ ਗਿਆ2 ਸਮੂ 15:12, 2 ਸਮੂ 15:31
    ਆਇਤਾਂ
    2 ਸਮੂ 15:12ਅਬਸ਼ਾਲੋਮ ਨੇ ਦਾਊਦ ਦੇ ਮੰਤਰੀ ਗੀਲੋਨੀ ਅਹੀਥੋਫ਼ਲ ਨੂੰ ਉਹ ਦੇ ਸ਼ਹਿਰ ਗਿਲੋਹ ਤੋਂ ਜਿਸ ਵੇਲੇ ਉਹ ਬਲੀ ਚੜ੍ਹਾਉਂਦਾ ਸੀ, ਸੱਦ ਲਿਆ ਅਤੇ ਸਭਾ ਵੱਧਦੀ ਜਾਂਦੀ ਸੀ ਕਿਉਂ ਜੋ ਲੋਕ ਅਬਸ਼ਾਲੋਮ ਨਾਲ ਜੁੜਦੇ ਜਾਂਦੇ ਸਨ।
    2 ਸਮੂ 15:31ਕਿਸੇ ਨੇ ਦਾਊਦ ਨੂੰ ਦੱਸਿਆ, ਅਹੀਥੋਫ਼ਲ ਵੀ ਅਬਸ਼ਾਲੋਮ ਦੇ ਨਾਲ ਹੈ, ਤਦ ਦਾਊਦ ਨੇ ਆਖਿਆ, ਹੇ ਯਹੋਵਾਹ, ਮੈਂ ਤੇਰੇ ਅੱਗੇ ਬੇਨਤੀ ਕਰਦਾ ਹਾਂ ਕਿ ਅਹੀਥੋਫ਼ਲ ਦੀ ਸਲਾਹ ਨੂੰ ਮੂਰਖਤਾਈ ਵਿੱਚ ਬਦਲ ਦੇ।
  • ਜਦ ਉਸ ਦੀ ਸਲਾਹ ਨਾ ਮੰਨੀ ਗਈ ਤਾਂ ਅਹੀਥੋਫ਼ਲ ਘਰ ਜਾ ਕੇ ਫਾਹਾ ਲੈ ਕੇ ਮਰ ਗਿਆ2 ਸਮੂ 17:23
    ਆਇਤਾਂ
    2 ਸਮੂ 17:23ਜਦ ਅਹੀਥੋਫ਼ਲ ਨੇ ਵੇਖਿਆ ਕਿ ਮੇਰੀ ਸਲਾਹ ਅਨੁਸਾਰ ਕੰਮ ਨਹੀਂ ਕੀਤਾ ਗਿਆ ਤਾਂ ਉਸ ਨੇ ਆਪਣੇ ਗਧੇ ਉੱਤੇ ਕਾਠੀ ਪਾਈ ਅਤੇ ਉਸ ਉੱਤੇ ਬੈਠ ਕੇ ਆਪਣੇ ਸ਼ਹਿਰ ਵਿੱਚ ਘਰ ਨੂੰ ਗਿਆ ਅਤੇ ਆਪਣੇ ਘਰਾਣੇ ਨੂੰ ਸੰਭਾਲ ਕੇ ਆਪਣੇ ਆਪ ਨੂੰ ਫਾਹੇ ਲਾ ਲਿਆ ਅਤੇ ਮਰ ਗਿਆ ਅਤੇ ਆਪਣੇ ਪਿਤਾ ਦੀ ਕਬਰ ਵਿੱਚ ਦੱਬਿਆ ਗਿਆ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ