ਹੈਰਾਨ ਕਰਨ ਵਾਲੇ ਵੇਰਵੇ
ਬਾਈਬਲ ਵਿੱਚ ਜੌੜੇ
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ ਦੇ 8 ਹਿੱਸੇ, ਸਤਰ-ਦਰ-ਸਤਰ।
ਏਸਾਓ ਅਤੇ ਯਾਕੂਬ
- ਰਿਬਕਾਹ ਦੇ ਜੌੜੇ ਉਸ ਦੇ ਅੰਦਰ ਆਪਸ ਵਿੱਚ ਧੱਕਾ-ਮੁੱਕੀ ਕਰਦੇ ਸਨਉਤ 25:22
ਆਇਤਾਂ
ਉਤ 25:22ਬੱਚੇ ਉਸ ਦੀ ਕੁੱਖ ਵਿੱਚ ਇੱਕ ਦੂਜੇ ਨਾਲ ਘੁਲਦੇ ਸਨ, ਤਦ ਉਸ ਨੇ ਆਖਿਆ, ਜੇਕਰ ਮੇਰੀ ਹਾਲਤ ਇਸੇ ਤਰ੍ਹਾਂ ਹੀ ਰਹੀ ਤਾਂ ਮੈਂ ਕਿਵੇਂ ਜੀਉਂਦੀ ਰਹਾਂਗੀ? ਤਦ ਉਹ ਯਹੋਵਾਹ ਕੋਲੋਂ ਪੁੱਛਣ ਗਈ।
- ਏਸਾਓ ਪਹਿਲਾਂ ਨਿੱਕਲਿਆ, ਲਾਲ ਅਤੇ ਵਾਲਾਂ ਨਾਲ ਢੱਕਿਆ ਹੋਇਆਉਤ 25:24–25
ਆਇਤਾਂ
ਉਤ 25:24–25ਜਦ ਉਸ ਦੇ ਜਣਨ ਦੇ ਦਿਨ ਪੂਰੇ ਹੋਏ ਤਾਂ ਵੇਖੋ ਉਸ ਦੀ ਕੁੱਖ ਵਿੱਚ ਜੁੜਵਾਂ ਬੱਚੇ ਸਨ। ਪਹਿਲੌਠਾ ਸਾਰੇ ਦਾ ਸਾਰਾ ਲਾਲ ਜੱਤ ਵਾਲੇ ਬਸਤਰ ਵਰਗਾ ਬਾਹਰ ਨਿੱਕਲਿਆ, ਇਸ ਲਈ ਉਨ੍ਹਾਂ ਨੇ ਉਸ ਦਾ ਨਾਮ ਏਸਾਓ ਰੱਖਿਆ।
- ਯਾਕੂਬ ਏਸਾਓ ਦੀ ਅੱਡੀ ਫੜੀ ਨਿੱਕਲਿਆਉਤ 25:26
ਆਇਤਾਂ
ਉਤ 25:26ਉਸ ਦੇ ਬਾਅਦ ਉਸ ਦਾ ਭਰਾ ਨਿੱਕਲਿਆ ਅਤੇ ਉਸ ਦੇ ਹੱਥ ਨੇ ਏਸਾਓ ਦੀ ਅੱਡੀ ਫੜੀ ਹੋਈ ਸੀ, ਤਾਂ ਉਸ ਦਾ ਨਾਮ ਯਾਕੂਬ ਰੱਖਿਆ ਗਿਆ। ਜਦ ਰਿਬਕਾਹ ਨੇ ਉਨ੍ਹਾਂ ਨੂੰ ਜਨਮ ਦਿੱਤਾ ਉਸ ਸਮੇਂ ਇਸਹਾਕ ਸੱਠ ਸਾਲ ਦਾ ਸੀ।
- ਜੌੜਿਆਂ ਦੇ ਜਨਮ ਵੇਲੇ ਇਸਹਾਕ ਸੱਠ ਸਾਲਾਂ ਦਾ ਸੀਉਤ 25:26
ਆਇਤਾਂ
ਉਤ 25:26ਉਸ ਦੇ ਬਾਅਦ ਉਸ ਦਾ ਭਰਾ ਨਿੱਕਲਿਆ ਅਤੇ ਉਸ ਦੇ ਹੱਥ ਨੇ ਏਸਾਓ ਦੀ ਅੱਡੀ ਫੜੀ ਹੋਈ ਸੀ, ਤਾਂ ਉਸ ਦਾ ਨਾਮ ਯਾਕੂਬ ਰੱਖਿਆ ਗਿਆ। ਜਦ ਰਿਬਕਾਹ ਨੇ ਉਨ੍ਹਾਂ ਨੂੰ ਜਨਮ ਦਿੱਤਾ ਉਸ ਸਮੇਂ ਇਸਹਾਕ ਸੱਠ ਸਾਲ ਦਾ ਸੀ।
ਪਰਸ ਅਤੇ ਜ਼ਰਹ
- ਤਾਮਾਰ ਨੇ ਜੌੜਿਆਂ ਨੂੰ ਜਨਮ ਦਿੱਤਾ; ਇੱਕ ਦੇ ਹੱਥ ਉੱਤੇ ਲਾਲ ਧਾਗਾ ਬੰਨ੍ਹਿਆ ਗਿਆਉਤ 38:27–28
ਆਇਤਾਂ
ਉਤ 38:27–28ਅਜਿਹਾ ਹੋਇਆ ਕਿ ਉਸ ਦੇ ਜਣਨ ਦੇ ਸਮੇਂ ਉਸ ਦੀ ਕੁੱਖ ਵਿੱਚ ਜੋੜੇ ਸਨ। ਅਤੇ ਜਦ ਉਹ ਜਨਮ ਦੇਣ ਲੱਗੀ ਤਾਂ ਇੱਕ ਬੱਚੇ ਨੇ ਆਪਣਾ ਹੱਥ ਬਾਹਰ ਕੱਢਿਆ ਅਤੇ ਦਾਈ ਨੇ ਫੜ੍ਹ ਕੇ ਉਸ ਦੇ ਹੱਥ ਨੂੰ ਲਾਲ ਧਾਗਾ ਬੰਨ੍ਹ ਦਿੱਤਾ ਅਤੇ ਆਖਿਆ, ਇਹ ਪਹਿਲਾਂ ਨਿੱਕਲਿਆ ਹੈ।
- ਪਰ ਉਸ ਦਾ ਭਰਾ ਪਹਿਲਾਂ ਨਿੱਕਲ ਆਇਆ ਅਤੇ ਉਸ ਦਾ ਨਾਮ ਪਰਸ ਰੱਖਿਆ ਗਿਆਉਤ 38:29
ਆਇਤਾਂ
ਉਤ 38:29ਫਿਰ ਹੋਇਆ ਕਿ ਜਦ ਉਸ ਨੇ ਆਪਣਾ ਹੱਥ ਖਿੱਚ ਲਿਆ ਤਾਂ ਵੇਖੋ ਉਸ ਦੇ ਭਰਾ ਨੇ ਜਨਮ ਲਿਆ ਅਤੇ ਦਾਈ ਨੇ ਆਖਿਆ, ਤੂੰ ਬਾਹਰ ਆਉਣ ਵਿੱਚ ਕਿਉਂ ਜ਼ੋਰ ਲਗਾਇਆ ਹੈਂ, ਇਹ ਜ਼ੋਰ ਤੇਰੇ ਉੱਤੇ ਆਵੇ ਇਸ ਲਈ ਉਸ ਨਾ ਨਾਮ ਪਰਸ ਰੱਖਿਆ ਗਿਆ।
- ਫਿਰ ਜ਼ਰਹ ਨਿੱਕਲਿਆ, ਜਿਸ ਦੇ ਹੱਥ ਉੱਤੇ ਲਾਲ ਧਾਗਾ ਸੀਉਤ 38:30
ਆਇਤਾਂ
ਉਤ 38:30ਉਸ ਤੋਂ ਬਾਅਦ ਉਸ ਦਾ ਭਰਾ ਜਿਸ ਦੇ ਹੱਥ ਲਾਲ ਧਾਗਾ ਬੰਨ੍ਹਿਆ ਗਿਆ ਸੀ, ਜਨਮ ਲਿਆ ਅਤੇ ਉਸ ਦਾ ਨਾਮ ਜ਼ਰਹ ਰੱਖਿਆ ਗਿਆ।
ਹੋਰ
- ਪੌਲੁਸ ਸਿਕੰਦਰਿਯਾ ਦੇ ਇੱਕ ਜਹਾਜ਼ ਉੱਤੇ ਗਿਆ ਜਿਸ ਦੇ ਅਗਲੇ ਪਾਸੇ ਜੌੜੇ ਭਰਾਵਾਂ (ਦੇਉਸਕੂਰੀ) ਦੀ ਮੂਰਤ ਸੀਰਸੂਲਾਂ 28:11
ਆਇਤਾਂ
ਰਸੂਲਾਂ 28:11ਤਿੰਨਾਂ ਮਹੀਨਿਆਂ ਤੋਂ ਬਾਅਦ ਅਸੀਂ ਸਿਕੰਦਰਿਯਾ ਦੇ ਇੱਕ ਜਹਾਜ਼ ਤੇ ਚੜ੍ਹ ਕੇ ਤੁਰ ਪਏ ਜਿਹ ਦਾ ਨਾਮ ਦੇਉਸਕੂਰੀ ਸੀ ਅਤੇ ਉਹ ਨੇ ਸਾਰਾ ਸਿਆਲ ਇਸ ਟਾਪੂ ਵਿੱਚ ਕੱਟਿਆ ਸੀ!
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ