ਪੜਚੋਲ › ਵਿਸ਼ੇ › ਪੈਰ ਅਤੇ ਹੱਥ ਧੋਣਾ
ਹੈਰਾਨ ਕਰਨ ਵਾਲੇ ਵੇਰਵੇ
ਬਾਈਬਲ ਵਿੱਚ ਪੈਰ ਅਤੇ ਹੱਥ ਧੋਣਾ
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ ਦੇ 27 ਹਿੱਸੇ, ਸਤਰ-ਦਰ-ਸਤਰ।
- ਅਬਰਾਹਾਮ ਆਪਣੇ ਪਰਾਹੁਣਿਆਂ ਨੂੰ ਪੈਰ ਧੋਣ ਅਤੇ ਅਰਾਮ ਕਰਨ ਲਈ ਪਾਣੀ ਦਿੰਦਾ ਹੈਉਤ 18:4
ਆਇਤਾਂ
ਉਤ 18:4ਮੈਂ ਥੋੜ੍ਹਾ ਜਿਹਾ ਪਾਣੀ ਲਿਆਉਂਦਾ ਹਾਂ, ਤਾਂ ਜੋ ਤੁਸੀਂ ਆਪਣੇ ਪੈਰ ਧੋ ਕੇ ਰੁੱਖ ਹੇਠ ਆਰਾਮ ਕਰੋ।
- ਲੂਤ: “ਰਾਤ ਠਹਿਰੋ ਅਤੇ ਆਪਣੇ ਪੈਰ ਧੋਵੋ”ਉਤ 19:2
ਆਇਤਾਂ
ਉਤ 19:2ਉਸ ਨੇ ਆਖਿਆ, ਵੇਖੋ, ਮੇਰੇ ਪ੍ਰਭੂਓ ਤੁਸੀਂ ਆਪਣੇ ਦਾਸ ਦੇ ਘਰ ਵੱਲ ਮੁੜੋ ਅਤੇ ਰਾਤ ਠਹਿਰੋ ਅਤੇ ਆਪਣੇ ਪੈਰ ਧੋਵੋ, ਫੇਰ ਤੁਸੀਂ ਤੜਕੇ ਉੱਠ ਕੇ ਆਪਣੇ ਰਾਹ ਚਲੇ ਜਾਣਾ। ਪਰ ਉਨ੍ਹਾਂ ਨੇ ਆਖਿਆ, ਨਹੀਂ, ਅਸੀਂ ਚੌਂਕ ਵਿੱਚ ਰਾਤ ਕੱਟਾਂਗੇ।
- ਲਾਬਾਨ ਦੇ ਘਰ ਅਬਰਾਹਾਮ ਦੇ ਸੇਵਕ ਅਤੇ ਉਸ ਦੇ ਆਦਮੀਆਂ ਨੂੰ ਪੈਰ ਧੋਣ ਲਈ ਪਾਣੀ ਮਿਲਦਾ ਹੈਉਤ 24:32
ਆਇਤਾਂ
ਉਤ 24:32ਤਦ ਉਹ ਮਨੁੱਖ ਘਰ ਵਿੱਚ ਆਇਆ ਅਤੇ ਊਠਾਂ ਨੂੰ ਖੋਲ੍ਹਿਆ ਅਤੇ ਲਾਬਾਨ ਨੇ ਊਠਾਂ ਨੂੰ ਚਾਰਾ ਦਿੱਤਾ ਅਤੇ ਉਸ ਨੂੰ ਅਤੇ ਉਸ ਦੇ ਸਾਥੀਆਂ ਨੂੰ ਪੈਰ ਧੋਣ ਲਈ ਪਾਣੀ ਦਿੱਤਾ।
- ਯੂਸੁਫ਼ ਦਾ ਮੁਖ਼ਤਿਆਰ ਭਰਾਵਾਂ ਨੂੰ ਪੈਰ ਧੋਣ ਲਈ ਪਾਣੀ ਦਿੰਦਾ ਹੈਉਤ 43:24
ਆਇਤਾਂ
ਉਤ 43:24ਤਦ ਉਹ ਪੁਰਖ ਉਨ੍ਹਾਂ ਮਨੁੱਖਾਂ ਨੂੰ ਯੂਸੁਫ਼ ਦੇ ਘਰ ਲੈ ਗਿਆ ਅਤੇ ਉਨ੍ਹਾਂ ਨੂੰ ਪਾਣੀ ਦਿੱਤਾ ਤਾਂ ਉਨ੍ਹਾਂ ਨੇ ਆਪਣੇ ਪੈਰ ਧੋਤੇ ਅਤੇ ਉਸ ਨੇ ਉਨ੍ਹਾਂ ਦੇ ਗਧਿਆਂ ਨੂੰ ਚਾਰਾ ਦਿੱਤਾ।
- ਗਿਬਆਹ ਵਿੱਚ ਬਜ਼ੁਰਗ ਦੇ ਘਰ ਉਨ੍ਹਾਂ ਨੇ ਪੈਰ ਧੋਤੇ, ਖਾਧਾ ਅਤੇ ਪੀਤਾਨਿਆਂਈ 19:21
ਆਇਤਾਂ
ਨਿਆਂਈ 19:21ਤਦ ਉਹ ਉਸ ਨੂੰ ਆਪਣੇ ਘਰ ਲੈ ਗਿਆ ਅਤੇ ਉਸ ਦੇ ਗਧਿਆਂ ਨੂੰ ਪੱਠੇ ਪਾਏ ਅਤੇ ਉਨ੍ਹਾਂ ਨੇ ਆਪਣੇ ਪੈਰ ਧੋਤੇ ਅਤੇ ਖਾਣ-ਪੀਣ ਲੱਗੇ।
- ਅਬੀਗੈਲ: ਮੈਂ ਆਪਣੇ ਸੁਆਮੀ ਦੇ ਸੇਵਕਾਂ ਦੇ ਪੈਰ ਧੋਣ ਲਈ ਤਿਆਰ ਹਾਂ1 ਸਮੂ 25:41
ਆਇਤਾਂ
1 ਸਮੂ 25:41ਤਦ ਉਹ ਉੱਠੀ ਅਤੇ ਧਰਤੀ ਉੱਤੇ ਮੂੰਹ ਪਰਨੇ ਡਿੱਗ ਪਈ ਅਤੇ ਬੋਲੀ, ਵੇਖੋ ਤੁਹਾਡੀ ਦਾਸੀ ਆਪਣੇ ਮਹਾਰਾਜ ਦੇ ਸੇਵਕਾਂ ਦੇ ਪੈਰ ਧੋਣ ਵਾਲੀ ਸੇਵਾਦਾਰਨੀ ਠਹਿਰੇ।
- ਦਾਊਦ ਊਰਿੱਯਾਹ ਨੂੰ: “ਜਾ ਆਪਣੇ ਘਰ ਪੈਰ ਧੋ”2 ਸਮੂ 11:8
ਆਇਤਾਂ
2 ਸਮੂ 11:8ਫਿਰ ਦਾਊਦ ਨੇ ਊਰਿੱਯਾਹ ਨੂੰ ਆਖਿਆ, ਜਾ ਆਪਣੇ ਘਰ ਪੈਰ ਧੋ। ਊਰਿੱਯਾਹ ਜਦ ਰਾਜੇ ਦੇ ਮਹਿਲ ਤੋਂ ਨਿੱਕਲਿਆ ਤਾਂ ਰਾਜੇ ਵੱਲੋਂ ਉਹ ਦੇ ਪਿੱਛੇ ਕੁਝ ਤੋਹਫ਼ੇ ਭੇਜੇ ਗਏ।
- ਦਾਊਦ ਦੇ ਦੂਰ ਹੋਣ ਸਮੇਂ ਮਫ਼ੀਬੋਸ਼ਥ ਨੇ ਆਪਣੇ ਪੈਰਾਂ ਦੀ ਸੰਭਾਲ ਨਹੀਂ ਕੀਤੀ ਸੀ2 ਸਮੂ 19:24
ਆਇਤਾਂ
2 ਸਮੂ 19:24ਸ਼ਾਊਲ ਦਾ ਪੁੱਤਰ ਮਫ਼ੀਬੋਸ਼ਥ ਰਾਜਾ ਦੇ ਮਿਲਣ ਨੂੰ ਆਇਆ ਅਤੇ ਜਿਸ ਦਿਨ ਦਾ ਰਾਜਾ ਨਿੱਕਲਿਆ ਸੀ ਉਸ ਨੇ ਉਸ ਦਿਨ ਤੱਕ ਜਦ ਉਹ ਸੁੱਖ ਨਾਲ ਮੁੜ ਆਇਆ ਨਾ ਤਾਂ ਆਪਣੇ ਪੈਰ ਧੋਤੇ ਸਨ ਨਾ ਆਪਣੀ ਦਾੜ੍ਹੀ ਬਣਵਾਈ ਸੀ ਅਤੇ ਨਾ ਹੀ ਆਪਣੇ ਕੱਪੜੇ ਧੁਆਏ ਸਨ।
- ਸਰੇਸ਼ਟ ਗੀਤ: “ਮੈਂ ਆਪਣੇ ਪੈਰ ਧੋ ਚੁੱਕੀ ਹਾਂ, ਮੈਂ ਉਨ੍ਹਾਂ ਨੂੰ ਮੈਲੇ ਕਿਵੇਂ ਕਰਾਂ?”ਸਰੇਸ਼ਟ 5:3
ਆਇਤਾਂ
ਸਰੇਸ਼ਟ 5:3ਮੈਂ ਆਪਣਾ ਕੁੜਤਾ ਲਾਹ ਚੁੱਕੀ ਹਾਂ, ਮੈਂ ਉਹ ਨੂੰ ਕਿਵੇਂ ਪਾਵਾਂ? ਮੈਂ ਆਪਣੇ ਪੈਰ ਧੋ ਚੁੱਕੀ ਹਾਂ, ਮੈਂ ਉਨ੍ਹਾਂ ਨੂੰ ਮੈਲੇ ਕਿਵੇਂ ਕਰਾਂ?
ਇੰਜੀਲਾਂ ਵਿੱਚ
- ਯਿਸੂ ਸ਼ਮਊਨ ਨੂੰ: ਤੂੰ ਮੈਨੂੰ ਪੈਰ ਧੋਣ ਲਈ ਪਾਣੀ ਨਹੀਂ ਦਿੱਤਾਲੂਕਾ 7:44
ਆਇਤਾਂ
ਲੂਕਾ 7:44ਫਿਰ ਉਸ ਨੇ ਔਰਤ ਵੱਲ ਮੂੰਹ ਫੇਰ ਕੇ ਸ਼ਮਊਨ ਨੂੰ ਕਿਹਾ, ਤੂੰ ਇਸ ਔਰਤ ਨੂੰ ਵੇਖਦਾ ਹੈਂ? ਮੈਂ ਤੇਰੇ ਘਰ ਆਇਆ ਪਰ ਤੂੰ ਮੇਰੇ ਪੈਰ ਧੋਣ ਲਈ ਪਾਣੀ ਨਾ ਦਿੱਤਾ ਪਰ ਇਸ ਨੇ ਮੇਰੇ ਪੈਰ ਹੰਝੂਆਂ ਨਾਲ ਧੋਤੇ ਅਤੇ ਆਪਣੇ ਵਾਲਾਂ ਨਾਲ ਪੂੰਝੇ ਹਨ।
- ਇੱਕ ਇਸਤਰੀ ਨੇ ਆਪਣੇ ਅੰਝੂਆਂ ਨਾਲ ਉਸ ਦੇ ਪੈਰ ਭਿਉਂ ਕੇ ਆਪਣੇ ਵਾਲਾਂ ਨਾਲ ਪੂੰਝੇਲੂਕਾ 7:38
ਆਇਤਾਂ
ਲੂਕਾ 7:38ਅਤੇ ਉਹ ਉਸ ਦੇ ਚਰਨਾਂ ਦੇ ਕੋਲ ਖਲੋ ਕੇ ਰੋਂਦੀ-ਰੋਂਦੀ ਹੰਝੂਆਂ ਨਾਲ ਉਸ ਦੇ ਪੈਰ ਧੋਣ ਲੱਗੀ ਅਤੇ ਆਪਣੇ ਸਿਰ ਦੇ ਵਾਲਾਂ ਨਾਲ ਪੂੰਝ ਕੇ ਉਸ ਦੇ ਪੈਰਾਂ ਨੂੰ ਚੁੰਮਿਆ ਅਤੇ ਅਤਰ ਮਲਿਆ।
- ਮਰਿਯਮ ਨੇ ਜਟਾਮਾਸੀ ਦੇ ਅਤਰ ਨਾਲ ਯਿਸੂ ਦੇ ਪੈਰ ਮਲੇ ਅਤੇ ਆਪਣੇ ਵਾਲਾਂ ਨਾਲ ਪੂੰਝੇਯੂਹ 12:3
ਆਇਤਾਂ
ਯੂਹ 12:3ਮਰਿਯਮ ਨੇ ਜਟਾਮਾਂਸੀ ਦਾ ਮਹਿੰਗਾ ਅਤਰ ਲਿਆ। ਉਸ ਨੇ ਇਸ ਨੂੰ ਯਿਸੂ ਦੇ ਚਰਨਾਂ ਉੱਤੇ ਮਲਿਆ ਅਤੇ ਆਪਣੇ ਵਾਲਾਂ ਨਾਲ ਉਸ ਦੇ ਪੈਰ ਸਾਫ਼ ਕੀਤੇ। ਸਾਰਾ ਘਰ ਅਤਰ ਦੀ ਸੁਗੰਧ ਨਾਲ ਭਰ ਗਿਆ।
- ਭੋਜਨ ਵੇਲੇ ਯਿਸੂ ਨੇ ਲੱਕ ਦੁਆਲੇ ਪਰਨਾ ਬੰਨ੍ਹ ਕੇ ਚੇਲਿਆਂ ਦੇ ਪੈਰ ਧੋਤੇਯੂਹ 13:4–5
ਆਇਤਾਂ
ਯੂਹ 13:4–5ਜਦੋਂ ਉਹ ਭੋਜਨ ਕਰ ਰਹੇ ਸਨ ਯਿਸੂ ਉੱਠ ਖੜ੍ਹਾ ਹੋਇਆ ਅਤੇ ਆਪਣਾ ਚੋਗਾ ਲਾਹ ਦਿੱਤਾ ਅਤੇ ਤੌਲੀਆ ਲਿਆ ਜਿਸ ਨੂੰ ਉਸ ਨੇ ਆਪਣੇ ਲੱਕ ਦੁਆਲੇ ਲਪੇਟ ਲਿਆ। ਫ਼ਿਰ ਉਸ ਨੇ ਇੱਕ ਭਾਂਡੇ ਵਿੱਚ ਪਾਣੀ ਲਿਆ ਅਤੇ ਆਪਣੇ ਚੇਲਿਆਂ ਦੇ ਪੈਰ ਧੋਣੇ ਸ਼ੁਰੂ ਕਰ ਦਿੱਤੇ। ਉਸ ਦੇ ਲੱਕ ਨਾਲ ਇੱਕ ਤੌਲੀਆ ਸੀ, ਜਿਸ ਨਾਲ ਉਸ ਨੇ ਉਨ੍ਹਾਂ ਦੇ ਪੈਰ ਸਾਫ਼ ਕੀਤੇ।
- ਪਤਰਸ: “ਤੂੰ ਕਦੇ ਵੀ ਮੇਰੇ ਪੈਰ ਨਹੀਂ ਧੋਵੇਂਗਾ”ਯੂਹ 13:8
ਆਇਤਾਂ
ਯੂਹ 13:8ਪਤਰਸ ਨੇ ਕਿਹਾ, “ਤੂੰ ਕਦੇ ਵੀ ਮੇਰੇ ਪੈਰ ਨਹੀਂ ਧੋਵੇਂਗਾ।” ਯਿਸੂ ਨੇ ਆਖਿਆ, “ਜੇਕਰ ਮੈਂ ਤੇਰੇ ਪੈਰ ਨਾ ਧੋਵਾਂ ਫ਼ਿਰ ਮੇਰੀ ਤੇਰੇ ਨਾਲ ਕੋਈ ਸਾਂਝ ਨਹੀਂ ਹੋਵੇਂਗੀ।”
- ਯਿਸੂ: ਜਿਸ ਨੇ ਇਸ਼ਨਾਨ ਕੀਤਾ ਹੈ ਉਸ ਨੂੰ ਸਿਰਫ਼ ਪੈਰ ਧੋਣ ਦੀ ਲੋੜ ਹੈਯੂਹ 13:10
ਆਇਤਾਂ
ਯੂਹ 13:10ਯਿਸੂ ਨੇ ਆਖਿਆ, “ਉਹ ਮਨੁੱਖ ਜਿਸ ਨੇ ਆਪਣਾ ਸਾਰਾ ਸਰੀਰ ਸਾਫ਼ ਕੀਤਾ ਹੈ ਅਤੇ ਸਿਰਫ਼ ਉਸ ਦੇ ਪੈਰ ਧੋਣੇ ਚਾਹੀਦੇ ਹਨ। ਤੁਸੀਂ ਸਾਫ਼ ਹੋ, ਪਰ ਤੁਹਾਡੇ ਵਿੱਚੋਂ ਸਾਰੇ ਸਾਫ਼ ਨਹੀਂ ਹਨ।”
- “ਤੁਹਾਨੂੰ ਵੀ ਚਾਹੀਦਾ ਹੈ ਇੱਕ ਦੂਜੇ ਦੇ ਪੈਰ ਧੋਵੋ”ਯੂਹ 13:14
ਆਇਤਾਂ
ਯੂਹ 13:14ਮੈਂ ਤੁਹਾਡਾ ਪ੍ਰਭੂ ਵੀ ਹਾਂ ਅਤੇ ਗੁਰੂ ਵੀ। ਪਰ ਮੈਂ ਤੁਹਾਡੇ ਪੈਰ ਇੱਕ ਸੇਵਕ ਵਾਂਗੂੰ ਧੋਤੇ ਹਨ, ਇਸ ਲਈ ਤੁਹਾਨੂੰ ਵੀ ਚਾਹੀਦਾ ਹੈ ਇੱਕ ਦੂਜੇ ਦੇ ਪੈਰ ਧੋਵੋ।
- ਸੰਤਾਂ ਦੇ ਪੈਰ ਧੋਣ ਲਈ ਜਾਣੀ ਜਾਂਦੀ ਵਿਧਵਾ1 ਤਿਮ 5:10
ਆਇਤਾਂ
1 ਤਿਮ 5:10ਅਤੇ ਉਹ ਭਲੇ ਕੰਮਾਂ ਕਰਕੇ ਨੇਕਨਾਮ ਹੋਵੇ ਜੋ ਉਸ ਨੇ ਬੱਚਿਆਂ ਨੂੰ ਪਾਲਿਆ ਹੋਵੇ, ਦੂਜਿਆਂ ਦੀ ਪ੍ਰਾਹੁਣਚਾਰੀ ਕੀਤੀ ਹੋਵੇ, ਸੰਤਾਂ ਦੇ ਚਰਨ ਧੋਤੇ ਹੋਣ, ਦੁੱਖੀਆਂ ਦੀ ਸਹਾਇਤਾ ਕੀਤੀ ਹੋਵੇ, ਅਤੇ ਹਰੇਕ ਚੰਗੇ ਕੰਮ ਦੇ ਮਗਰ ਲੱਗੀ ਹੋਵੇ।
ਹੱਥ ਧੋਣਾ
- ਜਾਜਕ ਸੇਵਾ ਤੋਂ ਪਹਿਲਾਂ ਪਿੱਤਲ ਦੇ ਹੌਦ ਉੱਤੇ ਹੱਥ ਅਤੇ ਪੈਰ ਧੋਂਦੇ ਸਨਕੂਚ 30:18–21, ਕੂਚ 40:31
ਆਇਤਾਂ
ਕੂਚ 30:18–21ਤੂੰ ਧੋਣ ਲਈ ਪਿੱਤਲ ਦਾ ਇੱਕ ਹੌਦ ਅਤੇ ਉਹ ਦੇ ਲਈ ਪਿੱਤਲ ਦੀ ਇੱਕ ਚੌਂਕੀ ਬਣਾਈਂ ਅਤੇ ਮੰਡਲੀ ਦੇ ਤੰਬੂ ਅਤੇ ਜਗਵੇਦੀ ਦੇ ਵਿਚਕਾਰ ਉਹ ਨੂੰ ਰੱਖੀਂ ਅਤੇ ਉਸ ਵਿੱਚ ਪਾਣੀ ਭਰੀਂ। ਉਸ ਵਿੱਚ ਹਾਰੂਨ ਅਤੇ ਉਸ ਦੇ ਪੁੱਤਰ ਆਪਣੇ ਹੱਥ-ਪੈਰ ਧੋਣ ਜਦ ਉਹ ਮੰਡਲੀ ਦੇ ਤੰਬੂ ਵਿੱਚ ਅਥਵਾ ਜਦ ਉਹ ਜਗਵੇਦੀ ਦੇ ਨੇੜੇ ਉਪਾਸਨਾ ਲਈ ਆਉਣ ਕਿ ਯਹੋਵਾਹ ਲਈ ਅੱਗ ਦੀ ਭੇਟ ਧੁਖਾਉਣ ਤਾਂ ਪਾਣੀ ਨਾਲ ਧੋਣ ਕਿ ਉਹ ਨਾ ਮਰਨ। ਉਹ ਆਪਣੇ ਹੱਥ-ਪੈਰ ਧੋਣ ਕਿ ਉਹ ਨਾ ਮਰਨ ਅਤੇ ਉਹ ਉਨ੍ਹਾਂ ਲਈ ਸਦਾ ਦੀ ਬਿਧੀ ਹੋਵੇ ਅਰਥਾਤ ਉਸ ਲਈ ਅਤੇ ਉਸ ਦੀ ਅੰਸ ਲਈ ਉਨ੍ਹਾਂ ਦੀ ਪੀੜ੍ਹੀਓਂ ਪੀੜ੍ਹੀ ਤੱਕ।
ਕੂਚ 40:31ਅਤੇ ਮੂਸਾ ਤੇ ਹਾਰੂਨ ਅਤੇ ਉਸ ਦੇ ਪੁੱਤਰ ਉਸ ਵਿੱਚ ਹੱਥ-ਪੈਰ ਧੋਂਦੇ ਹੁੰਦੇ ਸਨ
- ਜਿਸ ਕਤਲ ਦਾ ਕਾਤਲ ਪਤਾ ਨਾ ਹੋਵੇ, ਉਸ ਲਈ ਬਜ਼ੁਰਗ ਵੱਛੀ ਉੱਤੇ ਆਪਣੇ ਹੱਥ ਧੋਂਦੇ ਹਨਬਿਵ 21:1, ਬਿਵ 21:6
- ਪਿਲਾਤੁਸ ਨੇ ਭੀੜ ਦੇ ਸਾਹਮਣੇ ਹੱਥ ਧੋਤੇ: “ਮੈਂ ਇਸ ਦੇ ਲਹੂ ਤੋਂ ਨਿਰਦੋਸ਼ ਹਾਂ”ਮੱਤੀ 27:24
ਆਇਤਾਂ
ਮੱਤੀ 27:24ਜਦ ਪਿਲਾਤੁਸ ਨੇ ਵੇਖਿਆ ਜੋ ਕੁਝ ਨਹੀਂ ਬਣਦਾ, ਸਗੋਂ ਹੋਰ ਵੀ ਰੌਲ਼ਾ ਪੈਂਦਾ ਜਾਂਦਾ ਹੈ, ਤਦ ਉਹ ਨੇ ਪਾਣੀ ਲੈ ਕੇ ਲੋਕਾਂ ਦੇ ਸਾਹਮਣੇ ਹੱਥ ਧੋਤੇ ਅਤੇ ਕਿਹਾ, ਮੈਂ ਇਸ ਦੇ ਲਹੂ ਤੋਂ ਨਿਰਦੋਸ਼ ਹਾਂ! ਤੁਸੀਂ ਜਾਣੋ।
- ਫ਼ਰੀਸੀ ਬਜ਼ੁਰਗਾਂ ਦੀ ਰੀਤ ਅਨੁਸਾਰ ਹੱਥ ਧੋਤੇ ਬਿਨਾਂ ਨਹੀਂ ਖਾਂਦੇਮਰਕੁ 7:3–4
ਆਇਤਾਂ
ਮਰਕੁ 7:3–4(ਕਿਉਂ ਜੋ ਫ਼ਰੀਸੀ ਅਤੇ ਸਾਰੇ ਯਹੂਦੀ ਬਜ਼ੁਰਗਾਂ ਦੀ ਰੀਤ ਅਨੁਸਾਰ ਜਦੋਂ ਤੱਕ ਉਹ ਆਪਣੇ ਹੱਥਾਂ ਨੂੰ ਚੰਗੀ ਤਰ੍ਹਾਂ ਧੋ ਨਾ ਲੈਣ ਉਦੋਂ ਤੱਕ ਰੋਟੀ ਨਹੀਂ ਸੀ ਖਾਂਦੇ। ਅਤੇ ਬਜਾਰੋਂ ਆਣ ਕੇ ਨਹੀਂ ਖਾਂਦੇ ਜਿੰਨਾਂ ਚਿਰ ਨਹਾ ਨਾ ਲੈਣ ਅਤੇ ਹੋਰ ਬਥੇਰੀਆਂ ਗੱਲਾਂ ਹਨ ਜਿਹੜੀਆਂ ਉਨ੍ਹਾਂ ਨੇ ਮੰਨਣ ਲਈ ਕਬੂਲ ਕੀਤੀਆਂ ਹਨ ਜਿਵੇਂ ਕਟੋਰਿਆਂ ਅਤੇ ਗੜਵਿਆਂ ਅਤੇ ਪਿੱਤਲ ਦੇ ਭਾਂਡਿਆਂ ਨੂੰ ਧੋਣਾ)
- ਉਹ ਪੁੱਛਦੇ ਹਨ ਕਿ ਯਿਸੂ ਦੇ ਚੇਲੇ ਹੱਥ ਧੋਤੇ ਬਿਨਾਂ ਕਿਉਂ ਖਾਂਦੇ ਹਨਮੱਤੀ 15:2, ਮਰਕੁ 7:5
- ਇੱਕ ਫ਼ਰੀਸੀ ਹੈਰਾਨ ਹੋਇਆ ਕਿ ਯਿਸੂ ਨੇ ਭੋਜਨ ਤੋਂ ਪਹਿਲਾਂ ਹੱਥ ਨਹੀਂ ਧੋਤੇਲੂਕਾ 11:38
ਆਇਤਾਂ
ਲੂਕਾ 11:38ਉਸ ਫ਼ਰੀਸੀ ਆਦਮੀ ਨੂੰ ਇਹ ਦੇਖ ਕੇ ਬੜੀ ਹੈਰਾਨੀ ਹੋਈ ਕਿ ਯਿਸੂ ਨੇ ਭੋਜਨ ਕਰਨ ਤੋਂ ਪਹਿਲਾਂ ਰੀਤ ਅਨੁਸਾਰ ਆਪਣੇ ਹੱਥ-ਪੈਰ ਨਹੀਂ ਧੋਤੇ।
- ਕਾਨਾ ਵਿੱਚ ਪੱਥਰ ਦੇ ਛੇ ਮਟਕਿਆਂ ਵਿੱਚ ਸ਼ੁੱਧੀਕਰਣ ਦੀਆਂ ਰੀਤਾਂ ਲਈ ਪਾਣੀ ਹੁੰਦਾ ਸੀਯੂਹ 2:6
ਆਇਤਾਂ
ਯੂਹ 2:6ਉਸ ਥਾਂ ਤੇ ਪੱਥਰ ਦੇ ਛੇ ਵੱਡੇ ਪਾਣੀ ਦੇ ਮਟਕੇ ਸਨ। ਯਹੂਦੀ ਇਸ ਤਰ੍ਹਾਂ ਦੇ ਮੱਟਕੇ ਸ਼ੁੱਧੀਕਰਣ ਦੀਆਂ ਰੀਤਾਂ ਦੇ ਸਮੇਂ ਵਰਤਦੇ ਸਨ। ਹਰੇਕ ਮੱਟ ਵਿੱਚ 80 ਲੀਟਰ ਤੋਂ ਲੈ ਕੇ 120 ਲੀਟਰ ਤੱਕ ਪਾਣੀ ਰੱਖਿਆ ਜਾ ਸਕਦਾ ਹੈ।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ