Bible Explorer ਐਪ ਲਓ

ਪੜਚੋਲ › ਵਿਸ਼ੇ › ਖੂਹ

ਹੈਰਾਨ ਕਰਨ ਵਾਲੇ ਵੇਰਵੇ

ਬਾਈਬਲ ਵਿੱਚ ਖੂਹ

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ ਦੇ 20 ਹਿੱਸੇ, ਸਤਰ-ਦਰ-ਸਤਰ।

  • ਹਾਜ਼ਰਾ ਨੇ ਇੱਕ ਖੂਹ ਵੇਖਿਆ ਅਤੇ ਮੁੰਡੇ ਨੂੰ ਪਾਣੀ ਪਿਲਾਇਆਉਤ 21:19
    ਆਇਤਾਂ
    ਉਤ 21:19ਤਦ ਪਰਮੇਸ਼ੁਰ ਨੇ ਉਸ ਦੀਆਂ ਅੱਖਾਂ ਖੋਲ੍ਹੀਆਂ ਅਤੇ ਉਸ ਨੇ ਪਾਣੀ ਦਾ ਇੱਕ ਖੂਹ ਵੇਖਿਆ ਅਤੇ ਉਹ ਜਾ ਕੇ ਮੇਸ਼ੇਕ ਨੂੰ ਪਾਣੀ ਨਾਲ ਭਰ ਲੈ ਆਈ ਅਤੇ ਮੁੰਡੇ ਨੂੰ ਪਿਲਾਇਆ।
  • ਅਬਰਾਹਾਮ ਨੇ ਬਏਰਸ਼ਬਾ ਦਾ ਖੂਹ ਪੁੱਟਣ ਦੀ ਗਵਾਹੀ ਵਜੋਂ ਸੱਤ ਲੇਲੀਆਂ ਦਿੱਤੀਆਂਉਤ 21:25–31
    ਆਇਤਾਂ
    ਉਤ 21:25–31ਤਦ ਅਬਰਾਹਾਮ ਨੇ ਅਬੀਮਲਕ ਨੂੰ ਇੱਕ ਖੂਹ ਦਾ ਉਲਾਂਭਾ ਦਿੱਤਾ, ਜਿਹੜਾ ਉਸ ਦੇ ਨੌਕਰਾਂ ਨੇ ਜ਼ੋਰ ਨਾਲ ਖੋਹ ਲਿਆ ਸੀ। ਤਦ ਅਬੀਮਲਕ ਨੇ ਆਖਿਆ, ਮੈਨੂੰ ਪਤਾ ਨਹੀਂ ਕਿ ਇਹ ਕੰਮ ਕਿਸ ਨੇ ਕੀਤਾ ਅਤੇ ਤੂੰ ਵੀ ਮੈਨੂੰ ਨਹੀਂ ਦੱਸਿਆ। ਮੈਂ ਅੱਜ ਤੋਂ ਪਹਿਲਾਂ ਇਸ ਦੇ ਬਾਰੇ ਸੁਣਿਆ ਵੀ ਨਹੀਂ। ਤਦ ਅਬਰਾਹਾਮ ਨੇ ਭੇਡਾਂ ਗਾਈਆਂ ਅਤੇ ਬਲ਼ਦ ਲੈ ਕੇ ਅਬੀਮਲਕ ਨੂੰ ਦੇ ਦਿੱਤੇ ਅਤੇ ਦੋਵਾਂ ਨੇ ਆਪੋ ਵਿੱਚ ਨੇਮ ਬੰਨਿਆ। ਅਬਰਾਹਾਮ ਨੇ ਭੇਡਾਂ ਦੀਆਂ ਸੱਤ ਲੇਲੀਆਂ ਲੈ ਕੇ ਵੱਖਰੀਆਂ ਕਰ ਲਈਆਂ ਤਦ ਅਬੀਮਲਕ ਨੇ ਅਬਰਾਹਾਮ ਨੂੰ ਪੁੱਛਿਆ, ਇਨ੍ਹਾਂ ਸੱਤਾਂ ਵੱਖਰੀਆਂ ਕੀਤੀਆਂ ਹੋਈਆਂ ਲੇਲੀਆਂ ਦਾ ਕੀ ਮਤਲਬ ਹੈ? ਉਸ ਨੇ ਆਖਿਆ, ਤੂੰ ਇਹ ਸੱਤ ਲੇਲੀਆਂ ਮੇਰੇ ਹੱਥੋਂ ਲੈ ਲੈ ਤਾਂ ਜੋ ਇਹ ਮੇਰੀਆਂ ਗਵਾਹ ਹੋਣ ਭਈ ਇਹ ਖੂਹ ਮੈਂ ਪੁੱਟਿਆ ਹੈ। ਕਿਉਂ ਜੋ ਉੱਥੇ ਉਨ੍ਹਾਂ ਦੋਹਾਂ ਨੇ ਸਹੁੰ ਖਾਧੀ ਸੀ, ਇਸ ਲਈ ਉਸ ਥਾਂ ਦਾ ਨਾਮ ਬਏਰਸ਼ਬਾ ਪੈ ਗਿਆ।
  • ਫ਼ਲਿਸਤੀਆਂ ਨੇ ਅਬਰਾਹਾਮ ਦੇ ਖੂਹ ਭਰ ਦਿੱਤੇ; ਇਸਹਾਕ ਨੇ ਉਨ੍ਹਾਂ ਨੂੰ ਮੁੜ ਪੁੱਟਿਆਉਤ 26:15, ਉਤ 26:18
    ਆਇਤਾਂ
    ਉਤ 26:15ਇਸ ਲਈ ਸਾਰੇ ਖੂਹਾਂ ਨੂੰ ਜਿਹੜੇ ਉਸ ਦੇ ਪਿਤਾ ਅਬਰਾਹਾਮ ਦੇ ਸੇਵਕਾਂ ਨੇ ਉਸ ਦੇ ਜੀਉਂਦੇ ਜੀ ਪੁੱਟੇ ਸਨ, ਫ਼ਲਿਸਤੀਆਂ ਨੇ ਬੰਦ ਕਰ ਦਿੱਤੇ ਅਤੇ ਮਿੱਟੀ ਨਾਲ ਭਰ ਦਿੱਤੇ।
    ਉਤ 26:18ਤਦ ਇਸਹਾਕ ਨੇ ਪਾਣੀ ਦੇ ਖੂਹਾਂ ਨੂੰ ਜਿਹੜੇ ਉਸ ਦੇ ਪਿਤਾ ਅਬਰਾਹਾਮ ਦੇ ਦਿਨਾਂ ਵਿੱਚ ਪੁੱਟੇ ਗਏ ਸਨ, ਅਤੇ ਜਿਹੜੇ ਫ਼ਲਿਸਤੀਆਂ ਨੇ ਅਬਰਾਹਾਮ ਦੀ ਮੌਤ ਦੇ ਪਿੱਛੋਂ ਬੰਦ ਕਰ ਦਿੱਤੇ ਸਨ, ਦੁਬਾਰਾ ਪੁੱਟਿਆ ਅਤੇ ਉਸ ਨੇ ਉਨ੍ਹਾਂ ਖੂਹਾਂ ਦੇ ਨਾਮ ਅਬਰਾਹਾਮ ਦੇ ਰੱਖੇ ਹੋਏ ਨਾਵਾਂ ਉੱਤੇ ਰੱਖੇ।
  • ਖੂਹਾਂ ਉੱਤੇ ਝਗੜੇ: ਏਸਕ, ਸਿਟਨਾ, ਫਿਰ ਰਹੋਬੋਥਉਤ 26:20–22
    ਆਇਤਾਂ
    ਉਤ 26:20–22ਤਦ ਗਰਾਰ ਦੇ ਆਜੜੀਆਂ ਨੇ ਇਸਹਾਕ ਦੇ ਆਜੜੀਆਂ ਨੂੰ ਕੌੜੇ ਬਚਨ ਬੋਲੇ ਅਤੇ ਕਿਹਾ, ਇਹ ਪਾਣੀ ਸਾਡਾ ਹੈ। ਉਸ ਨੇ ਉਸ ਖੂਹ ਦਾ ਨਾਮ ਏਸਕ ਰੱਖਿਆ ਕਿਉਂ ਜੋ ਓਹ ਉਸ ਦੇ ਨਾਲ ਝਗੜਦੇ ਸਨ। ਤਦ ਉਨ੍ਹਾਂ ਨੇ ਇੱਕ ਹੋਰ ਖੂਹ ਪੁੱਟਿਆ ਅਤੇ ਉਸ ਦੇ ਵਿਖੇ ਵੀ ਕੌੜੇ ਬਚਨ ਬੋਲੇ ਤਦ ਉਹ ਨੇ ਉਸ ਖੂਹ ਦਾ ਨਾਮ ਸਿਟਨਾ ਰੱਖਿਆ। ਤਦ ਉਹ ਉੱਥੋਂ ਅੱਗੇ ਤੁਰ ਪਿਆ ਅਤੇ ਇੱਕ ਹੋਰ ਖੂਹ ਪੁੱਟਿਆ ਅਤੇ ਉਸ ਵਿਖੇ ਉਨ੍ਹਾਂ ਨੇ ਕੌੜੇ ਬਚਨ ਨਹੀਂ ਬੋਲੇ, ਇਸ ਲਈ ਉਹ ਨੇ ਉਸ ਖੂਹ ਦਾ ਨਾਮ ਇਹ ਆਖ ਕੇ ਰਹੋਬੋਥ ਰੱਖਿਆ ਕਿ ਹੁਣ ਯਹੋਵਾਹ ਨੇ ਸਾਨੂੰ ਚੌੜਾ ਸਥਾਨ ਦਿੱਤਾ ਹੈ ਅਤੇ ਅਸੀਂ ਇਸ ਧਰਤੀ ਵਿੱਚ ਫਲਾਂਗੇ। ਉਹ ਉੱਥੋਂ ਉਤਾਹਾਂ ਬਏਰਸ਼ਬਾ ਨੂੰ ਗਿਆ,
  • ਇਸਹਾਕ ਦੇ ਸੇਵਕਾਂ ਨੂੰ ਪਾਣੀ ਲੱਭਿਆ: ਸ਼ਿਬਆਹ, ਬਏਰਸ਼ਬਾਉਤ 26:32–33
    ਆਇਤਾਂ
    ਉਤ 26:32–33ਉਸੇ ਦਿਨ ਇਹ ਹੋਇਆ ਕਿ ਇਸਹਾਕ ਦੇ ਸੇਵਕਾਂ ਨੇ ਆ ਕੇ ਉਸ ਖੂਹ ਦੇ ਵਿਖੇ ਜਿਹੜਾ ਉਨ੍ਹਾਂ ਪੁੱਟਿਆ ਸੀ, ਉਹ ਨੂੰ ਦੱਸਿਆ ਕਿ ਸਾਨੂੰ ਪਾਣੀ ਲੱਭਿਆ ਹੈ। ਤਦ ਉਸ ਨੇ ਉਸ ਖੂਹ ਦਾ ਨਾਮ ਸ਼ਿਬਆਹ ਰੱਖਿਆ। ਇਸ ਕਾਰਨ ਉਸ ਨਗਰ ਦਾ ਨਾਮ ਅੱਜ ਤੱਕ ਬਏਰਸ਼ਬਾ ਹੈ।
  • ਬਏਰ-ਲਹਈ-ਰੋਈ ਨਾਮ ਦਾ ਖੂਹਉਤ 16:14
    ਆਇਤਾਂ
    ਉਤ 16:14ਇਸ ਲਈ ਉਹ ਉਸ ਖੂਹ ਦਾ ਨਾਮ ਬਏਰ-ਲਹਈ-ਰੋਈ ਆਖਦੇ ਹਨ। ਵੇਖੋ ਓਹ ਕਾਦੇਸ਼ ਅਤੇ ਬਰਦ ਦੇ ਵਿਚਕਾਰ ਹੈ।
  • ਰਿਬਕਾਹ ਆਪਣਾ ਘੜਾ ਲੈ ਕੇ ਸੋਤੇ ਉੱਤੇ ਆਈਉਤ 24:16
    ਆਇਤਾਂ
    ਉਤ 24:16ਅਤੇ ਉਹ ਕੁੜੀ ਵੇਖਣ ਵਿੱਚ ਬਹੁਤ ਸੋਹਣੀ ਅਤੇ ਕੁਆਰੀ ਸੀ ਅਤੇ ਕਿਸੇ ਮਨੁੱਖ ਨਾਲ ਸੰਗ ਨਹੀਂ ਕੀਤਾ ਸੀ, ਅਤੇ ਉਹ ਚਸ਼ਮੇ ਵਿੱਚ ਉਤਰੀ ਅਤੇ ਆਪਣਾ ਘੜਾ ਭਰ ਕੇ ਬਾਹਰ ਆਈ।
  • ਹਾਰਾਨ ਵਿੱਚ ਖੂਹ ਦੇ ਮੂੰਹ ਉੱਤੇ ਇੱਕ ਵੱਡਾ ਪੱਥਰ ਰੱਖਿਆ ਹੁੰਦਾ ਸੀਉਤ 29:2–3
    ਆਇਤਾਂ
    ਉਤ 29:2–3ਅਤੇ ਉਸ ਨੇ ਵੇਖਿਆ ਤਾਂ ਵੇਖੋ, ਮੈਦਾਨ ਵਿੱਚ ਇੱਕ ਖੂਹ ਸੀ ਅਤੇ ਉੱਥੇ ਭੇਡਾਂ ਦੇ ਤਿੰਨ ਇੱਜੜ ਉਸ ਖੂਹ ਦੇ ਕੋਲ ਬੈਠੇ ਹੋਏ ਸਨ, ਕਿਉਂ ਜੋ ਓਹ ਉਸ ਖੂਹ ਤੋਂ ਇੱਜੜਾਂ ਨੂੰ ਪਾਣੀ ਪਿਲਾਉਂਦੇ ਸਨ ਅਤੇ ਉਸ ਖੂਹ ਦੇ ਮੂੰਹ ਉੱਤੇ ਵੱਡਾ ਪੱਥਰ ਸੀ। ਜਦ ਸਾਰੇ ਇੱਜੜ ਉੱਥੇ ਇਕੱਠੇ ਹੁੰਦੇ ਸਨ ਤਾਂ ਓਹ ਉਸ ਪੱਥਰ ਨੂੰ ਖੂਹ ਦੇ ਮੂੰਹੋਂ ਰੇੜ੍ਹਦੇ ਸਨ ਅਤੇ ਇੱਜੜਾਂ ਨੂੰ ਪਾਣੀ ਪਿਲਾਉਂਦੇ ਸਨ ਅਤੇ ਫੇਰ ਉਸ ਪੱਥਰ ਨੂੰ ਖੂਹ ਦੇ ਮੂੰਹ ਉੱਤੇ ਉਸ ਦੇ ਸਥਾਨ ਤੇ ਰੱਖ ਦਿੰਦੇ ਸਨ।
  • ਯਾਕੂਬ ਨੇ ਪੱਥਰ ਰੇੜ੍ਹ ਕੇ ਰਾਖ਼ੇਲ ਦੇ ਇੱਜੜ ਨੂੰ ਪਾਣੀ ਪਿਲਾਇਆਉਤ 29:10
    ਆਇਤਾਂ
    ਉਤ 29:10ਜਦ ਯਾਕੂਬ ਨੇ ਆਪਣੇ ਮਾਮੇ ਲਾਬਾਨ ਦੀ ਧੀ ਰਾਖ਼ੇਲ ਨੂੰ ਅਤੇ ਉਸ ਦੇ ਇੱਜੜ ਨੂੰ ਵੇਖਿਆ ਤਾਂ ਯਾਕੂਬ ਨੇ ਨੇੜੇ ਜਾ ਕੇ ਉਸ ਪੱਥਰ ਨੂੰ ਖੂਹ ਦੇ ਮੂੰਹ ਤੋਂ ਰੇੜ੍ਹਿਆ ਅਤੇ ਆਪਣੇ ਮਾਮੇ ਲਾਬਾਨ ਦੇ ਇੱਜੜ ਨੂੰ ਪਾਣੀ ਪਿਲਾਇਆ।
  • ਮੂਸਾ ਮਿਦਯਾਨ ਵਿੱਚ ਇੱਕ ਖੂਹ ਕੋਲ ਬੈਠਾ ਅਤੇ ਸੱਤ ਭੈਣਾਂ ਦੀ ਸਹਾਇਤਾ ਕੀਤੀਕੂਚ 2:15–17
    ਆਇਤਾਂ
    ਕੂਚ 2:15–17ਜਦ ਫ਼ਿਰਊਨ ਨੇ ਇਹ ਗੱਲ ਸੁਣੀ ਤਦ ਮੂਸਾ ਨੂੰ ਜਾਨ ਤੋਂ ਮਾਰਨ ਦੀ ਕੋਸ਼ਿਸ਼ ਕੀਤੀ ਪਰ ਮੂਸਾ ਫ਼ਿਰਊਨ ਦੇ ਅੱਗੋਂ ਭੱਜ ਕੇ ਮਿਦਯਾਨ ਦੇ ਦੇਸ ਵਿੱਚ ਰਹਿਣ ਲੱਗਾ ਅਤੇ ਇੱਕ ਖੂਹ ਦੇ ਕੋਲ ਬੈਠ ਗਿਆ। ਮਿਦਯਾਨ ਦੇ ਜਾਜਕ ਦੀਆਂ ਸੱਤ ਧੀਆਂ ਸਨ। ਉਨ੍ਹਾਂ ਨੇ ਆ ਕੇ ਪਾਣੀ ਕੱਢਿਆ ਅਤੇ ਆਪਣੇ ਪਿਤਾ ਦੇ ਇੱਜੜ ਨੂੰ ਪਿਲਾਉਣ ਲਈ ਚੁਬੱਚਿਆਂ ਨੂੰ ਭਰ ਲਿਆ। ਅਯਾਲੀਆਂ ਨੇ ਆਣ ਕੇ ਉਨ੍ਹਾਂ ਨੂੰ ਧੱਕੇ ਨਾਲ ਪਰ੍ਹੇ ਹਟਾ ਦਿੱਤਾ, ਪਰ ਮੂਸਾ ਨੇ ਉੱਠ ਕੇ ਉਨ੍ਹਾਂ ਨੂੰ ਬਚਾਇਆ ਅਤੇ ਉਨ੍ਹਾਂ ਦੇ ਇੱਜੜ ਨੂੰ ਪਾਣੀ ਪਿਲਾਇਆ।
  • ਇਸਰਾਏਲ ਨੇ ਇੱਕ ਖੂਹ ਲਈ ਗੀਤ ਗਾਇਆ: “ਹੇ ਖੂਹ, ਉਮੜ੍ਹ ਆ!”ਗਿਣ 21:16–18
    ਆਇਤਾਂ
    ਗਿਣ 21:16–18ਉੱਥੋਂ ਉਹ ਬਏਰ ਨੂੰ ਗਏ ਜਿੱਥੇ ਉਹ ਖੂਹ ਹੈ ਜਿਸ ਦੇ ਵਿਖੇ ਯਹੋਵਾਹ ਨੇ ਮੂਸਾ ਨੂੰ ਆਖਿਆ ਸੀ ਕਿ ਪਰਜਾ ਨੂੰ ਇਕੱਠਾ ਕਰ ਅਤੇ ਮੈਂ ਉਨ੍ਹਾਂ ਨੂੰ ਪਾਣੀ ਦਿਆਂਗਾ। ਤਦ ਇਸਰਾਏਲ ਨੇ ਇਹ ਗੀਤ ਗਾਇਆ: ਹੇ ਖੂਹ, ਉਮੜ੍ਹ ਆ! ਉਸ ਲਈ ਗਾਓ। ਉਹ ਖੂਹ ਜਿਸ ਨੂੰ ਹਾਕਮਾਂ ਨੇ ਪੁੱਟਿਆ, ਅਤੇ ਲੋਕਾਂ ਦੇ ਪਤਵੰਤਾਂ ਨੇ ਆੱਸੇ ਨਾਲ ਅਤੇ ਆਪਣੀਆਂ ਲਾਠੀਆਂ ਨਾਲ ਕੱਢਿਆ!
  • ਵਾਇਦੇ ਦੇ ਦੇਸ਼ ਵਿੱਚ ਅਜਿਹੇ ਖੂਹ ਸਨ ਜਿਹੜੇ ਉਨ੍ਹਾਂ ਨੇ ਨਹੀਂ ਪੁੱਟੇ ਸਨਬਿਵ 6:11
    ਆਇਤਾਂ
    ਬਿਵ 6:11ਅਤੇ ਚੰਗੀਆਂ ਚੀਜ਼ਾਂ ਨਾਲ ਭਰੇ ਹੋਏ ਘਰ, ਜਿਹੜੇ ਤੁਸੀਂ ਨਹੀਂ ਭਰੇ ਅਤੇ ਪੁੱਟੇ ਹੋਏ ਹੌਦ ਜਿਹੜੇ ਤੁਸੀਂ ਨਹੀਂ ਪੁੱਟੇ, ਅੰਗੂਰੀ ਬਾਗ਼ ਅਤੇ ਜ਼ੈਤੂਨ ਦੇ ਰੁੱਖ ਜਿਹੜੇ ਤੁਸੀਂ ਨਹੀਂ ਲਾਏ ਦੇਵੇਗਾ, ਜਿਨ੍ਹਾਂ ਤੋਂ ਤੁਸੀਂ ਖਾਓਗੇ ਅਤੇ ਰੱਜ ਜਾਓਗੇ,
  • ਦਾਊਦ ਦੇ ਜਸੂਸ ਬਹੁਰੀਮ ਵਿੱਚ ਇੱਕ ਖੂਹ ਦੇ ਅੰਦਰ ਲੁਕ ਗਏ2 ਸਮੂ 17:18–19
    ਆਇਤਾਂ
    2 ਸਮੂ 17:18–19ਫਿਰ ਵੀ ਇੱਕ ਜੁਆਨ ਨੇ ਉਨ੍ਹਾਂ ਨੂੰ ਵੇਖ ਕੇ ਅਬਸ਼ਾਲੋਮ ਨੂੰ ਜਾ ਕੇ ਦੱਸਿਆ, ਪਰ ਉਹ ਦੋਵੇਂ ਛੇਤੀ ਨਾਲ ਨਿੱਕਲ ਗਏ ਅਤੇ ਬਹੁਰੀਮ ਵਿੱਚ ਇੱਕ ਮਨੁੱਖ ਦੇ ਘਰ ਆਣ ਵੜੇ। ਉਸ ਦੇ ਵਿਹੜੇ ਵਿੱਚ ਇੱਕ ਖੂਹ ਸੀ, ਉਹ ਉਸ ਦੇ ਵਿੱਚ ਉਤਰ ਗਏ। ਅਤੇ ਉਸ ਦੀ ਪਤਨੀ ਨੇ ਇੱਕ ਕੱਪੜਾ ਲੈ ਕੇ ਖੂਹ ਦੇ ਮੂੰਹ ਉੱਤੇ ਪਾ ਦਿੱਤਾ ਅਤੇ ਉਸ ਉੱਤੇ ਦਲੀ ਹੋਈ ਕਣਕ ਪਾ ਦਿੱਤੀ, ਇਸ ਲਈ ਇਹ ਗੱਲ ਪਰਗਟ ਨਾ ਹੋਈ।
  • ਤਿੰਨ ਸੂਰਮੇ ਦਾਊਦ ਲਈ ਬੈਤਲਹਮ ਦੇ ਖੂਹ ਤੋਂ ਪਾਣੀ ਲਿਆਏ2 ਸਮੂ 23:15–16
    ਆਇਤਾਂ
    2 ਸਮੂ 23:15–16ਅਤੇ ਦਾਊਦ ਨੇ ਤਰਸਦਿਆਂ ਹੋਇਆਂ ਆਖਿਆ, ਕਾਸ਼ ਕਿ ਕੋਈ ਮੈਨੂੰ ਬੈਤਲਹਮ ਦੇ ਉਸ ਖੂਹ ਦਾ ਇੱਕ ਘੁੱਟ ਪਾਣੀ ਪਿਲਾਵੇ, ਜਿਹੜਾ ਫਾਟਕ ਦੇ ਕੋਲ ਹੈ। ਤਦ ਉਨ੍ਹਾਂ ਤਿੰਨਾਂ ਨੇ ਫ਼ਲਿਸਤੀਆਂ ਦੇ ਡੇਰੇ ਦੇ ਵਿੱਚੋਂ ਦੀ ਲੰਘ ਕੇ ਬੈਤਲਹਮ ਦੇ ਖੂਹ ਤੋਂ ਪਾਣੀ ਭਰਿਆ ਜਿਹੜਾ ਫਾਟਕ ਉੱਤੇ ਸੀ ਅਤੇ ਦਾਊਦ ਨੂੰ ਲਿਆ ਦਿੱਤਾ ਪਰ ਉਸ ਨੇ ਨਾ ਪੀਤਾ ਸਗੋਂ ਉਸ ਨੂੰ ਯਹੋਵਾਹ ਦੇ ਅੱਗੇ ਡੋਲ੍ਹ ਦਿੱਤਾ।
  • ਉੱਜ਼ੀਯਾਹ ਨੇ ਆਪਣੇ ਪਸ਼ੂਆਂ ਲਈ ਬਹੁਤ ਸਾਰੇ ਹੌਜ਼ ਪੁੱਟੇ2 ਇਤ 26:10
    ਆਇਤਾਂ
    2 ਇਤ 26:10ਅਤੇ ਉਹ ਨੇ ਉਜਾੜ ਵਿੱਚ ਬੁਰਜ ਬਣਾਏ ਅਤੇ ਬਹੁਤ ਸਾਰੇ ਤਲਾਬ ਪੁਟਵਾਏ ਕਿਉਂ ਜੋ ਬੇਟ ਵਿੱਚ ਤੇ ਮੈਦਾਨ ਵਿੱਚ ਉਸ ਦੇ ਬਹੁਤ ਸਾਰੇ ਡੰਗਰ ਸਨ ਅਤੇ ਪਹਾੜਾਂ ਵਿੱਚ ਅਤੇ ਉਪਜਾਊ ਖੇਤਾਂ ਵਿੱਚ ਉਹ ਦੇ ਹਾਲ੍ਹੀ ਅਤੇ ਮਾਲੀ ਸਨ ਕਿਉਂ ਜੋ ਖੇਤੀ ਵਾੜੀ ਉਹ ਨੂੰ ਬਹੁਤ ਪਸੰਦ ਸੀ।
  • ਯੂਸੁਫ਼ ਨੂੰ ਬਿਨਾਂ ਪਾਣੀ ਦੇ ਖਾਲੀ ਟੋਏ ਵਿੱਚ ਸੁੱਟ ਦਿੱਤਾ ਗਿਆਉਤ 37:24
    ਆਇਤਾਂ
    ਉਤ 37:24ਤਦ ਉਨ੍ਹਾਂ ਨੇ ਉਸ ਨੂੰ ਫੜ੍ਹ ਕੇ ਟੋਏ ਵਿੱਚ ਸੁੱਟ ਦਿੱਤਾ ਅਤੇ ਉਹ ਟੋਆ ਖਾਲੀ ਸੀ, ਉਸ ਵਿੱਚ ਪਾਣੀ ਨਹੀਂ ਸੀ।
  • ਯਿਰਮਿਯਾਹ ਸੁੱਕੇ ਹੌਜ਼ ਦੇ ਚਿੱਕੜ ਵਿੱਚ ਧੱਸ ਗਿਆਯਿਰ 38:6
    ਆਇਤਾਂ
    ਯਿਰ 38:6ਤਦ ਉਹਨਾਂ ਨੇ ਯਿਰਮਿਯਾਹ ਨੂੰ ਲਿਆ ਅਤੇ ਉਹ ਨੂੰ ਰਾਜਾ ਦੇ ਰਾਜਕੁਮਾਰ ਮਲਕੀਯਾਹ ਦੇ ਭੋਰੇ ਵਿੱਚ ਸੁੱਟ ਦਿੱਤਾ ਜਿਹੜਾ ਪਹਿਰੇਦਾਰਾਂ ਦੇ ਵੇਹੜੇ ਵਿੱਚ ਸੀ। ਉਹਨਾਂ ਨੇ ਯਿਰਮਿਯਾਹ ਨੂੰ ਰੱਸੀਆਂ ਨਾਲ ਲਮਕਾ ਦਿੱਤਾ ਅਤੇ ਭੋਹਰੇ ਵਿੱਚ ਪਾਣੀ ਨਹੀਂ ਸੀ ਸਗੋਂ ਚਿੱਕੜ ਸੀ ਅਤੇ ਯਿਰਮਿਯਾਹ ਚਿੱਕੜ ਵਿੱਚ ਖੁੱਭ ਗਿਆ।
  • ਯਿਸੂ ਲਗਭਗ ਛੇਵੇਂ ਪਹਿਰ ਯਾਕੂਬ ਦੇ ਖੂਹ ਕੋਲ ਬੈਠਾਯੂਹ 4:6
    ਆਇਤਾਂ
    ਯੂਹ 4:6ਯਾਕੂਬ ਦਾ ਖੂਹ ਉੱਥੇ ਸੀ, ਯਿਸੂ ਆਪਣੀ ਲੰਮੀ ਯਾਤਰਾ ਤੋਂ ਥੱਕ ਗਿਆ ਸੀ। ਇਸ ਲਈ ਉਹ ਖੂਹ ਕੋਲ ਬੈਠ ਗਿਆ, ਇਹ ਲੱਗਭਗ ਦੁਪਹਿਰ ਦਾ ਸਮਾਂ ਸੀ।
  • ਇਸਤਰੀ: ਤੇਰੇ ਕੋਲ ਪਾਣੀ ਕੱਢਣ ਲਈ ਕੁਝ ਨਹੀਂ, ਅਤੇ ਖੂਹ ਡੂੰਘਾ ਹੈਯੂਹ 4:11
    ਆਇਤਾਂ
    ਯੂਹ 4:11ਉਸ ਔਰਤ ਨੇ ਆਖਿਆ, “ਸ਼੍ਰੀ ਮਾਨ ਜੀ, ਤੁਸੀਂ ਇਹ ਅੰਮ੍ਰਿਤ ਜਲ ਕਿਵੇਂ ਪ੍ਰਾਪਤ ਕਰੋਂਗੇ? ਖੂਹ ਬਹੁਤ ਡੂੰਘਾ ਹੈ ਅਤੇ ਤੁਹਾਡੇ ਕੋਲ ਪਾਣੀ ਖਿੱਚਣ ਲਈ ਕੋਈ ਭਾਂਡਾ ਵੀ ਨਹੀਂ ਹੈ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ