Bible Explorer ਐਪ ਲਓ

ਪੜਚੋਲ › ਵਿਸ਼ੇ › ਵਿਧਵਾਵਾਂ

ਰੋਜ਼ਾਨਾ ਜੀਵਨ

ਬਾਈਬਲ ਵਿੱਚ ਵਿਧਵਾਵਾਂ

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ ਦੇ 37 ਹਿੱਸੇ, ਸਤਰ-ਦਰ-ਸਤਰ।

ਬਿਵਸਥਾ ਵਿੱਚ

  • ਕਿਸੇ ਵਿਧਵਾ ਜਾਂ ਯਤੀਮ ਨੂੰ ਦੁੱਖ ਨਾ ਦੇਣਾਕੂਚ 22:22–24
    ਆਇਤਾਂ
    ਕੂਚ 22:22–24ਵਿਧਵਾ ਅਤੇ ਯਤੀਮ ਨੂੰ ਤੰਗ ਨਾ ਕਰੋ। ਜੇ ਤੁਸੀਂ ਉਨ੍ਹਾਂ ਨੂੰ ਤੰਗ ਹੀ ਕਰੋਗੇ ਤਾਂ ਜਦ ਉਹ ਮੇਰੇ ਅੱਗੇ ਦੁਹਾਈ ਦੇਣਗੇ ਤਾਂ ਮੈਂ ਜ਼ਰੂਰ ਉਨ੍ਹਾਂ ਦੀ ਦੁਹਾਈ ਨੂੰ ਸੁਣਾਂਗਾ ਅਤੇ ਮੇਰਾ ਕ੍ਰੋਧ ਭੜਕ ਉੱਠੇਗਾ ਅਤੇ ਮੈਂ ਤੁਹਾਨੂੰ ਤਲਵਾਰ ਨਾਲ ਵੱਢ ਸੁੱਟਾਂਗਾ ਅਤੇ ਤੁਹਾਡੀਆਂ ਔਰਤਾਂ ਵਿਧਵਾ ਅਤੇ ਤੁਹਾਡੇ ਪੁੱਤਰ ਯਤੀਮ ਹੋ ਜਾਣਗੇ।
  • ਪਿੱਛੇ ਰਹਿ ਗਏ ਪੂਲੇ, ਜ਼ੈਤੂਨ ਅਤੇ ਅੰਗੂਰ ਵਿਧਵਾ ਲਈ ਛੱਡੇ ਜਾਂਦੇ ਹਨਬਿਵ 24:19–21
    ਆਇਤਾਂ
    ਬਿਵ 24:19–21ਜਦ ਤੂੰ ਆਪਣੀ ਪੈਲੀ ਵਿੱਚੋਂ ਫ਼ਸਲ ਵੱਢੇ ਅਤੇ ਇੱਕ ਪੂਲਾ ਉੱਥੇ ਹੀ ਭੁੱਲ ਜਾਵੇਂ, ਤਾਂ ਤੂੰ ਉਸ ਦੇ ਲੈਣ ਨੂੰ ਵਾਪਸ ਨਾ ਮੁੜੀਂ। ਉਸ ਨੂੰ ਪਰਦੇਸੀ, ਯਤੀਮ ਅਤੇ ਵਿਧਵਾ ਲਈ ਛੱਡ ਦੇਵੀਂ, ਤਾਂ ਜੋ ਯਹੋਵਾਹ ਤੇਰਾ ਪਰਮੇਸ਼ੁਰ ਤੇਰੇ ਹੱਥ ਦੇ ਸਾਰੇ ਕੰਮਾਂ ਵਿੱਚ ਤੈਨੂੰ ਬਰਕਤ ਦੇਵੇ। ਜਦ ਤੂੰ ਆਪਣੇ ਜ਼ੈਤੂਨ ਦੇ ਰੁੱਖਾਂ ਨੂੰ ਝਾੜੇਂ ਤਾਂ ਤੂੰ ਦੂਜੀ ਵਾਰੀ ਉਸ ਦੀਆਂ ਟਹਿਣੀਆਂ ਨੂੰ ਨਾ ਝਾੜੀਂ, ਸਗੋਂ ਉਹ ਪਰਦੇਸੀ, ਯਤੀਮ ਅਤੇ ਵਿਧਵਾ ਲਈ ਰਹਿਣ ਦੇਵੀਂ। ਜਦ ਤੂੰ ਆਪਣੇ ਅੰਗੂਰੀ ਬਾਗ਼ ਦੇ ਅੰਗੂਰ ਇਕੱਠੇ ਕਰੇਂ ਤਾਂ ਤੂੰ ਉਸ ਦੇ ਸਾਰੇ ਗੁੱਛੇ ਨਾ ਤੋੜੀਂ ਸਗੋਂ ਉਹ ਪਰਦੇਸੀ, ਯਤੀਮ ਅਤੇ ਵਿਧਵਾ ਲਈ ਰਹਿਣ ਦੇਵੀਂ।
  • ਹਰ ਤੀਜੇ ਸਾਲ ਦਾ ਦਸਵੰਧ ਵਿਧਵਾ, ਯਤੀਮ ਅਤੇ ਪਰਦੇਸੀ ਦਾ ਢਿੱਡ ਭਰਦਾ ਹੈਬਿਵ 14:28–29
    ਆਇਤਾਂ
    ਬਿਵ 14:28–29ਹਰੇਕ ਤਿੰਨ ਸਾਲ ਦੇ ਅੰਤ ਵਿੱਚ ਤੁਸੀਂ ਤੀਜੇ ਸਾਲ ਦੀ ਆਪਣੀ ਪੈਦਾਵਾਰ ਦਾ ਸਾਰਾ ਦਸਵੰਧ ਲਿਆ ਕੇ ਆਪਣੇ ਫਾਟਕਾਂ ਦੇ ਅੰਦਰ ਰੱਖਿਓ, ਤਦ ਲੇਵੀ, ਜਿਸ ਦਾ ਤੁਹਾਡੇ ਨਾਲ ਕੋਈ ਭਾਗ ਜਾਂ ਵਿਰਾਸਤ ਨਹੀਂ ਹੈ ਅਤੇ ਪਰਦੇਸੀ, ਯਤੀਮ ਅਤੇ ਵਿਧਵਾ ਜੋ ਤੁਹਾਡੇ ਫਾਟਕਾਂ ਦੇ ਅੰਦਰ ਹੋਣ, ਆ ਕੇ ਖਾਣ ਅਤੇ ਰੱਜਣ, ਤਾਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਹੱਥਾਂ ਦੇ ਸਾਰੇ ਕੰਮਾਂ ਵਿੱਚ ਤੁਹਾਨੂੰ ਬਰਕਤ ਦੇਵੇ।
  • ਵਿਧਵਾਵਾਂ ਵੀ ਤਿਉਹਾਰਾਂ ਦੀ ਖੁਸ਼ੀ ਵਿੱਚ ਸ਼ਾਮਲ ਹੁੰਦੀਆਂ ਹਨਬਿਵ 16:11, ਬਿਵ 16:14
    ਆਇਤਾਂ
    ਬਿਵ 16:11ਉਸ ਸਥਾਨ ਵਿੱਚ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਆਪਣਾ ਨਾਮ ਵਸਾਉਣ ਲਈ ਚੁਣੇਗਾ ਉੱਥੇ ਤੁਸੀਂ, ਤੁਹਾਡਾ ਪੁੱਤਰ, ਤੁਹਾਡੀ ਧੀ, ਤੁਹਾਡਾ ਦਾਸ, ਤੁਹਾਡੀ ਦਾਸੀ, ਅਤੇ ਉਹ ਲੇਵੀ ਜਿਹੜਾ ਤੁਹਾਡੇ ਫਾਟਕਾਂ ਦੇ ਅੰਦਰ ਹੋਵੇ, ਪਰਦੇਸੀ, ਯਤੀਮ ਅਤੇ ਵਿਧਵਾ ਜਿਹੜੇ ਤੁਹਾਡੇ ਕੋਲ ਹੋਣ, ਤੁਸੀਂ ਸਾਰੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਸਨਮੁਖ ਅਨੰਦ ਕਰਿਓ।
    ਬਿਵ 16:14ਆਪਣੇ ਇਸ ਪਰਬ ਵਿੱਚ ਤੁਸੀਂ, ਤੁਹਾਡਾ ਪੁੱਤਰ, ਤੁਹਾਡੀ ਧੀ, ਤੁਹਾਡਾ ਦਾਸ, ਤੁਹਾਡੀ ਦਾਸੀ, ਅਤੇ ਲੇਵੀ, ਪਰਦੇਸੀ, ਯਤੀਮ ਅਤੇ ਵਿਧਵਾ ਜਿਹੜੇ ਤੁਹਾਡੇ ਫਾਟਕਾਂ ਦੇ ਅੰਦਰ ਹੋਣ, ਤੁਸੀਂ ਸਾਰੇ ਅਨੰਦ ਕਰਿਓ।
  • ਵਿਧਵਾ ਦਾ ਕੱਪੜਾ ਗਹਿਣੇ ਨਾ ਰੱਖਣਾਬਿਵ 24:17
    ਆਇਤਾਂ
    ਬਿਵ 24:17ਤੂੰ ਪਰਦੇਸੀ ਅਤੇ ਯਤੀਮ ਦਾ ਨਿਆਂ ਨਾ ਵਿਗਾੜੀਂ, ਨਾ ਕਿਸੇ ਵਿਧਵਾ ਦਾ ਕੱਪੜਾ ਗਿਰਵੀ ਰੱਖੀਂ।
  • ਵਿਧਵਾ ਦੀ ਸੁੱਖਣਾ ਉਸ ਉੱਤੇ ਲਾਗੂ ਰਹਿੰਦੀ ਹੈਗਿਣ 30:9
    ਆਇਤਾਂ
    ਗਿਣ 30:9ਪਰ ਵਿਧਵਾ ਜਾਂ ਤਿਆਗੀ ਹੋਈ ਦੀ ਸੁੱਖਣਾ ਜਿਸ ਨਾਲ ਉਸ ਆਪਣੇ ਜੀਵਨ ਨੂੰ ਬੰਨ੍ਹਿਆ ਹੈ ਉਸ ਉੱਤੇ ਪੱਕੀ ਰਹੇ
  • ਜਾਜਕ ਦੀ ਬੇਔਲਾਦ ਵਿਧਵਾ ਧੀ ਆਪਣੇ ਪਿਤਾ ਦੀ ਮੇਜ਼ ਤੋਂ ਖਾ ਸਕਦੀ ਹੈਲੇਵੀ 22:13
    ਆਇਤਾਂ
    ਲੇਵੀ 22:13ਪਰ ਜੇਕਰ ਜਾਜਕ ਦੀ ਧੀ ਵਿਧਵਾ ਜਾਂ ਪਤੀ ਵੱਲੋਂ ਤਿਆਗੀ ਹੋਈ ਹੋਵੇ ਅਤੇ ਉਸ ਦੀ ਕੋਈ ਸੰਤਾਨ ਨਾ ਹੋਵੇ ਅਤੇ ਪਹਿਲਾਂ ਦੀ ਤਰ੍ਹਾਂ ਆਪਣੇ ਪਿਤਾ ਦੇ ਘਰ ਵਿੱਚ ਰਹਿੰਦੀ ਹੋਵੇ ਤਾਂ ਉਹ ਆਪਣੇ ਪਿਤਾ ਦੇ ਭੋਜਨ ਵਿੱਚੋਂ ਖਾਵੇ, ਪਰ ਕੋਈ ਪਰਾਇਆ ਉਸ ਵਿੱਚੋਂ ਨਾ ਖਾਵੇ।
  • ਮਹਾਂ ਜਾਜਕ ਵਿਧਵਾ ਨਾਲ ਵਿਆਹ ਨਹੀਂ ਕਰ ਸਕਦਾਲੇਵੀ 21:14
    ਆਇਤਾਂ
    ਲੇਵੀ 21:14ਉਹ ਕਿਸੇ ਵਿਧਵਾ, ਜਾਂ ਛੱਡੀ ਹੋਈ, ਜਾਂ ਭਰਿਸ਼ਟ ਜਾਂ ਵੇਸਵਾ ਇਸਤਰੀ ਨਾਲ ਵਿਆਹ ਨਾ ਕਰੇ, ਪਰ ਉਹ ਆਪਣੇ ਲੋਕਾਂ ਵਿੱਚੋਂ ਇੱਕ ਕੁਆਰੀ ਇਸਤਰੀ ਨਾਲ ਹੀ ਵਿਆਹ ਕਰੇ।
  • ਭਰਾ ਆਪਣੇ ਬੇਔਲਾਦ ਭਰਾ ਦੀ ਵਿਧਵਾ ਨਾਲ ਵਿਆਹ ਕਰਦਾ ਹੈਬਿਵ 25:5–10
    ਆਇਤਾਂ
    ਬਿਵ 25:5–10ਜੇਕਰ ਭਰਾ ਇਕੱਠੇ ਰਹਿੰਦੇ ਹੋਣ ਅਤੇ ਉਨ੍ਹਾਂ ਵਿੱਚੋਂ ਇੱਕ ਮਰ ਜਾਵੇ ਅਤੇ ਉਸ ਦਾ ਕੋਈ ਪੁੱਤਰ ਨਾ ਹੋਵੇ ਤਾਂ ਮਰਨ ਵਾਲੇ ਦੀ ਇਸਤਰੀ ਦਾ ਵਿਆਹ ਕਿਸੇ ਪਰਾਏ ਮਨੁੱਖ ਨਾਲ ਨਾ ਕੀਤਾ ਜਾਵੇ। ਉਸ ਮਨੁੱਖ ਦਾ ਭਰਾ ਉਸ ਦੇ ਕੋਲ ਜਾ ਕੇ ਉਸ ਨੂੰ ਆਪਣੀ ਪਤਨੀ ਕਰ ਲਵੇ ਅਤੇ ਪਤੀ ਦੇ ਭਰਾ ਦਾ ਹੱਕ ਉਸ ਦੇ ਨਾਲ ਪੂਰਾ ਕਰੇ। ਤਦ ਅਜਿਹਾ ਹੋਵੇਗਾ ਕਿ ਜਿਹੜਾ ਪਹਿਲੌਠਾ ਉਸ ਇਸਤਰੀ ਤੋਂ ਪੈਦਾ ਹੋਵੇ ਉਹ ਉਸ ਮਰੇ ਹੋਏ ਭਰਾ ਦੇ ਨਾਮ ਉੱਤੇ ਠਹਿਰਾਇਆ ਜਾਵੇ, ਤਾਂ ਜੋ ਉਸ ਦਾ ਨਾਮ ਇਸਰਾਏਲ ਵਿੱਚੋਂ ਮਿਟ ਨਾ ਜਾਵੇ। ਪਰ ਜੇਕਰ ਉਹ ਮਨੁੱਖ ਆਪਣੇ ਭਰਾ ਦੀ ਪਤਨੀ ਨਾਲ ਵਿਆਹ ਕਰਨਾ ਨਾ ਚਾਹੇ, ਤਾਂ ਉਹ ਇਸਤਰੀ ਫਾਟਕ ਉੱਤੇ ਬਜ਼ੁਰਗਾਂ ਕੋਲ ਜਾ ਕੇ ਆਖੇ, “ਮੇਰੇ ਪਤੀ ਦਾ ਭਰਾ ਆਪਣੇ ਭਰਾ ਦਾ ਨਾਮ ਇਸਰਾਏਲ ਵਿੱਚ ਕਾਇਮ ਰੱਖਣ ਤੋਂ ਮੁੱਕਰਦਾ ਹੈ। ਉਹ ਮੇਰੇ ਪਤੀ ਦਾ ਹੱਕ ਮੇਰੇ ਨਾਲ ਪੂਰਾ ਨਹੀਂ ਕਰਦਾ।” ਤਦ ਉਸ ਸ਼ਹਿਰ ਦੇ ਬਜ਼ੁਰਗ ਉਸ ਮਨੁੱਖ ਨੂੰ ਸੱਦ ਕੇ ਉਹ ਦੇ ਨਾਲ ਗੱਲ ਕਰਨ ਅਤੇ ਜੇਕਰ ਉਹ ਖੜ੍ਹਾ ਹੋ ਕੇ ਆਖੇ, “ਮੈਂ ਇਸ ਨਾਲ ਵਿਆਹ ਕਰਨਾ ਨਹੀਂ ਚਾਹੁੰਦਾ।” ਤਦ ਉਹ ਦੇ ਭਰਾ ਦੀ ਪਤਨੀ ਬਜ਼ੁਰਗਾਂ ਦੇ ਵੇਖਦਿਆਂ ਉਸ ਦੇ ਨੇੜੇ ਜਾਵੇ ਅਤੇ ਉਸ ਦੇ ਪੈਰਾਂ ਤੋਂ ਜੁੱਤੀ ਲਾਹ ਲਵੇ ਅਤੇ ਉਹ ਦੇ ਮੂੰਹ ਉੱਤੇ ਥੁੱਕੇ, ਅਤੇ ਉੱਤਰ ਦੇ ਕੇ ਆਖੇ, “ਜਿਹੜਾ ਮਨੁੱਖ ਆਪਣੇ ਭਰਾ ਦਾ ਘਰਾਣਾ ਨਾ ਬਣਾਵੇ ਉਸ ਦੇ ਨਾਲ ਅਜਿਹਾ ਹੀ ਕੀਤਾ ਜਾਵੇਗਾ।” ਫੇਰ ਉਸ ਦਾ ਨਾਮ ਇਸਰਾਏਲ ਵਿੱਚ ਇਸ ਤਰ੍ਹਾਂ ਸੱਦਿਆ ਜਾਵੇ ਅਰਥਾਤ “ਜੁੱਤੀ ਲੱਥੇ ਦਾ ਘਰਾਣਾ।”

ਕਹਾਵਤਾਂ

  • ਪਰਮੇਸ਼ੁਰ “ਵਿਧਵਾ ਦੀ ਰੱਖਿਆ ਕਰਨ ਵਾਲਾ” ਹੈਜ਼ਬੂ 68:5, ਜ਼ਬੂ 146:9
    ਆਇਤਾਂ
    ਜ਼ਬੂ 68:5ਯਤੀਮਾਂ ਦਾ ਪਿਤਾ ਅਤੇ ਵਿਧਵਾ ਦੀ ਰੱਖਿਆ ਕਰਨ ਵਾਲਾ ਪਰਮੇਸ਼ੁਰ ਆਪਣੇ ਪਵਿੱਤਰ ਨਿਵਾਸ ਵਿੱਚ ਹੈ।
    ਜ਼ਬੂ 146:9ਯਹੋਵਾਹ ਪਰਦੇਸੀਆਂ ਦੀ ਪਾਲਣਾ ਕਰਦਾ ਹੈ, ਯਤੀਮਾਂ ਤੇ ਵਿਧਵਾ ਨੂੰ ਸੰਭਾਲਦਾ ਹੈ, ਪਰ ਦੁਸ਼ਟਾਂ ਦਾ ਰਾਹ ਵਿੰਗਾ ਕਰ ਦਿੰਦਾ ਹੈ।
  • ਨਬੀ: ਵਿਧਵਾ ਦਾ ਮੁਕੱਦਮਾ ਲੜੋਯਸਾ 1:17, ਯਿਰ 22:3, ਜ਼ਕ 7:10
    ਆਇਤਾਂ
    ਯਸਾ 1:17ਨੇਕੀ ਕਰਨਾ ਸਿੱਖੋ, ਨਿਆਂ ਨੂੰ ਭਾਲੋ, ਜ਼ਾਲਮ ਨੂੰ ਸੁਧਾਰੋ, ਯਤੀਮ ਦਾ ਨਿਆਂ ਕਰੋ, ਵਿਧਵਾ ਦਾ ਮੁਕੱਦਮਾ ਲੜੋ।
    ਯਿਰ 22:3ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਤੁਸੀਂ ਇਨਸਾਫ਼ ਅਤੇ ਧਰਮ ਦੇ ਕੰਮ ਕਰੋ ਅਤੇ ਲੁੱਟਿਆਂ ਹੋਇਆਂ ਨੂੰ ਦੁੱਖ ਦੇਣ ਵਾਲੇ ਦੇ ਹੱਥੋਂ ਛੁਡਾਓ ਅਤੇ ਪਰਦੇਸੀ, ਯਤੀਮ ਅਤੇ ਵਿਧਵਾ ਦਾ ਨਾ ਤਾਂ ਹੱਕ ਮਾਰੋ, ਨਾ ਜ਼ੁਲਮ ਕਰੋ ਅਤੇ ਨਾ ਇਸ ਸਥਾਨ ਵਿੱਚ ਬੇਦੋਸ਼ ਦਾ ਲਹੂ ਵਹਾਓ
    ਜ਼ਕ 7:10ਵਿਧਵਾ, ਯਤੀਮ, ਪਰਦੇਸੀ ਅਤੇ ਗਰੀਬ ਨੂੰ ਨਾ ਸਤਾਓ ਅਤੇ ਨਾ ਤੁਹਾਡੇ ਵਿੱਚੋਂ ਕੋਈ ਆਪਣੇ ਭਰਾ ਦੇ ਵਿਰੁੱਧ ਆਪਣੇ ਮਨ ਵਿੱਚ ਬੁਰਿਆਈ ਸੋਚੇ।
  • ਅੱਯੂਬ: “ਵਿਧਵਾ ਦਾ ਦਿਲ ਮੇਰੇ ਕਾਰਨ ਜੈਕਾਰਾ ਗਜਾਉਂਦਾ ਸੀ”ਅੱਯੂਬ 29:13, ਅੱਯੂਬ 31:16
    ਆਇਤਾਂ
    ਅੱਯੂਬ 29:13ਨਾਸ ਹੋਣ ਵਾਲੇ ਵੀ ਮੈਨੂੰ ਬਰਕਤ ਦਿੰਦੇ ਸਨ, ਅਤੇ ਵਿਧਵਾ ਦਾ ਦਿਲ ਮੇਰੇ ਕਾਰਨ ਜੈਕਾਰਾ ਗਜਾਉਂਦਾ ਸੀ।
    ਅੱਯੂਬ 31:16“ਜੇ ਮੈਂ ਗ਼ਰੀਬਾਂ ਦੀ ਇੱਛਿਆ ਨੂੰ ਪੂਰਾ ਨਾ ਕੀਤਾ ਹੋਵੇ, ਅਤੇ ਵਿਧਵਾ ਦੀਆਂ ਅੱਖਾਂ ਮੇਰੇ ਕਾਰਨ ਨਿਰਾਸ਼ ਹੋ ਗਈਆਂ ਹੋਣ,
  • ਯਿਸੂ ਉਨ੍ਹਾਂ ਲੋਕਾਂ ਤੋਂ ਚੇਤਾਵਨੀ ਦਿੰਦਾ ਹੈ ਜੋ ਵਿਧਵਾਵਾਂ ਦੇ ਘਰ ਹੜੱਪ ਲੈਂਦੇ ਹਨਮਰਕੁ 12:40
    ਆਇਤਾਂ
    ਮਰਕੁ 12:40ਉਹ ਵਿਧਵਾਵਾਂ ਦੇ ਘਰਾਂ ਨੂੰ ਖਾ ਜਾਂਦੇ ਹਨ ਅਤੇ ਵਿਖਾਵੇ ਲਈ ਲੰਮੀਆਂ-ਲੰਮੀਆਂ ਪ੍ਰਾਰਥਨਾ ਕਰਦੇ ਹਨ, ਉਨ੍ਹਾਂ ਨੂੰ ਵਧੇਰੇ ਸਜ਼ਾ ਮਿਲੇਗੀ।
  • ਪੌਲੁਸ: ਪਰਿਵਾਰ ਆਪਣੀਆਂ ਵਿਧਵਾਵਾਂ ਦੀ ਆਪ ਪਾਲਣਾ ਕਰਨ1 ਤਿਮ 5:3–5, 1 ਤਿਮ 5:16
    ਆਇਤਾਂ
    1 ਤਿਮ 5:3–5ਵਿਧਵਾਵਾਂ ਦਾ ਜਿਹੜੀਆਂ ਸੱਚ-ਮੁੱਚ ਵਿਧਵਾ ਹਨ ਆਦਰ ਕਰੀਂ। ਪਰ ਜੇ ਕਿਸੇ ਵਿਧਵਾ ਦੇ ਬੱਚੇ ਅਥਵਾ ਪੋਤਰੇ ਦੋਹਤਰੇ ਹੋਣ, ਉਹ ਪਹਿਲਾਂ ਆਪਣੇ ਘਰਾਣੇ ਨਾਲ ਧਰਮ ਕਮਾਉਣ ਅਤੇ ਆਪਣੇ ਮਾਪਿਆਂ ਦਾ ਹੱਕ ਅਦਾ ਕਰਨ, ਕਿਉਂ ਜੋ ਪਰਮੇਸ਼ੁਰ ਦੇ ਹਜ਼ੂਰ ਇਹੋ ਪਰਵਾਨ ਹੈ। ਜਿਹੜੀ ਸੱਚ-ਮੁੱਚ ਵਿਧਵਾ ਅਤੇ ਇਕੱਲੀ ਹੈ, ਉਹ ਨੇ ਪਰਮੇਸ਼ੁਰ ਉੱਤੇ ਆਸ ਰੱਖੀ ਹੋਈ ਹੈ ਅਤੇ ਰਾਤ-ਦਿਨ ਬੇਨਤੀਆਂ ਅਤੇ ਪ੍ਰਾਰਥਨਾਂ ਵਿੱਚ ਲੱਗੀ ਰਹਿੰਦੀ ਹੈ।
    1 ਤਿਮ 5:16ਜੇ ਕਿਸੇ ਵਿਸ਼ਵਾਸੀ ਇਸਤ੍ਰੀ ਦੇ ਘਰ ਵਿਧਵਾਂ ਹੋਣ ਤਾਂ ਉਹ ਉਨ੍ਹਾਂ ਦੀ ਸਹਾਇਤਾ ਕਰੇ ਤਾਂ ਜੋ ਕਲੀਸਿਯਾ ਉੱਤੇ ਭਾਰ ਨਾ ਪਵੇ ਤਾਂ ਜੋ ਕਲੀਸਿਯਾ ਉਨ੍ਹਾਂ ਦੀ ਸਹਾਇਤਾ ਕਰੇ ਜਿਹੜੀਆਂ ਸੱਚ-ਮੁੱਚ ਵਿਧਵਾਂ ਹਨ।
  • ਸਹਾਇਤਾ ਲਈ ਲਿਖੀ ਜਾਣ ਵਾਲੀ ਵਿਧਵਾ ਘੱਟੋ-ਘੱਟ ਸੱਠ ਸਾਲਾਂ ਦੀ ਹੋਣੀ ਚਾਹੀਦੀ ਸੀ1 ਤਿਮ 5:9–10
    ਆਇਤਾਂ
    1 ਤਿਮ 5:9–10ਉਸੇ ਵਿਧਵਾ ਦਾ ਨਾਮ ਲਿਖਿਆ ਜਾਵੇ, ਜਿਸ ਦੀ ਉਮਰ ਸੱਠਾਂ ਵਰਿਹਾਂ ਤੋਂ ਘੱਟ ਨਾ ਹੋਵੇ ਅਤੇ ਇੱਕੋ ਹੀ ਪਤੀ ਦੀ ਪਤਨੀ ਰਹੀ ਹੋਵੇ। ਅਤੇ ਉਹ ਭਲੇ ਕੰਮਾਂ ਕਰਕੇ ਨੇਕਨਾਮ ਹੋਵੇ ਜੋ ਉਸ ਨੇ ਬੱਚਿਆਂ ਨੂੰ ਪਾਲਿਆ ਹੋਵੇ, ਦੂਜਿਆਂ ਦੀ ਪ੍ਰਾਹੁਣਚਾਰੀ ਕੀਤੀ ਹੋਵੇ, ਸੰਤਾਂ ਦੇ ਚਰਨ ਧੋਤੇ ਹੋਣ, ਦੁੱਖੀਆਂ ਦੀ ਸਹਾਇਤਾ ਕੀਤੀ ਹੋਵੇ, ਅਤੇ ਹਰੇਕ ਚੰਗੇ ਕੰਮ ਦੇ ਮਗਰ ਲੱਗੀ ਹੋਵੇ।
  • ਵਿਧਵਾ ਦੁਬਾਰਾ ਵਿਆਹ ਕਰਨ ਲਈ ਅਜ਼ਾਦ ਹੈ1 ਕੁਰਿੰਥੀ 7:39
    ਆਇਤਾਂ
    1 ਕੁਰਿੰਥੀ 7:39ਜਿੰਨਾਂ ਚਿਰ ਉਹ ਦਾ ਪਤੀ ਜਿਉਂਦਾ ਰਹੇ ਉਨ੍ਹਾਂ ਚਿਰ ਬੰਧਨ ਵਿੱਚ ਹੈ ਪਰ ਜੇ ਉਹ ਦਾ ਪਤੀ ਮਰ ਜਾਵੇ ਤਾਂ ਉਹ ਅਜ਼ਾਦ ਹੈ, ਜਿਸ ਦੇ ਨਾਲ ਚਾਹੇ ਵਿਆਹੀ ਜਾਵੇ ਪਰ ਕੇਵਲ ਪ੍ਰਭੂ ਵਿੱਚ।

ਉਦਾਹਰਣਾਂ

  • ਤਾਮਾਰ ਵਿਧਵਾ ਦੇ ਕੱਪੜਿਆਂ ਵਿੱਚ ਆਪਣੇ ਪਿਤਾ ਦੇ ਘਰ ਵਿਧਵਾ ਬਣ ਕੇ ਰਹਿੰਦੀ ਹੈਉਤ 38:11, ਉਤ 38:14, ਉਤ 38:19
    ਆਇਤਾਂ
    ਉਤ 38:11ਤਦ ਯਹੂਦਾਹ ਨੇ ਆਪਣੀ ਨੂੰਹ ਤਾਮਾਰ ਨੂੰ ਆਖਿਆ, ਆਪਣੇ ਪਿਤਾ ਦੇ ਘਰ ਵਿਧਵਾ ਬੈਠੀ ਰਹਿ, ਜਦ ਤੱਕ ਮੇਰਾ ਪੁੱਤਰ ਸ਼ੇਲਾਹ ਸਿਆਣਾ ਨਾ ਹੋ ਜਾਵੇ ਕਿਉਂ ਜੋ ਉਸ ਨੇ ਆਖਿਆ ਕਿਤੇ ਇਹ ਵੀ ਆਪਣੇ ਭਰਾਵਾਂ ਵਾਂਗੂੰ ਮਰ ਨਾ ਜਾਵੇ ਤਦ ਤਾਮਾਰ ਚਲੀ ਗਈ ਅਤੇ ਆਪਣੇ ਪਿਤਾ ਦੇ ਘਰ ਵਿੱਚ ਬੈਠੀ ਰਹੀ।
    ਉਤ 38:14ਤਦ ਉਸ ਨੇ ਆਪਣੇ ਵਿਧਵਾ ਦੇ ਬਸਤਰ ਲਾਹ ਸੁੱਟੇ ਅਤੇ ਬੁਰਕਾ ਪਾ ਕੇ ਆਪ ਨੂੰ ਲਪੇਟ ਲਿਆ ਅਤੇ ਏਨਯਿਮ ਦੇ ਫਾਟਕ ਉੱਤੇ ਜਿਹੜਾ ਤਿਮਨਾਹ ਦੇ ਰਸਤੇ ਉੱਤੇ ਸੀ, ਜਾ ਬੈਠੀ ਕਿਉਂ ਜੋ ਉਸ ਨੇ ਵੇਖਿਆ ਕਿ ਸ਼ੇਲਾਹ ਵੱਡਾ ਹੋ ਗਿਆ ਹੈ, ਪਰ ਉਹ ਉਸ ਦੀ ਪਤਨੀ ਬਣਨ ਨੂੰ ਨਹੀਂ ਦਿੱਤੀ ਗਈ।
    ਉਤ 38:19ਉਹ ਉੱਥੋਂ ਉੱਠ ਕੇ ਚੱਲੀ ਗਈ ਅਤੇ ਆਪਣੇ ਉੱਤੋਂ ਬੁਰਕਾ ਲਾਹ ਸੁੱਟਿਆ ਅਤੇ ਵਿਧਵਾ ਦੇ ਬਸਤਰ ਪਾ ਲਏ।
  • ਮੋਆਬ ਵਿੱਚ ਨਾਓਮੀ ਦਾ ਪਤੀ ਅਤੇ ਦੋਵੇਂ ਪੁੱਤਰ ਮਰ ਜਾਂਦੇ ਹਨਰੂਥ 1:3–5
    ਆਇਤਾਂ
    ਰੂਥ 1:3–5ਜਦ ਉਹ ਮੋਆਬ ਵਿੱਚ ਹੀ ਸਨ, ਨਾਓਮੀ ਦਾ ਪਤੀ ਅਲੀਮਲਕ ਮਰ ਗਿਆ। ਨਾਓਮੀ ਅਤੇ ਉਸ ਦੇ ਦੋਵੇਂ ਪੁੱਤਰ ਰਹਿ ਗਏ। ਉਨ੍ਹਾਂ ਦੋਹਾਂ ਪੁੱਤਰਾਂ ਨੇ ਮੋਆਬ ਦੀਆਂ ਕੁਆਰੀਆਂ ਵਿੱਚੋਂ ਇੱਕ-ਇੱਕ ਕੁਆਰੀ ਨਾਲ ਵਿਆਹ ਕਰਵਾ ਲਿਆ। ਇੱਕ ਦਾ ਨਾਮ ਆਰਪਾਹ, ਦੂਜੀ ਦਾ ਨਾਮ ਰੂਥ ਸੀ ਅਤੇ ਉਹ ਲੱਗਭੱਗ ਦਸ ਸਾਲ ਤੱਕ ਉੱਥੇ ਰਹੇ। ਇਸ ਤੋਂ ਬਾਦ ਮਹਿਲੋਨ ਅਤੇ ਕਿਲਓਨ ਦੋਵੇਂ ਮਰ ਗਏ। ਨਾਓਮੀ ਆਪਣੇ ਦੋਵੇਂ ਪੁੱਤਰਾਂ ਅਤੇ ਪਤੀ ਤੋਂ ਬਿਨ੍ਹਾਂ ਇਕੱਲੀ ਰਹਿ ਗਈ।
  • ਰੂਥ ਨਾਓਮੀ ਦਾ ਢਿੱਡ ਭਰਨ ਲਈ ਖੇਤਾਂ ਵਿੱਚ ਸਿਲਾ ਚੁਗਦੀ ਹੈਰੂਥ 2:2–3
    ਆਇਤਾਂ
    ਰੂਥ 2:2–3ਤਦ ਮੋਆਬਣ ਰੂਥ ਨੇ ਨਾਓਮੀ ਨੂੰ ਕਿਹਾ, “ਜੇ ਤੂੰ ਮੈਨੂੰ ਆਗਿਆ ਦੇਵੇਂ ਤਾਂ ਮੈਂ ਖੇਤਾਂ ਵਿੱਚ ਜਾਂਵਾਂ ਅਤੇ ਜਿਸ ਦੀ ਨਿਗਾਹ ਵਿੱਚ ਮੈਂ ਕਿਰਪਾ ਪਾਵਾਂ ਉਸ ਦੇ ਖੇਤ ਵਿੱਚੋਂ ਸਿੱਟੇ ਚੁੱਗ ਲਿਆਵਾਂ।” ਨਾਓਮੀ ਨੇ ਉਸ ਨੂੰ ਕਿਹਾ, “ਜਾ ਮੇਰੀਏ ਧੀਏ!” ਤਦ ਉਹ ਗਈ ਅਤੇ ਖੇਤ ਵਿੱਚ ਜਾ ਕੇ ਵਾਢਿਆਂ ਦੇ ਪਿੱਛੇ ਸਿੱਟੇ ਚੁਗਣ ਲੱਗੀ ਅਤੇ ਸਬੱਬ ਨਾਲ ਉਹ ਅਲੀਮਲਕ ਦੇ ਰਿਸ਼ਤੇਦਾਰ ਬੋਅਜ਼ ਦੇ ਖੇਤ ਵਿੱਚ ਜਾ ਵੜੀ।
  • ਤਕੋਆਹ ਦੀ ਇੱਕ ਇਸਤਰੀ ਦਾਊਦ ਅੱਗੇ ਵਿਧਵਾ ਬਣ ਕੇ ਆਉਂਦੀ ਹੈ2 ਸਮੂ 14:2–5
    ਆਇਤਾਂ
    2 ਸਮੂ 14:2–5ਇਸ ਲਈ ਯੋਆਬ ਨੇ ਤਕੋਆਹ ਵਿੱਚ ਮਨੁੱਖ ਭੇਜ ਕੇ ਉੱਥੋਂ ਇੱਕ ਸਮਝਦਾਰ ਇਸਤਰੀ ਨੂੰ ਬੁਲਵਾਇਆ ਅਤੇ ਉਸ ਨੂੰ ਆਖਿਆ, ਜੋ ਸੋਗ ਦਾ ਪਹਿਰਾਵਾ ਪਾ ਕੇ ਸੋਗ ਕਰਨ ਵਾਲੀ ਬਣ ਅਤੇ ਤੇਲ ਨਾ ਲਗਾ ਸਗੋਂ ਅਜਿਹੀ ਬਣ ਜੋ ਬਹੁਤ ਦਿਨਾਂ ਤੋਂ ਮੌਤ ਦਾ ਵਿਰਲਾਪ ਕਰ ਰਹੀ ਹੋਵੇ। ਰਾਜੇ ਕੋਲ ਜਾ ਕੇ ਉਸ ਨਾਲ ਇਹ ਗੱਲ ਕਰ। ਤਦ ਯੋਆਬ ਨੇ ਜੋ ਕੁਝ ਉਸ ਨੇ ਆਖਣਾ ਸੀ ਉਸ ਨੂੰ ਸਿਖਾ ਦਿੱਤਾ। ਜਦ ਤਕੋਆਹ ਦੀ ਉਹ ਇਸਤਰੀ ਰਾਜੇ ਕੋਲ ਆਈ ਤਾਂ ਮੂੰਹ ਦੇ ਭਾਰ ਧਰਤੀ ਉੱਤੇ ਡਿੱਗੀ ਅਤੇ ਮੱਥਾ ਟੇਕਿਆ ਅਤੇ ਆਖਣ ਲੱਗੀ, ਹੇ ਰਾਜਾ, ਮੇਰੀ ਦੁਹਾਈ ਸੁਣ! ਤਦ ਰਾਜਾ ਨੇ ਉਸ ਨੂੰ ਆਖਿਆ, ਤੈਨੂੰ ਕੀ ਹੋਇਆ? ਉਹ ਬੋਲੀ, ਮੈਂ ਸੱਚ-ਮੁੱਚ ਵਿਧਵਾ ਇਸਤਰੀ ਹਾਂ ਅਤੇ ਮੇਰਾ ਪਤੀ ਮਰ ਗਿਆ ਹੈ।
  • ਸੁਲੇਮਾਨ ਦਾ ਪਿੱਤਲ ਦਾ ਕਾਰੀਗਰ ਹੀਰਾਮ ਇੱਕ ਵਿਧਵਾ ਦਾ ਪੁੱਤਰ ਸੀ1 ਰਾਜਾ 7:14
    ਆਇਤਾਂ
    1 ਰਾਜਾ 7:14ਉਹ ਨਫ਼ਤਾਲੀ ਦੇ ਗੋਤ ਵਿੱਚੋਂ ਵਿਧਵਾ ਦਾ ਪੁੱਤਰ ਸੀ, ਅਤੇ ਉਹ ਦਾ ਪਿਤਾ ਇੱਕ ਸੂਰੀ ਠਠਿਆਰ ਸੀ। ਉਹ ਬੁੱਧ, ਸਮਝ ਅਤੇ ਹੁਨਰ ਵਿੱਚ ਇਸ ਤਰ੍ਹਾਂ ਭਰਪੂਰ ਸੀ ਕਿ ਉਹ ਪਿੱਤਲ ਦੇ ਸਾਰੇ ਕੰਮ ਕਰ ਸਕੇ। ਉਹ ਸੁਲੇਮਾਨ ਪਾਤਸ਼ਾਹ ਕੋਲ ਆਇਆ ਅਤੇ ਉਸ ਦਾ ਸਾਰਾ ਕੰਮ ਕੀਤਾ।
  • ਯਾਰਾਬੁਆਮ ਦੀ ਮਾਂ ਸਰੂਆਹ ਵਿਧਵਾ ਸੀ1 ਰਾਜਾ 11:26
    ਆਇਤਾਂ
    1 ਰਾਜਾ 11:26ਨਬਾਟ ਦੇ ਪੁੱਤਰ ਯਾਰਾਬੁਆਮ ਨੇ ਜੋ ਸਰੇਦਾਹ ਤੋਂ ਇਫ਼ਰਾਈਮੀ ਸੀ ਤੇ ਸੁਲੇਮਾਨ ਦਾ ਟਹਿਲੂਆ ਵੀ ਸੀ ਜਿਹ ਦੀ ਮਾਤਾ ਦਾ ਨਾਮ ਸਰੂਆਹ ਸੀ ਜਿਹੜੀ ਵਿਧਵਾ ਸੀ ਉਸ ਆਪਣਾ ਹੱਥ ਪਾਤਸ਼ਾਹ ਉੱਤੇ ਚੁੱਕਿਆ।
  • ਸਾਰਫਥ ਦੀ ਵਿਧਵਾ ਕੋਲ ਸਿਰਫ਼ ਮੁੱਠੀ ਭਰ ਆਟਾ ਅਤੇ ਥੋੜ੍ਹਾ ਜਿਹਾ ਤੇਲ ਹੈ1 ਰਾਜਾ 17:10–16
    ਆਇਤਾਂ
    1 ਰਾਜਾ 17:10–16ਸੋ ਉਹ ਉੱਠਿਆ ਅਤੇ ਸਾਰਫਥ ਨੂੰ ਚੱਲਿਆ ਗਿਆ ਅਤੇ ਜਾਂ ਸ਼ਹਿਰ ਦੇ ਦਰਵਾਜ਼ੇ ਕੋਲ ਆਇਆ ਤਾਂ ਵੇਖੋ ਉੱਥੇ ਇੱਕ ਵਿਧਵਾ ਲੱਕੜੀਆਂ ਚੁੱਗਦੀ ਸੀ ਤਾਂ ਉਸ ਉਹ ਨੂੰ ਉੱਚੀ ਦਿੱਤੀ ਆਖਿਆ, ਜ਼ਰਾ ਮੈਨੂੰ ਆਪਣੇ ਭਾਂਡੇ ਵਿੱਚ ਥੋੜਾ ਜਿਹਾ ਪਾਣੀ ਲਿਆ ਦੇ ਕਿ ਮੈਂ ਪੀ ਲਵਾਂ। ਜਦ ਉਹ ਲਿਆਉਣ ਲਈ ਚੱਲੀ ਤਾਂ ਉਸ ਨੇ ਉਹ ਉੱਚੀ ਦਿੱਤੀ ਆਖਿਆ, ਜ਼ਰਾ ਇੱਕ ਚੱਪਾ ਟੁੱਕੜਾ ਵੀ ਆਪਣੇ ਹੱਥ ਵਿੱਚ ਲੈਂਦੀ ਆਵੀਂ। ਅੱਗੋਂ ਉਸ ਆਖਿਆ, ਜਿਉਂਦੇ ਯਹੋਵਾਹ ਤੇਰੇ ਪਰਮੇਸ਼ੁਰ ਦੀ ਸਹੁੰ ਮੇਰੇ ਕੋਲ ਕੁਝ ਵੀ ਰਿੱਧਾ ਪੱਕਾ ਨਹੀਂ ਪਰ ਇੱਕ ਤੌਲੇ ਵਿੱਚ ਇੱਕ ਮੁੱਠ ਆਟੇ ਦੀ ਅਤੇ ਥੋੜਾ ਜਿਹਾ ਤੇਲ ਇੱਕ ਕੁੱਜੀ ਵਿੱਚ ਹੈ ਅਤੇ ਵੇਖ ਮੈਂ ਇਹ ਦੋ ਕੁ ਲੱਕੜੀਆਂ ਚੁੱਗ ਰਹੀ ਹਾਂ ਕਿ ਮੈਂ ਘਰ ਜਾ ਕੇ ਆਪਣੇ ਲਈ ਅਤੇ ਆਪਣੇ ਪੁੱਤਰ ਲਈ ਪਕਾਵਾਂ ਤਾਂ ਜੋ ਅਸੀਂ ਉਹ ਨੂੰ ਖਾਈਏ ਅਤੇ ਮਰੀਏ। ਤਾਂ ਏਲੀਯਾਹ ਨੇ ਉਸ ਨੂੰ ਆਖਿਆ ਨਾ ਡਰ। ਜਾ ਅਤੇ ਆਪਣੀ ਗੱਲ ਦੇ ਅਨੁਸਾਰ ਕਰ ਪਰ ਪਹਿਲਾਂ ਉਸ ਵਿੱਚੋਂ ਮੇਰੇ ਲਈ ਇੱਕ ਮੱਨੀ ਪਕਾ ਕੇ ਮੇਰੇ ਕੋਲ ਲੈ ਆ ਅਤੇ ਪਿੱਛੋਂ ਆਪਣੇ ਅਤੇ ਆਪਣੇ ਪੁੱਤਰ ਲਈ ਪਕਾਈਂ। ਕਿਉਂ ਜੋ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ ਕਿ ਨਾ ਤੌਲੇ ਦਾ ਆਟਾ ਮੁੱਕੇਗਾ ਨਾ ਕੁੱਜੀ ਦਾ ਤੇਲ ਘਟੇਗਾ ਜਿੰਨਾਂ ਚਿਰ ਯਹੋਵਾਹ ਜ਼ਮੀਨ ਉੱਤੇ ਮੀਂਹ ਨਾ ਪਾਵੇ। ਤਾਂ ਉਹ ਗਈ ਅਤੇ ਏਲੀਯਾਹ ਦੇ ਆਖਣ ਅਨੁਸਾਰ ਕੀਤਾ। ਫੇਰ ਇਹ ਅਤੇ ਉਹ ਅਤੇ ਉਹ ਦਾ ਘਰਾਣਾ ਕਈ ਦਿਨਾਂ ਤੱਕ ਖਾਂਦੇ ਰਹੇ। ਅਤੇ ਨਾ ਤੌਲੇ ਵਿੱਚੋਂ ਆਟਾ ਮੁੱਕਿਆ ਨਾ ਕੁੱਜੀ ਦਾ ਤੇਲ ਘਟਿਆ। ਇਹ ਯਹੋਵਾਹ ਦੇ ਉਸ ਬਚਨ ਅਨੁਸਾਰ ਹੋਇਆ ਜੋ ਉਸ ਨੇ ਏਲੀਯਾਹ ਦੇ ਰਾਹੀਂ ਬੋਲਿਆ ਸੀ।
  • ਅਲੀਸ਼ਾ ਤੇਲ ਦੁਆਰਾ ਇੱਕ ਵਿਧਵਾ ਦੇ ਪੁੱਤਰਾਂ ਨੂੰ ਲੈਣਦਾਰ ਤੋਂ ਬਚਾਉਂਦਾ ਹੈ2 ਰਾਜਾ 4:1–7
    ਆਇਤਾਂ
    2 ਰਾਜਾ 4:1–7ਨਬੀਆਂ ਦੇ ਦਲ ਵਿੱਚੋਂ ਇੱਕ ਦੀ ਪਤਨੀ ਨੇ ਅਲੀਸ਼ਾ ਅੱਗੇ ਦੁਹਾਈ ਦਿੱਤੀ ਕਿ ਤੇਰਾ ਦਾਸ ਮੇਰਾ ਪਤੀ ਮਰ ਗਿਆ ਹੈ ਅਤੇ ਤੂੰ ਜਾਣਦਾ ਹੈਂ ਕਿ ਤੇਰਾ ਦਾਸ ਯਹੋਵਾਹ ਦਾ ਭੈਅ ਮੰਨਦਾ ਸੀ। ਹੁਣ ਲੈਣਦਾਰ ਮੇਰੇ ਦੋ ਪੁੱਤਰਾਂ ਨੂੰ ਆਪਣੇ ਗੁਲਾਮ ਬਣਾਉਣ ਲਈ ਲੈਣ ਆਇਆ ਹੈ। ਅਲੀਸ਼ਾ ਨੇ ਉਸ ਨੂੰ ਆਖਿਆ, “ਮੈਂ ਤੇਰੇ ਲਈ ਕੀ ਕਰਾਂ? ਮੈਨੂੰ ਦੱਸ ਤੇਰੇ ਕੋਲ ਘਰ ਵਿੱਚ ਕੀ ਹੈ?” ਉਹ ਬੋਲੀ, “ਤੇਰੀ ਦਾਸੀ ਦੇ ਘਰ ਵਿੱਚ ਇੱਕ ਕੁੱਪੀ ਤੇਲ ਤੋਂ ਬਿਨ੍ਹਾਂ ਕੁਝ ਵੀ ਨਹੀਂ।” ਤਾਂ ਉਹ ਬੋਲਿਆ, “ਤੂੰ ਜਾ ਤੇ ਆਪਣੇ ਸਾਰੇ ਗੁਆਂਢੀਆਂ ਤੋਂ ਖਾਲੀ ਭਾਂਡੇ ਮੰਗ ਲੈ ਅਤੇ ਉਹ ਥੋੜੇ ਨਾ ਹੋਣ। ਜਦੋਂ ਤੂੰ ਅੰਦਰ ਆ ਜਾਵੇਂ ਤਾਂ ਆਪਣੇ ਤੇ ਆਪਣੇ ਪੁੱਤਰਾਂ ਲਈ ਬੂਹਾ ਬੰਦ ਕਰ ਲਵੀਂ ਅਤੇ ਉਨ੍ਹਾਂ ਸਾਰੇ ਭਾਂਡਿਆਂ ਵਿੱਚ ਤੇਲ ਪਾਈ ਜਾਵੀਂ। ਜਿਹੜਾ ਭਰ ਜਾਏ ਉਹ ਨੂੰ ਅਲੱਗ ਰੱਖ ਦੇਵੀਂ।” ਉਹ ਉਸ ਦੇ ਅੱਗਿਓਂ ਚੱਲੀ ਗਈ ਤੇ ਆਪਣੇ ਅਤੇ ਆਪਣੇ ਪੁੱਤਰਾਂ ਲਈ ਬੂਹਾ ਬੰਦ ਕਰ ਲਿਆ। ਉਹ ਉਸ ਦੇ ਕੋਲ ਲਿਆਉਂਦੇ ਗਏ ਤੇ ਉਹ ਪਾਈ ਗਈ। ਜਦੋਂ ਭਾਂਡੇ ਭਰ ਗਏ ਤਾਂ ਉਸ ਨੇ ਆਪਣੇ ਪੁੱਤਰ ਨੂੰ ਆਖਿਆ, “ਮੇਰੇ ਕੋਲ ਇੱਕ ਹੋਰ ਭਾਂਡਾ ਲਿਆ।” ਉਹ ਨੇ ਉਸ ਨੂੰ ਆਖਿਆ ਕਿ ਹੋਰ ਤਾਂ ਕੋਈ ਭਾਂਡਾ ਨਹੀਂ ਹੈ ਤਾਂ ਤੇਲ ਬੰਦ ਹੋ ਗਿਆ। ਤਦ ਉਹ ਪਰਮੇਸ਼ੁਰ ਦੇ ਜਨ ਕੋਲ ਆਈ ਤੇ ਉਹ ਨੂੰ ਦੱਸਿਆ ਅਤੇ ਉਹ ਬੋਲਿਆ, “ਜਾ ਕੇ ਤੇਲ ਵੇਚ ਤੇ ਆਪਣਾ ਕਰਜ਼ਾ ਭਰ ਦੇ ਅਤੇ ਜੋ ਬਚੇ ਉਹ ਦੇ ਨਾਲ ਤੂੰ ਤੇਰੇ ਪੁੱਤਰ ਗੁਜ਼ਾਰਾ ਕਰਿਓ।”
  • ਆੱਨਾ, ਚੁਰਾਸੀ ਸਾਲਾਂ ਦੀ ਵਿਧਵਾ, ਹੈਕਲ ਨੂੰ ਕਦੇ ਨਹੀਂ ਛੱਡਦੀ ਸੀਲੂਕਾ 2:36–38
    ਆਇਤਾਂ
    ਲੂਕਾ 2:36–38ਅਤੇ ਅਸ਼ੇਰ ਦੇ ਘਰਾਣੇ ਵਿੱਚੋਂ ਆੱਨਾ ਨਾਮ ਦੀ ਇੱਕ ਨਬੀਆ ਫ਼ਨੂਏਲ ਦੀ ਧੀ ਸੀ। ਉਹ ਬਜ਼ੁਰਗ ਸੀ ਅਤੇ ਆਪਣੇ ਵਿਆਹ ਹੋਣ ਤੋਂ ਬਾਅਦ ਸੱਤ ਸਾਲਾਂ ਤੱਕ ਹੀ ਆਪਣੇ ਪਤੀ ਨਾਲ ਰਹਿ ਸਕੀ ਸੀ। ਅਤੇ ਉਹ ਚੁਰਾਸੀਆਂ ਸਾਲਾਂ ਤੋਂ ਵਿਧਵਾ ਸੀ ਅਤੇ ਹੈਕਲ ਨੂੰ ਨਹੀਂ ਛੱਡਦੀ ਸੀ, ਪਰ ਵਰਤ ਰੱਖਣ ਅਤੇ ਬੇਨਤੀ ਕਰਨ ਨਾਲ ਰਾਤ-ਦਿਨ ਬੰਦਗੀ ਕਰਦੀ ਰਹਿੰਦੀ ਸੀ। ਉਸ ਨੇ ਉਸੇ ਸਮੇਂ ਉੱਥੇ ਆਣ ਕੇ ਪਰਮੇਸ਼ੁਰ ਦਾ ਧੰਨਵਾਦ ਕੀਤਾ ਅਤੇ ਉਸ ਦਾ ਜ਼ਿਕਰ ਉਨ੍ਹਾਂ ਸਭਨਾਂ ਨਾਲ ਕੀਤਾ ਜਿਹੜੇ ਯਰੂਸ਼ਲਮ ਦੇ ਛੁਟਕਾਰੇ ਦੀ ਉਡੀਕ ਵਿੱਚ ਸਨ।
  • ਇੱਕ ਕੰਗਾਲ ਵਿਧਵਾ ਖਜ਼ਾਨੇ ਵਿੱਚ ਦੋ ਦਮੜੀਆਂ ਪਾਉਂਦੀ ਹੈਮਰਕੁ 12:41–44
    ਆਇਤਾਂ
    ਮਰਕੁ 12:41–44ਉਹ ਦਾਨ ਪਾਤਰ ਦੇ ਸਾਹਮਣੇ ਬੈਠ ਕੇ ਵੇਖ ਰਿਹਾ ਸੀ ਜੋ ਲੋਕ ਦਾਨ ਪਾਤਰ ਵਿੱਚ ਕਿਸ ਤਰ੍ਹਾਂ ਦਾਨ ਪਾਉਂਦੇ ਹਨ ਅਤੇ ਬਥੇਰੇ ਧਨਵਾਨਾਂ ਨੇ ਬਹੁਤ ਕੁਝ ਪਾਇਆ। ਅਤੇ ਇੱਕ ਕੰਗਾਲ ਵਿਧਵਾ ਨੇ ਆ ਕੇ ਦੋ ਦਮੜੀਆਂ ਪਾਈਆਂ। ਤਾਂ ਉਹ ਨੇ ਆਪਣੇ ਚੇਲਿਆਂ ਨੂੰ ਕੋਲ ਬੁਲਾ ਕੇ ਉਨ੍ਹਾਂ ਨੂੰ ਕਿਹਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਿਹੜੇ ਦਾਨ ਪਾਤਰ ਵਿੱਚ ਪਾਉਂਦੇ ਹਨ ਉਨ੍ਹਾਂ ਸਭ ਨਾਲੋਂ ਇਸ ਕੰਗਾਲ ਵਿਧਵਾ ਨੇ ਜਿਆਦਾ ਪਾਇਆ। ਕਿਉਂ ਜੋ ਸਭਨਾਂ ਨੇ ਆਪਣੇ ਬਹੁਤੇ ਮਾਲ ਵਿੱਚੋਂ ਕੁਝ ਪਾਇਆ ਪਰ ਇਸ ਨੇ ਆਪਣੀ ਥੁੜ ਵਿੱਚੋਂ ਜੋ ਕੁਝ ਇਹ ਦਾ ਸੀ ਅਰਥਾਤ ਆਪਣੀ ਸਾਰੀ ਪੂੰਜੀ ਪਾ ਦਿੱਤੀ।
  • ਯਿਸੂ ਨਾਈਨ ਦੀ ਇੱਕ ਵਿਧਵਾ ਦੇ ਇਕਲੌਤੇ ਪੁੱਤਰ ਨੂੰ ਜਿਉਂਦਾ ਕਰਦਾ ਹੈਲੂਕਾ 7:11–15
    ਆਇਤਾਂ
    ਲੂਕਾ 7:11–15ਇਸ ਦੇ ਪਿੱਛੋਂ ਇਹ ਹੋਇਆ ਯਿਸੂ ਨਾਈਨ ਨਾਮ ਦੇ ਇੱਕ ਨਗਰ ਨੂੰ ਗਿਆ ਅਤੇ ਉਸ ਦੇ ਚੇਲੇ ਅਤੇ ਵੱਡੀ ਭੀੜ ਉਸ ਦੇ ਨਾਲ ਤੁਰੀ ਜਾਂਦੀ ਸੀ। ਅਤੇ ਜਿਸ ਵੇਲੇ ਉਹ ਨਗਰ ਦੇ ਫਾਟਕ ਦੇ ਨੇੜੇ ਪੁੱਜਿਆ ਤਾਂ ਵੇਖੋ ਲੋਕ ਇੱਕ ਮੁਰਦੇ ਨੂੰ ਬਾਹਰ ਲਈ ਜਾਂਦੇ ਸਨ ਜੋ ਆਪਣੀ ਮਾਂ ਦਾ ਇਕਲੌਤਾ ਪੁੱਤਰ ਸੀ ਅਤੇ ਉਹ ਵਿਧਵਾ ਸੀ, ਨਗਰ ਦੀ ਵੱਡੀ ਭੀੜ ਉਸ ਦੇ ਨਾਲ ਸੀ। ਪ੍ਰਭੂ ਨੇ ਵੇਖ ਕੇ ਉਸ ਉੱਤੇ ਤਰਸ ਖਾਧਾ ਅਤੇ ਉਸ ਨੂੰ ਆਖਿਆ, ਨਾ ਰੋ। ਅਤੇ ਨੇੜੇ ਆ ਕੇ ਅਰਥੀ ਨੂੰ ਛੂਹਿਆ ਅਤੇ ਚੁੱਕਣ ਵਾਲੇ ਰੁੱਕ ਗਏ। ਤਦ ਉਸ ਨੇ ਕਿਹਾ, ਹੇ ਜਵਾਨ ਮੈਂ ਤੈਨੂੰ ਕਹਿੰਦਾ ਹਾਂ, ਉੱਠ! ਤਦ ਉਹ ਮੁਰਦਾ ਉੱਠ ਕੇ ਬੈਠ ਗਿਆ ਅਤੇ ਬੋਲਣ ਲੱਗ ਪਿਆ ਅਤੇ ਯਿਸੂ ਨੇ ਉਸ ਨੂੰ ਉਸ ਦੀ ਮਾਂ ਨੂੰ ਸੌਂਪ ਦਿੱਤਾ।
  • ਰੋਜ਼ਾਨਾ ਭੋਜਨ ਵੰਡਣ ਵੇਲੇ ਯੂਨਾਨੀ ਬੋਲਣ ਵਾਲੀਆਂ ਵਿਧਵਾਵਾਂ ਦੀ ਅਣਦੇਖੀ ਹੁੰਦੀ ਹੈਰਸੂਲਾਂ 6:1
    ਆਇਤਾਂ
    ਰਸੂਲਾਂ 6:1ਉਹਨਾਂ ਦਿਨਾਂ ਵਿੱਚ ਚੇਲਿਆਂ ਦੀ ਗਿਣਤੀ ਵਧਦੀ ਜਾ ਰਹੀ ਸੀ ਤਾਂ ਯੂਨਾਨੀ ਅਤੇ ਯਹੂਦੀ ਇਬਰਾਨੀਆਂ ਉੱਤੇ ਬੁੜ-ਬੁੜਾਉਣ ਲੱਗੇ, ਕਿਉਂ ਜੋ ਹਰ ਦਿਨ ਭੋਜਨ ਵੰਡਣ ਦੇ ਸਮੇਂ ਉਹ ਉਨ੍ਹਾਂ ਦੀਆਂ ਵਿਧਵਾਵਾਂ ਦੀ ਖ਼ਬਰ ਨਹੀਂ ਲੈਂਦੇ ਸਨ।
  • ਵਿਧਵਾਵਾਂ ਪਤਰਸ ਨੂੰ ਦੋਰਕਸ ਦੇ ਬਣਾਏ ਕੱਪੜੇ ਵਿਖਾਉਂਦੀਆਂ ਹਨਰਸੂਲਾਂ 9:39
    ਆਇਤਾਂ
    ਰਸੂਲਾਂ 9:39ਤਦ ਪਤਰਸ ਉੱਠ ਕੇ ਉਨ੍ਹਾਂ ਦੇ ਨਾਲ ਤੁਰ ਪਿਆ ਅਤੇ ਜਦੋਂ ਉੱਥੇ ਪੁੱਜਿਆ ਤਾਂ ਉਹ ਉਸ ਨੂੰ ਉਸ ਚੁਬਾਰੇ ਵਿੱਚ ਲੈ ਗਏ ਅਤੇ ਸਭ ਵਿਧਵਾਂ ਉਹ ਦੇ ਕੋਲ ਖੜੀਆਂ ਰੋਂਦੀਆਂ ਸਨ ਅਤੇ ਉਹ ਕੁੜਤੇ ਅਤੇ ਬਸਤਰ ਜੋ ਦੋਰਕਸ ਨੇ ਉਹਨਾਂ ਦੇ ਨਾਲ ਹੁੰਦਿਆਂ ਬਣਾਏ ਵਿਖਾਲਦੀਆਂ ਸਨ।

ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ