ਕੁਦਰਤ
ਬਾਈਬਲ ਵਿੱਚ ਹਵਾਵਾਂ
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ ਦੇ 32 ਹਿੱਸੇ, ਸਤਰ-ਦਰ-ਸਤਰ।
ਪੂਰਬੀ ਹਵਾ
- ਫ਼ਿਰਊਨ ਦਾ ਸੁਫ਼ਨਾ: ਪੂਰਬੀ ਹਵਾ ਨਾਲ ਝੁਲਸੇ ਸਿੱਟੇਉਤ 41:6, ਉਤ 41:23
- ਇੱਕ ਦਿਨ ਅਤੇ ਇੱਕ ਰਾਤ ਪੂਰਬੀ ਹਵਾ ਵਗਦੀ ਰਹੀ ਅਤੇ ਟਿੱਡੀਆਂ ਲੈ ਆਈਕੂਚ 10:13
ਆਇਤਾਂ
ਕੂਚ 10:13ਮੂਸਾ ਨੇ ਆਪਣਾ ਢਾਂਗਾ ਮਿਸਰ ਦੀ ਧਰਤੀ ਉੱਤੇ ਲੰਮਾ ਕੀਤਾ ਤਾਂ ਯਹੋਵਾਹ ਨੇ ਉਸ ਸਾਰੇ ਦਿਨ ਅਤੇ ਸਾਰੀ ਰਾਤ ਉਸ ਧਰਤੀ ਉੱਤੇ ਪੁਰੇ ਦੀ ਹਵਾ ਵਗਾਈ। ਜਦ ਸਵੇਰਾ ਹੋਇਆ ਤਾਂ ਪੁਰੇ ਦੀ ਹਵਾ ਟਿੱਡੀ ਦਲ ਲੈ ਆਈ।
- ਤੇਜ਼ ਪੂਰਬੀ ਹਵਾ ਨੇ ਸਾਰੀ ਰਾਤ ਸਮੁੰਦਰ ਨੂੰ ਪਿੱਛੇ ਹਟਾਈ ਰੱਖਿਆਕੂਚ 14:21
ਆਇਤਾਂ
ਕੂਚ 14:21ਤਾਂ ਮੂਸਾ ਨੇ ਆਪਣਾ ਹੱਥ ਸਮੁੰਦਰ ਉੱਤੇ ਲੰਮਾ ਕੀਤਾ ਅਤੇ ਯਹੋਵਾਹ ਨੇ ਤੇਜ ਪੁਰੇ ਦੀ ਹਵਾ ਸਾਰੀ ਰਾਤ ਵਗਾ ਕੇ ਸਮੁੰਦਰ ਨੂੰ ਪਿੱਛੇ ਹਟਾ ਦਿੱਤਾ ਅਤੇ ਸਮੁੰਦਰ ਨੂੰ ਸੁਕਾ ਦਿੱਤਾ ਅਤੇ ਪਾਣੀ ਦੋ ਭਾਗ ਹੋ ਗਏ।
- ਤਪਦੀ ਪੂਰਬੀ ਹਵਾ ਅਤੇ ਧੁੱਪ ਨਾਲ ਯੂਨਾਹ ਨਿਢਾਲ ਹੋ ਗਿਆਯੂਨਾ 4:8
ਆਇਤਾਂ
ਯੂਨਾ 4:8ਜਦ ਸੂਰਜ ਚੜ੍ਹਿਆ ਤਾਂ ਅਜਿਹਾ ਹੋਇਆ ਕਿ ਪਰਮੇਸ਼ੁਰ ਨੇ ਪੂਰਬੀ ਲੂ ਵਗਾਈ ਅਤੇ ਜਦ ਸੂਰਜ ਦੀ ਧੁੱਪ ਯੂਨਾਹ ਦੇ ਸਿਰ ਉੱਤੇ ਲੱਗੀ ਤਾਂ ਉਹ ਬੇਹੋਸ਼ ਹੋਣ ਲੱਗਾ ਅਤੇ ਇਹ ਕਹਿ ਕੇ ਆਪਣੇ ਲਈ ਮੌਤ ਮੰਗਣ ਲੱਗਾ ਕਿ “ਮੇਰੇ ਲਈ ਮਰਨਾ, ਮੇਰੇ ਜੀਉਣ ਨਾਲੋਂ ਚੰਗਾ ਹੈ!”
- ਪੂਰਬੀ ਹਵਾ ਸਮੁੰਦਰ ਵਿੱਚ ਜਹਾਜ਼ਾਂ ਨੂੰ ਤੋੜ ਦਿੰਦੀ ਹੈਜ਼ਬੂ 48:7, ਹਿਜ਼ 27:26
ਆਇਤਾਂ
ਜ਼ਬੂ 48:7ਤੂੰ ਪੁਰੇ ਦੀ ਹਵਾ ਨਾਲ ਤਰਸ਼ੀਸ਼ ਸ਼ਹਿਰ ਦੇ ਜਹਾਜ਼ਾਂ ਨੂੰ ਭੰਨ ਸੁੱਟਦਾ ਹੈਂ।
ਹਿਜ਼ 27:26ਤੇਰੇ ਮਲਾਹ ਤੈਨੂੰ ਬਹੁਤਿਆਂ ਪਾਣੀਆਂ ਵਿੱਚ ਲਿਆਏ, ਪੂਰਬੀ ਪੌਣ ਨੇ ਤੈਨੂੰ ਸਾਗਰਾਂ ਦੇ ਵਿਚਕਾਰ ਤੋੜਿਆ ਹੈ।
ਹੋਰ ਹਵਾਵਾਂ
- ਬਹੁਤ ਤੇਜ਼ ਪੱਛਮੀ ਹਵਾ ਨੇ ਟਿੱਡੀਆਂ ਨੂੰ ਲਾਲ ਸਮੁੰਦਰ ਵਿੱਚ ਸੁੱਟ ਦਿੱਤਾਕੂਚ 10:19
ਆਇਤਾਂ
ਕੂਚ 10:19ਤਾਂ ਯਹੋਵਾਹ ਨੇ ਪੂਰਬ ਵੱਲੋਂ ਬਹੁਤ ਤੇਜ ਹਵਾ ਮੋੜੀ ਜਿਸ ਨੇ ਟਿੱਡੀ ਦਲ ਨੂੰ ਚੁੱਕ ਕੇ ਲਾਲ ਸਮੁੰਦਰ ਵਿੱਚ ਸੁੱਟ ਦਿੱਤਾ ਅਤੇ ਮਿਸਰ ਦੀਆਂ ਸਾਰੀਆਂ ਹੱਦਾਂ ਵਿੱਚ ਇੱਕ ਵੀ ਟਿੱਡੀ ਨਾ ਰਹੀ।
- “ਉੱਤਰੀ ਪੌਣ ਵਰਖਾ ਨੂੰ ਲਿਆਉਂਦੀ ਹੈ”ਕਹਾ 25:23
ਆਇਤਾਂ
ਕਹਾ 25:23ਉੱਤਰੀ ਪੌਣ ਵਰਖਾ ਨੂੰ ਲਿਆਉਂਦੀ ਹੈ, ਅਤੇ ਨਿੰਦਿਆ ਕਰਨ ਵਾਲੀ ਜੀਭ ਨਰਾਜ਼ਗੀ ਨੂੰ ਲੈ ਕੇ ਆਉਂਦੀ ਹੈ।
- ਠੰਡ ਉੱਤਰ ਦੀਆਂ ਤੇਜ਼ ਹਵਾਵਾਂ ਨਾਲ ਆਉਂਦੀ ਹੈਅੱਯੂਬ 37:9
ਆਇਤਾਂ
ਅੱਯੂਬ 37:9ਤੂਫ਼ਾਨ ਆਪਣੀ ਕੋਠੜੀ ਤੋਂ ਬਾਹਰ ਆਉਂਦਾ ਹੈ, ਅਤੇ ਖਿਲਾਰਨ ਵਾਲੀਆਂ ਹਵਾਵਾਂ ਨਾਲ ਪਾਲਾ ਆਉਂਦਾ ਹੈ।
- ਜਦ ਦੱਖਣੀ ਹਵਾ ਹੇਠ ਧਰਤੀ ਸ਼ਾਂਤ ਪਈ ਹੁੰਦੀ ਹੈ ਤਾਂ ਕੱਪੜੇ ਗਰਮ ਹੋ ਜਾਂਦੇ ਹਨਅੱਯੂਬ 37:17
ਆਇਤਾਂ
ਅੱਯੂਬ 37:17ਤੂੰ ਜਿਸ ਦੇ ਬਸਤਰ ਗਰਮ ਹਨ, ਜਦ ਕਿ ਦੱਖਣੀ ਹਵਾ ਤੋਂ ਧਰਤੀ ਸੁੰਨ ਹੋ ਜਾਂਦੀ ਹੈ?
- “ਜਦ ਦੱਖਣ ਦੀ ਹਨੇਰੀ ਵਗਦੀ ਹੈ ਤਦ ਆਖਦੇ ਹੋ ਕਿ ਗਰਮੀ ਹੋਵੇਗੀ”ਲੂਕਾ 12:55
ਆਇਤਾਂ
ਲੂਕਾ 12:55ਅਤੇ ਜਦ ਦੱਖਣ ਦੀ ਹਨੇਰੀ ਵਗਦੀ ਹੈ ਤਦ ਆਖਦੇ ਹੋ ਕਿ ਗਰਮੀ ਹੋਵੇਗੀ ਅਤੇ ਉਹ ਹੁੰਦੀ ਹੈ।
- ਜਦ ਹਵਾ ਅਕਾਸ਼ ਨੂੰ ਸਾਫ਼ ਕਰ ਦਿੰਦੀ ਹੈ, ਤਾਂ ਕੋਈ ਸੂਰਜ ਵੱਲ ਤੱਕ ਨਹੀਂ ਸਕਦਾਅੱਯੂਬ 37:21
ਆਇਤਾਂ
ਅੱਯੂਬ 37:21ਹੁਣੇ ਤਾਂ ਕੋਈ ਸੂਰਜ ਵੱਲ ਵੀ ਨਹੀਂ ਵੇਖ ਸਕਦਾ, ਜਿਹੜਾ ਬੱਦਲਾਂ ਵਿੱਚ ਚਮਕਦਾ ਹੈ, ਜਦ ਹਵਾ ਲੰਘ ਕੇ ਉਹਨਾਂ ਨੂੰ ਸਾਫ਼ ਕਰ ਦਿੰਦੀ ਹੈ।
ਕਹਾਣੀਆਂ ਵਿੱਚ
- ਧਰਤੀ ਉੱਤੋਂ ਹਵਾ ਲੰਘੀ, ਅਤੇ ਜਲ ਪਰਲੋ ਦਾ ਪਾਣੀ ਘਟਣ ਲੱਗਾਉਤ 8:1
ਆਇਤਾਂ
ਉਤ 8:1ਫੇਰ ਪਰਮੇਸ਼ੁਰ ਨੇ ਨੂਹ ਨੂੰ, ਹਰ ਜੰਗਲੀ ਜਾਨਵਰ ਨੂੰ, ਹਰ ਡੰਗਰ ਨੂੰ ਅਤੇ ਜੋ ਵੀ ਉਸ ਦੇ ਨਾਲ ਕਿਸ਼ਤੀ ਵਿੱਚ ਸਨ, ਯਾਦ ਕੀਤਾ। ਅਤੇ ਪਰਮੇਸ਼ੁਰ ਨੇ ਧਰਤੀ ਉੱਤੇ ਹਵਾ ਵਗਾਈ ਅਤੇ ਜਿਸ ਕਾਰਨ ਪਾਣੀ ਘਟਣ ਲੱਗ ਪਿਆ।
- ਹਵਾ ਸਮੁੰਦਰ ਵੱਲੋਂ ਬਟੇਰੇ ਲੈ ਆਈਗਿਣ 11:31
ਆਇਤਾਂ
ਗਿਣ 11:31ਤਦ ਯਹੋਵਾਹ ਵੱਲੋਂ ਇੱਕ ਵੱਡੀ ਹਨੇਰੀ ਵਗੀ ਅਤੇ ਸਮੁੰਦਰੋਂ ਬਟੇਰੇ ਉਡਾ ਕੇ ਡੇਰੇ ਉੱਤੇ ਸੁੱਟ ਗਈ। ਉਹ ਇੱਕ ਦਿਨ ਦੇ ਪੈਂਡੇ ਤੱਕ ਇੱਧਰ ਅਤੇ ਇੱਕ ਦਿਨ ਦੇ ਪੈਂਡੇ ਤੱਕ ਉੱਧਰ ਡੇਰੇ ਦੇ ਆਲੇ-ਦੁਆਲੇ ਦੋ-ਦੋ ਹੱਥ ਤੇ ਜ਼ਮੀਨ ਦੀ ਪਰਤ ਉੱਤੇ ਸਨ।
- ਉਜਾੜ ਦੀ ਹਨੇਰੀ ਨੇ ਅੱਯੂਬ ਦੇ ਬੱਚਿਆਂ ਦੇ ਘਰ ਦੇ ਚਾਰੇ ਖੂੰਜਿਆਂ ਨੂੰ ਧੱਕਾ ਮਾਰਿਆਅੱਯੂਬ 1:18–19
ਆਇਤਾਂ
ਅੱਯੂਬ 1:18–19ਉਹ ਵੀ ਅਜੇ ਇਹ ਗੱਲਾਂ ਕਰ ਹੀ ਰਿਹਾ ਸੀ ਕਿ ਇੱਕ ਹੋਰ ਆ ਗਿਆ ਅਤੇ ਆਖਣ ਲੱਗਾ, “ਤੇਰੇ ਪੁੱਤਰ ਅਤੇ ਧੀਆਂ ਆਪਣੇ ਵੱਡੇ ਭਰਾ ਦੇ ਘਰ ਖਾਂਦੇ ਅਤੇ ਮੈਅ ਪੀਂਦੇ ਸਨ, ਤਦ ਵੇਖੋ, ਇੱਕ ਵੱਡੀ ਹਵਾ ਜੰਗਲ ਵੱਲੋਂ ਆਈ ਅਤੇ ਘਰ ਦੇ ਚੌਂਹਾਂ ਪਾਸਿਆਂ ਉੱਤੇ ਟੱਕਰ ਮਾਰੀ ਕਿ ਉਹ ਘਰ ਉਨ੍ਹਾਂ ਜੁਆਨਾਂ ਉੱਤੇ ਡਿੱਗ ਪਿਆ ਅਤੇ ਉਹ ਮਰ ਗਏ! ਮੈਂ ਹੀ ਇਕੱਲਾ ਬਚ ਨਿੱਕਲਿਆ ਹਾਂ ਕਿ ਤੈਨੂੰ ਦੱਸਾਂ।”
- ਹੋਰੇਬ ਉੱਤੇ ਇੱਕ ਵੱਡੀ ਹਨੇਰੀ ਨੇ ਚਟਾਨਾਂ ਤੋੜ ਦਿੱਤੀਆਂ, ਫਿਰ ਭੁਚਾਲ ਆਇਆ1 ਰਾਜਾ 19:11
ਆਇਤਾਂ
1 ਰਾਜਾ 19:11ਤਾਂ ਉਸ ਆਖਿਆ, ਅੱਗੇ ਜਾ ਅਤੇ ਯਹੋਵਾਹ ਦੇ ਸਨਮੁਖ ਪਰਬਤ ਉੱਤੇ ਖੜ੍ਹਾ ਹੋ ਜਾ। ਤਾਂ ਵੇਖੋ, ਯਹੋਵਾਹ ਲੰਘਿਆ ਅਤੇ ਇੱਕ ਵੱਡੀ ਤੇ ਜ਼ੋਰ ਦੀ ਅਨ੍ਹੇਰੀ ਨੇ ਪਰਬਤ ਪਾੜ ਸੁੱਟੇ ਅਤੇ ਯਹੋਵਾਹ ਦੇ ਅੱਗੇ ਚਟਾਨਾਂ ਨੂੰ ਚੂਰ-ਚੂਰ ਕਰ ਦਿੱਤਾ ਪਰ ਯਹੋਵਾਹ ਅਨ੍ਹੇਰੀ ਵਿੱਚ ਨਹੀਂ ਸੀ। ਤਾਂ ਅਨ੍ਹੇਰੀ ਪਿੱਛੋਂ ਭੁਚਾਲ ਆਇਆ ਪਰ ਯਹੋਵਾਹ ਭੁਚਾਲ ਵਿੱਚ ਵੀ ਨਹੀਂ ਸੀ।
- ਸਮੁੰਦਰ ਉੱਤੇ ਵੱਡੀ ਹਨੇਰੀ ਨੇ ਯੂਨਾਹ ਦੇ ਜਹਾਜ਼ ਨੂੰ ਲਗਭਗ ਤੋੜ ਦਿੱਤਾਯੂਨਾ 1:4
ਆਇਤਾਂ
ਯੂਨਾ 1:4ਪਰ ਯਹੋਵਾਹ ਨੇ ਸਮੁੰਦਰ ਉੱਤੇ ਇੱਕ ਪ੍ਰਚੰਡ ਹਨੇਰੀ ਵਗਾਈ ਅਤੇ ਸਮੁੰਦਰ ਵਿੱਚ ਵੱਡਾ ਤੁਫ਼ਾਨ ਆ ਗਿਆ, ਅਜਿਹਾ ਕਿ ਜਹਾਜ਼ ਟੁੱਟਣ ਵਾਲਾ ਸੀ।
- ਯਿਸੂ ਨੇ ਹਵਾਵਾਂ ਅਤੇ ਸਮੁੰਦਰ ਨੂੰ ਝਿੜਕਿਆ, ਅਤੇ ਬਿਲਕੁਲ ਸ਼ਾਂਤੀ ਹੋ ਗਈਮੱਤੀ 8:24–27
ਆਇਤਾਂ
ਮੱਤੀ 8:24–27ਅਤੇ ਵੇਖੋ ਝੀਲ ਵਿੱਚ ਵੱਡਾ ਤੂਫ਼ਾਨ ਆਇਆ ਜੋ ਬੇੜੀ ਲਹਿਰਾਂ ਵਿੱਚ ਡੁੱਬਦੀ ਜਾਂਦੀ ਸੀ ਪਰ ਉਹ ਸੁੱਤਾ ਪਿਆ ਸੀ। ਅਤੇ ਉਨ੍ਹਾਂ ਨੇ ਕੋਲ ਆ ਕੇ ਉਸ ਨੂੰ ਜਗਾਇਆ, ਅਤੇ ਕਿਹਾ, ਪ੍ਰਭੂ ਜੀ ਬਚਾਓ! ਅਸੀਂ ਤਾਂ ਮਰ ਚੱਲੇ ਹਾਂ! ਉਹ ਨੇ ਉਨ੍ਹਾਂ ਨੂੰ ਆਖਿਆ, ਹੇ ਥੋੜ੍ਹੇ ਵਿਸ਼ਵਾਸ ਵਾਲਿਓ ਤੁਸੀਂ ਕਿਉਂ ਡਰਦੇ ਹੋ? ਫਿਰ ਉਸ ਨੇ ਉੱਠ ਕੇ ਤੂਫ਼ਾਨ ਅਤੇ ਝੀਲ ਨੂੰ ਝਿੜਕਿਆ ਅਤੇ ਵੱਡੀ ਸ਼ਾਂਤੀ ਹੋ ਗਈ। ਉਹ ਹੈਰਾਨ ਹੋ ਕੇ ਬੋਲੇ ਜੋ ਇਹ ਕਿਹੋ ਜਿਹਾ ਮਨੁੱਖ ਹੈ ਕਿ ਤੂਫ਼ਾਨ ਅਤੇ ਝੀਲ ਵੀ ਉਹ ਦੀ ਮੰਨਦੇ ਹਨ?!
- ਚੇਲੇ ਚੱਪੂ ਚਲਾਉਂਦੇ ਥੱਕ ਗਏ, ਕਿਉਂਕਿ ਹਵਾ ਉਨ੍ਹਾਂ ਦੇ ਉਲਟ ਸੀਮਰਕੁ 6:48, ਮੱਤੀ 14:24, ਯੂਹ 6:18
ਆਇਤਾਂ
ਮਰਕੁ 6:48ਜਦੋਂ ਉਸ ਨੇ ਉਨ੍ਹਾਂ ਨੂੰ ਬੇੜੀ ਸੰਭਾਲਣ ਵਿੱਚ ਔਖੇ ਵੇਖਿਆ, ਕਿਉਂ ਜੋ ਹਵਾ ਉਨ੍ਹਾਂ ਦੇ ਵਿਰੋਧ ਵਿੱਚ ਸੀ, ਤਾਂ ਰਾਤ ਦੇ ਚੋਥੇ ਪਹਿਰ ਦੇ ਨੇੜੇ, ਉਹ ਆਪ ਝੀਲ ਦੇ ਉੱਤੇ ਤੁਰਦਿਆਂ ਉਨ੍ਹਾਂ ਦੀ ਵੱਲ ਆਇਆ ਅਤੇ ਉਨ੍ਹਾਂ ਤੋਂ ਅੱਗੇ ਵਧਣਾ ਚਾਹੁੰਦਾ ਸੀ।
ਮੱਤੀ 14:24ਪਰ ਉਸ ਵੇਲੇ ਬੇੜੀ ਝੀਲ ਵਿੱਚ ਲਹਿਰਾਂ ਦੀ ਮਾਰੀ ਡੋਲਦੀ ਸੀ ਕਿਉਂਕਿ ਹਵਾ ਉਲਟੀ ਦਿਸ਼ਾ ਤੋਂ ਚੱਲ ਰਹੀ ਸੀ।
ਯੂਹ 6:18ਤੇਜ ਹਨੇਰੀ ਚੱਲ ਰਹੀ ਸੀ ਦਰਿਆ ਦੀਆਂ ਲਹਿਰਾਂ ਵੱਡੀਆਂ ਤੋਂ ਵਡੇਰੀਆਂ ਹੋ ਗਈਆਂ।
- ਹਲਕੀ ਦੱਖਣੀ ਹਵਾ, ਫਿਰ ਯੂਰਕੂਲੇਨ ਨਾਮ ਦਾ ਤੂਫ਼ਾਨਰਸੂਲਾਂ 27:13–15
ਆਇਤਾਂ
ਰਸੂਲਾਂ 27:13–15ਅਤੇ ਜਦੋਂ ਦੱਖਣ ਦੀ ਪੌਣ ਹੌਲੀ-ਹੌਲੀ ਵਗਣ ਲੱਗੀ, ਉਨ੍ਹਾਂ ਇਹ ਸਮਝ ਕੇ ਕਿ ਸਾਡਾ ਕੰਮ ਪੂਰਾ ਹੋ ਗਿਆ ਹੈ ਲੰਗਰ ਚੁੱਕ ਲਿਆ ਅਤੇ ਕਰੇਤ ਦੇ ਨਾਲ-ਨਾਲ ਹੋ ਤੁਰੇ! ਪਰ ਥੋੜ੍ਹੇ ਸਮੇਂ ਤੋਂ ਬਾਅਦ ਉਸ ਪਾਸਿਓਂ ਇੱਕ ਵੱਡਾ ਤੂਫਾਨ ਆਇਆ, ਜਿਹ ਨੂੰ ਯੂਰਕੂਲੇਨ ਕਹਿੰਦੇ ਹਨ! ਜਦੋਂ ਜਹਾਜ਼ ਉਸ ਵਿੱਚ ਫਸ ਗਿਆ ਅਤੇ ਉਹ ਦੇ ਸਾਹਮਣੇ ਠਹਿਰ ਨਾ ਸਕਿਆ ਤਾਂ ਸਾਡੀ ਕੋਈ ਕੋਸ਼ਿਸ਼ ਕਾਮਯਾਬ ਨਾ ਹੋਈ ਅਤੇ ਅਸੀਂ ਰੁੜ੍ਹਦੇ ਚਲੇ ਗਏ!
- ਦੱਖਣੀ ਹਵਾ ਨਾਲ ਪੌਲੁਸ ਦਾ ਜਹਾਜ਼ ਦੋ ਦਿਨਾਂ ਵਿੱਚ ਰੇਗਿਯੁਨ ਤੋਂ ਪਤਿਯੁਲੇ ਪਹੁੰਚਿਆਰਸੂਲਾਂ 28:13
ਆਇਤਾਂ
ਰਸੂਲਾਂ 28:13ਫੇਰ ਉੱਥੋਂ ਘੁੰਮ ਕੇ ਰੇਗਿਯੁਨ ਵਿੱਚ ਆਏ ਅਤੇ ਇੱਕ ਦਿਨ ਤੋਂ ਬਾਅਦ ਜਦੋਂ ਦੱਖਣ ਦੀ ਪੌਣ ਵਗੀ ਤਾਂ ਅਸੀਂ ਦੂਜੇ ਦਿਨ ਪਤਿਯੁਲੇ ਵਿੱਚ ਪਹੁੰਚੇ।
ਕਹਾਵਤਾਂ
- “ਪੌਣ ਦੱਖਣ ਵੱਲ ਚਲੀ ਜਾਂਦੀ ਹੈ, ਫੇਰ ਉੱਤਰ ਵੱਲ ਮੁੜ ਪੈਂਦੀ ਹੈ”ਉਪ 1:6
ਆਇਤਾਂ
ਉਪ 1:6ਪੌਣ ਦੱਖਣ ਵੱਲ ਚਲੀ ਜਾਂਦੀ ਹੈ, ਫੇਰ ਉੱਤਰ ਵੱਲ ਮੁੜ ਪੈਂਦੀ ਹੈ, ਇਹ ਸਦਾ ਘੁੰਮਦੀ ਫਿਰਦੀ ਹੈ ਅਤੇ ਆਪਣੇ ਚੱਕਰ ਅਨੁਸਾਰ ਮੁੜ ਜਾਂਦੀ ਹੈ।
- “ਜਿਹੜਾ ਹਵਾ ਨੂੰ ਤੱਕਦਾ ਰਹਿੰਦਾ ਹੈ, ਉਹ ਨਹੀਂ ਬੀਜੇਗਾ”ਉਪ 11:4
ਆਇਤਾਂ
ਉਪ 11:4ਜਿਹੜਾ ਹਵਾ ਨੂੰ ਤੱਕਦਾ ਰਹਿੰਦਾ ਹੈ, ਉਹ ਨਹੀਂ ਬੀਜੇਗਾ ਅਤੇ ਜਿਹੜਾ ਬੱਦਲਾਂ ਨੂੰ ਵੇਖਦਾ ਹੈ, ਉਹ ਵਾਢੀ ਨਾ ਕਰੇਗਾ।
- “ਤੂੰ ਹਵਾ ਦੇ ਰਾਹ ਨੂੰ ਨਹੀਂ ਜਾਣਦਾ”ਉਪ 11:5
ਆਇਤਾਂ
ਉਪ 11:5ਜਿਵੇਂ ਤੂੰ ਹਵਾ ਦੇ ਰਾਹ ਨੂੰ ਨਹੀਂ ਜਾਣਦਾ ਅਤੇ ਗਰਭਵਤੀ ਦੀ ਕੁੱਖ ਵਿੱਚ ਹੱਡੀਆਂ ਕਿਵੇਂ ਵਧਦੀਆਂ ਹਨ, ਉਸੇ ਤਰ੍ਹਾਂ ਹੀ ਤੂੰ ਪਰਮੇਸ਼ੁਰ ਦੇ ਕੰਮਾਂ ਨੂੰ ਨਹੀਂ ਜਾਣਦਾ, ਜੋ ਸਭ ਕੁਝ ਬਣਾਉਂਦਾ ਹੈ।
- “ਹਵਾ ਉਸ ਪਾਸੇ ਹੀ ਚੱਲਦੀ ਹੈ ਜਿੱਧਰ ਉਹ ਚਾਹੁੰਦੀ ਹੈ। ਤੁਸੀਂ ਹਵਾ ਦੇ ਚੱਲਣ ਦੀ ਅਵਾਜ਼ ਸੁਣ ਸਕਦੇ ਹੋ”ਯੂਹ 3:8
ਆਇਤਾਂ
ਯੂਹ 3:8ਹਵਾ ਉਸ ਪਾਸੇ ਹੀ ਚੱਲਦੀ ਹੈ ਜਿੱਧਰ ਉਹ ਚਾਹੁੰਦੀ ਹੈ। ਤੁਸੀਂ ਹਵਾ ਦੇ ਚੱਲਣ ਦੀ ਅਵਾਜ਼ ਸੁਣ ਸਕਦੇ ਹੋ। ਪਰ ਤੁਹਾਨੂੰ ਇਹ ਨਹੀਂ ਪਤਾ ਕਿ ਹਵਾ ਕਿੱਧਰੋਂ ਆਉਂਦੀ ਹੈ ਤੇ ਕਿੱਧਰ ਜਾਂਦੀ ਹੈ। ਆਤਮਾ ਤੋਂ ਜਨਮੇ ਵਿਅਕਤੀ ਨਾਲ ਵੀ ਇਵੇਂ ਹੀ ਹੈ।”
- ਤੂੜੀ ਵਾਂਗੂੰ ਜਿਸ ਨੂੰ ਹਵਾ ਉਡਾ ਲੈ ਜਾਂਦੀ ਹੈਜ਼ਬੂ 1:4
ਆਇਤਾਂ
ਜ਼ਬੂ 1:4ਦੁਸ਼ਟ ਅਜਿਹੇ ਨਹੀਂ ਹੁੰਦੇ ਪਰ ਉਹ ਘਾਹ-ਫੂਸ ਵਰਗੇ ਹੁੰਦੇ ਹਨ, ਜਿਸ ਨੂੰ ਪੌਣ ਉਡਾ ਲੈ ਜਾਂਦੀ ਹੈ।
- “ਕੀ ਇੱਕ ਕਾਨੇ ਨੂੰ ਜਿਹੜਾ ਹਵਾ ਨਾਲ ਹਿੱਲਦਾ ਹੈ?”ਮੱਤੀ 11:7
ਆਇਤਾਂ
ਮੱਤੀ 11:7ਜਦੋਂ ਉਹ ਚਲੇ ਗਏ ਤਾਂ ਯਿਸੂ ਯੂਹੰਨਾ ਦੇ ਵਿਖੇ ਲੋਕਾਂ ਨੂੰ ਕਹਿਣ ਲੱਗਾ, ਤੁਸੀਂ ਉਜਾੜ ਵਿੱਚ ਕੀ ਵੇਖਣ ਗਏ ਸੀ? ਕੀ ਇੱਕ ਕਾਨੇ ਨੂੰ ਜਿਹੜਾ ਹਵਾ ਨਾਲ ਹਿੱਲਦਾ ਹੈ?
- ਤੇਜ਼ ਹਵਾਵਾਂ ਨਾਲ ਚੱਲਦੇ ਵੱਡੇ ਜਹਾਜ਼ ਇੱਕ ਛੋਟੀ ਪਤਵਾਰ ਨਾਲ ਮੋੜੇ ਜਾਂਦੇ ਹਨਯਾਕੂ 3:4
ਆਇਤਾਂ
ਯਾਕੂ 3:4ਵੇਖੋ, ਜਹਾਜ਼ ਵੀ ਭਾਵੇਂ ਬਹੁਤ ਵੱਡੇ ਹੁੰਦੇ ਹਨ ਅਤੇ ਤੇਜ ਅਨ੍ਹੇਰੀਆਂ ਨਾਲ ਚਲਾਏ ਜਾਂਦੇ ਹਨ ਤਾਂ ਵੀ ਛੋਟੇ ਜਿਹੇ ਪਤਵਾਰ ਨਾਲ ਜਿੱਧਰ ਮਾਂਝੀ ਦਾ ਜੀ ਕਰੇ ਮੋੜੇ ਜਾਂਦੇ ਹਨ।
- “ਸਮੁੰਦਰ ਦੀ ਲਹਿਰ ਵਰਗਾ ਹੈ ਜਿਹੜੀ ਹਵਾ ਦੇ ਨਾਲ ਵਗਦੀ ਅਤੇ ਉੱਛਲਦੀ ਹੈ”ਯਾਕੂ 1:6
ਆਇਤਾਂ
ਯਾਕੂ 1:6ਪਰ ਵਿਸ਼ਵਾਸ ਨਾਲ ਮੰਗੇ, ਅਤੇ ਕੁਝ ਭਰਮ ਨਾ ਕਰੇ, ਕਿਉਂ ਜੋ ਭਰਮ ਕਰਨ ਵਾਲਾ ਸਮੁੰਦਰ ਦੀ ਲਹਿਰ ਵਰਗਾ ਹੈ ਜਿਹੜੀ ਹਵਾ ਦੇ ਨਾਲ ਵਗਦੀ ਅਤੇ ਉੱਛਲਦੀ ਹੈ।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ