ਪੜਚੋਲ › ਵਿਸ਼ੇ › ਮਸ਼ਕਾਂ, ਘੜੇ ਅਤੇ ਕੁੱਪੀਆਂ
ਹੈਰਾਨ ਕਰਨ ਵਾਲੇ ਵੇਰਵੇ
ਬਾਈਬਲ ਵਿੱਚ ਮਸ਼ਕਾਂ, ਘੜੇ ਅਤੇ ਕੁੱਪੀਆਂ
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ ਦੇ 31 ਹਿੱਸੇ, ਸਤਰ-ਦਰ-ਸਤਰ।
ਪਾਣੀ, ਮਧ ਅਤੇ ਦੁੱਧ ਦੀਆਂ ਮਸ਼ਕਾਂ
- ਅਬਰਾਹਾਮ ਨੇ ਹਾਜ਼ਰਾ ਨੂੰ ਰੋਟੀ ਅਤੇ ਪਾਣੀ ਦੀ ਮਸ਼ਕ ਦਿੱਤੀਉਤ 21:14
ਆਇਤਾਂ
ਉਤ 21:14ਤਦ ਅਬਰਾਹਾਮ ਸਵੇਰੇ ਜਲਦੀ ਉੱਠਿਆ, ਰੋਟੀ ਅਤੇ ਪਾਣੀ ਦੀ ਇੱਕ ਮੇਸ਼ੇਕ ਲੈ ਕੇ ਹਾਜ਼ਰਾ ਦੇ ਮੋਢਿਆਂ ਉੱਤੇ ਰੱਖ ਦਿੱਤੀ ਅਤੇ ਮੁੰਡਾ ਵੀ ਦੇ ਦਿੱਤਾ ਤਦ ਉਹ ਚਲੀ ਗਈ ਅਤੇ ਬਏਰਸ਼ਬਾ ਦੀ ਉਜਾੜ ਵਿੱਚ ਭਟਕਦੀ ਰਹੀ।
- ਜਦ ਮਸ਼ਕ ਖਾਲੀ ਹੋ ਗਈ ਤਾਂ ਉਸ ਨੇ ਇੱਕ ਖੂਹ ਲੱਭ ਕੇ ਉਸ ਨੂੰ ਭਰਿਆਉਤ 21:15, ਉਤ 21:19
- ਯਾਏਲ ਨੇ ਸੀਸਰਾ ਨੂੰ ਦੁੱਧ ਦੀ ਮਸ਼ਕ ਵਿੱਚੋਂ ਪਿਲਾਇਆਨਿਆਂਈ 4:19
ਆਇਤਾਂ
ਨਿਆਂਈ 4:19ਤਾਂ ਸੀਸਰਾ ਨੇ ਉਸ ਨੂੰ ਕਿਹਾ, “ਮੈਨੂੰ ਥੋੜਾ ਜਿਹਾ ਪਾਣੀ ਪਿਲਾ ਕਿਉਂ ਜੋ ਮੈਨੂੰ ਪਿਆਸ ਲੱਗੀ ਹੈ।” ਤਦ ਉਸ ਨੇ ਦੁੱਧ ਦੀ ਇੱਕ ਕਾੜ੍ਹਨੀ ਖੋਲ੍ਹ ਕੇ ਸੀਸਰਾ ਨੂੰ ਦੁੱਧ ਪਿਲਾਇਆ ਅਤੇ ਉਸ ਨੂੰ ਫਿਰ ਢੱਕ ਦਿੱਤਾ।
- ਗਿਬਓਨੀਆਂ ਨੇ ਪੁਰਾਣੀਆਂ, ਪਾਟੀਆਂ ਅਤੇ ਗੰਢੀਆਂ ਹੋਈਆਂ ਮਧ ਦੀਆਂ ਮਸ਼ਕਾਂ ਵਿਖਾਈਆਂਯਹੋਸ਼ੁ 9:4, ਯਹੋਸ਼ੁ 9:13
ਆਇਤਾਂ
ਯਹੋਸ਼ੁ 9:4ਉਹਨਾਂ ਨੇ ਵੀ ਇੱਕ ਛਲ ਕੀਤਾ ਅਤੇ ਉਹ ਆ ਕੇ ਆਪਣੇ ਆਪ ਨੂੰ ਸੰਦੇਸ਼ਵਾਹਕ ਬਣਾ ਬੈਠੇ ਅਤੇ ਉਹਨਾਂ ਨੇ ਹੰਢੀਆਂ ਹੋਈਆਂ ਗੂਣਾਂ ਆਪਣੇ ਗਧਿਆਂ ਲਈ ਲਈਆਂ ਅਤੇ ਪੁਰਾਣੀਆਂ ਪਾਟੀਆਂ ਹੋਈਆਂ ਗੰਢ ਲੱਗੀਆਂ ਹੋਈਆਂ ਮਧ ਦੀਆਂ ਮਸ਼ਕਾਂ ਲੈ ਲਈਆਂ।
ਯਹੋਸ਼ੁ 9:13ਅਤੇ ਇਹ ਮਧ ਦੀਆਂ ਮਸ਼ਕਾਂ ਜਿਹੜੀਆਂ ਅਸੀਂ ਭਰੀਆਂ ਨਵੀਆਂ ਸਨ ਪਰ ਹੁਣ ਵੇਖੋ ਉਹ ਪਾਟ ਗਈਆਂ ਹਨ ਅਤੇ ਸਾਡੇ ਕੱਪੜੇ ਅਤੇ ਜੁੱਤੇ ਇਸ ਵੱਡੇ ਲੰਮੇ ਸਫ਼ਰ ਨਾਲ ਹੰਢ ਗਏ ਹਨ।
- ਹੰਨਾਹ ਸਮੂਏਲ ਨੂੰ ਇੱਕ ਬਲ਼ਦ, ਆਟੇ ਅਤੇ ਮਧ ਦੀ ਮਸ਼ਕ ਸਮੇਤ ਸ਼ੀਲੋਹ ਲਿਆਈ1 ਸਮੂ 1:24
ਆਇਤਾਂ
1 ਸਮੂ 1:24ਜਦ ਉਹ ਨੇ ਉਸ ਦਾ ਦੁੱਧ ਛੁਡਾਇਆ ਤਾਂ ਉਸ ਨੂੰ ਆਪਣੇ ਨਾਲ ਲੈ ਗਈ ਅਤੇ ਤਿੰਨ ਸਾਲਾਂ ਦਾ ਵੱਛਾ, ਦਸ ਕਿੱਲੋ ਆਟਾ ਅਤੇ ਦਾਖ਼ਰਸ ਦੀ ਇੱਕ ਮੇਸ਼ੇਕ ਆਪਣੇ ਨਾਲ ਲੈ ਲਈ ਅਤੇ ਉਸ ਬਾਲਕ ਨੂੰ ਸ਼ੀਲੋਹ ਵਿੱਚ ਯਹੋਵਾਹ ਦੇ ਘਰ ਲੈ ਆਈ ਉਹ ਬਾਲਕ ਅਜੇ ਨਿਆਣਾ ਹੀ ਸੀ।
- ਬੈਤਏਲ ਨੂੰ ਜਾਂਦੇ ਤਿੰਨ ਮਨੁੱਖ: ਬੱਕਰੀਆਂ, ਤਿੰਨ ਰੋਟੀਆਂ ਅਤੇ ਮਧ ਦੀ ਮਸ਼ਕ1 ਸਮੂ 10:3
ਆਇਤਾਂ
1 ਸਮੂ 10:3ਫਿਰ ਤੂੰ ਉੱਥੋਂ ਲੰਘੇਂਗਾ ਅਤੇ ਤਾਬੋਰ ਦੇ ਬਲੂਤ ਹੇਠ ਪਹੁੰਚੇਗਾ ਤਾਂ ਉੱਥੋਂ ਤਿੰਨ ਲੋਕ ਜੋ ਪਰਮੇਸ਼ੁਰ ਦੇ ਅੱਗੇ ਬੈਤਏਲ ਵਿੱਚ ਜਾਂਦੇ ਹੋਣਗੇ ਤੈਨੂੰ ਮਿਲਣਗੇ। ਇੱਕ ਬੱਕਰੀ ਦੇ ਤਿੰਨ ਬੱਚੇ ਅਤੇ ਦੂਜਾ ਤਿੰਨ ਰੋਟੀਆਂ ਅਤੇ ਤੀਜੇ ਨੇ ਦਾਖ਼ਰਸ ਦੀ ਮੇਸ਼ੇਕ ਚੁੱਕੀ ਹੋਵੇਗੀ।
- ਯੱਸੀ ਨੇ ਦਾਊਦ ਨੂੰ ਰੋਟੀ, ਮਧ ਦੀ ਮਸ਼ਕ ਅਤੇ ਬੱਕਰੀ ਦੇ ਮੇਮਣੇ ਸਮੇਤ ਸ਼ਾਊਲ ਕੋਲ ਭੇਜਿਆ1 ਸਮੂ 16:20
ਆਇਤਾਂ
1 ਸਮੂ 16:20ਤਦ ਯੱਸੀ ਨੇ ਇੱਕ ਗਧਾ ਜਿਸ ਦੇ ਉੱਤੇ ਰੋਟੀਆਂ ਲੱਦੀਆਂ ਸਨ ਅਤੇ ਇੱਕ ਮੇਸ਼ੇਕ ਮੈਅ ਦੀ ਅਤੇ ਬੱਕਰੀ ਦਾ ਇੱਕ ਬੱਚਾ ਲੈ ਕੇ ਆਪਣੇ ਪੁੱਤਰ ਦਾਊਦ ਦੇ ਹੱਥੀਂ ਸ਼ਾਊਲ ਕੋਲ ਭੇਜਿਆ।
- ਅਬੀਗੈਲ ਦਾਊਦ ਲਈ ਮਧ ਦੀਆਂ ਦੋ ਮਸ਼ਕਾਂ ਅਤੇ ਬਹੁਤ ਸਾਰਾ ਭੋਜਨ ਲਿਆਈ1 ਸਮੂ 25:18
ਆਇਤਾਂ
1 ਸਮੂ 25:18ਤਦ ਅਬੀਗੈਲ ਫੁਰਤੀ ਨਾਲ ਉੱਠੀ ਅਤੇ ਦੋ ਸੌ ਰੋਟੀਆਂ ਅਤੇ ਦੋ ਮਸ਼ਕਾਂ ਮੈਅ ਦੀਆਂ ਅਤੇ ਪੰਜ ਭੇਡਾਂ ਰਿੰਨ੍ਹੀਆਂ ਹੋਈਆਂ ਅਤੇ ਪੰਜ ਟੋਪੇ ਭੁੰਨੇ ਹੋਏ ਦਾਣੇ ਅਤੇ ਇੱਕ ਸੌ ਗੁੱਛਾ ਸੌਗੀ ਦਾ ਅਤੇ ਦੋ ਸੌ ਪਿੰਨੀ ਹੰਜ਼ੀਰਾਂ ਦੀ ਲੈ ਕੇ ਗਧਿਆਂ ਉੱਤੇ ਲੱਦ ਲਿਆ।
- ਸੀਬਾ ਲੱਦੇ ਹੋਏ ਗਧਿਆਂ ਅਤੇ ਮਧ ਦੀ ਮਸ਼ਕ ਨਾਲ ਦਾਊਦ ਨੂੰ ਮਿਲਿਆ2 ਸਮੂ 16:1
ਆਇਤਾਂ
2 ਸਮੂ 16:1ਜਦ ਦਾਊਦ ਪਰਬਤ ਦੀ ਟੀਸੀ ਤੋਂ ਕੁਝ ਅੱਗੇ ਵਧਿਆ ਤਾਂ ਮਫ਼ੀਬੋਸ਼ਥ ਦਾ ਸੇਵਕ ਸੀਬਾ, ਕਾਠੀ ਕੱਸੇ ਹੋਏ ਦੋ ਗਧੇ ਜਿਨ੍ਹਾਂ ਉੱਤੇ ਦੋ ਸੋ ਰੋਟੀਆਂ, ਸੌ ਦਾਖਾਂ ਦੇ ਗੁੱਛੇ, ਸੌ ਹੰਜ਼ੀਰ ਦੇ ਫਲ ਅਤੇ ਇੱਕ ਮੇਸ਼ੇਕ ਮਧ ਲੱਦੀ ਹੋਈ ਸੀ, ਲੈ ਕੇ ਉਸ ਨੂੰ ਮਿਲਣ ਲਈ ਆਇਆ।
- ਯਿਸੂ: ਕੋਈ ਨਵੀਂ ਮਧ ਪੁਰਾਣੀਆਂ ਮਸ਼ਕਾਂ ਵਿੱਚ ਨਹੀਂ ਪਾਉਂਦਾਮੱਤੀ 9:17, ਮਰਕੁ 2:22, ਲੂਕਾ 5:37–38
ਆਇਤਾਂ
ਮੱਤੀ 9:17ਅਤੇ ਨਾ ਨਵੀਂ ਮੈਅ ਨੂੰ ਪੁਰਾਣੀਆਂ ਮਸ਼ਕਾਂ ਵਿੱਚ ਭਰਦੇ ਹਨ ਨਹੀਂ ਤਾਂ ਮਸ਼ਕਾਂ ਪਾਟ ਜਾਂਦੀਆਂ ਅਤੇ ਮੈਅ ਵਗ ਜਾਂਦੀ ਅਤੇ ਮਸ਼ਕਾਂ ਦਾ ਨਾਸ ਹੋ ਜਾਂਦਾ ਹੈ। ਪਰ ਨਵੀਂ ਮੈਅ ਨਵੀਆਂ ਮਸ਼ਕਾਂ ਵਿੱਚ ਭਰਦੇ ਹਨ ਸੋ ਉਹ ਦੋਵੇਂ ਬਚੀਆਂ ਰਹਿੰਦੀਆਂ ਹਨ”।
ਮਰਕੁ 2:22ਅਤੇ ਨਵੀਂ ਮੈਅ ਨੂੰ ਪੁਰਾਣੀਆਂ ਮਸ਼ਕਾਂ ਵਿੱਚ ਕੋਈ ਨਹੀਂ ਭਰਦਾ, ਨਹੀਂ ਤਾਂ ਮੈਅ ਮਸ਼ਕਾਂ ਨੂੰ ਪਾੜ ਦੇਵੇਗੀ ਅਤੇ ਮੈਅ ਅਤੇ ਮਸ਼ਕਾਂ ਦੋਵੇਂ ਖ਼ਰਾਬ ਹੋ ਜਾਣਗੀਆਂ, ਪਰ ਨਵੀਂ ਮੈਅ ਨਵੀਆਂ ਮਸ਼ਕਾਂ ਵਿੱਚ ਭਰੀ ਜਾਂਦੀ ਹੈ।
ਲੂਕਾ 5:37–38ਅਤੇ ਨਵੀਂ ਮੈਅ ਨੂੰ ਪੁਰਾਣੀਆਂ ਮਸ਼ਕਾਂ ਵਿੱਚ ਕੋਈ ਨਹੀਂ ਭਰਦਾ ਨਹੀਂ ਤਾਂ ਨਵੀਂ ਮੈਅ ਮਸ਼ਕਾਂ ਨੂੰ ਪਾੜ ਕੇ ਆਪ ਵਗ ਜਾਵੇਗੀ ਅਤੇ ਮਸ਼ਕਾਂ ਦਾ ਵੀ ਨਾਸ ਹੋ ਜਾਵੇਗਾ। ਪਰ ਨਵੀਂ ਮੈਅ ਨਵੀਆਂ ਮਸ਼ਕਾਂ ਵਿੱਚ ਭਰਨੀ ਚਾਹੀਦੀ ਹੈ।
- ਅਲੀਹੂ: ਮੇਰਾ ਢਿੱਡ ਨਵੀਂ ਮਸ਼ਕ ਵਾਂਗੂੰ ਫਟਣ ਵਾਲਾ ਹੈਅੱਯੂਬ 32:19
ਆਇਤਾਂ
ਅੱਯੂਬ 32:19ਵੇਖੋ, ਮੇਰਾ ਮਨ ਉਸ ਮੈਅ ਦੀ ਤਰ੍ਹਾਂ ਹੈ, ਜਿਹੜੀ ਖੋਲ੍ਹੀ ਨਹੀਂ ਗਈ, ਨਵੀਆਂ ਮਸ਼ਕਾਂ ਦੀ ਤਰ੍ਹਾਂ ਉਹ ਪਾਟਣ ਵਾਲਾ ਹੈ।
- ਇੱਕ ਭਜਨਕਾਰ: ਧੂੰਏਂ ਨਾਲ ਸੁੱਕੀ ਮਸ਼ਕ ਵਾਂਗੂੰਜ਼ਬੂ 119:83
ਆਇਤਾਂ
ਜ਼ਬੂ 119:83ਮੈਂ ਤਾਂ ਧੂੰਏਂ ਵਿੱਚ ਦੀ ਮੇਸ਼ੇਕ ਵਾਂਗੂੰ ਹੋਇਆ, ਤਾਂ ਵੀ ਤੇਰੀਆਂ ਬਿਧੀਆਂ ਨੂੰ ਮੈਂ ਨਾ ਭੁੱਲਿਆ।
- ਇੱਕ ਭਜਨਕਾਰ: “ਮੇਰਿਆਂ ਅੰਝੂਆਂ ਨੂੰ ਆਪਣੀ ਕੁੱਪੀ ਵਿੱਚ ਰੱਖ ਛੱਡ”ਜ਼ਬੂ 56:8
ਆਇਤਾਂ
ਜ਼ਬੂ 56:8ਤੂੰ ਮੇਰੇ ਅਵਾਰਾ ਫਿਰਨ ਦਾ ਲੇਖਾ ਕਰਦਾ ਹੈਂ, ਮੇਰਿਆਂ ਅੰਝੂਆਂ ਨੂੰ ਆਪਣੀ ਕੁੱਪੀ ਵਿੱਚ ਰੱਖ ਛੱਡ, ਭਲਾ, ਉਹ ਤੇਰੀ ਕਿਤਾਬ ਵਿੱਚ ਨਹੀਂ ਹਨ?।
ਘੜੇ ਅਤੇ ਕੁੱਪੀਆਂ
- ਰਿਬਕਾਹ ਆਪਣਾ ਘੜਾ ਮੋਢੇ ਉੱਤੇ ਰੱਖ ਕੇ ਬਾਹਰ ਆਈਉਤ 24:15
ਆਇਤਾਂ
ਉਤ 24:15ਤਦ ਐਉਂ ਹੋਇਆ ਜਦ ਉਹ ਇਹ ਗੱਲ ਕਰਦਾ ਹੀ ਸੀ ਤਾਂ ਵੇਖੋ, ਰਿਬਕਾਹ ਜੋ ਅਬਰਾਹਾਮ ਦੇ ਭਰਾ ਨਾਹੋਰ ਦੀ ਪਤਨੀ ਮਿਲਕਾਹ ਦੇ ਪੁੱਤਰ ਬਥੂਏਲ ਦੀ ਧੀ ਸੀ, ਆਪਣਾ ਘੜਾ ਮੋਢਿਆਂ ਤੇ ਚੁੱਕੀ ਹੋਈ ਆ ਨਿੱਕਲੀ।
- ਗਿਦਾਊਨ ਦੇ ਆਦਮੀ ਘੜਿਆਂ ਵਿੱਚ ਮਸ਼ਾਲਾਂ ਲੈ ਕੇ ਗਏ ਅਤੇ ਘੜੇ ਭੰਨ ਦਿੱਤੇਨਿਆਂਈ 7:16, ਨਿਆਂਈ 7:19–20
ਆਇਤਾਂ
ਨਿਆਂਈ 7:16ਤਦ ਉਸ ਨੇ ਤਿੰਨ ਸੌ ਮਨੁੱਖਾਂ ਦੀਆਂ ਤਿੰਨ ਟੋਲੀਆਂ ਬਣਾਈਆਂ ਅਤੇ ਇੱਕ-ਇੱਕ ਦੇ ਹੱਥ ਵਿੱਚ ਇੱਕ-ਇੱਕ ਤੁਰ੍ਹੀ ਅਤੇ ਖਾਲੀ ਘੜਾ ਦਿੱਤਾ, ਅਤੇ ਇੱਕ-ਇੱਕ ਮਸ਼ਾਲ ਘੜਿਆਂ ਦੇ ਵਿੱਚ ਰੱਖੀ।
ਨਿਆਂਈ 7:19–20ਇਸ ਤੋਂ ਬਾਅਦ ਗਿਦਾਊਨ ਅਤੇ ਉਹ ਸੌ ਮਨੁੱਖ ਜੋ ਉਸ ਦੇ ਨਾਲ ਸਨ, ਦੂਜੇ ਪਹਿਰ ਦੇ ਵੇਲੇ ਛਾਉਣੀ ਦੇ ਬੰਨ੍ਹੇ ਉੱਤੇ ਆਏ। ਉਸ ਸਮੇਂ ਪਹਿਰੇਦਾਰ ਹੁਣੇ ਬਦਲੇ ਹੀ ਸਨ, ਤਾਂ ਉਨ੍ਹਾਂ ਨੇ ਤੁਰ੍ਹੀਆਂ ਵਜਾਈਆਂ ਅਤੇ ਉਨ੍ਹਾਂ ਘੜਿਆਂ ਨੂੰ ਜੋ ਉਨ੍ਹਾਂ ਦੇ ਹੱਥ ਵਿੱਚ ਸਨ ਤੋੜ ਸੁੱਟਿਆ। ਤਦ ਉਨ੍ਹਾਂ ਤਿੰਨਾਂ ਟੋਲੀਆਂ ਨੇ ਤੁਰ੍ਹੀਆਂ ਵਜਾਈਆਂ ਅਤੇ ਘੜੇ ਤੋੜ ਦਿੱਤੇ ਅਤੇ ਆਪਣੇ ਖੱਬੇ ਹੱਥਾਂ ਵਿੱਚ ਮਸ਼ਾਲਾਂ ਨੂੰ ਫੜ੍ਹਿਆ ਅਤੇ ਸੱਜੇ ਹੱਥਾਂ ਵਿੱਚ ਵਜਾਉਣ ਵਾਲੀ ਤੁਰ੍ਹੀਆਂ ਫੜ੍ਹੀਆਂ ਅਤੇ ਜ਼ੋਰ ਨਾਲ ਜੈਕਾਰਾ ਬੁਲਾਇਆ, “ਪਰਮੇਸ਼ੁਰ ਦੀ ਅਤੇ ਗਿਦਾਊਨ ਦੀ ਤਲਵਾਰ!”
- ਸਮੂਏਲ ਨੇ ਸ਼ਾਊਲ ਦੇ ਸਿਰ ਉੱਤੇ ਤੇਲ ਦੀ ਕੁੱਪੀ ਡੋਲ੍ਹੀ1 ਸਮੂ 10:1
ਆਇਤਾਂ
1 ਸਮੂ 10:1ਫੇਰ ਸਮੂਏਲ ਨੇ ਇੱਕ ਕੁੱਪੀ ਤੇਲ ਉਹ ਦੇ ਸਿਰ ਉੱਤੇ ਉਂਡੇਲ ਦਿੱਤਾ ਅਤੇ ਉਸ ਨੂੰ ਚੁੰਮ ਕੇ ਆਖਿਆ, ਕੀ ਯਹੋਵਾਹ ਨੇ ਤੈਨੂੰ ਇਸ ਕਰਕੇ ਅਭਿਸ਼ੇਕ ਨਹੀਂ ਕੀਤਾ ਜੋ ਤੂੰ ਉਹ ਦੀ ਵਿਰਾਸਤ ਦਾ ਪ੍ਰਧਾਨ ਬਣੇਂ?
- ਦਾਊਦ ਸੁੱਤੇ ਹੋਏ ਸ਼ਾਊਲ ਦੇ ਸਿਰਹਾਣਿਓਂ ਬਰਛੀ ਅਤੇ ਪਾਣੀ ਦੀ ਸੁਰਾਹੀ ਚੁੱਕ ਲੈ ਗਿਆ1 ਸਮੂ 26:12
ਆਇਤਾਂ
1 ਸਮੂ 26:12ਸੋ ਦਾਊਦ ਨੇ ਬਰਛੀ ਅਤੇ ਪਾਣੀ ਦੀ ਗੜਵੀ ਨੂੰ ਸ਼ਾਊਲ ਦੇ ਸਿਰਹਾਣੇ ਤੋਂ ਲੈ ਲਿਆ ਅਤੇ ਉਹ ਤੁਰ ਗਏ ਅਤੇ ਕਿਸੇ ਮਨੁੱਖ ਨੇ ਵੀ ਇਹ ਨਾ ਵੇਖਿਆ ਅਤੇ ਨਾ ਹੀ ਜਾਣਿਆ ਅਤੇ ਕੋਈ ਨਾ ਜਾਗਿਆ ਕਿਉਂ ਜੋ ਉਹ ਸਭ ਸੁੱਤੇ ਪਏ ਸਨ ਇਸ ਕਰਕੇ ਜੋ ਯਹੋਵਾਹ ਵੱਲੋਂ ਉਨ੍ਹਾਂ ਉੱਤੇ ਘੂਕ ਨੀਂਦ ਆਈ ਹੋਈ ਸੀ।
- ਸਾਰਫਥ ਦੀ ਵਿਧਵਾ ਕੋਲ ਘੜੇ ਵਿੱਚ ਮੁੱਠੀ ਭਰ ਆਟਾ ਅਤੇ ਥੋੜ੍ਹਾ ਜਿਹਾ ਤੇਲ ਸੀ1 ਰਾਜਾ 17:12
ਆਇਤਾਂ
1 ਰਾਜਾ 17:12ਅੱਗੋਂ ਉਸ ਆਖਿਆ, ਜਿਉਂਦੇ ਯਹੋਵਾਹ ਤੇਰੇ ਪਰਮੇਸ਼ੁਰ ਦੀ ਸਹੁੰ ਮੇਰੇ ਕੋਲ ਕੁਝ ਵੀ ਰਿੱਧਾ ਪੱਕਾ ਨਹੀਂ ਪਰ ਇੱਕ ਤੌਲੇ ਵਿੱਚ ਇੱਕ ਮੁੱਠ ਆਟੇ ਦੀ ਅਤੇ ਥੋੜਾ ਜਿਹਾ ਤੇਲ ਇੱਕ ਕੁੱਜੀ ਵਿੱਚ ਹੈ ਅਤੇ ਵੇਖ ਮੈਂ ਇਹ ਦੋ ਕੁ ਲੱਕੜੀਆਂ ਚੁੱਗ ਰਹੀ ਹਾਂ ਕਿ ਮੈਂ ਘਰ ਜਾ ਕੇ ਆਪਣੇ ਲਈ ਅਤੇ ਆਪਣੇ ਪੁੱਤਰ ਲਈ ਪਕਾਵਾਂ ਤਾਂ ਜੋ ਅਸੀਂ ਉਹ ਨੂੰ ਖਾਈਏ ਅਤੇ ਮਰੀਏ।
- ਇੱਕ ਵਿਧਵਾ ਤੇਲ ਪਾਉਂਦੀ ਗਈ ਜਦ ਤੱਕ ਭਾਂਡੇ ਮੁੱਕ ਨਾ ਗਏ2 ਰਾਜਾ 4:2–6
ਆਇਤਾਂ
2 ਰਾਜਾ 4:2–6ਅਲੀਸ਼ਾ ਨੇ ਉਸ ਨੂੰ ਆਖਿਆ, “ਮੈਂ ਤੇਰੇ ਲਈ ਕੀ ਕਰਾਂ? ਮੈਨੂੰ ਦੱਸ ਤੇਰੇ ਕੋਲ ਘਰ ਵਿੱਚ ਕੀ ਹੈ?” ਉਹ ਬੋਲੀ, “ਤੇਰੀ ਦਾਸੀ ਦੇ ਘਰ ਵਿੱਚ ਇੱਕ ਕੁੱਪੀ ਤੇਲ ਤੋਂ ਬਿਨ੍ਹਾਂ ਕੁਝ ਵੀ ਨਹੀਂ।” ਤਾਂ ਉਹ ਬੋਲਿਆ, “ਤੂੰ ਜਾ ਤੇ ਆਪਣੇ ਸਾਰੇ ਗੁਆਂਢੀਆਂ ਤੋਂ ਖਾਲੀ ਭਾਂਡੇ ਮੰਗ ਲੈ ਅਤੇ ਉਹ ਥੋੜੇ ਨਾ ਹੋਣ। ਜਦੋਂ ਤੂੰ ਅੰਦਰ ਆ ਜਾਵੇਂ ਤਾਂ ਆਪਣੇ ਤੇ ਆਪਣੇ ਪੁੱਤਰਾਂ ਲਈ ਬੂਹਾ ਬੰਦ ਕਰ ਲਵੀਂ ਅਤੇ ਉਨ੍ਹਾਂ ਸਾਰੇ ਭਾਂਡਿਆਂ ਵਿੱਚ ਤੇਲ ਪਾਈ ਜਾਵੀਂ। ਜਿਹੜਾ ਭਰ ਜਾਏ ਉਹ ਨੂੰ ਅਲੱਗ ਰੱਖ ਦੇਵੀਂ।” ਉਹ ਉਸ ਦੇ ਅੱਗਿਓਂ ਚੱਲੀ ਗਈ ਤੇ ਆਪਣੇ ਅਤੇ ਆਪਣੇ ਪੁੱਤਰਾਂ ਲਈ ਬੂਹਾ ਬੰਦ ਕਰ ਲਿਆ। ਉਹ ਉਸ ਦੇ ਕੋਲ ਲਿਆਉਂਦੇ ਗਏ ਤੇ ਉਹ ਪਾਈ ਗਈ। ਜਦੋਂ ਭਾਂਡੇ ਭਰ ਗਏ ਤਾਂ ਉਸ ਨੇ ਆਪਣੇ ਪੁੱਤਰ ਨੂੰ ਆਖਿਆ, “ਮੇਰੇ ਕੋਲ ਇੱਕ ਹੋਰ ਭਾਂਡਾ ਲਿਆ।” ਉਹ ਨੇ ਉਸ ਨੂੰ ਆਖਿਆ ਕਿ ਹੋਰ ਤਾਂ ਕੋਈ ਭਾਂਡਾ ਨਹੀਂ ਹੈ ਤਾਂ ਤੇਲ ਬੰਦ ਹੋ ਗਿਆ।
- ਅਲੀਸ਼ਾ ਨੇ ਇੱਕ ਜੁਆਨ ਨਬੀ ਨੂੰ ਤੇਲ ਦੀ ਕੁੱਪੀ ਦੇ ਕੇ ਰਾਮੋਥ ਗਿਲਆਦ ਨੂੰ ਭੇਜਿਆ2 ਰਾਜਾ 9:1
ਆਇਤਾਂ
2 ਰਾਜਾ 9:1ਅਲੀਸ਼ਾ ਨਬੀ ਨੇ ਨਬੀਆਂ ਦੇ ਦਲ ਵਿੱਚੋਂ ਇੱਕ ਨੂੰ ਸੱਦ ਕੇ ਉਹ ਨੂੰ ਆਖਿਆ, ਆਪਣਾ ਲੱਕ ਬੰਨ੍ਹ, ਤੇਲ ਦੀ ਇੱਕ ਕੁੱਪੀ ਆਪਣੇ ਹੱਥ ਵਿੱਚ ਲੈ ਅਤੇ ਰਾਮੋਥ ਗਿਲਆਦ ਨੂੰ ਜਾ।
- ਯਿਰਮਿਯਾਹ ਨੇ ਘੁਮਿਆਰ ਦੀ ਮਿੱਟੀ ਦੀ ਸੁਰਾਹੀ ਮੁੱਲ ਲਈ ਅਤੇ ਬਜ਼ੁਰਗਾਂ ਦੇ ਸਾਹਮਣੇ ਭੰਨ ਦਿੱਤੀਯਿਰ 19:1, ਯਿਰ 19:10
- ਕਾਨਾ ਵਿੱਚ ਪੱਥਰ ਦੇ ਛੇ ਮਟਕੇ, ਹਰ ਇੱਕ ਵੀਹ ਤੋਂ ਤੀਹ ਗੈਲਨ ਦਾ, ਨੱਕੋ-ਨੱਕ ਭਰੇ ਗਏਯੂਹ 2:6–7
ਆਇਤਾਂ
ਯੂਹ 2:6–7ਉਸ ਥਾਂ ਤੇ ਪੱਥਰ ਦੇ ਛੇ ਵੱਡੇ ਪਾਣੀ ਦੇ ਮਟਕੇ ਸਨ। ਯਹੂਦੀ ਇਸ ਤਰ੍ਹਾਂ ਦੇ ਮੱਟਕੇ ਸ਼ੁੱਧੀਕਰਣ ਦੀਆਂ ਰੀਤਾਂ ਦੇ ਸਮੇਂ ਵਰਤਦੇ ਸਨ। ਹਰੇਕ ਮੱਟ ਵਿੱਚ 80 ਲੀਟਰ ਤੋਂ ਲੈ ਕੇ 120 ਲੀਟਰ ਤੱਕ ਪਾਣੀ ਰੱਖਿਆ ਜਾ ਸਕਦਾ ਹੈ। ਯਿਸੂ ਨੇ ਉਨ੍ਹਾਂ ਸੇਵਕਾਂ ਨੂੰ ਆਖਿਆ, “ਇਨ੍ਹਾਂ ਮੱਟਾਂ ਨੂੰ ਜਲ ਨਾਲ ਭਰ ਦਿਓ।” ਉਨ੍ਹਾਂ ਨੇ ਮੱਟਾਂ ਨੂੰ ਜਲ ਨਾਲ ਨਕੋ-ਨੱਕ ਭਰ ਦਿੱਤਾ।
- ਪਾਣੀ ਦਾ ਘੜਾ ਚੁੱਕੀ ਜਾਂਦਾ ਇੱਕ ਮਨੁੱਖ ਚੇਲਿਆਂ ਨੂੰ ਰਾਹ ਵਿਖਾਵੇਗਾਮਰਕੁ 14:13
ਆਇਤਾਂ
ਮਰਕੁ 14:13ਤਦ ਉਹ ਨੇ ਆਪਣੇ ਚੇਲਿਆਂ ਵਿੱਚੋਂ ਦੋ ਨੂੰ ਭੇਜਿਆ ਅਤੇ ਉਨ੍ਹਾਂ ਨੂੰ ਆਖਿਆ, ਸ਼ਹਿਰ ਵਿੱਚ ਜਾਓ ਅਤੇ ਇੱਕ ਮਨੁੱਖ ਪਾਣੀ ਦਾ ਘੜਾ ਚੁੱਕੀ ਤੁਹਾਨੂੰ ਮਿਲੇਗਾ। ਉਹ ਦੇ ਮਗਰ ਤੁਰ ਪਓ।
- ਸਾਮਰੀ ਇਸਤਰੀ ਆਪਣਾ ਘੜਾ ਛੱਡ ਕੇ ਸ਼ਹਿਰ ਵਿੱਚ ਚਲੀ ਗਈਯੂਹ 4:28
ਆਇਤਾਂ
ਯੂਹ 4:28ਉਹ ਔਰਤ ਆਪਣਾ ਘੜਾ ਉੱਥੇ ਛੱਡ ਕੇ ਨਗਰ ਨੂੰ ਪਰਤ ਗਈ ਅਤੇ ਲੋਕਾਂ ਨੂੰ ਆਖਿਆ।
- ਇੱਕ ਇਸਤਰੀ ਨੇ ਜਟਾਮਾਸੀ ਦੇ ਅਤਰ ਦੀ ਸੰਗਮਰਮਰ ਦੀ ਸ਼ੀਸ਼ੀ ਤੋੜ ਕੇ ਯਿਸੂ ਦੇ ਸਿਰ ਉੱਤੇ ਡੋਲ੍ਹੀਮਰਕੁ 14:3
ਆਇਤਾਂ
ਮਰਕੁ 14:3ਜਦੋਂ ਉਹ ਬੈਤਅਨੀਆ ਵਿੱਚ ਸ਼ਮਊਨ ਕੋੜ੍ਹੀ ਦੇ ਘਰ ਰੋਟੀ ਖਾਣ ਬੈਠਾ ਸੀ, ਤਦ ਇੱਕ ਔਰਤ ਬਹਮੁੱਲਾ ਜਟਾਮਾਂਸੀ ਦਾ ਖਰਾ ਅਤਰ ਸ਼ੀਸ਼ੀ ਵਿੱਚ ਲਿਆਈ ਅਤੇ ਸ਼ੀਸ਼ੀ ਨੂੰ ਤੋੜ ਕੇ ਉਸ ਦੇ ਸਿਰ ਉੱਤੇ ਡੋਹਲ ਦਿੱਤਾ।
ਸਰੋਤ: ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ