Bible Explorer ਐਪ ਲਓ

ਮੁੱਖ ਪੰਨਾ › ਪ੍ਰਸਿੱਧ ਬਾਈਬਲ ਆਇਤਾਂ › 1 ਕੁਰਿੰਥੀਆਂ 10:13

ਬਾਈਬਲ ਦੀ ਆਇਤ · IRV

1 ਕੁਰਿੰਥੀਆਂ 10:13

ਤੁਹਾਡੇ ਉੱਤੇ ਇਹੋ ਜਿਹਾ ਕੋਈ ਪਰਤਾਵਾ ਨਹੀਂ ਪਿਆ ਜੋ ਮਨੁੱਖ ਤੋਂ ਨਹੀਂ ਝੱਲਿਆ ਜਾਂਦਾ, ਪਰੰਤੂ ਪਰਮੇਸ਼ੁਰ ਵਫ਼ਾਦਾਰ ਹੈ ਜੋ ਤੁਹਾਡੀ ਸ਼ਕਤੀਓਂ ਬਾਹਰ ਤੁਹਾਨੂੰ ਪਰਤਾਵੇ ਵਿੱਚ ਨਹੀਂ ਪੈਣ ਦੇਵੇਗਾ ਸਗੋਂ ਪਰਤਾਵੇ ਦੇ ਨਾਲ ਹੀ ਬਚ ਜਾਣ ਦਾ ਰਸਤਾ ਵੀ ਕੱਢ ਦੇਵੇਗਾ ਤਾਂ ਜੋ ਤੁਸੀਂ ਸਹਿ ਸਕੋ।

ਪੂਰਾ ਅਧਿਆਇ ਪੜ੍ਹੋ: 1 ਕੁਰਿੰਥੀਆਂ 10

ਪ੍ਰਸੰਗ ਵਿੱਚ

10ਅਤੇ ਤੁਸੀਂ ਬੁੜ-ਬੁੜ ਵੀ ਨਾ ਕਰੋ ਜਿਵੇਂ ਉਹਨਾਂ ਵਿੱਚੋਂ ਕਈਆਂ ਨੇ ਬੁੜ-ਬੁੜ ਕੀਤੀ ਅਤੇ ਮੌਤ ਦੇ ਦੂਤ ਦੁਆਰਾ ਨਸ਼ਟ ਕੀਤੇ ਗਏ।

11ਇਹ ਗੱਲਾਂ ਉਹਨਾਂ ਉੱਤੇ ਨਸੀਹਤ ਦੇ ਲਈ ਵਾਪਰੀਆਂ ਅਤੇ ਸਾਨੂੰ ਮੱਤ ਦੇਣ ਲਈ ਲਿਖੀਆਂ ਹੋਈਆਂ ਹਨ, ਅਸੀਂ ਸੰਸਾਰ ਦੇ ਅੰਤ ਵਿੱਚ ਰਹਿ ਰਹੇ ਹਾਂ।

12ਗੱਲ ਇਹ ਹੈ ਜੋ ਕੋਈ ਆਪਣੇ ਆਪ ਨੂੰ ਮਜ਼ਬੂਤ ਸਮਝਦਾ ਹੈ, ਸੋ ਸੁਚੇਤ ਰਹੇ ਜੋ ਉਹ ਕਿਤੇ ਡਿੱਗ ਨਾ ਪਵੇ।

13ਤੁਹਾਡੇ ਉੱਤੇ ਇਹੋ ਜਿਹਾ ਕੋਈ ਪਰਤਾਵਾ ਨਹੀਂ ਪਿਆ ਜੋ ਮਨੁੱਖ ਤੋਂ ਨਹੀਂ ਝੱਲਿਆ ਜਾਂਦਾ, ਪਰੰਤੂ ਪਰਮੇਸ਼ੁਰ ਵਫ਼ਾਦਾਰ ਹੈ ਜੋ ਤੁਹਾਡੀ ਸ਼ਕਤੀਓਂ ਬਾਹਰ ਤੁਹਾਨੂੰ ਪਰਤਾਵੇ ਵਿੱਚ ਨਹੀਂ ਪੈਣ ਦੇਵੇਗਾ ਸਗੋਂ ਪਰਤਾਵੇ ਦੇ ਨਾਲ ਹੀ ਬਚ ਜਾਣ ਦਾ ਰਸਤਾ ਵੀ ਕੱਢ ਦੇਵੇਗਾ ਤਾਂ ਜੋ ਤੁਸੀਂ ਸਹਿ ਸਕੋ।

14ਇਸ ਕਰਕੇ ਮੇਰੇ ਪਿਆਰਿਓ, ਤੁਸੀਂ ਮੂਰਤੀ ਪੂਜਾ ਤੋਂ ਦੂਰ ਰਹੋ।

15ਮੈਂ ਤੁਹਾਨੂੰ ਬੁੱਧਵਾਨ ਸਮਝ ਕੇ ਤੁਹਾਡੇ ਨਾਲ ਬੋਲਦਾ ਹਾਂ। ਜੋ ਮੈਂ ਆਖਦਾ ਹਾਂ ਸੋ ਤੁਸੀਂ ਉਹ ਦੀ ਜਾਂਚ ਕਰੋ।

16ਉਹ ਬਰਕਤ ਦਾ ਪਿਆਲਾ ਜਿਹ ਦੇ ਉੱਤੇ ਅਸੀਂ ਬਰਕਤ ਮੰਗਦੇ ਹਾਂ ਕੀ ਉਹ ਮਸੀਹ ਦੇ ਲਹੂ ਵਿੱਚ ਸਾਂਝ ਨਹੀਂ? ਉਹ ਰੋਟੀ ਜਿਸ ਨੂੰ ਅਸੀਂ ਤੋੜਦੇ ਹਾਂ ਕੀ ਉਹ ਮਸੀਹ ਦੇ ਸਰੀਰ ਵਿੱਚ ਸਾਂਝ ਨਹੀਂ?

1 ਕੁਰਿੰਥੀਆਂ 10

ਅੰਗਰੇਜ਼ੀ ਵਿੱਚ

Berean Standard Bible1 Corinthians 10:13No temptation has seized you except what is common to man. And God is faithful; He will not let you be tempted beyond what you can bear. But when you are tempted, He will also provide an escape, so that you can stand up under it.

ਹਵਾਲੇ

ਪਾਠਕ ਇਸ ਨਾਲ ਸਭ ਤੋਂ ਵੱਧ ਜੋੜਦੇ ਹਨ ਉਹ ਹਿੱਸੇ।

2 ਪਤ 2:9ਤਾਂ ਪ੍ਰਭੂ ਭਗਤਾਂ ਨੂੰ ਪਰਤਾਵੇ ਵਿੱਚੋਂ ਕੱਢਣਾ ਅਤੇ ਕੁਧਰਮੀਆਂ ਨੂੰ ਨਿਆਂ ਦੇ ਦਿਨ ਤੱਕ ਸਜ਼ਾ ਹੇਠ ਰੱਖਣਾ ਜਾਣਦਾ ਹੈ!
2 ਤਿਮ 4:18ਪ੍ਰਭੂ ਮੈਨੂੰ ਹਰੇਕ ਬੁਰੇ ਕੰਮ ਤੋਂ ਛੁਡਾਵੇਗਾ ਅਤੇ ਆਪਣੇ ਸਵਰਗ ਰਾਜ ਲਈ ਮੁਕਤੀ ਦੇ ਕੇ ਸੰਭਾਲ ਰੱਖੇਗਾ। ਉਹ ਦੀ ਵਡਿਆਈ ਜੁੱਗੋ-ਜੁੱਗ ਹੋਵੇ। ਆਮੀਨ।
2 ਥੱਸ 3:3ਪਰ ਪ੍ਰਭੂ ਵਫ਼ਾਦਾਰ ਹੈ, ਉਹ ਤੁਹਾਨੂੰ ਤਾਕਤ ਦੇਵੇਗਾ ਅਤੇ ਤੁਹਾਨੂੰ ਦੁਸ਼ਟ ਤੋਂ ਬਚਾਵੇਗਾ।
1 ਪਤ 5:8–9ਸੁਚੇਤ ਹੋਵੋ, ਜਾਗਦੇ ਰਹੋ ਤੁਹਾਡਾ ਵਿਰੋਧੀ ਸ਼ੈਤਾਨ ਗਰਜਦੇ ਸ਼ੇਰ ਦੀ ਤਰ੍ਹਾਂ ਭਾਲਦਾ ਫਿਰਦਾ ਹੈ ਕਿ ਕਿਸਨੂੰ ਪਾੜ ਖਾਵਾਂ ਤੁਸੀਂ ਆਪਣੇ ਵਿਸ਼ਵਾਸ ਵਿੱਚ ਮਜ਼ਬੂਤ ਹੋ ਕੇ ਉਹ ਦਾ ਸਾਹਮਣਾ ਕਰੋ ਇਹ ਜਾਣ ਕੇ ਜੋ ਜਿਹੜੇ ਤੁਹਾਡੇ ਭੈਣ-ਭਾਈ ਸੰਸਾਰ ਵਿੱਚ ਹਨ ਉਹਨਾਂ ਨੂੰ ਵੀ ਇਹੋ ਦੁੱਖ ਸਹਿਣੇ ਪੈਂਦੇ ਹਨ
ਇਬਰਾ 12:4ਤੁਸੀਂ ਪਾਪ ਨਾਲ ਲੜਦੇ ਹੋਏ ਅਜੇ ਲਹੂ ਦੇ ਵਹਾਏ ਜਾਣ ਤੱਕ ਸਾਹਮਣਾ ਨਹੀਂ ਕੀਤਾ।
1 ਥੱਸ 5:24ਤੁਹਾਡਾ ਸੱਦਣ ਵਾਲਾ ਵਫ਼ਾਦਾਰ ਹੈ ਅਤੇ ਉਹ ਅਜਿਹਾ ਹੀ ਕਰੇਗਾ।
2 ਕੁਰਿੰਥੀ 12:8–10ਇਸ ਦੇ ਲਈ ਮੈਂ ਪ੍ਰਭੂ ਦੇ ਅੱਗੇ ਤਿੰਨ ਵਾਰ ਬੇਨਤੀ ਕੀਤੀ ਜੋ ਇਹ ਮੇਰੇ ਕੋਲੋਂ ਦੂਰ ਹੋ ਜਾਵੇ। ਅਤੇ ਉਸ ਨੇ ਮੈਨੂੰ ਆਖਿਆ ਕਿ ਮੇਰੀ ਕਿਰਪਾ ਹੀ ਤੇਰੇ ਲਈ ਬਹੁਤ ਹੈ ਕਿਉਂ ਜੋ ਮੇਰੀ ਸ਼ਕਤੀ ਕਮਜ਼ੋਰੀਆਂ ਵਿੱਚ ਸਿੱਧ ਹੁੰਦੀ ਹੈ। ਇਸ ਲਈ ਮੈਂ ਆਪਣੀਆਂ ਕਮਜ਼ੋਰੀਆਂ ਉੱਤੇ ਵੱਡੇ ਅਨੰਦ ਨਾਲ ਮਾਣ ਕਰਾਂਗਾ ਤਾਂ ਜੋ ਮਸੀਹ ਦੀ ਸਮਰੱਥਾ ਮੇਰੇ ਉੱਤੇ ਬਣੀ ਰਹੇ। ਇਸ ਕਾਰਨ ਮੈਂ ਮਸੀਹ ਦੇ ਲਈ ਕਮਜ਼ੋਰੀਆਂ ਵਿੱਚ, ਮਿਹਣਿਆਂ ਵਿੱਚ, ਤੰਗੀਆਂ ਵਿੱਚ, ਸਤਾਏ ਜਾਣ ਵਿੱਚ, ਸੰਕਟਾਂ ਵਿੱਚ ਪ੍ਰਸੰਨ ਹਾਂ ਕਿਉਂਕਿ ਜਦੋਂ ਮੈਂ ਨਿਰਬਲ ਹੁੰਦਾ ਹਾਂ ਤਦ ਹੀ ਮੈਂ ਸਮਰੱਥੀ ਹੁੰਦਾ ਹਾਂ।
ਅਫ਼ 6:12–13ਕਿਉਂ ਜੋ ਸਾਡੀ ਲੜਾਈ ਲਹੂ ਅਤੇ ਮਾਸ ਨਾਲ ਨਹੀਂ, ਸਗੋਂ ਹਕੂਮਤਾਂ, ਇਖ਼ਤਿਆਰਾਂ ਅਤੇ ਇਸ ਸੰਸਾਰ ਦੇ ਅੰਧਘੋਰ ਦੇ ਮਹਾਰਾਜਿਆਂ ਅਤੇ ਦੁਸ਼ਟ ਆਤਮਿਆਂ ਨਾਲ ਹੁੰਦੀ ਹੈ ਜੋ ਸਵਰਗੀ ਥਾਵਾਂ ਵਿੱਚ ਹਨ। ਇਸ ਕਾਰਨ ਤੁਸੀਂ ਪਰਮੇਸ਼ੁਰ ਦੇ ਸਾਰੇ ਸ਼ਸਤਰ ਬਸਤਰ ਲੈ ਲਵੋ, ਜੋ ਤੁਸੀਂ ਬੁਰੇ ਦਿਨ ਵਿੱਚ ਸਾਹਮਣਾ ਕਰ ਸਕੋ ਅਤੇ ਸੱਭੋ ਕੁਝ ਪੂਰਾ ਕਰਕੇ ਸਥਿਰ ਰਹਿ ਸਕੋ।

ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ