ਮੁੱਖ ਪੰਨਾ › ਪ੍ਰਸਿੱਧ ਬਾਈਬਲ ਆਇਤਾਂ › 1 ਕੁਰਿੰਥੀਆਂ 10:31
ਬਾਈਬਲ ਦੀ ਆਇਤ · IRV
1 ਕੁਰਿੰਥੀਆਂ 10:31
ਸੋ ਭਾਵੇਂ ਤੁਸੀਂ ਖਾਂਦੇ ਭਾਵੇਂ ਪੀਂਦੇ ਭਾਵੇਂ ਕੁਝ ਵੀ ਕਰਦੇ ਹੋ, ਸਭ ਕੁਝ ਪਰਮੇਸ਼ੁਰ ਦੀ ਵਡਿਆਈ ਲਈ ਕਰੋ।
ਪੂਰਾ ਅਧਿਆਇ ਪੜ੍ਹੋ: 1 ਕੁਰਿੰਥੀਆਂ 10
ਪ੍ਰਸੰਗ ਵਿੱਚ
28ਪਰ ਜੇ ਕੋਈ ਤੁਹਾਨੂੰ ਆਖੇ ਕਿ ਇਹ ਚੜ੍ਹਾਵੇ ਕਰਕੇ ਚੜਾਈ ਗਈ ਸੀ ਤਾਂ ਉਸ ਦੱਸਣ ਵਾਲੇ ਦੇ ਕਾਰਨ ਅਤੇ ਵਿਵੇਕ ਦੇ ਕਾਰਨ ਨਾ ਖਾਓ।
29ਵਿਵੇਕ ਜੋ ਮੈਂ ਕਹਿੰਦਾ ਹਾਂ ਸੋ ਤੇਰਾ ਨਹੀਂ ਸਗੋਂ ਦੂਜੇ ਦਾ ਇਸ ਲਈ ਜੋ ਮੇਰੀ ਅਜ਼ਾਦੀ ਦੂਜੇ ਦੇ ਵਿਵੇਕ ਤੋਂ ਕਿਉਂ ਜਾਂਚੀ ਜਾਂਦੀ ਹੈ?
30ਜੇ ਮੈਂ ਧੰਨਵਾਦ ਕਰ ਕੇ ਭੋਜਨ ਖਾਂਦਾ ਹਾਂ ਤਾਂ ਜਿਸ ਦੇ ਲਈ ਮੈਂ ਧੰਨਵਾਦ ਕਰਦਾ ਹਾਂ ਉਸ ਦੇ ਕਾਰਨ ਮੇਰੀ ਨਿੰਦਿਆ ਕਿਉਂ ਹੁੰਦੀ ਹੈ?
31ਸੋ ਭਾਵੇਂ ਤੁਸੀਂ ਖਾਂਦੇ ਭਾਵੇਂ ਪੀਂਦੇ ਭਾਵੇਂ ਕੁਝ ਵੀ ਕਰਦੇ ਹੋ, ਸਭ ਕੁਝ ਪਰਮੇਸ਼ੁਰ ਦੀ ਵਡਿਆਈ ਲਈ ਕਰੋ।
32ਤੁਸੀਂ ਨਾ ਯਹੂਦੀਆਂ, ਨਾ ਯੂਨਾਨੀਆਂ, ਨਾ ਪਰਮੇਸ਼ੁਰ ਦੀ ਕਲੀਸਿਯਾ ਦੇ ਲਈ ਠੋਕਰ ਦੇ ਕਾਰਨ ਬਣੋ।
33ਜਿਵੇਂ ਮੈਂ ਸਭਨਾਂ ਗੱਲਾਂ ਵਿੱਚ ਸਭਨਾਂ ਨੂੰ ਪਰਸੰਨ ਰੱਖਦਾ ਹਾਂ ਅਤੇ ਆਪਣੇ ਹੀ ਨਹੀਂ ਸਗੋਂ ਬਹੁਤਿਆਂ ਦੇ ਭਲੇ ਲਈ ਜਤਨ ਕਰਦਾ ਹਾਂ, ਜੋ ਉਹ ਬਚਾਏ ਜਾਣ ਤੁਸੀਂ ਮੇਰੀ ਰੀਸ ਕਰੋ ਜਿਵੇਂ ਮੈਂ ਵੀ ਮਸੀਹ ਦੀ ਰੀਸ ਕਰਦਾ ਹਾਂ।
ਅੰਗਰੇਜ਼ੀ ਵਿੱਚ
So whether you eat or drink or whatever you do, do it all to the glory of God.ਹਵਾਲੇ
ਪਾਠਕ ਇਸ ਨਾਲ ਸਭ ਤੋਂ ਵੱਧ ਜੋੜਦੇ ਹਨ ਉਹ ਹਿੱਸੇ।
ਅਤੇ ਸਭ ਜੋ ਕੁਝ ਤੁਸੀਂ ਕਰੋ ਭਾਵੇਂ ਬਚਨ ਭਾਵੇਂ ਕੰਮ ਸੱਭੋ ਹੀ ਪ੍ਰਭੂ ਯਿਸੂ ਦੇ ਨਾਮ ਉੱਤੇ ਕਰੋ ਅਤੇ ਉਹ ਦੇ ਰਾਹੀਂ ਪਰਮੇਸ਼ੁਰ ਪਿਤਾ ਦਾ ਧੰਨਵਾਦ ਕਰੋ।ਜੋ ਕੁਝ ਤੁਸੀਂ ਕਰੋ ਸੋ ਮਨ ਲਗਾ ਕੇ ਪ੍ਰਭੂ ਦੇ ਲਈ ਕਰੋ, ਨਾ ਕਿ ਮਨੁੱਖਾਂ ਦੇ ਲਈ।ਜੇ ਕੋਈ ਗੱਲ ਕਰੇ ਤਾਂ ਉਹ ਪਰਮੇਸ਼ੁਰ ਦੇ ਬਚਨ ਅਨੁਸਾਰ ਕਰੇ, ਜੇ ਕੋਈ ਟਹਿਲ ਸੇਵਾ ਕਰੇ ਤਾਂ ਉਹ ਸਮਰੱਥਾ ਦੇ ਅਨੁਸਾਰ ਕਰੇ ਜੋ ਪਰਮੇਸ਼ੁਰ ਦਿੰਦਾ ਹੈ ਭਈ ਸਭਨਾਂ ਗੱਲਾਂ ਵਿੱਚ ਯਿਸੂ ਮਸੀਹ ਦੇ ਰਾਹੀਂ ਪਰਮੇਸ਼ੁਰ ਦੀ ਮਹਿਮਾਂ ਕੀਤੀ ਜਾਵੇ, ਜਿਸ ਦੀ ਮਹਿਮਾ ਅਤੇ ਪਰਾਕਰਮ ਜੁੱਗੋ-ਜੁੱਗ ਹਨ। ਆਮੀਨ।ਅਤੇ ਉੱਥੇ ਹੀ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਸਨਮੁਖ ਖਾਇਆ ਕਰਨਾ ਅਤੇ ਆਪਣੇ-ਆਪਣੇ ਘਰਾਣੇ ਸਮੇਤ ਆਪਣੇ ਹੱਥਾਂ ਦੇ ਹਰੇਕ ਕੰਮ ਦੇ ਕਾਰਨ, ਜਿਸ ਉੱਤੇ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਬਰਕਤ ਦਿੱਤੀ ਹੈ, ਖੁਸ਼ੀ ਮਨਾਇਓ।ਪਰ ਉਨ੍ਹਾਂ ਨੂੰ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਸਨਮੁਖ, ਆਪਣੇ ਪੁੱਤਰਾਂ, ਧੀਆਂ, ਆਪਣੇ ਦਾਸ-ਦਾਸੀਆਂ ਅਤੇ ਉਸ ਲੇਵੀ ਸਮੇਤ ਜਿਹੜਾ ਤੁਹਾਡੇ ਫਾਟਕਾਂ ਦੇ ਅੰਦਰ ਹੈ, ਉਸ ਸਥਾਨ ਵਿੱਚ ਖਾਣਾ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਚੁਣੇਗਾ, ਅਤੇ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਸਨਮੁਖ ਆਪਣੇ ਹੱਥ ਦੇ ਸਾਰੇ ਕੰਮਾਂ ਲਈ ਅਨੰਦ ਕਰਨਾ।ਦੇਸ ਦੇ ਸਾਰੇ ਲੋਕਾਂ ਨੂੰ ਅਤੇ ਜਾਜਕਾਂ ਨੂੰ ਆਖ ਕਿ ਜਦ ਤੁਸੀਂ ਇਹਨਾਂ ਸੱਤਰ ਸਾਲਾਂ ਤੋਂ ਪੰਜਵੇਂ ਅਤੇ ਸੱਤਵੇਂ ਮਹੀਨੇ ਵਿੱਚ ਵਰਤ ਰੱਖਦੇ ਅਤੇ ਸੋਗ ਕਰਦੇ ਸੀ, ਕੀ ਤੁਸੀਂ ਕਦੀ ਮੇਰੇ ਲਈ ਵਰਤ ਰੱਖਿਆ? ਜਦ ਤੁਸੀਂ ਖਾਂਦੇ-ਪੀਂਦੇ ਹੋ, ਤਾਂ ਕੀ ਆਪਣੇ ਲਈ ਹੀ ਨਹੀਂ ਖਾਂਦੇ ਅਤੇ ਆਪਣੇ ਲਈ ਹੀ ਨਹੀਂ ਪੀਂਦੇ ਹੋ?ਤੁਸੀਂ, ਤੁਹਾਡੇ ਪੁੱਤਰ, ਤੁਹਾਡੀਆਂ ਧੀਆਂ, ਤੁਹਾਡੇ ਦਾਸ, ਤੁਹਾਡੀਆਂ ਦਾਸੀਆਂ ਸਭ ਯਹੋਵਾਹ ਆਪਣੇ ਪਰਮੇਸ਼ੁਰ ਦੇ ਅੱਗੇ ਅਨੰਦ ਕਰਨ ਅਤੇ ਉਹ ਲੇਵੀ ਵੀ ਜਿਹੜਾ ਤੁਹਾਡੇ ਫਾਟਕਾਂ ਦੇ ਅੰਦਰ ਹੈ, ਕਿਉਂ ਜੋ ਉਸ ਦਾ ਤੁਹਾਡੇ ਨਾਲ ਕੋਈ ਹਿੱਸਾ ਜਾਂ ਵਿਰਾਸਤ ਨਹੀਂ ਹੈ।ਅੰਦਰਲੀਆਂ ਚੀਜ਼ਾਂ ਨੂੰ ਸ਼ੁੱਧ ਕਰੋ ਤਾਂ ਵੇਖੋ ਸਭ ਕੁਝ ਤੁਹਾਡੇ ਲਈ ਸ਼ੁੱਧ ਹੋ ਜਾਵੇਗਾ।ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ