ਮੁੱਖ ਪੰਨਾ › ਪ੍ਰਸਿੱਧ ਬਾਈਬਲ ਆਇਤਾਂ › 1 ਕੁਰਿੰਥੀਆਂ 13:4–7
ਬਾਈਬਲ ਦੀ ਆਇਤ · IRV
1 ਕੁਰਿੰਥੀਆਂ 13:4–7
4ਪਿਆਰ ਧੀਰਜਵਾਨ ਅਤੇ ਕਿਰਪਾਲੂ ਹੈ। ਪਿਆਰ ਖੁਣਸ ਨਹੀਂ ਕਰਦਾ। ਪਿਆਰ ਫੁੱਲਦਾ ਨਹੀਂ, ਪਿਆਰ ਫੂੰ-ਫੂੰ ਨਹੀਂ ਕਰਦਾ।
5ਕੁਚੱਜਿਆਂ ਨਹੀਂ ਕਰਦਾ, ਆਪ ਸੁਆਰਥੀ ਨਹੀਂ, ਚਿੜਦਾ ਨਹੀਂ, ਬੁਰਾ ਨਹੀਂ ਮੰਨਦਾ।
6ਉਹ ਕੁਧਰਮ ਤੋਂ ਅਨੰਦ ਨਹੀਂ ਹੁੰਦਾ ਸਗੋਂ ਸਚਿਆਈ ਨਾਲ ਅਨੰਦ ਹੁੰਦਾ ਹੈ।
7ਸਭ ਕੁਝ ਝੱਲ ਲੈਂਦਾ, ਸਭਨਾਂ ਗੱਲਾਂ ਦੀ ਪਰਤੀਤ ਕਰਦਾ, ਸਭਨਾਂ ਗੱਲਾਂ ਦੀ ਆਸ ਰੱਖਦਾ, ਸਭ ਕੁਝ ਸਹਿ ਲੈਂਦਾ।
ਪੂਰਾ ਅਧਿਆਇ ਪੜ੍ਹੋ: 1 ਕੁਰਿੰਥੀਆਂ 13
ਪ੍ਰਸੰਗ ਵਿੱਚ
1ਭਾਵੇਂ ਮੈਂ ਮਨੁੱਖਾਂ ਅਤੇ ਸਵਰਗੀ ਦੂਤਾਂ ਦੀਆਂ ਭਾਸ਼ਾਵਾਂ ਬੋਲਾਂ ਪਰ ਜੇ ਮੇਰੇ ਵਿੱਚ ਪਿਆਰ ਨਾ ਹੋਵੇ ਤਾਂ ਠਣ ਠਣ ਕਰਨ ਵਾਲਾ ਪਿੱਤਲ ਅਥਵਾ ਛਣ ਛਣ ਕਰਨ ਵਾਲਾ ਛੈਣਾ ਬਣਿਆ ਹਾਂ।
2ਅਤੇ ਭਾਵੇਂ ਮੈਨੂੰ ਭਵਿੱਖਬਾਣੀ ਕਰਨੀ ਆਵੇ ਅਤੇ ਮੈਂ ਸਾਰਾ ਭੇਤ ਅਤੇ ਸਾਰਾ ਗਿਆਨ ਜਾਣਾ ਅਤੇ ਭਾਵੇਂ ਮੈਂ ਪੂਰੀ ਵਿਸ਼ਵਾਸ ਰੱਖਾਂ, ਅਜਿਹੀ ਜੋ ਪਹਾੜਾਂ ਨੂੰ ਹਟਾ ਦੇਵਾਂ ਪਰ ਪਿਆਰ ਨਾ ਰੱਖਾਂ, ਮੈਂ ਕੁਝ ਵੀ ਨਹੀਂ।
3ਅਤੇ ਭਾਵੇਂ ਮੈਂ ਆਪਣਾ ਸਾਰਾ ਮਾਲ ਖੁਆਉਣ ਲਈ ਪੁੰਨ ਕਰ ਦਿਆਂ ਅਤੇ ਭਾਵੇਂ ਮੈਂ ਆਪਣਾ ਸਰੀਰ ਸੜਨ ਲਈ ਦੇ ਦਿਆਂ ਪਰ ਪਿਆਰ ਨਾ ਰੱਖਾਂ, ਤਾਂ ਕੁਝ ਵੀ ਲਾਭ ਨਹੀਂ।
4ਪਿਆਰ ਧੀਰਜਵਾਨ ਅਤੇ ਕਿਰਪਾਲੂ ਹੈ। ਪਿਆਰ ਖੁਣਸ ਨਹੀਂ ਕਰਦਾ। ਪਿਆਰ ਫੁੱਲਦਾ ਨਹੀਂ, ਪਿਆਰ ਫੂੰ-ਫੂੰ ਨਹੀਂ ਕਰਦਾ।
5ਕੁਚੱਜਿਆਂ ਨਹੀਂ ਕਰਦਾ, ਆਪ ਸੁਆਰਥੀ ਨਹੀਂ, ਚਿੜਦਾ ਨਹੀਂ, ਬੁਰਾ ਨਹੀਂ ਮੰਨਦਾ।
6ਉਹ ਕੁਧਰਮ ਤੋਂ ਅਨੰਦ ਨਹੀਂ ਹੁੰਦਾ ਸਗੋਂ ਸਚਿਆਈ ਨਾਲ ਅਨੰਦ ਹੁੰਦਾ ਹੈ।
7ਸਭ ਕੁਝ ਝੱਲ ਲੈਂਦਾ, ਸਭਨਾਂ ਗੱਲਾਂ ਦੀ ਪਰਤੀਤ ਕਰਦਾ, ਸਭਨਾਂ ਗੱਲਾਂ ਦੀ ਆਸ ਰੱਖਦਾ, ਸਭ ਕੁਝ ਸਹਿ ਲੈਂਦਾ।
8ਪਿਆਰ ਕਦੇ ਟਲਦਾ ਨਹੀਂ, ਪਰ ਭਾਵੇਂ ਅਗੰਮ ਵਾਕ ਹੋਣ ਉਹ ਮੁੱਕ ਜਾਣਗੇ, ਭਾਵੇਂ ਭਾਸ਼ਾ ਹੋਣ ਉਹ ਜਾਂਦੀਆਂ ਰਹਿਣਗੀਆਂ, ਭਾਵੇਂ ਗਿਆਨ ਹੋਵੇ ਉਹ ਮੁੱਕ ਜਾਵੇਗਾ।
9ਅਸੀਂ ਤਾਂ ਕੁਝ ਜਾਣਦੇ ਹਾਂ ਅਤੇ ਕੁਝ ਭਵਿੱਖਬਾਣੀ ਬੋਲਦੇ ਹਾਂ।
10ਪਰ ਜਦ ਸੰਪੂਰਨ ਆਵੇ ਤਦ ਅਧੂਰਾ ਮੁੱਕ ਜਾਵੇਗਾ।
ਅੰਗਰੇਜ਼ੀ ਵਿੱਚ
Love is patient, love is kind. It does not envy, it does not boast, it is not proud. It is not rude, it is not self-seeking, it is not easily angered, it keeps no account of wrongs. Love takes no pleasure in evil, but rejoices in the truth. It bears all things, believes all things, hopes all things, endures all things.ਹਵਾਲੇ
ਪਾਠਕ ਇਸ ਨਾਲ ਸਭ ਤੋਂ ਵੱਧ ਜੋੜਦੇ ਹਨ ਉਹ ਹਿੱਸੇ।
ਸਭ ਤੋਂ ਪਹਿਲਾਂ ਇਹ ਹੈ ਕਿ ਤੁਸੀਂ ਇੱਕ ਦੂਜੇ ਨਾਲ ਗੂੜ੍ਹਾ ਪਿਆਰ ਰੱਖੋ, ਕਿਉਂ ਜੋ ਪਿਆਰ ਬਹੁਤੇ ਪਾਪਾਂ ਨੂੰ ਢੱਕ ਲੈਂਦਾ ਹੈਅਤੇ ਤੁਸੀਂ ਇੱਕ ਦੂਜੇ ਉੱਤੇ ਦਿਆਲੂ ਅਤੇ ਤਰਸਵਾਨ ਹੋਵੋ, ਇੱਕ ਦੂਏ ਨੂੰ ਮਾਫ਼ ਕਰੋ ਜਿਵੇਂ ਪਰਮੇਸ਼ੁਰ ਨੇ ਵੀ ਮਸੀਹ ਵਿੱਚ ਤੁਹਾਨੂੰ ਮਾਫ਼ ਕੀਤਾ।ਖਾਰ, ਨਸ਼ੇ, ਬਦਮਸਤੀਆਂ, ਅਤੇ ਹੋਰ ਇਹੋ ਜਿਹੇ ਕੰਮ। ਇਹਨਾਂ ਗੱਲਾਂ ਦੇ ਵਿਖੇ ਮੈਂ ਤੁਹਾਨੂੰ ਸਾਫ਼ ਆਖਦਾ ਹਾਂ ਜਿਵੇਂ ਮੈਂ ਪਹਿਲਾਂ ਵੀ ਆਖਿਆ ਸੀ ਕਿ ਜਿਹੜੇ ਇਹੋ ਜਿਹੇ ਕੰਮ ਕਰਦੇ ਹਨ ਉਹ ਪਰਮੇਸ਼ੁਰ ਦੇ ਰਾਜ ਦੇ ਵਾਰਿਸ ਨਹੀਂ ਹੋਣਗੇ। ਪਰ ਆਤਮਾ ਦਾ ਫਲ ਇਹ ਹੈ - ਪਿਆਰ, ਅਨੰਦ, ਸ਼ਾਂਤੀ, ਧੀਰਜ, ਦਿਆਲਗੀ, ਭਲਿਆਈ, ਵਫ਼ਾਦਾਰੀ,ਵੈਰ ਝਗੜੇ ਛੇੜਦਾ ਹੈ, ਪਰੰਤੂ ਪ੍ਰੇਮ ਸਾਰਿਆਂ ਅਪਰਾਧਾਂ ਨੂੰ ਢੱਕ ਲੈਂਦਾ ਹੈ।ਸੋ ਤੁਸੀਂ ਪਰਮੇਸ਼ੁਰ ਦੇ ਚੁਣਿਆਂ ਹੋਇਆਂ ਵਾਂਗੂੰ ਜਿਹੜੇ ਪਵਿੱਤਰ ਅਤੇ ਪਿਆਰੇ ਹਨ ਰਹਿਮ ਦਿਲ, ਦਿਆਲਗੀ, ਅਧੀਨਗੀ, ਨਰਮਾਈ ਅਤੇ ਸੰਜਮ ਨੂੰ ਪਹਿਨ ਲਓ।ਪਿਆਰ ਨਿਸ਼ਕਪਟ ਹੋਵੇ, ਬੁਰਿਆਈ ਤੋਂ ਨਫ਼ਰਤ ਕਰੋ, ਭਲਿਆਈ ਕਰਨ ਵਿੱਚ ਲੱਗੇ ਰਹੋ।ਉਸ ਨੇ ਆਪ ਸਾਡੇ ਪਾਪਾਂ ਨੂੰ ਆਪਣੇ ਸਰੀਰ ਵਿੱਚ ਰੁੱਖ (ਸਲੀਬ) ਉੱਤੇ ਚੁੱਕ ਲਿਆ ਕਿ ਅਸੀਂ ਪਾਪ ਦੀ ਵੱਲੋਂ ਮਰ ਕੇ ਧਾਰਮਿਕਤਾ ਦੇ ਲਈ ਜਿਉਂਦੇ ਰਹੀਏ।ਹੇ ਪਿਆਰਿਓ, ਜਦੋਂ ਪਰਮੇਸ਼ੁਰ ਨੇ ਸਾਨੂੰ ਇਸ ਪ੍ਰਕਾਰ ਪਿਆਰ ਕੀਤਾ ਤਾਂ ਸਾਨੂੰ ਚਾਹੀਦਾ ਹੈ ਜੋ ਅਸੀਂ ਵੀ ਇੱਕ ਦੂਜੇ ਨਾਲ ਪਿਆਰ ਕਰੀਏ।ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ