ਮੁੱਖ ਪੰਨਾ › ਪ੍ਰਸਿੱਧ ਬਾਈਬਲ ਆਇਤਾਂ › 1 ਕੁਰਿੰਥੀਆਂ 15:33
ਬਾਈਬਲ ਦੀ ਆਇਤ · IRV
1 ਕੁਰਿੰਥੀਆਂ 15:33
ਧੋਖਾ ਨਾ ਖਾਓ, ਬੁਰੀ ਸੰਗਤ ਚੰਗੇ ਚਾਲ-ਚਲਣ ਨੂੰ ਵਿਗਾੜ ਦਿੰਦੀ ਹੈ।
ਪੂਰਾ ਅਧਿਆਇ ਪੜ੍ਹੋ: 1 ਕੁਰਿੰਥੀਆਂ 15
ਪ੍ਰਸੰਗ ਵਿੱਚ
30ਅਸੀਂ ਵੀ ਹਰ ਘੜੀ ਦੁੱਖ ਵਿੱਚ ਕਿਉਂ ਪਏ ਰਹਿੰਦੇ ਹਾਂ?
31ਹੇ ਭਰਾਵੋ, ਤੁਹਾਡੇ ਹੱਕ ਵਿੱਚ ਜਿਹੜਾ ਘਮੰਡ ਮੈਂ ਮਸੀਹ ਯਿਸੂ ਸਾਡੇ ਪ੍ਰਭੂ ਵਿੱਚ ਕਰਦਾ ਹਾਂ ਉਹ ਦੀ ਸਹੁੰ ਹੈ ਜੋ ਮੈਂ ਹਰ ਰੋਜ਼ ਮਰਦਾ ਹਾਂ।
32ਜੇ ਆਦਮੀ ਦੀ ਤਰ੍ਹਾਂ ਮੈਂ ਅਫ਼ਸੁਸ ਵਿੱਚ ਬੁਰਿਆਰਾਂ ਨਾਲ ਲੜਿਆ ਤਾਂ ਮੈਨੂੰ ਕੀ ਲਾਭ ਹੈ? ਜੇ ਮੁਰਦੇ ਨਹੀਂ ਜੀ ਉੱਠਦੇ ਤਾਂ ਆਓ ਅਸੀਂ ਖਾਈਏ ਪੀਵੀਏ ਕਿਉਂ ਜੋ ਕੱਲ ਤਾਂ ਅਸੀਂ ਮਰਨਾ ਹੈ
33ਧੋਖਾ ਨਾ ਖਾਓ, ਬੁਰੀ ਸੰਗਤ ਚੰਗੇ ਚਾਲ-ਚਲਣ ਨੂੰ ਵਿਗਾੜ ਦਿੰਦੀ ਹੈ।
34ਤੁਸੀਂ ਧਾਰਮਿਕਤਾ ਲਈ ਸਮਝ ਰੱਖੋ ਅਤੇ ਪਾਪ ਨਾ ਕਰੋ ਕਿਉਂ ਜੋ ਕਈਆਂ ਨੂੰ ਪਰਮੇਸ਼ੁਰ ਦਾ ਗਿਆਨ ਨਹੀਂ। ਮੈਂ ਤੁਹਾਡੀ ਸ਼ਰਮ ਲਈ ਇਹ ਆਖਦਾ ਹਾਂ।
35ਪਰ ਕੋਈ ਆਖੇ ਕਿ ਮੁਰਦੇ ਕਿਵੇਂ ਜੀ ਉੱਠਦੇ ਅਤੇ ਕਿਹੋ ਜਿਹੇ ਸਰੀਰ ਨਾਲ ਆਉਂਦੇ ਹਨ?
36ਨਦਾਨਾਂ, ਜੋ ਕੁਝ ਤੂੰ ਬੀਜਦਾ ਹੈਂ ਜੇਕਰ ਉਹ ਨਾ ਮਰੇ ਤਾਂ ਜੰਮੇਗਾ ਨਹੀਂ।
ਅੰਗਰੇਜ਼ੀ ਵਿੱਚ
ਹਵਾਲੇ
ਪਾਠਕ ਇਸ ਨਾਲ ਸਭ ਤੋਂ ਵੱਧ ਜੋੜਦੇ ਹਨ ਉਹ ਹਿੱਸੇ।
ਬੁੱਧਵਾਨਾਂ ਦਾ ਸਾਥੀ ਬੁੱਧਵਾਨ ਬਣ ਜਾਂਦਾ ਹੈ, ਪਰ ਮੂਰਖਾਂ ਦੇ ਸਾਥੀਆਂ ਨੂੰ ਦੁੱਖ ਹੋਵੇਗਾ।ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਚੌਕਸ ਰਹੋ ਕਿ ਤੁਹਾਨੂੰ ਕੋਈ ਧੋਖਾ ਨਾ ਦੇਵੇ।ਤੁਹਾਡਾ ਘਮੰਡ ਕਰਨਾ ਚੰਗਾ ਨਹੀਂ, ਕੀ ਤੁਸੀਂ ਨਹੀਂ ਜਾਣਦੇ ਜੋ ਥੋੜ੍ਹਾ ਜਿਹਾ ਖ਼ਮੀਰ ਸਾਰੇ ਆਟੇ ਨੂੰ ਖਮੀਰਿਆਂ ਕਰ ਦਿੰਦਾ ਹੈ?ਭੋਲਿਆਂ ਦੀ ਸੰਗਤ ਨੂੰ ਛੱਡੋ ਤੇ ਜੀਉਂਦੇ ਰਹੋ, ਅਤੇ ਸਮਝ ਦੇ ਰਾਹ ਉੱਤੇ ਸਿੱਧੇ ਤੁਰੋ!ਕੋਈ ਤੁਹਾਨੂੰ ਵਿਅਰਥ ਗੱਲਾਂ ਨਾਲ ਧੋਖਾ ਨਾ ਦੇਵੇ ਕਿਉਂ ਜੋ ਇਹਨਾਂ ਦੇ ਕਾਰਨ ਪਰਮੇਸ਼ੁਰ ਦਾ ਕੋਪ ਅਣ-ਆਗਿਆਕਾਰੀ ਦੇ ਪੁੱਤਰਾਂ ਉੱਤੇ ਪੈਂਦਾ ਹੈ।ਤੁਸੀਂ ਧੋਖਾ ਨਾ ਖਾਓ, ਪਰਮੇਸ਼ੁਰ ਠੱਠਿਆਂ ਵਿੱਚ ਨਹੀਂ ਉਡਾਇਆ ਜਾਂਦਾ ਕਿਉਂਕਿ ਮਨੁੱਖ ਜੋ ਕੁਝ ਬੀਜਦਾ ਹੈ ਉਹ ਹੀ ਵੱਢੇਗਾ।ਪਰ ਸੰਸਾਰਕ ਅਤੇ ਵਿਅਰਥ ਬੁੜ ਬੁੜਾਹਟ ਤੋਂ ਲਾਂਭੇ ਰਹਿ ਕਿਉਂ ਜੋ ਇਹ ਲੋਕਾਂ ਨੂੰ ਅਧਰਮ ਦੇ ਰਾਹ ਵਿੱਚ ਅਗਾਹਾਂ ਹੀ ਅਗਾਹਾਂ ਲੈ ਜਾਵੇਗੀ। ਅਤੇ ਉਨ੍ਹਾਂ ਦਾ ਬਚਨ ਸੜੇ ਹੋਏ ਜ਼ਖ਼ਮ ਦੀ ਤਰ੍ਹਾਂ ਫੈਲ ਜਾਵੇਗਾ। ਉਹਨਾਂ ਵਿੱਚੋਂ ਹੁਮਿਨਾਯੁਸ ਅਤੇ ਫ਼ਿਲੇਤੁਸ ਹਨ। ਉਹ ਇਹ ਕਹਿ ਕੇ ਭਈ ਮੁਰਦਿਆਂ ਦਾ ਜੀ ਉੱਠਣਾ ਹੋ ਚੁੱਕਾ ਹੈ ਸਚਿਆਈ ਦੇ ਰਾਹੋਂ ਖੁੰਝ ਗਏ ਅਤੇ ਕਈਆਂ ਦੀ ਵਿਸ਼ਵਾਸ ਨੂੰ ਵਿਗਾੜਦੇ ਹਨ।ਅਥਵਾ ਤੁਸੀਂ ਨਹੀਂ ਜਾਣਦੇ ਜੋ ਕੁਧਰਮੀ ਲੋਕ ਪਰਮੇਸ਼ੁਰ ਦੇ ਰਾਜ ਦੇ ਅਧਿਕਾਰੀ ਨਹੀਂ ਹੋਣਗੇ? ਧੋਖਾ ਨਾ ਖਾਓ, ਨਾ ਹਰਾਮਕਾਰ, ਨਾ ਮੂਰਤੀ ਪੂਜਕ, ਨਾ ਵਿਭਚਾਰੀ, ਨਾ ਜਨਾਨੜੇ, ਨਾ ਮੁੰਡੇਬਾਜ਼।ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ