ਮੁੱਖ ਪੰਨਾ › ਪ੍ਰਸਿੱਧ ਬਾਈਬਲ ਆਇਤਾਂ › 1 ਕੁਰਿੰਥੀਆਂ 3:16–17
ਬਾਈਬਲ ਦੀ ਆਇਤ · IRV
1 ਕੁਰਿੰਥੀਆਂ 3:16–17
16ਕੀ ਤੁਸੀਂ ਇਹ ਨਹੀਂ ਜਾਣਦੇ ਕਿ ਤੁਸੀਂ ਪਰਮੇਸ਼ੁਰ ਦੀ ਹੈਕਲ ਹੋ ਅਤੇ ਪਰਮੇਸ਼ੁਰ ਦਾ ਆਤਮਾ ਤੁਹਾਡੇ ਵਿੱਚ ਵੱਸਦਾ ਹੈ?
17ਜੇ ਕੋਈ ਪਰਮੇਸ਼ੁਰ ਦੀ ਹੈਕਲ ਦਾ ਨਾਸ ਕਰੇ ਤਾਂ ਪਰਮੇਸ਼ੁਰ ਉਹ ਦਾ ਨਾਸ ਕਰੇਗਾ ਕਿਉਂ ਜੋ ਪਰਮੇਸ਼ੁਰ ਦੀ ਹੈਕਲ ਪਵਿੱਤਰ ਹੈ ਅਤੇ ਇਹ ਤੁਸੀਂ ਹੋ।
ਪੂਰਾ ਅਧਿਆਇ ਪੜ੍ਹੋ: 1 ਕੁਰਿੰਥੀਆਂ 3
ਪ੍ਰਸੰਗ ਵਿੱਚ
13ਤਾਂ ਹਰੇਕ ਦਾ ਕੰਮ ਪ੍ਰਗਟ ਹੋਵੇਗਾ ਕਿਉਂ ਜੋ ਉਹ ਦਿਨ ਉਸ ਨੂੰ ਪ੍ਰਗਟ ਕਰ ਦੇਵੇਗਾ ਇਸ ਲਈ ਜੋ ਉਹ ਅੱਗ ਨਾਲ ਪਰਕਾਸ਼ ਹੁੰਦਾ ਹੈ ਅਤੇ ਅੱਗ ਆਪ ਹਰੇਕ ਦਾ ਕੰਮ ਪਰਖ ਦੇਵੇਗੀ ਭਈ ਉਹ ਕਿਸ ਪ੍ਰਕਾਰ ਦਾ ਹੈ।
14ਜੇ ਕਿਸੇ ਦਾ ਕੰਮ ਜਿਹੜਾ ਉਹ ਨੇ ਬਣਾਇਆ ਸੀ ਟਿਕਿਆ ਰਹੇਗਾ ਤਾਂ ਉਹ ਨੂੰ ਇਨਾਮ ਮਿਲੇਗਾ।
15ਜੇ ਕਿਸੇ ਦਾ ਕੰਮ ਸੜ ਜਾਵੇ ਤਾਂ ਉਹ ਦੀ ਹਾਨੀ ਹੋ ਜਾਵੇਗੀ ਪਰੰਤੂ ਉਹ ਆਪ ਤਾਂ ਬਚ ਜਾਵੇਗਾ ਪਰ ਸੜਦਿਆਂ ਸੜਦਿਆਂ।
16ਕੀ ਤੁਸੀਂ ਇਹ ਨਹੀਂ ਜਾਣਦੇ ਕਿ ਤੁਸੀਂ ਪਰਮੇਸ਼ੁਰ ਦੀ ਹੈਕਲ ਹੋ ਅਤੇ ਪਰਮੇਸ਼ੁਰ ਦਾ ਆਤਮਾ ਤੁਹਾਡੇ ਵਿੱਚ ਵੱਸਦਾ ਹੈ?
17ਜੇ ਕੋਈ ਪਰਮੇਸ਼ੁਰ ਦੀ ਹੈਕਲ ਦਾ ਨਾਸ ਕਰੇ ਤਾਂ ਪਰਮੇਸ਼ੁਰ ਉਹ ਦਾ ਨਾਸ ਕਰੇਗਾ ਕਿਉਂ ਜੋ ਪਰਮੇਸ਼ੁਰ ਦੀ ਹੈਕਲ ਪਵਿੱਤਰ ਹੈ ਅਤੇ ਇਹ ਤੁਸੀਂ ਹੋ।
18ਕੋਈ ਆਪਣੇ ਆਪ ਨੂੰ ਧੋਖਾ ਨਾ ਦੇਵੇ। ਜੇ ਕੋਈ ਤੁਹਾਡੇ ਵਿੱਚ ਆਪਣੇ ਆਪ ਨੂੰ ਇਸ ਜੁੱਗ ਵਿੱਚ ਗਿਆਨੀ ਸਮਝਦਾ ਹੈ ਤਾਂ ਉਹ ਮੂਰਖ ਬਣੇ ਕਿ ਗਿਆਨੀ ਹੋ ਜਾਵੇ।
19ਇਸ ਸੰਸਾਰ ਦਾ ਗਿਆਨ ਪਰਮੇਸ਼ੁਰ ਦੇ ਭਾਣੇ ਮੂਰਖਤਾ ਹੈ ਕਿਉਂ ਜੋ ਲਿਖਿਆ ਹੋਇਆ ਹੈ, ਉਹ ਗਿਆਨੀਆਂ ਨੂੰ ਉਹਨਾਂ ਦੀ ਹੀ ਚਤਰਾਈ ਵਿੱਚ ਫਸਾ ਦਿੰਦਾ ਹੈ।
20ਫੇਰ ਇਹ ਕਿ ਪ੍ਰਭੂ ਗਿਆਨੀਆਂ ਦੀਆਂ ਸੋਚਾਂ ਨੂੰ ਜਾਣਦਾ ਹੈ ਕਿ ਉਹ ਵਿਅਰਥ ਹਨ।
ਅੰਗਰੇਜ਼ੀ ਵਿੱਚ
Do you not know that you yourselves are God’s temple, and that God’s Spirit dwells in you? If anyone destroys God’s temple, God will destroy him; for God’s temple is holy, and you are that temple.ਹਵਾਲੇ
ਪਾਠਕ ਇਸ ਨਾਲ ਸਭ ਤੋਂ ਵੱਧ ਜੋੜਦੇ ਹਨ ਉਹ ਹਿੱਸੇ।
ਅਥਵਾ ਕੀ ਤੁਸੀਂ ਇਹ ਨਹੀਂ ਜਾਣਦੇ ਭਈ ਤੁਹਾਡੀ ਦੇਹੀ ਤੁਹਾਡੇ ਅੰਦਰ ਪਵਿੱਤਰ ਆਤਮਾ ਦੀ ਹੈਕਲ ਹੈ ਜਿਹੜੀ ਤੁਹਾਨੂੰ ਪਰਮੇਸ਼ੁਰ ਦੀ ਵੱਲੋਂ ਮਿਲੀ ਹੈ ਅਤੇ ਤੁਸੀਂ ਆਪਣੇ ਆਪ ਦੇ ਨਹੀਂ ਹੋ?ਮੈਂ ਆਤਮਾ ਤੁਹਾਡੇ ਵਿੱਚ ਦਿਆਂਗਾ ਅਤੇ ਤੁਹਾਨੂੰ ਆਪਣੀਆਂ ਬਿਧੀਆਂ ਉੱਤੇ ਚਲਾਵਾਂਗਾ। ਤੁਸੀਂ ਮੇਰੇ ਨਿਆਂਵਾਂ ਦੀ ਪਾਲਣਾ ਕਰੋਗੇ ਅਤੇ ਉਹਨਾਂ ਤੇ ਅਮਲ ਕਰੋਗੇ।ਅਤੇ ਪਰਮੇਸ਼ੁਰ ਦੀ ਹੈਕਲ ਦਾ ਮੂਰਤੀਆਂ ਨਾਲ ਕੀ ਵਾਸਤਾ ਹੈ? ਅਸੀਂ ਤਾਂ ਪਰਮੇਸ਼ੁਰ ਦੀ ਹੈਕਲ ਹਾਂ ਜਿਵੇਂ ਪਰਮੇਸ਼ੁਰ ਨੇ ਬਚਨ ਕੀਤਾ - ਮੈਂ ਉਨ੍ਹਾਂ ਵਿੱਚ ਵਾਸ ਕਰਾਂਗਾ ਅਤੇ ਫਿਰਿਆ ਕਰਾਂਗਾ, ਮੈਂ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ, ਅਤੇ ਉਹ ਮੇਰੀ ਪਰਜਾ ਹੋਣਗੇ।ਅਤੇ ਜੇ ਉਹ ਦਾ ਆਤਮਾ ਜਿਸ ਨੇ ਯਿਸੂ ਨੂੰ ਮੁਰਦਿਆਂ ਵਿੱਚੋਂ ਜਿਵਾਲਿਆ ਤੁਹਾਡੇ ਵਿੱਚ ਵੱਸਦਾ ਹੈ, ਤਾਂ ਜਿਸ ਨੇ ਮਸੀਹ ਯਿਸੂ ਨੂੰ ਮੁਰਦਿਆਂ ਵਿੱਚੋਂ ਜਿਵਾਲਿਆ ਉਹ ਆਪਣੇ ਆਤਮਾ ਦੇ ਵਸੀਲੇ ਨਾਲ ਜੋ ਤੁਹਾਡੇ ਵਿੱਚ ਵੱਸਦਾ ਹੈ ਤੁਹਾਡੇ ਮਰਨਹਾਰ ਸਰੀਰਾਂ ਨੂੰ ਵੀ ਜਿਵਾਏਗਾ।ਜਿਹ ਦੇ ਵਿੱਚ ਸਾਰੀ ਇਮਾਰਤ ਇੱਕ ਸੰਗ ਜੁੜ ਕੇ ਪ੍ਰਭੂ ਵਿੱਚ ਪਵਿੱਤਰ ਹੈਕਲ ਬਣਦੀ ਜਾਂਦੀ ਹੈ। ਜਿਸ ਵਿੱਚ ਤੁਸੀਂ ਵੀ ਆਤਮਾ ਰਾਹੀਂ ਪਰਮੇਸ਼ੁਰ ਦਾ ਭਵਨ ਹੋਣ ਲਈ ਇੱਕ ਸੰਗ ਬਣਾਏ ਜਾਂਦੇ ਹੋ।ਪਰ ਤੁਸੀਂ ਸਰੀਰਕ ਨਹੀਂ, ਸਗੋਂ ਆਤਮਿਕ ਹੋ ਜੇਕਰ ਪਰਮੇਸ਼ੁਰ ਦਾ ਆਤਮਾ ਤੁਹਾਡੇ ਵਿੱਚ ਵੱਸਦਾ ਹੋਵੇ, ਪ੍ਰੰਤੂ ਜਿਹ ਦੇ ਵਿੱਚ ਮਸੀਹ ਦਾ ਆਤਮਾ ਨਹੀਂ, ਸੋ ਉਸਦਾ ਨਹੀਂ ਹੈ।ਇਹ ਸਹਾਇਕ ਸੱਚ ਦਾ ਆਤਮਾ ਹੈ। ਇਹ ਸੰਸਾਰ ਉਸ ਨੂੰ ਪ੍ਰਾਪਤ ਨਹੀਂ ਕਰ ਸਕਦਾ। ਕਿਉਂਕਿ ਸੰਸਾਰ ਨੇ ਉਸ ਨੂੰ ਨਾ ਵੇਖਿਆ ਹੈ ਤੇ ਨਾ ਹੀ ਉਸ ਨੂੰ ਜਾਣਦਾ ਹੈ। ਪਰ ਤੁਸੀਂ ਉਸ ਨੂੰ ਜਾਣਦੇ ਹੋ ਉਹ ਤੁਹਾਡੇ ਨਾਲ ਰਹਿੰਦਾ ਹੈ ਅਤੇ ਉਹ ਤੁਹਾਡੇ ਵਿੱਚ ਹੋਵੇਗਾ।ਤੁਸੀਂ ਆਪ ਵੀ ਜਿਉਂਦੇ ਪੱਥਰਾਂ ਦੇ ਵਾਂਗੂੰ ਇੱਕ ਆਤਮਿਕ ਘਰ ਬਣਦੇ ਜਾਂਦੇ ਹੋ ਤਾਂ ਕਿ ਜਾਜਕਾਂ ਦੀ ਪਵਿੱਤਰ ਮੰਡਲੀ ਬਣੋ ਤਾਂ ਜੋ ਉਹ ਆਤਮਿਕ ਬਲੀਦਾਨ ਚੜਾਓ, ਜਿਹੜੇ ਯਿਸੂ ਮਸੀਹ ਦੇ ਰਾਹੀਂ ਪਰਮੇਸ਼ੁਰ ਨੂੰ ਚੰਗੇ ਲੱਗਦੇ ਹਨ।ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ