Bible Explorer ਐਪ ਲਓ

ਮੁੱਖ ਪੰਨਾ › ਪ੍ਰਸਿੱਧ ਬਾਈਬਲ ਆਇਤਾਂ › 1 ਕੁਰਿੰਥੀਆਂ 6:18

ਬਾਈਬਲ ਦੀ ਆਇਤ · IRV

1 ਕੁਰਿੰਥੀਆਂ 6:18

ਹਰਾਮਕਾਰੀ ਤੋਂ ਭੱਜੋ। ਹਰੇਕ ਪਾਪ ਜੋ ਮਨੁੱਖ ਕਰਦਾ ਹੈ ਸੋ ਸਰੀਰ ਦੇ ਬਾਹਰ ਹੈ, ਪਰ ਜਿਹੜਾ ਹਰਾਮਕਾਰੀ ਕਰਦਾ ਹੈ ਉਹ ਆਪਣੇ ਹੀ ਸਰੀਰ ਦਾ ਪਾਪ ਕਰਦਾ ਹੈ।

ਪੂਰਾ ਅਧਿਆਇ ਪੜ੍ਹੋ: 1 ਕੁਰਿੰਥੀਆਂ 6

ਪ੍ਰਸੰਗ ਵਿੱਚ

15ਕੀ ਤੁਸੀਂ ਇਹ ਨਹੀਂ ਜਾਣਦੇ ਜੋ ਤੁਹਾਡੇ ਸਰੀਰ ਮਸੀਹ ਦੇ ਅੰਗ ਹਨ? ਸੋ ਕੀ ਮੈਂ ਮਸੀਹ ਦੇ ਅੰਗ ਲੈ ਕੇ ਕੰਜਰੀ ਦੇ ਅੰਗ ਬਣਾਵਾਂ? ਕਦੇ ਨਹੀਂ!

16ਅਥਵਾ ਕੀ ਤੁਸੀਂ ਇਹ ਨਹੀਂ ਜਾਣਦੇ ਭਈ ਜੋ ਕੋਈ ਕੰਜਰੀ ਨਾਲ ਸੰਗ ਕਰਦਾ ਹੈ ਸੋ ਉਹ ਦੇ ਨਾਲ ਇੱਕ ਦੇਹੀ ਹੋ ਜਾਂਦਾ ਹੈ? ਕਿਉਂ ਜੋ ਉਹ ਆਖਦਾ ਹੈ ਭਈ ਉਹ ਦੋਵੇਂ ਇੱਕ ਸਰੀਰ ਹੋਣਗੇ।

17ਪਰ ਜੋ ਕੋਈ ਪ੍ਰਭੂ ਨਾਲ ਮਿਲਿਆ ਹੋਇਆ ਹੈ ਸੋ ਉਹ ਦੇ ਨਾਲ ਇੱਕ ਆਤਮਾ ਹੈ।

18ਹਰਾਮਕਾਰੀ ਤੋਂ ਭੱਜੋ। ਹਰੇਕ ਪਾਪ ਜੋ ਮਨੁੱਖ ਕਰਦਾ ਹੈ ਸੋ ਸਰੀਰ ਦੇ ਬਾਹਰ ਹੈ, ਪਰ ਜਿਹੜਾ ਹਰਾਮਕਾਰੀ ਕਰਦਾ ਹੈ ਉਹ ਆਪਣੇ ਹੀ ਸਰੀਰ ਦਾ ਪਾਪ ਕਰਦਾ ਹੈ।

19ਅਥਵਾ ਕੀ ਤੁਸੀਂ ਇਹ ਨਹੀਂ ਜਾਣਦੇ ਭਈ ਤੁਹਾਡੀ ਦੇਹੀ ਤੁਹਾਡੇ ਅੰਦਰ ਪਵਿੱਤਰ ਆਤਮਾ ਦੀ ਹੈਕਲ ਹੈ ਜਿਹੜੀ ਤੁਹਾਨੂੰ ਪਰਮੇਸ਼ੁਰ ਦੀ ਵੱਲੋਂ ਮਿਲੀ ਹੈ ਅਤੇ ਤੁਸੀਂ ਆਪਣੇ ਆਪ ਦੇ ਨਹੀਂ ਹੋ?

20ਤੁਸੀਂ ਤਾਂ ਮੁੱਲ ਨਾਲ ਲਏ ਹੋਏ ਹੋ, ਇਸ ਲਈ ਆਪਣੀ ਦੇਹੀ ਨਾਲ ਪਰਮੇਸ਼ੁਰ ਦੀ ਵਡਿਆਈ ਕਰੋ।

1 ਕੁਰਿੰਥੀਆਂ 6

ਅੰਗਰੇਜ਼ੀ ਵਿੱਚ

Berean Standard Bible1 Corinthians 6:18Flee from sexual immorality. Every other sin a man can commit is outside his body, but he who sins sexually sins against his own body.

ਹਵਾਲੇ

ਪਾਠਕ ਇਸ ਨਾਲ ਸਭ ਤੋਂ ਵੱਧ ਜੋੜਦੇ ਹਨ ਉਹ ਹਿੱਸੇ।

1 ਪਤ 2:11ਹੇ ਪਿਆਰਿਓ, ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਕਿ ਤੁਸੀਂ ਪਰਦੇਸੀ ਅਤੇ ਮੁਸਾਫ਼ਰ ਹੋ ਕੇ ਸਰੀਰਕ ਕਾਮਨਾ ਤੋਂ ਦੂਰ ਰਹੋ ਜਿਹੜੀਆਂ ਜਾਨ ਨਾਲ ਲੜਦੀਆਂ ਹਨ।
1 ਥੱਸ 4:3ਪਰਮੇਸ਼ੁਰ ਦੀ ਇੱਛਾ ਹੈ ਕਿ ਤੁਸੀਂ ਪਵਿੱਤਰ ਹੋਵੋ ਅਤੇ ਤੁਸੀਂ ਹਰਾਮਕਾਰੀ ਤੋਂ ਬਚੇ ਰਹੋ।
ਕੁਲੁੱ 3:5ਇਸ ਲਈ ਤੁਸੀਂ ਆਪਣੀਆਂ ਬੁਰਾਈਆਂ ਨੂੰ ਜੋ ਧਰਤੀ ਉੱਤੇ ਹਨ ਛੱਡ ਦਿਓ, ਅਰਥਾਤ ਹਰਾਮਕਾਰੀ, ਗੰਦ-ਮੰਦ, ਕਾਮਨਾ, ਬੁਰੀ ਇੱਛਾ ਅਤੇ ਲੋਭ ਨੂੰ ਜਿਹੜਾ ਮੂਰਤੀ ਪੂਜਾ ਹੈ।
ਰੋਮ 6:12–13ਹੁਣ ਫੇਰ ਪਾਪ ਤੁਹਾਡੀ ਮਰਨਹਾਰ ਦੇਹੀ ਵਿੱਚ ਰਾਜ ਨਾ ਕਰੇ, ਜੋ ਤੁਸੀਂ ਉਸ ਦੀਆਂ ਬੁਰੀਆਂ ਕਾਮਨਾਵਾਂ ਦੇ ਅਧੀਨ ਹੋਵੋ। ਅਤੇ ਨਾ ਆਪਣੇ ਅੰਗਾਂ ਨੂੰ ਕੁਧਰਮ ਦੇ ਹਥਿਆਰ ਬਣਾ ਕੇ ਪਾਪ ਨੂੰ ਸੌਂਪੋ ਸਗੋਂ ਆਪਣੇ ਆਪ ਨੂੰ ਮੁਰਦਿਆਂ ਵਿੱਚੋਂ ਜੀ ਉੱਠੇ ਹੋਏ ਸਮਝ ਕੇ ਪਰਮੇਸ਼ੁਰ ਨੂੰ ਸੌਂਪ ਦਿਓ ਅਤੇ ਆਪਣੇ ਅੰਗਾਂ ਨੂੰ ਧਰਮ ਦੇ ਹਥਿਆਰ ਬਣਾ ਕੇ ਪਰਮੇਸ਼ੁਰ ਨੂੰ ਸੌਂਪ ਦਿਓ।
2 ਤਿਮ 2:22ਪਰ ਜੁਆਨੀ ਦੀਆਂ ਕਾਮਨਾਂ ਤੋਂ ਭੱਜ ਅਤੇ ਜਿਹੜੇ ਸਾਫ਼ ਦਿਲ ਤੋਂ ਪ੍ਰਭੂ ਦਾ ਨਾਮ ਲੈਂਦੇ ਹਨ ਉਨ੍ਹਾਂ ਨਾਲ ਧਰਮ, ਵਿਸ਼ਵਾਸ, ਪਿਆਰ ਅਤੇ ਮਿਲਾਪ ਦੇ ਮਗਰ ਲੱਗਾ ਰਹਿ।
ਇਬਰਾ 13:4ਵਿਆਹ ਕਰਨਾ ਸਭਨਾਂ ਵਿੱਚ ਆਦਰਯੋਗ ਗਿਣਿਆ ਜਾਵੇ ਅਤੇ ਵਿਆਹ ਦਾ ਵਿਛਾਉਣਾ ਬੇਦਾਗ ਰਹੇ ਕਿਉਂਕਿ ਪਰਮੇਸ਼ੁਰ ਹਰਾਮਕਾਰਾਂ ਅਤੇ ਵਿਭਚਾਰੀਆਂ ਦਾ ਨਿਆਂ ਕਰੇਗਾ।
1 ਕੁਰਿੰਥੀ 6:9ਅਥਵਾ ਤੁਸੀਂ ਨਹੀਂ ਜਾਣਦੇ ਜੋ ਕੁਧਰਮੀ ਲੋਕ ਪਰਮੇਸ਼ੁਰ ਦੇ ਰਾਜ ਦੇ ਅਧਿਕਾਰੀ ਨਹੀਂ ਹੋਣਗੇ? ਧੋਖਾ ਨਾ ਖਾਓ, ਨਾ ਹਰਾਮਕਾਰ, ਨਾ ਮੂਰਤੀ ਪੂਜਕ, ਨਾ ਵਿਭਚਾਰੀ, ਨਾ ਜਨਾਨੜੇ, ਨਾ ਮੁੰਡੇਬਾਜ਼।
ਅਫ਼ 5:3ਜਿਵੇਂ ਸੰਤਾਂ ਨੂੰ ਯੋਗ ਹੈ ਤੁਹਾਡੇ ਵਿੱਚ ਹਰਾਮਕਾਰੀ ਅਤੇ ਹਰ ਭਾਂਤ ਦੇ ਗੰਦ-ਮੰਦ ਅਥਵਾ ਲੋਭ ਦੀ ਚਰਚਾ ਵੀ ਨਾ ਹੋਵੇ।

ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ