ਮੁੱਖ ਪੰਨਾ › ਪ੍ਰਸਿੱਧ ਬਾਈਬਲ ਆਇਤਾਂ › 1 ਕੁਰਿੰਥੀਆਂ 6:19–20
ਬਾਈਬਲ ਦੀ ਆਇਤ · IRV
1 ਕੁਰਿੰਥੀਆਂ 6:19–20
19ਅਥਵਾ ਕੀ ਤੁਸੀਂ ਇਹ ਨਹੀਂ ਜਾਣਦੇ ਭਈ ਤੁਹਾਡੀ ਦੇਹੀ ਤੁਹਾਡੇ ਅੰਦਰ ਪਵਿੱਤਰ ਆਤਮਾ ਦੀ ਹੈਕਲ ਹੈ ਜਿਹੜੀ ਤੁਹਾਨੂੰ ਪਰਮੇਸ਼ੁਰ ਦੀ ਵੱਲੋਂ ਮਿਲੀ ਹੈ ਅਤੇ ਤੁਸੀਂ ਆਪਣੇ ਆਪ ਦੇ ਨਹੀਂ ਹੋ?
20ਤੁਸੀਂ ਤਾਂ ਮੁੱਲ ਨਾਲ ਲਏ ਹੋਏ ਹੋ, ਇਸ ਲਈ ਆਪਣੀ ਦੇਹੀ ਨਾਲ ਪਰਮੇਸ਼ੁਰ ਦੀ ਵਡਿਆਈ ਕਰੋ।
ਪੂਰਾ ਅਧਿਆਇ ਪੜ੍ਹੋ: 1 ਕੁਰਿੰਥੀਆਂ 6
ਪ੍ਰਸੰਗ ਵਿੱਚ
16ਅਥਵਾ ਕੀ ਤੁਸੀਂ ਇਹ ਨਹੀਂ ਜਾਣਦੇ ਭਈ ਜੋ ਕੋਈ ਕੰਜਰੀ ਨਾਲ ਸੰਗ ਕਰਦਾ ਹੈ ਸੋ ਉਹ ਦੇ ਨਾਲ ਇੱਕ ਦੇਹੀ ਹੋ ਜਾਂਦਾ ਹੈ? ਕਿਉਂ ਜੋ ਉਹ ਆਖਦਾ ਹੈ ਭਈ ਉਹ ਦੋਵੇਂ ਇੱਕ ਸਰੀਰ ਹੋਣਗੇ।
17ਪਰ ਜੋ ਕੋਈ ਪ੍ਰਭੂ ਨਾਲ ਮਿਲਿਆ ਹੋਇਆ ਹੈ ਸੋ ਉਹ ਦੇ ਨਾਲ ਇੱਕ ਆਤਮਾ ਹੈ।
18ਹਰਾਮਕਾਰੀ ਤੋਂ ਭੱਜੋ। ਹਰੇਕ ਪਾਪ ਜੋ ਮਨੁੱਖ ਕਰਦਾ ਹੈ ਸੋ ਸਰੀਰ ਦੇ ਬਾਹਰ ਹੈ, ਪਰ ਜਿਹੜਾ ਹਰਾਮਕਾਰੀ ਕਰਦਾ ਹੈ ਉਹ ਆਪਣੇ ਹੀ ਸਰੀਰ ਦਾ ਪਾਪ ਕਰਦਾ ਹੈ।
19ਅਥਵਾ ਕੀ ਤੁਸੀਂ ਇਹ ਨਹੀਂ ਜਾਣਦੇ ਭਈ ਤੁਹਾਡੀ ਦੇਹੀ ਤੁਹਾਡੇ ਅੰਦਰ ਪਵਿੱਤਰ ਆਤਮਾ ਦੀ ਹੈਕਲ ਹੈ ਜਿਹੜੀ ਤੁਹਾਨੂੰ ਪਰਮੇਸ਼ੁਰ ਦੀ ਵੱਲੋਂ ਮਿਲੀ ਹੈ ਅਤੇ ਤੁਸੀਂ ਆਪਣੇ ਆਪ ਦੇ ਨਹੀਂ ਹੋ?
20ਤੁਸੀਂ ਤਾਂ ਮੁੱਲ ਨਾਲ ਲਏ ਹੋਏ ਹੋ, ਇਸ ਲਈ ਆਪਣੀ ਦੇਹੀ ਨਾਲ ਪਰਮੇਸ਼ੁਰ ਦੀ ਵਡਿਆਈ ਕਰੋ।
ਅੰਗਰੇਜ਼ੀ ਵਿੱਚ
Do you not know that your body is a temple of the Holy Spirit who is in you, whom you have received from God? You are not your own; you were bought at a price. Therefore glorify God with your body.ਹਵਾਲੇ
ਪਾਠਕ ਇਸ ਨਾਲ ਸਭ ਤੋਂ ਵੱਧ ਜੋੜਦੇ ਹਨ ਉਹ ਹਿੱਸੇ।
ਕੀ ਤੁਸੀਂ ਇਹ ਨਹੀਂ ਜਾਣਦੇ ਕਿ ਤੁਸੀਂ ਪਰਮੇਸ਼ੁਰ ਦੀ ਹੈਕਲ ਹੋ ਅਤੇ ਪਰਮੇਸ਼ੁਰ ਦਾ ਆਤਮਾ ਤੁਹਾਡੇ ਵਿੱਚ ਵੱਸਦਾ ਹੈ?ਅਤੇ ਪਰਮੇਸ਼ੁਰ ਦੀ ਹੈਕਲ ਦਾ ਮੂਰਤੀਆਂ ਨਾਲ ਕੀ ਵਾਸਤਾ ਹੈ? ਅਸੀਂ ਤਾਂ ਪਰਮੇਸ਼ੁਰ ਦੀ ਹੈਕਲ ਹਾਂ ਜਿਵੇਂ ਪਰਮੇਸ਼ੁਰ ਨੇ ਬਚਨ ਕੀਤਾ - ਮੈਂ ਉਨ੍ਹਾਂ ਵਿੱਚ ਵਾਸ ਕਰਾਂਗਾ ਅਤੇ ਫਿਰਿਆ ਕਰਾਂਗਾ, ਮੈਂ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ, ਅਤੇ ਉਹ ਮੇਰੀ ਪਰਜਾ ਹੋਣਗੇ।ਤੁਸੀਂ ਆਪ ਵੀ ਜਿਉਂਦੇ ਪੱਥਰਾਂ ਦੇ ਵਾਂਗੂੰ ਇੱਕ ਆਤਮਿਕ ਘਰ ਬਣਦੇ ਜਾਂਦੇ ਹੋ ਤਾਂ ਕਿ ਜਾਜਕਾਂ ਦੀ ਪਵਿੱਤਰ ਮੰਡਲੀ ਬਣੋ ਤਾਂ ਜੋ ਉਹ ਆਤਮਿਕ ਬਲੀਦਾਨ ਚੜਾਓ, ਜਿਹੜੇ ਯਿਸੂ ਮਸੀਹ ਦੇ ਰਾਹੀਂ ਪਰਮੇਸ਼ੁਰ ਨੂੰ ਚੰਗੇ ਲੱਗਦੇ ਹਨ।ਜਿਹ ਦੇ ਵਿੱਚ ਸਾਰੀ ਇਮਾਰਤ ਇੱਕ ਸੰਗ ਜੁੜ ਕੇ ਪ੍ਰਭੂ ਵਿੱਚ ਪਵਿੱਤਰ ਹੈਕਲ ਬਣਦੀ ਜਾਂਦੀ ਹੈ। ਜਿਸ ਵਿੱਚ ਤੁਸੀਂ ਵੀ ਆਤਮਾ ਰਾਹੀਂ ਪਰਮੇਸ਼ੁਰ ਦਾ ਭਵਨ ਹੋਣ ਲਈ ਇੱਕ ਸੰਗ ਬਣਾਏ ਜਾਂਦੇ ਹੋ।ਤੁਸੀਂ ਮੁੱਲ ਨਾਲ ਲਏ ਹੋਏ ਹੋ। ਮਨੁੱਖਾਂ ਦੇ ਗੁਲਾਮ ਨਾ ਬਣੋ।ਸੋ ਹੇ ਭਰਾਵੋ, ਮੈਂ ਪਰਮੇਸ਼ੁਰ ਦੀ ਦਯਾ ਯਾਦ ਕਰਾ ਕੇ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ, ਕਿ ਤੁਸੀਂ ਆਪਣਿਆਂ ਸਰੀਰਾਂ ਨੂੰ ਜਿਉਂਦਾ ਅਤੇ ਪਵਿੱਤਰ ਅਤੇ ਪਰਮੇਸ਼ੁਰ ਨੂੰ ਭਾਉਂਦਾ ਹੋਇਆ ਬਲੀਦਾਨ ਕਰਕੇ ਚੜ੍ਹਾਵੋ, ਇਹ ਤੁਹਾਡੀ ਰੂਹਾਨੀ ਬੰਦਗੀ ਹੈ।ਕੀ ਤੁਸੀਂ ਇਹ ਨਹੀਂ ਜਾਣਦੇ ਜੋ ਤੁਹਾਡੇ ਸਰੀਰ ਮਸੀਹ ਦੇ ਅੰਗ ਹਨ? ਸੋ ਕੀ ਮੈਂ ਮਸੀਹ ਦੇ ਅੰਗ ਲੈ ਕੇ ਕੰਜਰੀ ਦੇ ਅੰਗ ਬਣਾਵਾਂ? ਕਦੇ ਨਹੀਂ! ਅਥਵਾ ਕੀ ਤੁਸੀਂ ਇਹ ਨਹੀਂ ਜਾਣਦੇ ਭਈ ਜੋ ਕੋਈ ਕੰਜਰੀ ਨਾਲ ਸੰਗ ਕਰਦਾ ਹੈ ਸੋ ਉਹ ਦੇ ਨਾਲ ਇੱਕ ਦੇਹੀ ਹੋ ਜਾਂਦਾ ਹੈ? ਕਿਉਂ ਜੋ ਉਹ ਆਖਦਾ ਹੈ ਭਈ ਉਹ ਦੋਵੇਂ ਇੱਕ ਸਰੀਰ ਹੋਣਗੇ।ਜਾਣ ਰੱਖੋ ਕਿ ਯਹੋਵਾਹ ਹੀ ਪਰਮੇਸ਼ੁਰ ਹੈ, ਉਸ ਨੇ ਸਾਨੂੰ ਸਾਜਿਆ ਅਤੇ ਅਸੀਂ ਉਹ ਦੀ ਜੂਹ ਦੀਆਂ ਭੇਡਾਂ ਹਾਂ।ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ