Bible Explorer ਐਪ ਲਓ

ਮੁੱਖ ਪੰਨਾ › ਪ੍ਰਸਿੱਧ ਬਾਈਬਲ ਆਇਤਾਂ › 1 ਕੁਰਿੰਥੀਆਂ 7:2

ਬਾਈਬਲ ਦੀ ਆਇਤ · IRV

1 ਕੁਰਿੰਥੀਆਂ 7:2

ਪਰੰਤੂ ਹਰਾਮਕਾਰੀ ਤੋਂ ਬਚਣ ਲਈ ਹਰੇਕ ਆਦਮੀ ਆਪਣੀ ਹੀ ਔਰਤ ਨੂੰ ਅਤੇ ਹਰੇਕ ਔਰਤ ਆਪਣੇ ਹੀ ਆਦਮੀ ਨੂੰ ਰੱਖੇ।

ਪੂਰਾ ਅਧਿਆਇ ਪੜ੍ਹੋ: 1 ਕੁਰਿੰਥੀਆਂ 7

ਪ੍ਰਸੰਗ ਵਿੱਚ

1ਹੁਣ ਜਿਨ੍ਹਾਂ ਗੱਲਾਂ ਦੇ ਬਾਰੇ ਤੁਸੀਂ ਲਿਖਿਆ ਸੀ, ਮੈਂ ਇਹ ਕਹਿੰਦਾ ਹਾਂ ਕਿ ਆਦਮੀ ਦੇ ਲਈ ਤਾਂ ਇਹ ਚੰਗਾ ਹੈ ਜੋ ਔਰਤ ਨੂੰ ਨਾ ਛੂਹੇ।

2ਪਰੰਤੂ ਹਰਾਮਕਾਰੀ ਤੋਂ ਬਚਣ ਲਈ ਹਰੇਕ ਆਦਮੀ ਆਪਣੀ ਹੀ ਔਰਤ ਨੂੰ ਅਤੇ ਹਰੇਕ ਔਰਤ ਆਪਣੇ ਹੀ ਆਦਮੀ ਨੂੰ ਰੱਖੇ।

3ਪਤੀ ਪਤਨੀ ਦਾ ਹੱਕ ਅਦਾ ਕਰੇ ਅਤੇ ਇਸੇ ਤਰ੍ਹਾਂ ਪਤਨੀ ਪਤੀ ਦਾ।

4ਪਤਨੀ ਨੂੰ ਆਪਣੇ ਸਰੀਰ ਉੱਤੇ ਵੱਸ ਨਹੀਂ ਸਗੋਂ ਪਤੀ ਨੂੰ ਹੈ, ਅਤੇ ਇਸ ਤਰ੍ਹਾਂ ਪਤੀ ਨੂੰ ਵੀ ਆਪਣੇ ਸਰੀਰ ਉੱਤੇ ਵੱਸ ਨਹੀਂ ਸਗੋਂ ਪਤਨੀ ਨੂੰ ਹੈ।

5ਤੁਸੀਂ ਇੱਕ ਦੂਜੇ ਤੋਂ ਅਲੱਗ ਨਾ ਹੋਵੋ ਪਰ ਥੋੜ੍ਹੇ ਸਮੇਂ ਲਈ ਅਤੇ ਇਹ ਵੀ ਉਦੋਂ ਜੇ ਦੋਹਾਂ ਧਿਰਾਂ ਦੀ ਸਲਾਹ ਹੋਵੇ ਤਾਂ ਜੋ ਤੁਹਾਨੂੰ ਪ੍ਰਾਰਥਨਾ ਕਰਨ ਲਈ ਵਿਹਲ ਮਿਲੇ ਅਤੇ ਫੇਰ ਇਕੱਠੇ ਹੋਵੇ ਭਈ ਸ਼ੈਤਾਨ ਤੁਹਾਡੇ ਅਸੰਜਮ ਦੇ ਕਾਰਨ ਤੁਹਾਨੂੰ ਨਾ ਪਰਤਾਵੇ।

1 ਕੁਰਿੰਥੀਆਂ 7

ਅੰਗਰੇਜ਼ੀ ਵਿੱਚ

Berean Standard Bible1 Corinthians 7:2But because there is so much sexual immorality, each man should have his own wife, and each woman her own husband.

ਹਵਾਲੇ

ਪਾਠਕ ਇਸ ਨਾਲ ਸਭ ਤੋਂ ਵੱਧ ਜੋੜਦੇ ਹਨ ਉਹ ਹਿੱਸੇ।

ਅਫ਼ 5:28ਇਸੇ ਤਰ੍ਹਾਂ ਪਤੀਆਂ ਨੂੰ ਵੀ ਚਾਹੀਦਾ ਹੈ ਜੋ ਆਪਣੀਆਂ ਪਤਨੀਆਂ ਨਾਲ ਅਜਿਹਾ ਪਿਆਰ ਰੱਖਣ ਜਿਵੇਂ ਆਪਣੇ ਸਰੀਰਾਂ ਨਾਲ ਰੱਖਦੇ ਹਨ। ਜਿਹੜਾ ਆਪਣੀ ਪਤਨੀ ਨਾਲ ਪਿਆਰ ਕਰਦਾ ਹੈ ਉਹ ਆਪਣੇ ਹੀ ਨਾਲ ਪਿਆਰ ਕਰਦਾ ਹੈ।
ਅਫ਼ 5:33ਪਰ ਤੁਹਾਡੇ ਵਿੱਚੋਂ ਵੀ ਹਰੇਕ ਆਪੋ-ਆਪਣੀ ਪਤਨੀ ਨਾਲ ਆਪਣੇ ਹੀ ਜਿਹਾ ਪਿਆਰ ਕਰੇ, ਅਤੇ ਪਤਨੀ ਆਪਣੇ ਪਤੀ ਦਾ ਆਦਰ ਕਰੇ।
1 ਕੁਰਿੰਥੀ 7:9ਪਰ ਜੇ ਉਨ੍ਹਾਂ ਵਿੱਚ ਸੰਜਮ ਦਾ ਬਲ ਨਹੀਂ ਤਾਂ ਉਹ ਵਿਆਹ ਕਰ ਲੈਣ, ਕਿਉਂ ਜੋ ਵਾਸਨਾ ਵਿੱਚ ਸੜਨ ਨਾਲੋਂ ਵਿਆਹ ਕਰਨਾ ਚੰਗਾ ਹੈ।
ਕਹਾ 18:22ਜਿਹ ਨੂੰ ਪਤਨੀ ਮਿਲੀ ਉਹ ਨੂੰ ਚੰਗੀ ਵਸਤ ਲੱਭੀ, ਅਤੇ ਯਹੋਵਾਹ ਦੀ ਕਿਰਪਾ ਉਸ ਉੱਤੇ ਹੋਈ।
ਕਹਾ 5:18–19ਤੇਰਾ ਸੋਤਾ ਮੁਬਾਰਕ ਹੋਵੇ ਅਤੇ ਤੂੰ ਆਪਣੀ ਜੁਆਨੀ ਦੀ ਵਹੁਟੀ ਨਾਲ ਅਨੰਦ ਰਹਿ। ਉਹ ਪਿਆਰੀ ਹਰਨੀ ਅਤੇ ਸੋਹਣੀ ਹਰਨੋਟੀ ਹੋਵੇ, ਉਹ ਦੀਆਂ ਛਾਤੀਆਂ ਤੈਨੂੰ ਸਦਾ ਤ੍ਰਿਪਤ ਕਰਨ ਅਤੇ ਤੂੰ ਨਿੱਤ ਓਸੇ ਦੇ ਪ੍ਰੇਮ ਨਾਲ ਮੋਹਿਤ ਰਹਿ।
1 ਕੁਰਿੰਥੀ 6:18ਹਰਾਮਕਾਰੀ ਤੋਂ ਭੱਜੋ। ਹਰੇਕ ਪਾਪ ਜੋ ਮਨੁੱਖ ਕਰਦਾ ਹੈ ਸੋ ਸਰੀਰ ਦੇ ਬਾਹਰ ਹੈ, ਪਰ ਜਿਹੜਾ ਹਰਾਮਕਾਰੀ ਕਰਦਾ ਹੈ ਉਹ ਆਪਣੇ ਹੀ ਸਰੀਰ ਦਾ ਪਾਪ ਕਰਦਾ ਹੈ।

ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ