Bible Explorer ਐਪ ਲਓ

ਮੁੱਖ ਪੰਨਾ › ਪ੍ਰਸਿੱਧ ਬਾਈਬਲ ਆਇਤਾਂ › 1 ਕੁਰਿੰਥੀਆਂ 9:24–27

ਬਾਈਬਲ ਦੀ ਆਇਤ · IRV

1 ਕੁਰਿੰਥੀਆਂ 9:24–27

24ਕੀ ਤੁਸੀਂ ਇਹ ਨਹੀਂ ਜਾਣਦੇ ਕਿ ਦੌੜ ਵਿੱਚ ਜਿਹੜੇ ਦੌੜਦੇ ਹਨ ਤਾਂ ਸਭ ਦੌੜਦੇ ਹਨ ਪਰ ਇਨਾਮ ਇੱਕੋ ਲੈ ਜਾਂਦਾ ਹੈ? ਇਉਂ ਤੁਸੀਂ ਵੀ ਦੌੜੋ ਤਾਂ ਜੋ ਤੁਸੀਂ ਹੀ ਇਨਾਮ ਲੈ ਜਾਓ।

25ਹਰੇਕ ਪਹਿਲਵਾਨ ਸਭਨੀਂ ਗੱਲੀਂ ਸੰਜਮੀ ਹੁੰਦਾ ਹੈ। ਸੋ ਉਹ ਤਾਂ ਨਾਸਵਾਨ ਇਨਾਮ ਨੂੰ, ਪਰ ਅਸੀਂ ਅਵਿਨਾਸ਼ੀ ਇਨਾਮ ਨੂੰ ਲੈਣ ਲਈ ਇਹ ਕਰਦੇ ਹਾਂ।

26ਸੋ ਮੈਂ ਆਪਣੇ ਨਿਸ਼ਾਨੇ ਦੇ ਵੱਲ ਦੌੜਦਾ ਹਾਂ, ਮੈਂ ਅਜਿਹਾ ਨਹੀਂ ਲੜਦਾ ਜਿਵੇਂ ਹਵਾ ਵਿੱਚ ਮੁੱਕੇ ਮਾਰਦਾ ਹੋਵੇ।

27ਸਗੋਂ ਆਪਣੇ ਸਰੀਰ ਨੂੰ ਮਾਰਦਾ ਕੁੱਟਦਾ ਅਤੇ ਉਹ ਨੂੰ ਆਪਣੇ ਵੱਸ ਵਿੱਚ ਲਿਆਉਂਦਾ ਹਾਂ ਕਿਤੇ ਅਜਿਹਾ ਨਾ ਹੋਵੇ ਜੋ ਕਿਤੇ ਮੈਂ ਹੋਰਨਾਂ ਨੂੰ ਉਪਦੇਸ਼ ਕਰ ਕੇ ਆਪ ਪਰਮੇਸ਼ੁਰ ਅੱਗੇ ਨਿਕੰਮਾ ਹੋ ਜਾਂਵਾਂ।

ਪੂਰਾ ਅਧਿਆਇ ਪੜ੍ਹੋ: 1 ਕੁਰਿੰਥੀਆਂ 9

ਪ੍ਰਸੰਗ ਵਿੱਚ

21ਮੈਂ ਜੋ ਪਰਮੇਸ਼ੁਰ ਦੇ ਭਾਣੇ ਬਿਵਸਥਾ ਹੀਣ ਨਹੀਂ ਹਾਂ ਸਗੋਂ ਮਸੀਹ ਦੇ ਭਾਣੇ ਬਿਵਸਥਾ ਅਧੀਨ ਹਾਂ ਬਿਵਸਥਾ ਹੀਣਾਂ ਲਈ ਮੈਂ ਬਿਵਸਥਾ ਹੀਣ ਜਿਹਾ ਬਣਿਆ ਤਾਂ ਜੋ ਮੈਂ ਬਿਵਸਥਾ ਹੀਣਾਂ ਨੂੰ ਖਿੱਚ ਲਿਆਵਾਂ।

22ਮੈਂ ਕਮਜ਼ੋਰਾਂ ਲਈ ਕਮਜ਼ੋਰ ਬਣਿਆ ਤਾਂ ਜੋ ਕਮਜ਼ੋਰਾਂ ਨੂੰ ਖਿੱਚ ਲਿਆਵਾਂ। ਮੈਂ ਸਭਨਾਂ ਲਈ ਸਭ ਕੁਝ ਬਣਿਆ ਹਾਂ ਤਾਂ ਜੋ ਮੈਂ ਹਰ ਤਰ੍ਹਾਂ ਨਾਲ ਕਈਆਂ ਨੂੰ ਬਚਾਵਾਂ।

23ਅਤੇ ਮੈਂ ਸਭ ਕੁਝ ਖੁਸ਼ਖਬਰੀ ਦੇ ਨਮਿੱਤ ਕਰਦਾ ਹਾਂ ਤਾਂ ਜੋ ਮੈਂ ਹੋਰਨਾਂ ਨਾਲ ਰਲ ਕੇ ਉਸ ਵਿੱਚ ਸਾਂਝੀ ਹੋ ਜਾਂਵਾਂ।

24ਕੀ ਤੁਸੀਂ ਇਹ ਨਹੀਂ ਜਾਣਦੇ ਕਿ ਦੌੜ ਵਿੱਚ ਜਿਹੜੇ ਦੌੜਦੇ ਹਨ ਤਾਂ ਸਭ ਦੌੜਦੇ ਹਨ ਪਰ ਇਨਾਮ ਇੱਕੋ ਲੈ ਜਾਂਦਾ ਹੈ? ਇਉਂ ਤੁਸੀਂ ਵੀ ਦੌੜੋ ਤਾਂ ਜੋ ਤੁਸੀਂ ਹੀ ਇਨਾਮ ਲੈ ਜਾਓ।

25ਹਰੇਕ ਪਹਿਲਵਾਨ ਸਭਨੀਂ ਗੱਲੀਂ ਸੰਜਮੀ ਹੁੰਦਾ ਹੈ। ਸੋ ਉਹ ਤਾਂ ਨਾਸਵਾਨ ਇਨਾਮ ਨੂੰ, ਪਰ ਅਸੀਂ ਅਵਿਨਾਸ਼ੀ ਇਨਾਮ ਨੂੰ ਲੈਣ ਲਈ ਇਹ ਕਰਦੇ ਹਾਂ।

26ਸੋ ਮੈਂ ਆਪਣੇ ਨਿਸ਼ਾਨੇ ਦੇ ਵੱਲ ਦੌੜਦਾ ਹਾਂ, ਮੈਂ ਅਜਿਹਾ ਨਹੀਂ ਲੜਦਾ ਜਿਵੇਂ ਹਵਾ ਵਿੱਚ ਮੁੱਕੇ ਮਾਰਦਾ ਹੋਵੇ।

27ਸਗੋਂ ਆਪਣੇ ਸਰੀਰ ਨੂੰ ਮਾਰਦਾ ਕੁੱਟਦਾ ਅਤੇ ਉਹ ਨੂੰ ਆਪਣੇ ਵੱਸ ਵਿੱਚ ਲਿਆਉਂਦਾ ਹਾਂ ਕਿਤੇ ਅਜਿਹਾ ਨਾ ਹੋਵੇ ਜੋ ਕਿਤੇ ਮੈਂ ਹੋਰਨਾਂ ਨੂੰ ਉਪਦੇਸ਼ ਕਰ ਕੇ ਆਪ ਪਰਮੇਸ਼ੁਰ ਅੱਗੇ ਨਿਕੰਮਾ ਹੋ ਜਾਂਵਾਂ।

1 ਕੁਰਿੰਥੀਆਂ 9

ਅੰਗਰੇਜ਼ੀ ਵਿੱਚ

Berean Standard Bible1 Corinthians 9:24–27Do you not know that in a race all the runners run, but only one receives the prize? Run in such a way as to take the prize. Everyone who competes in the games trains with strict discipline. They do it for a crown that is perishable, but we do it for a crown that is imperishable. Therefore I do not run aimlessly; I do not fight like I am beating the air. No, I discipline my body and make it my slave, so that after I have preached to others, I myself will not be disqualified.

ਹਵਾਲੇ

ਪਾਠਕ ਇਸ ਨਾਲ ਸਭ ਤੋਂ ਵੱਧ ਜੋੜਦੇ ਹਨ ਉਹ ਹਿੱਸੇ।

ਫਿਲਿੱ 3:14ਨਿਸ਼ਾਨੇ ਵੱਲ ਦੌੜਿਆ ਜਾਂਦਾ ਹਾਂ ਭਈ ਉਸ ਉਪਰਲੇ ਸੱਦੇ ਦਾ ਇਨਾਮ ਲਵਾਂ ਜੋ ਪਰਮੇਸ਼ੁਰ ਦੀ ਵੱਲੋਂ ਮਸੀਹ ਯਿਸੂ ਵਿੱਚ ਹੈ।
ਇਬਰਾ 12:1ਉਪਰੰਤ ਜਦੋਂ ਗਵਾਹਾਂ ਦੇ ਐਨੇ ਵੱਡੇ ਬੱਦਲ ਨੇ ਸਾਨੂੰ ਘੇਰਿਆ ਹੋਇਆ ਹੈ ਤਾਂ ਆਓ, ਅਸੀਂ ਵੀ ਹਰੇਕ ਭਾਰ ਅਤੇ ਉਸ ਪਾਪ ਨੂੰ ਜਿਹੜਾ ਅਸਾਨੀ ਨਾਲ ਸਾਨੂੰ ਫਸਾ ਲੈਂਦਾ ਹੈ ਪਰੇ ਸੁੱਟ ਕੇ, ਉਸ ਦੌੜ ਵਿੱਚ ਜੋ ਸਾਡੇ ਸਾਹਮਣੇ ਪਈ ਹੋਈ ਹੈ ਸਬਰ ਨਾਲ ਦੌੜੀਏ।
ਰੋਮ 8:13ਜੇ ਸਰੀਰ ਦੇ ਅਨੁਸਾਰ ਉਮਰ ਕੱਟੋਗੇ ਤਾਂ ਤੁਹਾਨੂੰ ਮਰਨਾ ਪਵੇਗਾ ਪਰ ਜੇ ਆਤਮਾ ਨਾਲ ਸਰੀਰ ਦੇ ਕੰਮਾਂ ਨੂੰ ਮਾਰੋ ਤਾਂ ਤੁਸੀਂ ਜੀਵੋਗੇ।
2 ਤਿਮ 4:7–8ਮੈਂ ਚੰਗੀ ਲੜਾਈ ਲੜ ਚੁੱਕਾ ਹਾਂ, ਮੈਂ ਦੌੜ ਪੂਰੀ ਕਰ ਲਈ ਹੈ, ਮੈਂ ਵਿਸ਼ਵਾਸ ਦੀ ਸੰਭਾਲ ਕੀਤੀ ਹੈ। ਆਖਿਰਕਾਰ, ਮੇਰੇ ਲਈ ਧਾਰਮਿਕਤਾ ਦਾ ਮੁਕਟ ਰੱਖਿਆ ਹੋਇਆ ਹੈ ਜਿਹੜਾ ਪ੍ਰਭੂ ਜੋ ਧਰਮੀ ਨਿਆਈਂ ਹੈ ਉਸ ਦਿਨ ਮੈਨੂੰ ਦੇਵੇਗਾ ਅਤੇ ਕੇਵਲ ਮੈਨੂੰ ਹੀ ਨਹੀਂ ਸਗੋਂ ਉਹਨਾਂ ਸਭਨਾਂ ਨੂੰ ਵੀ ਜਿਹਨਾਂ ਉਹ ਦੇ ਪ੍ਰਗਟ ਹੋਣ ਨੂੰ ਪਿਆਰਾ ਜਾਣਿਆ।
ਕੁਲੁੱ 3:5ਇਸ ਲਈ ਤੁਸੀਂ ਆਪਣੀਆਂ ਬੁਰਾਈਆਂ ਨੂੰ ਜੋ ਧਰਤੀ ਉੱਤੇ ਹਨ ਛੱਡ ਦਿਓ, ਅਰਥਾਤ ਹਰਾਮਕਾਰੀ, ਗੰਦ-ਮੰਦ, ਕਾਮਨਾ, ਬੁਰੀ ਇੱਛਾ ਅਤੇ ਲੋਭ ਨੂੰ ਜਿਹੜਾ ਮੂਰਤੀ ਪੂਜਾ ਹੈ।
ਪਰਕਾਸ਼ 3:11ਮੈਂ ਛੇਤੀ ਆਉਂਦਾ ਹਾਂ। ਜੋ ਕੁਝ ਤੇਰੇ ਕੋਲ ਹੈ ਸੋ ਮਜ਼ਬੂਤੀ ਨਾਲ ਫੜੀ ਰੱਖ ਕਿਤੇ ਇਸ ਤਰ੍ਹਾਂ ਨਾ ਹੋਵੇ ਕਿ ਤੇਰਾ ਮੁਕਟ ਕੋਈ ਹੋਰ ਲੈ ਜਾਵੇ।
ਫਿਲਿੱ 2:16ਤਾਂ ਜੋ ਮਸੀਹ ਦੇ ਦਿਨ ਮੈਨੂੰ ਅਭਮਾਨ ਕਰਨ ਦਾ ਥਾਂ ਹੋਵੇ ਕਿ ਮੇਰੀ ਦੌੜ ਅਤੇ ਮੇਰੀ ਮਿਹਨਤ ਵਿਅਰਥ ਨਹੀਂ ਗਈ।
2 ਕੁਰਿੰਥੀ 13:5–6ਆਪਣੇ ਆਪ ਨੂੰ ਪਰਖੋ ਕਿ ਤੁਸੀਂ ਵਿਸ਼ਵਾਸ ਵਿੱਚ ਹੋ ਜਾਂ ਨਹੀਂ। ਕੀ ਤੁਸੀਂ ਆਪਣੇ ਆਪ ਨੂੰ ਨਹੀਂ ਜਾਣਦੇ ਜੋ ਯਿਸੂ ਮਸੀਹ ਤੁਹਾਡੇ ਵਿੱਚ ਹੈ, ਜੇ ਤੁਸੀਂ ਨਿਕੰਮੇ ਨਾ ਹੋਵੇ! ਪਰ ਮੈਂਨੂੰ ਆਸ ਹੈ ਜੋ ਤੁਸੀਂ ਜਾਣ ਲਵੋਂਗੇ ਜੋ ਅਸੀਂ ਨਿਕੰਮੇ ਨਹੀਂ।

ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ