Bible Explorer ਐਪ ਲਓ

ਮੁੱਖ ਪੰਨਾ › ਪ੍ਰਸਿੱਧ ਬਾਈਬਲ ਆਇਤਾਂ › 1 ਯੂਹੰਨਾ 1:9

ਬਾਈਬਲ ਦੀ ਆਇਤ · IRV

1 ਯੂਹੰਨਾ 1:9

ਜੇ ਅਸੀਂ ਆਪਣਿਆਂ ਪਾਪਾਂ ਦਾ ਇਕਰਾਰ ਕਰੀਏ ਤਾਂ ਉਹ ਵਫ਼ਾਦਾਰ ਅਤੇ ਧਰਮੀ ਹੈ ਤਾਂ ਜੋ ਸਾਡੇ ਪਾਪਾਂ ਨੂੰ ਮਾਫ਼ ਕਰੇ ਅਤੇ ਸਾਨੂੰ ਸਾਰੇ ਕੁਧਰਮ ਤੋਂ ਸ਼ੁੱਧ ਕਰੇ।

ਪੂਰਾ ਅਧਿਆਇ ਪੜ੍ਹੋ: 1 ਯੂਹੰਨਾ 1

ਪ੍ਰਸੰਗ ਵਿੱਚ

6ਜੇ ਅਸੀਂ ਆਖੀਏ ਕਿ ਸਾਡੀ ਉਹ ਦੇ ਨਾਲ ਸੰਗਤ ਹੈ ਅਤੇ ਚੱਲੀਏ ਹਨ੍ਹੇਰੇ ਵਿੱਚ ਤਾਂ ਅਸੀਂ ਝੂਠ ਬੋਲਦੇ ਹਾਂ ਅਤੇ ਸੱਚ ਉੱਤੇ ਨਹੀਂ ਚੱਲਦੇ।

7ਪਰ ਜੇ ਅਸੀਂ ਚਾਨਣ ਵਿੱਚ ਚੱਲੀਏ ਜਿਵੇਂ ਉਹ ਚਾਨਣ ਵਿੱਚ ਹੈ ਤਾਂ ਸਾਡੀ ਆਪਸ ਵਿੱਚ ਸੰਗਤ ਹੈ ਅਤੇ ਉਹ ਦੇ ਪੁੱਤਰ ਯਿਸੂ ਦਾ ਲਹੂ ਸਾਨੂੰ ਸਾਰੇ ਪਾਪ ਤੋਂ ਸ਼ੁੱਧ ਕਰਦਾ ਹੈ।

8ਜੇ ਅਸੀਂ ਆਖੀਏ ਕਿ ਅਸੀਂ ਪਾਪੀ ਨਹੀਂ ਹਾਂ ਤਾਂ ਆਪਣੇ ਆਪ ਨੂੰ ਧੋਖਾ ਦਿੰਦੇ ਹਾਂ ਅਤੇ ਸਚਿਆਈ ਸਾਡੇ ਵਿੱਚ ਨਹੀਂ ਹੈ।

9ਜੇ ਅਸੀਂ ਆਪਣਿਆਂ ਪਾਪਾਂ ਦਾ ਇਕਰਾਰ ਕਰੀਏ ਤਾਂ ਉਹ ਵਫ਼ਾਦਾਰ ਅਤੇ ਧਰਮੀ ਹੈ ਤਾਂ ਜੋ ਸਾਡੇ ਪਾਪਾਂ ਨੂੰ ਮਾਫ਼ ਕਰੇ ਅਤੇ ਸਾਨੂੰ ਸਾਰੇ ਕੁਧਰਮ ਤੋਂ ਸ਼ੁੱਧ ਕਰੇ।

10ਜੇ ਆਖੀਏ ਕਿ ਅਸੀਂ ਪਾਪ ਨਹੀਂ ਕੀਤਾ ਹੈ ਤਾਂ ਉਹ ਨੂੰ ਝੂਠਾ ਬਣਾਉਂਦੇ ਹਾਂ ਅਤੇ ਉਹ ਦਾ ਬਚਨ ਸਾਡੇ ਵਿੱਚ ਨਹੀਂ ਹੈ।

1 ਯੂਹੰਨਾ 1

ਅੰਗਰੇਜ਼ੀ ਵਿੱਚ

Berean Standard Bible1 John 1:9If we confess our sins, He is faithful and just to forgive us our sins and to cleanse us from all unrighteousness.

ਹਵਾਲੇ

ਪਾਠਕ ਇਸ ਨਾਲ ਸਭ ਤੋਂ ਵੱਧ ਜੋੜਦੇ ਹਨ ਉਹ ਹਿੱਸੇ।

ਜ਼ਬੂ 32:5ਮੈਂ ਤੇਰੇ ਅੱਗੇ ਆਪਣੇ ਪਾਪ ਦਾ ਇਕਰਾਰ ਕੀਤਾ, ਅਤੇ ਆਪਣੀ ਬਦੀ ਨਹੀਂ ਲੁਕਾਈ। ਮੈਂ ਆਖਿਆ ਕਿ ਮੈਂ ਆਪਣੇ ਅਪਰਾਧਾਂ ਨੂੰ ਯਹੋਵਾਹ ਦੇ ਅੱਗੇ ਮੰਨ ਲਵਾਂਗਾ, ਤਾਂ ਤੂੰ ਆਪ ਮੇਰੇ ਪਾਪ ਦੀ ਬਦੀ ਨੂੰ ਚੁੱਕ ਲਿਆ। ਸਲਹ।
ਕਹਾ 28:13ਜਿਹੜਾ ਆਪਣੇ ਅਪਰਾਧਾਂ ਨੂੰ ਲੁਕੋ ਲੈਂਦਾ ਹੈ ਉਹ ਸਫ਼ਲ ਨਹੀਂ ਹੁੰਦਾ, ਪਰ ਜੋ ਉਹਨਾਂ ਨੂੰ ਮੰਨ ਕੇ ਛੱਡ ਦਿੰਦਾ ਹੈ ਉਹ ਦੇ ਉੱਤੇ ਰਹਿਮ ਕੀਤਾ ਜਾਵੇਗਾ।
ਯਿਰ 33:8ਮੈਂ ਉਹਨਾਂ ਨੂੰ ਸਾਰੀ ਬਦੀ ਤੋਂ ਜਿਹ ਦੇ ਨਾਲ ਉਹਨਾਂ ਨੇ ਮੇਰੇ ਵਿਰੁੱਧ ਪਾਪ ਕੀਤਾ ਸਾਫ਼ ਕਰ ਦਿਆਂਗਾ ਅਤੇ ਮੈਂ ਉਹਨਾਂ ਸਾਰੀਆਂ ਬਦੀਆਂ ਦੇ ਲਈ ਜਿਨ੍ਹਾਂ ਨਾਲ ਉਹ ਮੇਰੇ ਹੋਏ ਅਤੇ ਜਿਨ੍ਹਾਂ ਵਿੱਚ ਉਹ ਅਪਰਾਧੀ ਹੋਏ ਮਾਫ਼ ਕਰ ਦਿਆਂਗਾ
ਜ਼ਬੂ 51:2–5ਮੇਰੀ ਬਦੀ ਤੋਂ ਮੈਨੂੰ ਚੰਗੀ ਤਰ੍ਹਾਂ ਧੋ, ਅਤੇ ਮੇਰੇ ਪਾਪ ਤੋਂ ਮੈਨੂੰ ਸ਼ੁੱਧ ਕਰ, ਕਿਉਂ ਜੋ ਮੈਂ ਆਪਣੇ ਅਪਰਾਧ ਜਾਣਦਾ ਹਾਂ, ਅਤੇ ਮੇਰਾ ਪਾਪ ਸਦਾ ਮੇਰੇ ਸਾਹਮਣੇ ਹੈ। ਮੈਂ ਤੇਰਾ, ਹਾਂ, ਤੇਰਾ ਹੀ ਪਾਪ ਕੀਤਾ, ਅਤੇ ਤੇਰੀ ਨਿਗਾਹ ਵਿੱਚ ਇਹ ਬੁਰਿਆਈ ਕੀਤੀ, ਤਾਂ ਜੋ ਤੂੰ ਆਪਣੇ ਫੈਸਲੇ ਵਿੱਚ ਧਰਮੀ ਠਹਿਰੇਂ, ਅਤੇ ਆਪਣੇ ਨਿਆਂ ਵਿੱਚ ਤੂੰ ਸਾਫ਼ ਨਿੱਕਲੇਂ। ਵੇਖ, ਮੈਂ ਬਦੀ ਵਿੱਚ ਜੰਮਿਆ, ਅਤੇ ਪਾਪ ਵਿੱਚ ਮੇਰੀ ਮਾਤਾ ਨੇ ਮੈਨੂੰ ਕੁੱਖ ਵਿੱਚ ਲਿਆ।
ਹਿਜ਼ 36:25ਤਦ ਤੁਹਾਡੇ ਉੱਤੇ ਨਿਰਮਲ ਜਲ ਛਿੜਕਾਂਗਾ, ਤੁਸੀਂ ਸ਼ੁੱਧ ਹੋਵੋਗੇ ਅਤੇ ਮੈਂ ਤੁਹਾਨੂੰ ਤੁਹਾਡੀ ਸਾਰੀ ਅਸ਼ੁੱਧਤਾਈ ਤੋਂ ਅਤੇ ਤੁਹਾਡੀਆਂ ਸਾਰੀਆਂ ਮੂਰਤੀਆਂ ਤੋਂ ਤੁਹਾਨੂੰ ਸ਼ੁੱਧ ਕਰਾਂਗਾ।
ਇਬਰਾ 10:23ਅਸੀਂ ਆਸ ਦੇ ਸੱਚੇ ਇਕਰਾਰ ਨੂੰ ਮਜ਼ਬੂਤੀ ਨਾਲ ਫੜੀ ਰੱਖੀਏ ਕਿਉਂਕਿ ਜਿਸ ਨੇ ਵਾਇਦਾ ਕੀਤਾ ਹੈ ਉਹ ਵਫ਼ਾਦਾਰ ਹੈ।
1 ਤਿਮ 1:15ਇਹ ਬਚਨ ਪੱਕਾ ਹੈ ਅਤੇ ਪੂਰੀ ਤਰ੍ਹਾਂ ਮੰਨਣ ਯੋਗ ਹੈ ਕਿ ਮਸੀਹ ਯਿਸੂ ਪਾਪੀਆਂ ਨੂੰ ਬਚਾਉਣ ਲਈ ਸੰਸਾਰ ਵਿੱਚ ਆਇਆ, ਜਿੰਨ੍ਹਾ ਵਿੱਚੋਂ ਮਹਾਂ ਪਾਪੀ ਮੈਂ ਹਾਂ।

ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ