Bible Explorer ਐਪ ਲਓ

ਮੁੱਖ ਪੰਨਾ › ਪ੍ਰਸਿੱਧ ਬਾਈਬਲ ਆਇਤਾਂ › 1 ਯੂਹੰਨਾ 2:15–17

ਬਾਈਬਲ ਦੀ ਆਇਤ · IRV

1 ਯੂਹੰਨਾ 2:15–17

15ਸੰਸਾਰ ਨਾਲ ਮੋਹ ਨਾ ਰੱਖੋ, ਨਾ ਉਨ੍ਹਾਂ ਵਸਤਾਂ ਨਾਲ ਜੋ ਸੰਸਾਰ ਵਿੱਚ ਹਨ। ਜੇ ਕੋਈ ਸੰਸਾਰ ਨਾਲ ਮੋਹ ਰੱਖਦਾ ਹੋਵੇ ਤਾਂ ਉਹ ਦੇ ਵਿੱਚ ਪਿਤਾ ਦਾ ਪਿਆਰ ਨਹੀਂ।

16ਕਿਉਂਕਿ ਸੱਭੋ ਕੁਝ ਜੋ ਸੰਸਾਰ ਵਿੱਚ ਹੈ ਅਰਥਾਤ ਸਰੀਰ ਦੀ ਕਾਮਨਾ, ਨੇਤਰਾਂ ਦੀ ਕਾਮਨਾ ਅਤੇ ਜੀਵਨ ਦਾ ਘਮੰਡ, ਸੋ ਪਿਤਾ ਤੋਂ ਨਹੀਂ ਸਗੋਂ ਸੰਸਾਰ ਤੋਂ ਹੈ।

17ਅਤੇ ਸੰਸਾਰ ਅਤੇ ਉਹ ਦੀ ਕਾਮਨਾ ਬੀਤਦੀ ਜਾਂਦੀ ਹੈ ਪਰ ਜਿਹੜਾ ਪਰਮੇਸ਼ੁਰ ਦੀ ਮਰਜ਼ੀ ਅਨੁਸਾਰ ਚੱਲਦਾ ਹੈ, ਉਹ ਸਦਾ ਤੱਕ ਕਾਇਮ ਰਹਿੰਦਾ ਹੈ।

ਪੂਰਾ ਅਧਿਆਇ ਪੜ੍ਹੋ: 1 ਯੂਹੰਨਾ 2

ਪ੍ਰਸੰਗ ਵਿੱਚ

12ਹੇ ਬੱਚਿਓ, ਮੈਂ ਤੁਹਾਨੂੰ ਲਿਖਦਾ ਹਾਂ ਇਸ ਲਈ ਜੋ ਤੁਹਾਡੇ ਪਾਪ ਉਹ ਦੇ ਨਾਮ ਦੇ ਕਾਰਨ ਤੁਹਾਨੂੰ ਮਾਫ਼ ਕੀਤੇ ਹੋਏ ਹਨ।

13ਹੇ ਪਿਤਾਓ, ਮੈਂ ਤੁਹਾਨੂੰ ਲਿਖਦਾ ਹਾਂ ਕਿਉਂਕਿ ਤੁਸੀਂ ਉਹ ਨੂੰ ਜਾਣਦੇ ਹੋ ਜਿਹੜਾ ਸ਼ੁਰੂਆਤ ਤੋਂ ਹੈ। ਹੇ ਜੁਆਨੋ, ਮੈਂ ਤੁਹਾਨੂੰ ਲਿਖਦਾ ਹਾਂ ਕਿਉਂਕਿ ਤੁਸੀਂ ਉਸ ਦੁਸ਼ਟ ਨੂੰ ਜਿੱਤ ਲਿਆ ਹੈ। ਹੇ ਬਾਲਕੋ, ਮੈਂ ਤੁਹਾਨੂੰ ਲਿਖਿਆ ਕਿਉਂਕਿ ਤੁਸੀਂ ਪਿਤਾ ਨੂੰ ਜਾਣਦੇ ਹੋ।

14ਹੇ ਪਿਤਾਓ, ਮੈਂ ਤੁਹਾਨੂੰ ਲਿਖਿਆ ਕਿਉਂਕਿ ਤੁਸੀਂ ਉਹ ਨੂੰ ਜਾਣਦੇ ਹੋ ਜਿਹੜਾ ਸ਼ੁਰੂਆਤ ਤੋਂ ਹੈ। ਹੇ ਜੁਆਨੋ, ਮੈਂ ਤੁਹਾਨੂੰ ਲਿਖਿਆ ਕਿਉਂਕਿ ਤੁਸੀਂ ਬਲਵੰਤ ਹੋ ਅਤੇ ਪਰਮੇਸ਼ੁਰ ਦਾ ਬਚਨ ਤੁਹਾਡੇ ਵਿੱਚ ਰਹਿੰਦਾ ਹੈ ਅਤੇ ਤੁਸੀਂ ਉਸ ਦੁਸ਼ਟ ਨੂੰ ਜਿੱਤ ਲਿਆ ਹੈ।

15ਸੰਸਾਰ ਨਾਲ ਮੋਹ ਨਾ ਰੱਖੋ, ਨਾ ਉਨ੍ਹਾਂ ਵਸਤਾਂ ਨਾਲ ਜੋ ਸੰਸਾਰ ਵਿੱਚ ਹਨ। ਜੇ ਕੋਈ ਸੰਸਾਰ ਨਾਲ ਮੋਹ ਰੱਖਦਾ ਹੋਵੇ ਤਾਂ ਉਹ ਦੇ ਵਿੱਚ ਪਿਤਾ ਦਾ ਪਿਆਰ ਨਹੀਂ।

16ਕਿਉਂਕਿ ਸੱਭੋ ਕੁਝ ਜੋ ਸੰਸਾਰ ਵਿੱਚ ਹੈ ਅਰਥਾਤ ਸਰੀਰ ਦੀ ਕਾਮਨਾ, ਨੇਤਰਾਂ ਦੀ ਕਾਮਨਾ ਅਤੇ ਜੀਵਨ ਦਾ ਘਮੰਡ, ਸੋ ਪਿਤਾ ਤੋਂ ਨਹੀਂ ਸਗੋਂ ਸੰਸਾਰ ਤੋਂ ਹੈ।

17ਅਤੇ ਸੰਸਾਰ ਅਤੇ ਉਹ ਦੀ ਕਾਮਨਾ ਬੀਤਦੀ ਜਾਂਦੀ ਹੈ ਪਰ ਜਿਹੜਾ ਪਰਮੇਸ਼ੁਰ ਦੀ ਮਰਜ਼ੀ ਅਨੁਸਾਰ ਚੱਲਦਾ ਹੈ, ਉਹ ਸਦਾ ਤੱਕ ਕਾਇਮ ਰਹਿੰਦਾ ਹੈ।

18ਹੇ ਬਾਲਕੋ, ਇਹ ਅੰਤ ਦਾ ਸਮਾਂ ਹੈ ਅਤੇ ਜਿਵੇਂ ਤੁਸੀਂ ਸੁਣਿਆ ਕਿ ਮਸੀਹ ਵਿਰੋਧੀ ਆਉਂਦਾ ਹੈ ਸੋ ਹੁਣ ਵੀ ਮਸੀਹ ਦੇ ਵਿਰੋਧੀ ਬਹੁਤ ਉੱਠੇ ਹੋਏ ਹਨ, ਜਿਸ ਤੋਂ ਅਸੀਂ ਜਾਣਦੇ ਹਾਂ ਕਿ ਇਹ ਅੰਤ ਦਾ ਸਮਾਂ ਹੈ।

19ਉਹ ਸਾਡੇ ਵਿੱਚੋਂ ਨਿੱਕਲ ਗਏ ਪਰ ਸਾਡੇ ਨਾਲ ਦੇ ਨਹੀਂ ਸਨ, ਕਿਉਂਕਿ ਜੇ ਉਹ ਸਾਡੇ ਨਾਲ ਦੇ ਹੁੰਦੇ ਤਾਂ ਸਾਡੇ ਨਾਲ ਹੀ ਰਹਿੰਦੇ। ਪਰ ਉਹ ਨਿੱਕਲ ਗਏ ਤਾਂ ਜੋ ਪ੍ਰਗਟ ਹੋਣ ਕਿ ਉਹ ਸਾਰੇ ਸਾਡੇ ਨਾਲ ਦੇ ਨਹੀਂ ਹਨ।

20ਤੁਸੀਂ ਉਹ ਦੀ ਵੱਲੋਂ ਜਿਹੜਾ ਪਵਿੱਤਰ ਹੈ, ਮਸਹ ਕੀਤੇ ਹੋਏ ਹੋ ਅਤੇ ਸਭ ਕੁਝ ਜਾਣਦੇ ਹੋ।

1 ਯੂਹੰਨਾ 2

ਅੰਗਰੇਜ਼ੀ ਵਿੱਚ

Berean Standard Bible1 John 2:15–17Do not love the world or anything in the world. If anyone loves the world, the love of the Father is not in him. For all that is in the world—the desires of the flesh, the desires of the eyes, and the pride of life—is not from the Father but from the world. The world is passing away, along with its desires; but whoever does the will of God remains forever.

ਹਵਾਲੇ

ਪਾਠਕ ਇਸ ਨਾਲ ਸਭ ਤੋਂ ਵੱਧ ਜੋੜਦੇ ਹਨ ਉਹ ਹਿੱਸੇ।

ਯਾਕੂ 4:4ਹੇ ਹਰਾਮਕਾਰੋ, ਕੀ ਤੁਸੀਂ ਨਹੀਂ ਜਾਣਦੇ ਕਿ ਸੰਸਾਰ ਨਾਲ ਮਿੱਤਰਤਾ ਕਰਨੀ ਪਰਮੇਸ਼ੁਰ ਨਾਲ ਵੈਰ ਕਰਨਾ ਹੈ? ਫੇਰ ਜੋ ਕੋਈ ਸੰਸਾਰ ਦਾ ਮਿੱਤਰ ਹੋਣਾ ਚਾਹੁੰਦਾ ਹੈ ਸੋ ਆਪਣੇ ਆਪ ਨੂੰ ਪਰਮੇਸ਼ੁਰ ਦਾ ਵੈਰੀ ਬਣਾਉਂਦਾ ਹੈ।
ਰੋਮ 12:2ਅਤੇ ਇਸ ਸੰਸਾਰ ਦੇ ਰੂਪ ਵਰਗੇ ਨਾ ਬਣੋ, ਸਗੋਂ ਆਪਣੀ ਬੁੱਧ ਦੇ ਨਵੇਂ ਹੋ ਜਾਣ ਦੇ ਕਾਰਨ ਤੁਹਾਡਾ ਚਾਲ-ਚਲਣ ਵੀ ਬਦਲਦਾ ਜਾਵੇ ਤਾਂ ਜੋ ਤੁਸੀਂ ਸਮਝ ਲਵੋ ਕਿ ਪਰਮੇਸ਼ੁਰ ਦੀ ਚੰਗੀ ਅਤੇ ਮਨ ਭਾਉਂਦੀ ਅਤੇ ਪੂਰੀ ਇੱਛਾ ਕੀ ਹੈ।
ਮੱਤੀ 6:24ਕੋਈ ਮਨੁੱਖ ਦੋ ਮਾਲਕਾਂ ਦੀ ਸੇਵਾ ਨਹੀਂ ਕਰ ਸਕਦਾ, ਉਹ ਇੱਕ ਨਾਲ ਵੈਰ ਅਤੇ ਦੂਜੇ ਨਾਲ ਪਿਆਰ ਰੱਖੇਗਾ ਜਾਂ ਇੱਕ ਨਾਲ ਮਿਲਿਆ ਰਹੇਗਾ ਅਤੇ ਦੂਜੇ ਨੂੰ ਤੁੱਛ ਜਾਣੇਗਾ। ਤੁਸੀਂ ਪਰਮੇਸ਼ੁਰ ਅਤੇ ਧਨ ਦੋਵਾਂ ਦੀ ਸੇਵਾ ਨਹੀਂ ਕਰ ਸਕਦੇ।
ਕੁਲੁੱ 3:1–2ਸੋ ਜੇ ਤੁਸੀਂ ਮਸੀਹ ਦੇ ਨਾਲ ਜਿਉਂਦੇ ਕੀਤੇ ਗਏ ਤਾਂ ਉਤਾਹਾਂ ਦੀਆਂ ਗੱਲਾਂ ਦੇ ਮਗਰ ਲੱਗੇ ਰਹੋ ਜਿੱਥੇ ਮਸੀਹ ਪਰਮੇਸ਼ੁਰ ਦੇ ਸੱਜੇ ਪਾਸੇ ਬੈਠਾ ਹੈ। ਉਤਾਹਾਂ ਦੀਆਂ ਗੱਲਾਂ ਉੱਤੇ ਮਨ ਲਾਓ, ਨਾ ਉਨ੍ਹਾਂ ਉੱਤੇ ਜਿਹੜੀਆਂ ਧਰਤੀ ਤੇ ਹਨ।
ਲੂਕਾ 16:13ਕੋਈ ਨੌਕਰ ਦੋ ਮਾਲਕਾਂ ਦੀ ਸੇਵਾ ਨਹੀਂ ਕਰ ਸਕਦਾ, ਉਹ ਇੱਕ ਨਾਲ ਵੈਰ ਅਤੇ ਦੂਜੇ ਨਾਲ ਪਿਆਰ ਰੱਖੇਗਾ, ਜਾਂ ਇੱਕ ਨਾਲ ਮਿਲਿਆ ਰਹੇਗਾ ਅਤੇ ਦੂਜੇ ਨੂੰ ਤੁੱਛ ਜਾਣੇਗਾ। ਤੁਸੀਂ ਪਰਮੇਸ਼ੁਰ ਅਤੇ ਧਨ ਦੋਵਾਂ ਦੀ ਸੇਵਾ ਨਹੀਂ ਕਰ ਸਕਦੇ।
1 ਯੂਹ 5:4–5ਕਿਉਂ ਜੋ ਹਰੇਕ ਜਿਹੜਾ ਪਰਮੇਸ਼ੁਰ ਤੋਂ ਜੰਮਿਆ ਹੈ ਉਹ ਸੰਸਾਰ ਉੱਤੇ ਜਿੱਤ ਪਾਉਂਦਾ ਹੈ ਅਤੇ ਜਿੱਤ ਇਹ ਹੈ ਜਿਸ ਨੇ ਸੰਸਾਰ ਉੱਤੇ ਜਿੱਤ ਪਾਈ ਅਰਥਾਤ ਸਾਡਾ ਵਿਸ਼ਵਾਸ। ਅਤੇ ਕੌਣ ਹੈ ਉਹ ਜਿਹੜਾ ਸੰਸਾਰ ਉੱਤੇ ਜਿੱਤ ਪਾਉਂਦਾ ਹੈ, ਪਰ ਉਹ ਜਿਸ ਨੂੰ ਵਿਸ਼ਵਾਸ ਹੈ ਕਿ ਯਿਸੂ ਪਰਮੇਸ਼ੁਰ ਦਾ ਪੁੱਤਰ ਹੈ?
ਯੂਹ 15:19ਜੇਕਰ ਤੁਸੀਂ ਸੰਸਾਰ ਦੇ ਹੁੰਦੇ ਤਾਂ ਦੁਨੀਆਂ ਤੁਹਾਨੂੰ ਆਪਣਿਆਂ ਵਾਗੂੰ ਪਿਆਰ ਕਰਦੀ। ਪਰ ਤੁਸੀਂ ਸੰਸਾਰ ਦੇ ਨਹੀਂ ਹੋ ਕਿਉਂਕਿ ਮੈਂ ਤੁਹਾਨੂੰ ਇਸ ਸੰਸਾਰ ਵਿੱਚੋਂ ਚੁਣਿਆ ਹੈ ਇਸੇ ਕਾਰਣ ਸੰਸਾਰ ਨੇ ਤੁਹਾਡੇ ਤੋਂ ਨਫ਼ਰਤ ਕੀਤੀ।
ਰੋਮ 13:14ਸਗੋਂ ਪ੍ਰਭੂ ਯਿਸੂ ਮਸੀਹ ਨੂੰ ਪਹਿਨ ਲਵੋ ਅਤੇ ਸਰੀਰ ਦੀਆਂ ਕਾਮਨਾਵਾਂ ਨੂੰ ਪੂਰਾ ਕਰਨ ਲਈ ਕੋਈ ਪ੍ਰਬੰਧ ਨਾ ਕਰੋ।

ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ