Bible Explorer ਐਪ ਲਓ

ਮੁੱਖ ਪੰਨਾ › ਪ੍ਰਸਿੱਧ ਬਾਈਬਲ ਆਇਤਾਂ › 1 ਯੂਹੰਨਾ 3:17

ਬਾਈਬਲ ਦੀ ਆਇਤ · IRV

1 ਯੂਹੰਨਾ 3:17

ਪਰ ਜਿਸ ਕਿਸੇ ਕੋਲ ਸੰਸਾਰ ਦੀਆਂ ਵਸਤੂਆਂ ਹੋਣ ਅਤੇ ਉਹ ਆਪਣੇ ਭਰਾ ਨੂੰ ਲੋੜਵੰਦ ਵੇਖ ਕੇ ਉਸ ਉੱਤੇ ਤਰਸ ਨਾ ਖਾਵੇ, ਤਾਂ ਉਹ ਦੇ ਵਿੱਚ ਪਰਮੇਸ਼ੁਰ ਦਾ ਪਿਆਰ ਕਿਵੇਂ ਰਹਿੰਦਾ ਹੈ?

ਪੂਰਾ ਅਧਿਆਇ ਪੜ੍ਹੋ: 1 ਯੂਹੰਨਾ 3

ਪ੍ਰਸੰਗ ਵਿੱਚ

14ਅਸੀਂ ਜਾਣਦੇ ਹਾਂ ਕਿ ਅਸੀਂ ਮੌਤ ਤੋਂ ਪਾਰ ਲੰਘ ਕੇ ਜੀਵਨ ਵਿੱਚ ਜਾ ਪਹੁੰਚੇ ਹਾਂ, ਇਸ ਲਈ ਜੋ ਅਸੀਂ ਭਰਾਵਾਂ ਨਾਲ ਪਿਆਰ ਰੱਖਦੇ ਹਾਂ। ਜਿਹੜਾ ਪਿਆਰ ਨਹੀਂ ਕਰਦਾ ਉਹ ਮੌਤ ਦੇ ਵੱਸ ਵਿੱਚ ਰਹਿੰਦਾ ਹੈ।

15ਹਰ ਕੋਈ ਜਿਹੜਾ ਆਪਣੇ ਭਰਾ ਨਾਲ ਵੈਰ ਰੱਖਦਾ ਹੈ ਸੋ ਖੂਨੀ ਹੈ ਅਤੇ ਤੁਸੀਂ ਜਾਣਦੇ ਹੋ ਕਿ ਕਿਸੇ ਖੂਨੀ ਵਿੱਚ ਸਦੀਪਕ ਜੀਵਨ ਨਹੀਂ ਟਿਕਦਾ।

16ਇਸ ਤੋਂ ਅਸੀਂ ਪਿਆਰ ਨੂੰ ਜਾਣਿਆ ਕਿ ਉਹ ਨੇ ਸਾਡੇ ਲਈ ਆਪਣੀ ਜਾਨ ਦੇ ਦਿੱਤੀ ਅਤੇ ਚਾਹੀਦਾ ਹੈ ਜੋ ਅਸੀਂ ਭਰਾਵਾਂ ਲਈ ਆਪਣੀਆਂ ਜਾਨਾਂ ਦੇਈਏ।

17ਪਰ ਜਿਸ ਕਿਸੇ ਕੋਲ ਸੰਸਾਰ ਦੀਆਂ ਵਸਤੂਆਂ ਹੋਣ ਅਤੇ ਉਹ ਆਪਣੇ ਭਰਾ ਨੂੰ ਲੋੜਵੰਦ ਵੇਖ ਕੇ ਉਸ ਉੱਤੇ ਤਰਸ ਨਾ ਖਾਵੇ, ਤਾਂ ਉਹ ਦੇ ਵਿੱਚ ਪਰਮੇਸ਼ੁਰ ਦਾ ਪਿਆਰ ਕਿਵੇਂ ਰਹਿੰਦਾ ਹੈ?

18ਹੇ ਬੱਚਿਓ, ਅਸੀਂ ਗੱਲਾਂ ਬਾਤਾਂ ਨਾਲ ਨਹੀਂ ਸਗੋਂ ਕੰਮਾਂ ਅਤੇ ਸਚਿਆਈ ਨਾਲ ਪਿਆਰ ਕਰੀਏ।

19ਇਸ ਤੋਂ ਅਸੀਂ ਜਾਣਾਂਗੇ ਜੋ ਅਸੀਂ ਸੱਚ ਤੋਂ ਹਾਂ ਅਤੇ ਜਿਸ ਗੱਲ ਵਿੱਚ ਸਾਡਾ ਮਨ ਸਾਨੂੰ ਦੋਸ਼ੀ ਠਹਿਰਾਉਂਦਾ ਹੈ, ਉਸ ਵਿੱਚ ਆਪਣੇ ਮਨ ਨੂੰ ਉਹ ਦੇ ਅੱਗੇ ਪੱਕਾ ਕਰਾਂਗੇ।

20ਇਸ ਲਈ ਜੋ ਪਰਮੇਸ਼ੁਰ ਸਾਡੇ ਮਨ ਨਾਲੋਂ ਵੱਡਾ ਹੈ ਅਤੇ ਸਰਬ ਗਿਆਨੀ ਹੈ।

1 ਯੂਹੰਨਾ 3

ਅੰਗਰੇਜ਼ੀ ਵਿੱਚ

Berean Standard Bible1 John 3:17If anyone with earthly possessions sees his brother in need, but withholds his compassion from him, how can the love of God abide in him?

ਹਵਾਲੇ

ਪਾਠਕ ਇਸ ਨਾਲ ਸਭ ਤੋਂ ਵੱਧ ਜੋੜਦੇ ਹਨ ਉਹ ਹਿੱਸੇ।

ਇਬਰਾ 13:16ਪਰ ਭਲਾ ਕਰਨਾ ਅਤੇ ਪਰਉਪਕਾਰ ਕਰਨਾ ਨਾ ਭੁੱਲਿਓ, ਕਿਉਂਕਿ ਅਜਿਹੇ ਬਲੀਦਾਨਾਂ ਤੋਂ ਪਰਮੇਸ਼ੁਰ ਖੁਸ਼ ਹੁੰਦਾ ਹੈ।
ਯਸਾ 58:7–10ਕੀ ਇਹ ਨਹੀਂ ਕਿ ਤੁਸੀਂ ਆਪਣੀ ਰੋਟੀ ਭੁੱਖਿਆਂ ਨੂੰ ਵੰਡ ਦਿਓ, ਅਤੇ ਬੇ-ਘਰੇ ਭਟਕਣ ਵਾਲਿਆਂ ਨੂੰ ਆਪਣੇ ਘਰ ਲਿਆਓ? ਜਦ ਤੁਸੀਂ ਕਿਸੇ ਨੂੰ ਨੰਗੇ ਵੇਖੋ ਤਾਂ ਉਹ ਨੂੰ ਕੱਜੋ, ਅਤੇ ਆਪਣੇ ਸਾਥੀਆਂ ਤੋਂ ਆਪਣਾ ਮੂੰਹ ਨਾ ਲੁਕਾਓ? ਫੇਰ ਤੇਰਾ ਚਾਨਣ ਸਵੇਰ ਵਾਂਗੂੰ ਫੁੱਟ ਨਿੱਕਲੇਗਾ, ਅਤੇ ਤੇਰੀ ਤੰਦਰੁਸਤੀ ਛੇਤੀ ਪਰਗਟ ਹੋਵੇਗੀ। ਤੇਰਾ ਧਰਮ ਤੇਰੇ ਅੱਗੇ-ਅੱਗੇ ਚੱਲੇਗਾ, ਯਹੋਵਾਹ ਦਾ ਪਰਤਾਪ ਤੇਰੇ ਪਿੱਛੇ ਰਾਖ਼ਾ ਹੋਵੇਗਾ। ਜਦ ਤੂੰ ਪੁਕਾਰੇਂਗਾ ਤਦ ਯਹੋਵਾਹ ਉੱਤਰ ਦੇਵੇਗਾ, ਜਦ ਤੂੰ ਦੁਹਾਈ ਦੇਵੇਂਗਾ ਤਾਂ ਉਹ ਆਖੇਗਾ, ਮੈਂ ਇੱਥੇ ਹਾਂ। ਜੇ ਤੂੰ ਆਪਣੇ ਵਿੱਚੋਂ ਅਨ੍ਹੇਰ ਦਾ ਜੂਲਾ, ਉਂਗਲ ਚੁੱਕਣਾ ਅਤੇ ਦੁਰਬਚਨ ਬੋਲਣਾ ਦੂਰ ਕਰੇਂ, ਜੇ ਤੂੰ ਭੁੱਖੇ ਦੀ ਸਹਾਇਤਾ ਦਿਲ ਖੋਲ੍ਹ ਕੇ ਕਰੇਂ ਅਤੇ ਲੋੜਵੰਦਾਂ ਦੀਆਂ ਲੋੜਾਂ ਪੂਰੀਆਂ ਕਰੇਂ, ਤਾਂ ਤੇਰਾ ਚਾਨਣ ਹਨੇਰੇ ਵਿੱਚ ਚੜ੍ਹੇਗਾ, ਅਤੇ ਤੇਰਾ ਘੁੱਪ ਹਨ੍ਹੇਰਾ ਦੁਪਹਿਰ ਵਾਂਗੂੰ ਹੋਵੇਗਾ।
1 ਯੂਹ 4:20ਜੇ ਕੋਈ ਆਖੇ ਕਿ ਮੈਂ ਪਰਮੇਸ਼ੁਰ ਨੂੰ ਪਿਆਰ ਕਰਦਾ ਹਾਂ ਅਤੇ ਆਪਣੇ ਭਰਾ ਨਾਲ ਵੈਰ ਰੱਖੇ ਤਾਂ ਉਹ ਝੂਠਾ ਹੈ, ਕਿਉਂਕਿ ਜਿਹੜਾ ਆਪਣੇ ਭਰਾ ਨਾਲ ਜਿਸ ਨੂੰ ਉਸ ਨੇ ਵੇਖਿਆ ਹੈ ਪਿਆਰ ਨਹੀਂ ਰੱਖਦਾ ਤਾਂ ਉਹ ਪਰਮੇਸ਼ੁਰ ਨੂੰ ਜਿਸ ਨੂੰ ਉਹ ਨੇ ਨਹੀਂ ਵੇਖਿਆ ਪਿਆਰ ਕਰ ਹੀ ਨਹੀਂ ਸਕਦਾ।
ਬਿਵ 15:7–11“ਜੋ ਦੇਸ਼ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਦੇਣ ਵਾਲਾ ਹੈ, ਉਸ ਦੇ ਕਿਸੇ ਵੀ ਫਾਟਕ ਦੇ ਅੰਦਰ ਜੇਕਰ ਤੁਹਾਡੇ ਭਰਾਵਾਂ ਵਿੱਚੋਂ ਤੁਹਾਡੇ ਕੋਲ ਕੋਈ ਕੰਗਾਲ ਹੋਵੇ ਤਾਂ ਤੁਸੀਂ ਆਪਣੇ ਕੰਗਾਲ ਭਰਾ ਲਈ ਆਪਣਾ ਮਨ ਕਠੋਰ ਨਾ ਕਰਿਓ ਅਤੇ ਨਾ ਹੀ ਆਪਣਾ ਹੱਥ ਰੋਕਿਓ, ਪਰ ਤੁਸੀਂ ਆਪਣੇ ਹੱਥ ਉਸ ਦੇ ਲਈ ਜ਼ਰੂਰ ਹੀ ਖੁੱਲ੍ਹੇ ਰੱਖਿਓ ਅਤੇ ਉਸ ਨੂੰ ਉਸ ਦੀ ਲੋੜ ਅਨੁਸਾਰ ਜ਼ਰੂਰ ਹੀ ਉਧਾਰ ਦਿਓ। ਸਾਵਧਾਨ ਰਹੋ, ਕਿਤੇ ਅਜਿਹਾ ਨਾ ਹੋਵੇ ਕਿ ਤੁਹਾਡੇ ਮਨ ਵਿੱਚ ਕੋਈ ਨਿਕੰਮਾ ਵਿਚਾਰ ਆ ਜਾਵੇ ਕਿ ਸੱਤਵਾਂ ਸਾਲ ਅਰਥਾਤ ਛੁਟਕਾਰੇ ਦਾ ਸਾਲ ਨੇੜੇ ਹੈ, ਅਤੇ ਤੁਹਾਡੀ ਨਿਗਾਹ ਤੁਹਾਡੇ ਕੰਗਾਲ ਭਰਾ ਵੱਲ ਮੰਦੀ ਹੋ ਜਾਵੇ ਕਿ ਤੁਸੀਂ ਉਸ ਨੂੰ ਕੁਝ ਨਾ ਦਿਓ ਅਤੇ ਉਹ ਤੁਹਾਡੇ ਵਿਰੁੱਧ ਯਹੋਵਾਹ ਦੇ ਅੱਗੇ ਫ਼ਰਿਆਦ ਕਰੇ ਅਤੇ ਇਹ ਤੁਹਾਡੇ ਲਈ ਪਾਪ ਠਹਿਰੇ। ਤੁਸੀਂ ਜ਼ਰੂਰ ਹੀ ਉਸ ਨੂੰ ਦਿਓ ਅਤੇ ਉਸ ਨੂੰ ਦਿੰਦੇ ਹੋਏ ਤੁਹਾਡੇ ਮਨ ਨੂੰ ਬੁਰਾ ਨਾ ਲੱਗੇ ਕਿਉਂ ਜੋ ਇਸੇ ਗੱਲ ਦੇ ਕਾਰਨ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਤੁਹਾਡੇ ਹੱਥ ਦੇ ਸਾਰੇ ਕੰਮਾਂ ਵਿੱਚ ਬਰਕਤ ਦੇਵੇਗਾ। ਕੰਗਾਲ ਤਾਂ ਦੇਸ਼ ਵਿੱਚ ਹਮੇਸ਼ਾ ਹੀ ਰਹਿਣਗੇ, ਇਸ ਕਾਰਨ ਮੈਂ ਤੁਹਾਨੂੰ ਹੁਕਮ ਦਿੰਦਾ ਹਾਂ ਕਿ ਤੁਸੀਂ ਆਪਣੇ ਦੇਸ਼ ਵਿੱਚ ਆਪਣੇ ਲੋੜਵੰਦ ਅਤੇ ਕੰਗਾਲ ਭਰਾਵਾਂ ਲਈ ਆਪਣਾ ਹੱਥ ਜ਼ਰੂਰ ਹੀ ਖੁੱਲ੍ਹਾ ਰੱਖਿਓ।
ਕਹਾ 19:17ਜਿਹੜਾ ਗਰੀਬਾਂ ਉੱਤੇ ਦਯਾ ਕਰਦਾ ਹੈ ਉਹ ਯਹੋਵਾਹ ਨੂੰ ਉਧਾਰ ਦਿੰਦਾ ਹੇ, ਅਤੇ ਉਹ ਉਸ ਨੂੰ ਉਸ ਦੀ ਕੀਤੀ ਦਾ ਫਲ ਦੇਵੇਗਾ।
ਲੂਕਾ 3:11ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ ਕਿ ਜਿਸ ਦੇ ਕੋਲ ਦੋ ਕੁੜਤੇ ਹੋਣ, ਉਹ ਉਸ ਨੂੰ ਦੇ ਦੇਵੇ ਜਿਸ ਦੇ ਕੋਲ ਨਹੀਂ ਹੈ ਅਤੇ ਜਿਸ ਦੇ ਕੋਲ ਖਾਣ ਨੂੰ ਹੋਵੇ ਉਹ ਵੀ ਇਸੇ ਤਰ੍ਹਾਂ ਕਰੇ।
2 ਕੁਰਿੰਥੀ 9:5–9ਇਸ ਕਾਰਨ ਮੈਂ ਭਰਾਵਾਂ ਦੇ ਅੱਗੇ ਇਹ ਬੇਨਤੀ ਕਰਨੀ ਜ਼ਰੂਰੀ ਸਮਝੀ, ਜੋ ਉਹ ਪਹਿਲਾਂ ਤੁਹਾਡੇ ਕੋਲ ਜਾਣ ਅਤੇ ਤੁਹਾਡੇ ਉਸ ਦਾਨ ਨੂੰ ਜਿਸ ਦਾ ਤੁਸੀਂ ਪਹਿਲਾਂ ਹੀ ਬਚਨ ਦਿੱਤਾ ਹੋਇਆ ਹੈ ਪਹਿਲਾਂ ਹੀ ਤਿਆਰ ਕਰ ਰੱਖਣਾ ਤਾਂ ਜੋ ਉਹ ਖੁੱਲ੍ਹੇ ਦਿਲ ਦੇ ਦਾਨ ਵਰਗਾ ਹੋਵੇ ਨਾ ਕਿ ਬੰਦਿਸ਼ ਦੇ ਦਾਨ ਵਰਗਾ। ਪਰ ਗੱਲ ਇਹ ਹੈ ਕਿ ਜਿਹੜਾ ਘੱਟ ਬੀਜਦਾ ਹੈ ਉਹ ਘੱਟ ਵੱਢੇਗਾ ਅਤੇ ਜਿਹੜਾ ਖੁੱਲ੍ਹੇ ਦਿਲ ਨਾਲ ਬੀਜਦਾ ਹੈ ਉਹ ਖੁੱਲ੍ਹੇ ਦਿਲ ਨਾਲ ਵੱਢੇਗਾ। ਹਰੇਕ ਜਿਸ ਤਰ੍ਹਾਂ ਉਹ ਨੇ ਦਿਲ ਵਿੱਚ ਧਾਰਿਆ ਹੈ ਉਸੇ ਤਰ੍ਹਾਂ ਕਰੇ, ਰੰਜ ਨਾਲ ਅਥਵਾ ਲਚਾਰੀ ਨਾਲ ਨਹੀਂ, ਕਿਉਂ ਜੋ ਪਰਮੇਸ਼ੁਰ ਖੁਸ਼ੀ ਨਾਲ ਦੇਣ ਵਾਲੇ ਨੂੰ ਪਿਆਰ ਕਰਦਾ ਹੈ। ਅਤੇ ਪਰਮੇਸ਼ੁਰ ਤੁਹਾਡੇ ਉੱਤੇ ਸਾਰੀ ਕਿਰਪਾ ਬਹੁਤੀ ਕਰ ਸਕਦਾ ਹੈ ਜੋ ਹਰ ਪਰਕਾਰ ਨਾਲ ਸਦਾ ਸਭ ਕੁਝ ਤੁਹਾਡੇ ਕੋਲ ਹੋਵੇ ਕਿ ਹਰ ਚੰਗੇ ਕੰਮ ਲਈ ਤੁਹਾਡੇ ਕੋਲ ਭਰਪੂਰੀ ਵੀ ਹੋਵੇ। ਜਿਵੇਂ ਲਿਖਿਆ ਹੋਇਆ ਹੈ - ਉਸ ਨੇ ਖਿਲਾਰਿਆ ਅਤੇ ਕੰਗਾਲਾਂ ਨੂੰ ਦਿੱਤਾ ਅਤੇ ਉਸ ਦਾ ਧਰਮ ਸਦਾ ਤੱਕ ਬਣਿਆ ਰਹਿੰਦਾ ਹੈ।
ਯਾਕੂ 2:15ਜੇ ਕੋਈ ਭਾਈ ਜਾਂ ਭੈਣ ਭੋਜਨ ਬਸਤਰ ਅਤੇ ਰੱਜਵੀਂ ਰੋਟੀ ਤੋਂ ਥੁੜਿਆ ਹੋਵੇ।

ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ