ਮੁੱਖ ਪੰਨਾ › ਪ੍ਰਸਿੱਧ ਬਾਈਬਲ ਆਇਤਾਂ › 1 ਯੂਹੰਨਾ 4:1
ਬਾਈਬਲ ਦੀ ਆਇਤ · IRV
1 ਯੂਹੰਨਾ 4:1
ਹੇ ਪਿਆਰਿਓ, ਹਰੇਕ ਆਤਮਾ ਉੱਤੇ ਵਿਸ਼ਵਾਸ ਨਾ ਕਰੋ ਸਗੋਂ ਆਤਮਿਆਂ ਨੂੰ ਪਰਖੋ ਕਿ ਉਹ ਪਰਮੇਸ਼ੁਰ ਤੋਂ ਹਨ ਕਿ ਨਹੀਂ, ਕਿਉਂ ਜੋ ਬਹੁਤ ਝੂਠੇ ਨਬੀ ਸੰਸਾਰ ਵਿੱਚ ਨਿੱਕਲ ਆਏ ਹਨ।
ਪ੍ਰਸੰਗ ਵਿੱਚ
1ਹੇ ਪਿਆਰਿਓ, ਹਰੇਕ ਆਤਮਾ ਉੱਤੇ ਵਿਸ਼ਵਾਸ ਨਾ ਕਰੋ ਸਗੋਂ ਆਤਮਿਆਂ ਨੂੰ ਪਰਖੋ ਕਿ ਉਹ ਪਰਮੇਸ਼ੁਰ ਤੋਂ ਹਨ ਕਿ ਨਹੀਂ, ਕਿਉਂ ਜੋ ਬਹੁਤ ਝੂਠੇ ਨਬੀ ਸੰਸਾਰ ਵਿੱਚ ਨਿੱਕਲ ਆਏ ਹਨ।
2ਇਸ ਤੋਂ ਤੁਸੀਂ ਪਰਮੇਸ਼ੁਰ ਦੇ ਆਤਮਾ ਨੂੰ ਜਾਣ ਲਵੋ। ਹਰੇਕ ਆਤਮਾ ਜਿਹੜਾ ਮੰਨ ਲੈਂਦਾ ਹੈ ਕਿ ਯਿਸੂ ਮਸੀਹ ਦੇਹਧਾਰੀ ਹੋ ਕੇ ਆਇਆ, ਉਹ ਪਰਮੇਸ਼ੁਰ ਤੋਂ ਹੈ।
3ਅਤੇ ਹਰੇਕ ਆਤਮਾ ਜਿਹੜਾ ਯਿਸੂ ਨੂੰ ਨਹੀਂ ਮੰਨਦਾ ਉਹ ਪਰਮੇਸ਼ੁਰ ਵੱਲੋਂ ਨਹੀਂ, ਅਤੇ ਇਹ ਉਹ ਆਤਮਾ ਹੈ ਜੋ ਮਸੀਹ ਵਿਰੋਧੀ ਹੈ ਜਿਹੜਾ ਤੁਸੀਂ ਸੁਣਿਆ ਕਿ ਆਉਂਦਾ ਹੈ ਅਤੇ ਉਹ ਹੁਣ ਵੀ ਸੰਸਾਰ ਵਿੱਚ ਹੈ।
4ਹੇ ਬੱਚਿਓ, ਤੁਸੀਂ ਤਾਂ ਪਰਮੇਸ਼ੁਰ ਤੋਂ ਹੋ ਅਤੇ ਉਨ੍ਹਾਂ ਨੂੰ ਜਿੱਤ ਲਿਆ ਹੈ, ਕਿਉਂਕਿ ਜਿਹੜਾ ਤੁਹਾਡੇ ਵਿੱਚ ਹੈ ਸੋ ਉਸ ਨਾਲੋਂ ਵੱਡਾ ਹੈ ਜਿਹੜਾ ਸੰਸਾਰ ਵਿੱਚ ਹੈ।
ਅੰਗਰੇਜ਼ੀ ਵਿੱਚ
Beloved, do not believe every spirit, but test the spirits to see whether they are from God. For many false prophets have gone out into the world.ਹਵਾਲੇ
ਪਾਠਕ ਇਸ ਨਾਲ ਸਭ ਤੋਂ ਵੱਧ ਜੋੜਦੇ ਹਨ ਉਹ ਹਿੱਸੇ।
ਸਾਰੀਆਂ ਗੱਲਾਂ ਨੂੰ ਪਰਖੋ, ਖਰੀਆਂ ਨੂੰ ਫੜ੍ਹੀ ਰੱਖੋ।ਪਰ ਉਨ੍ਹਾਂ ਲੋਕਾਂ ਵਿੱਚ ਝੂਠੇ ਨਬੀ ਵੀ ਉੱਠੇ ਜਿਵੇਂ ਤੁਹਾਡੇ ਵਿੱਚ ਵੀ ਝੂਠੇ ਉਪਦੇਸ਼ਕ ਹੋਣਗੇ, ਜਿਹੜੇ ਨਾਸ ਕਰਨ ਵਾਲੀਆਂ ਗੱਲਾਂ ਚੋਰੀ ਅੰਦਰ ਲਿਆਉਣਗੇ ਅਤੇ ਉਸ ਸੁਆਮੀ ਦਾ ਜਿਸ ਨੇ ਉਨ੍ਹਾਂ ਨੂੰ ਮੁੱਲ ਲਿਆ ਸੀ ਇਨਕਾਰ ਕਰ ਕੇ ਛੇਤੀ ਆਪਣਾ ਨਾਸ ਕਰਾਉਣਗੇ।ਪਰ ਆਤਮਾ ਸਪੱਸ਼ਟ ਆਖਦਾ ਹੈ ਕਿ ਅੰਤ ਦੇ ਦਿਨਾਂ ਵਿੱਚ ਕਈ ਲੋਕ ਭਰਮਾਉਣ ਵਾਲੀਆਂ ਰੂਹਾਂ ਅਤੇ ਭੂਤਾਂ ਦੀਆਂ ਸਿੱਖਿਆ ਵੱਲ ਮਨ ਲਾ ਕੇ, ਵਿਸ਼ਵਾਸ ਤੋਂ ਮੁੜ ਜਾਣਗੇ।ਭੋਲਾ ਹਰੇਕ ਗੱਲ ਨੂੰ ਸੱਚ ਮੰਨਦਾ ਹੈ, ਪਰ ਸਿਆਣਾ ਸੋਚ ਸਮਝ ਕੇ ਚੱਲਦਾ ਹੈ।ਕਿਉਂ ਜੋ ਬਹੁਤ ਧੋਖ਼ੇਬਾਜ਼ ਸੰਸਾਰ ਵਿੱਚ ਨਿੱਕਲ ਆਏ ਹਨ ਜਿਹੜੇ ਯਿਸੂ ਮਸੀਹ ਦੇ ਦੇਹਧਾਰੀ ਹੋ ਕੇ ਆਉਣ ਨੂੰ ਨਹੀਂ ਮੰਨਦੇ ਹਨ। ਇਹੋ ਛਲੇਡਾ ਅਤੇ ਮਸੀਹ ਵਿਰੋਧੀ ਹੈ।ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਚੌਕਸ ਰਹੋ ਕਿ ਤੁਹਾਨੂੰ ਕੋਈ ਧੋਖਾ ਨਾ ਦੇਵੇ। ਕਿਉਂਕਿ ਬਹੁਤ ਲੋਕ ਮੇਰੇ ਨਾਮ ਤੇ ਤੁਹਾਡੇ ਕੋਲ ਆਉਣਗੇ ਅਤੇ ਕਹਿਣਗੇ ਕਿ ਮੈਂ ਮਸੀਹ ਹਾਂ ਅਤੇ ਬਹੁਤਿਆਂ ਨੂੰ ਭਰਮਾ ਲੈਣਗੇ।ਕਿਉਂ ਜੋ ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ ਕਿ ਤੁਹਾਡੇ ਨਬੀ ਜਿਹੜੇ ਤੁਹਾਡੇ ਵਿੱਚ ਹਨ ਅਤੇ ਤੁਹਾਡੇ ਫ਼ਾਲ ਪਾਉਣ ਵਾਲੇ ਤੁਹਾਨੂੰ ਕੁਰਾਹੇ ਨਾ ਪਾਉਣ ਅਤੇ ਆਪਣੇ ਸੁਫ਼ਨੇ ਜਿਹੜੇ ਤੁਸੀਂ ਵੇਖਦੇ ਹੋ ਨਾ ਮੰਨੋ ਕਿਉਂ ਜੋ ਉਹ ਮੇਰੇ ਨਾਮ ਉੱਤੇ ਝੂਠ ਅਗੰਮ ਵਾਚਦੇ ਹਨ, ਮੈਂ ਉਹਨਾਂ ਨੂੰ ਨਹੀਂ ਭੇਜਿਆ, ਯਹੋਵਾਹ ਦਾ ਵਾਕ ਹੈ।ਝੂਠੇ ਨਬੀਆਂ ਤੋਂ ਸਾਵਧਾਨ ਰਹੋ, ਜਿਹੜੇ ਤੁਹਾਡੇ ਕੋਲ ਭੇਡਾਂ ਦੇ ਭੇਸ ਵਿੱਚ ਆਉਂਦੇ ਹਨ ਪਰ ਅੰਦਰੋਂ ਉਹ ਪਾੜਨ ਵਾਲੇ ਬਘਿਆੜ ਹਨ। ਤੁਸੀਂ ਉਨ੍ਹਾਂ ਦੇ ਫਲਾਂ ਤੋਂ ਉਨ੍ਹਾਂ ਨੂੰ ਪਛਾਣੋਗੇ। ਕੀ, ਕੰਡਿਆਲੀਆਂ ਝਾੜੀਆਂ ਨੂੰ ਦਾਖਾਂ ਜਾਂ ਭਖੜੇ ਨੂੰ ਹੰਜ਼ੀਰ ਲੱਗਦੇ ਹਨ?ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ