Bible Explorer ਐਪ ਲਓ

ਮੁੱਖ ਪੰਨਾ › ਪ੍ਰਸਿੱਧ ਬਾਈਬਲ ਆਇਤਾਂ › 1 ਯੂਹੰਨਾ 4:18

ਬਾਈਬਲ ਦੀ ਆਇਤ · IRV

1 ਯੂਹੰਨਾ 4:18

ਪਿਆਰ ਵਿੱਚ ਡਰ ਨਹੀਂ ਸਗੋਂ ਸਿੱਧ ਪਿਆਰ ਡਰ ਨੂੰ ਹਟਾ ਦਿੰਦਾ ਹੈ, ਕਿਉਂਕਿ ਡਰ ਵਿੱਚ ਸਜ਼ਾ ਹੈ ਅਤੇ ਉਹ ਜੋ ਡਰਦਾ ਹੈ, ਸੋ ਪਿਆਰ ਵਿੱਚ ਸੰਪੂਰਨ ਨਹੀਂ ਹੋਇਆ ਹੈ।

ਪੂਰਾ ਅਧਿਆਇ ਪੜ੍ਹੋ: 1 ਯੂਹੰਨਾ 4

ਪ੍ਰਸੰਗ ਵਿੱਚ

15ਜੋ ਕੋਈ ਮੰਨ ਲੈਂਦਾ ਹੈ ਕਿ ਯਿਸੂ ਪਰਮੇਸ਼ੁਰ ਦਾ ਪੁੱਤਰ ਹੈ ਤਾਂ ਪਰਮੇਸ਼ੁਰ ਉਹ ਦੇ ਵਿੱਚ ਅਤੇ ਉਹ ਪਰਮੇਸ਼ੁਰ ਦੇ ਵਿੱਚ ਰਹਿੰਦਾ ਹੈ।

16ਅਤੇ ਅਸੀਂ ਪਰਮੇਸ਼ੁਰ ਦੇ ਉਸ ਪਿਆਰ ਨੂੰ ਜੋ ਉਸ ਨੇ ਕੀਤਾ ਹੈ, ਜਾਣਿਆ ਅਤੇ ਉਹ ਦੇ ਉੱਤੇ ਵਿਸ਼ਵਾਸ ਕੀਤਾ ਹੈ। ਪਰਮੇਸ਼ੁਰ ਪਿਆਰ ਹੈ ਅਤੇ ਜਿਹੜਾ ਪਿਆਰ ਵਿੱਚ ਰਹਿੰਦਾ ਹੈ ਉਹ ਪਰਮੇਸ਼ੁਰ ਵਿੱਚ ਰਹਿੰਦਾ ਹੈ ਅਤੇ ਪਰਮੇਸ਼ੁਰ ਉਸ ਵਿੱਚ ਰਹਿੰਦਾ ਹੈ।

17ਪਿਆਰ ਸਾਡੇ ਵਿੱਚ ਇਸ ਤੋਂ ਸੰਪੂਰਨ ਹੋਇਆ ਹੈ ਕਿ ਨਿਆਂ ਦੇ ਦਿਨ ਸਾਨੂੰ ਦਲੇਰੀ ਹੋਵੇ, ਕਿਉਂਕਿ ਜਿਵੇਂ ਉਹ ਹੈ ਉਸੇ ਤਰ੍ਹਾਂ ਅਸੀਂ ਵੀ ਇਸ ਸੰਸਾਰ ਵਿੱਚ ਹਾਂ।

18ਪਿਆਰ ਵਿੱਚ ਡਰ ਨਹੀਂ ਸਗੋਂ ਸਿੱਧ ਪਿਆਰ ਡਰ ਨੂੰ ਹਟਾ ਦਿੰਦਾ ਹੈ, ਕਿਉਂਕਿ ਡਰ ਵਿੱਚ ਸਜ਼ਾ ਹੈ ਅਤੇ ਉਹ ਜੋ ਡਰਦਾ ਹੈ, ਸੋ ਪਿਆਰ ਵਿੱਚ ਸੰਪੂਰਨ ਨਹੀਂ ਹੋਇਆ ਹੈ।

19ਅਸੀਂ ਪਿਆਰ ਕਰਦੇ ਹਾਂ ਇਸ ਲਈ ਜੋ ਪਹਿਲਾਂ ਉਸ ਨੇ ਸਾਨੂੰ ਪਿਆਰ ਕੀਤਾ।

20ਜੇ ਕੋਈ ਆਖੇ ਕਿ ਮੈਂ ਪਰਮੇਸ਼ੁਰ ਨੂੰ ਪਿਆਰ ਕਰਦਾ ਹਾਂ ਅਤੇ ਆਪਣੇ ਭਰਾ ਨਾਲ ਵੈਰ ਰੱਖੇ ਤਾਂ ਉਹ ਝੂਠਾ ਹੈ, ਕਿਉਂਕਿ ਜਿਹੜਾ ਆਪਣੇ ਭਰਾ ਨਾਲ ਜਿਸ ਨੂੰ ਉਸ ਨੇ ਵੇਖਿਆ ਹੈ ਪਿਆਰ ਨਹੀਂ ਰੱਖਦਾ ਤਾਂ ਉਹ ਪਰਮੇਸ਼ੁਰ ਨੂੰ ਜਿਸ ਨੂੰ ਉਹ ਨੇ ਨਹੀਂ ਵੇਖਿਆ ਪਿਆਰ ਕਰ ਹੀ ਨਹੀਂ ਸਕਦਾ।

21ਅਤੇ ਸਾਨੂੰ ਉਸ ਕੋਲੋਂ ਇਹ ਹੁਕਮ ਮਿਲਿਆ ਹੈ ਕਿ ਜਿਹੜਾ ਪਰਮੇਸ਼ੁਰ ਨੂੰ ਪਿਆਰ ਕਰਦਾ ਹੈ ਉਹ ਆਪਣੇ ਭਰਾ ਨੂੰ ਵੀ ਪਿਆਰ ਕਰੇ।

1 ਯੂਹੰਨਾ 4

ਅੰਗਰੇਜ਼ੀ ਵਿੱਚ

Berean Standard Bible1 John 4:18There is no fear in love, but perfect love drives out fear, because fear involves punishment. The one who fears has not been perfected in love.

ਹਵਾਲੇ

ਪਾਠਕ ਇਸ ਨਾਲ ਸਭ ਤੋਂ ਵੱਧ ਜੋੜਦੇ ਹਨ ਉਹ ਹਿੱਸੇ।

2 ਤਿਮ 1:7ਕਿਉਂ ਜੋ ਪਰਮੇਸ਼ੁਰ ਨੇ ਸਾਨੂੰ ਡਰ ਦਾ ਆਤਮਾ ਨਹੀਂ, ਸਗੋਂ ਸਮਰੱਥਾ, ਪਿਆਰ ਅਤੇ ਸੰਜਮ ਦਾ ਆਤਮਾ ਦਿੱਤਾ ਹੈ।
ਰੋਮ 8:15ਕਿਉਂ ਜੋ ਤੁਹਾਨੂੰ ਗੁਲਾਮੀ ਦਾ ਆਤਮਾ ਨਹੀਂ ਮਿਲਿਆ ਜੋ ਫੇਰ ਮੁੜ ਕੇ ਡਰੋ ਸਗੋਂ ਲੇਪਾਲਕ ਪੁੱਤਰ ਹੋਣ ਦਾ ਆਤਮਾ ਮਿਲਿਆ ਜਿਸ ਕਰਕੇ ਅਸੀਂ ਅੱਬਾ, ਹੇ ਪਿਤਾ, ਕਹਿ ਕੇ ਪੁਕਾਰਦੇ ਹਾਂ।
1 ਯੂਹ 4:12ਪਰਮੇਸ਼ੁਰ ਨੂੰ ਕਿਸੇ ਨੇ ਕਦੇ ਵੀ ਨਹੀਂ ਦੇਖਿਆ। ਜੇ ਅਸੀਂ ਇੱਕ ਦੂਜੇ ਨੂੰ ਪਿਆਰ ਕਰਦੇ ਹਾਂ ਤਾਂ ਪਰਮੇਸ਼ੁਰ ਸਾਡੇ ਵਿੱਚ ਰਹਿੰਦਾ ਹੈ ਅਤੇ ਉਹ ਦਾ ਪਿਆਰ ਸਾਡੇ ਵਿੱਚ ਸੰਪੂਰਨ ਕੀਤਾ ਹੋਇਆ ਹੈ।
ਲੂਕਾ 1:74–75ਜੋ ਉਹ ਸਾਨੂੰ ਇਹ ਬਖ਼ਸ਼ੇ ਜੋ ਅਸੀਂ ਆਪਣੇ ਵੈਰੀਆਂ ਦੇ ਹੱਥੋਂ ਛੁੱਟ ਕੇ ਜੀਵਨ ਭਰ ਉਸ ਦੇ ਅੱਗੇ ਪਵਿੱਤਰਤਾਈ ਤੇ ਧਰਮ ਨਾਲ ਨਿਡਰ ਹੋ ਕੇ ਉਸ ਦੀ ਬੰਦਗੀ ਕਰੀਏ।
ਇਬਰਾ 12:28ਸੋ ਜਦੋਂ ਸਾਨੂੰ ਇੱਕ ਰਾਜ ਮਿਲਿਆ ਜਿਹੜਾ ਹਿਲਾਇਆ ਨਹੀਂ ਜਾਂਦਾ ਤਾਂ ਆਓ, ਅਸੀਂ ਧੰਨਵਾਦ ਕਰੀਏ ਜਿਸ ਕਰਕੇ ਅਸੀਂ ਭਗਤੀ ਅਤੇ ਡਰ ਨਾਲ ਪਰਮੇਸ਼ੁਰ ਦੀ ਉਹ ਬੰਦਗੀ ਕਰੀਏ ਜੋ ਉਹ ਦੇ ਮਨ ਨੂੰ ਚੰਗੀ ਲੱਗੇ,
ਯਾਕੂ 2:19ਤੂੰ ਵਿਸ਼ਵਾਸ ਕਰਦਾ ਹੈਂ ਕਿ ਪਰਮੇਸ਼ੁਰ ਇੱਕ ਹੀ ਹੈ। ਇਹ ਤੂੰ ਚੰਗਾ ਕਰਦਾ ਹੈਂ, ਭੂਤਾਂ ਵੀ ਇਹ ਵਿਸ਼ਵਾਸ ਕਰਦੀਆਂ ਅਤੇ ਕੰਬਦੀਆਂ ਹਨ।
ਜ਼ਬੂ 119:120ਤੇਰੇ ਭੈਅ ਦੇ ਮਾਰੇ ਮੇਰਾ ਸਰੀਰ ਕੰਬਦਾ ਹੈ, ਅਤੇ ਮੈਂ ਤੇਰੇ ਨਿਆਂਵਾਂ ਤੋਂ ਡਰਦਾ ਹਾਂ।

ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ