ਮੁੱਖ ਪੰਨਾ › ਪ੍ਰਸਿੱਧ ਬਾਈਬਲ ਆਇਤਾਂ › 1 ਯੂਹੰਨਾ 4:8
ਬਾਈਬਲ ਦੀ ਆਇਤ · IRV
1 ਯੂਹੰਨਾ 4:8
ਜਿਹੜਾ ਪਿਆਰ ਨਹੀਂ ਕਰਦਾ ਉਹ ਪਰਮੇਸ਼ੁਰ ਨੂੰ ਨਹੀਂ ਜਾਣਦਾ, ਕਿਉਂਕਿ ਪਰਮੇਸ਼ੁਰ ਪਿਆਰ ਹੈ।
ਪ੍ਰਸੰਗ ਵਿੱਚ
5ਉਹ ਸੰਸਾਰ ਤੋਂ ਹਨ ਇਸ ਕਰਕੇ ਸੰਸਾਰਕ ਗੱਲਾਂ ਬੋਲਦੇ ਹਨ ਅਤੇ ਸੰਸਾਰ ਉਨ੍ਹਾਂ ਦੀ ਸੁਣਦਾ ਹੈ।
6ਅਸੀਂ ਪਰਮੇਸ਼ੁਰ ਤੋਂ ਹਾਂ। ਜਿਹੜਾ ਪਰਮੇਸ਼ੁਰ ਨੂੰ ਜਾਣਦਾ ਹੈ, ਉਹ ਸਾਡੀ ਸੁਣਦਾ ਹੈ। ਜੋ ਕੋਈ ਪਰਮੇਸ਼ੁਰ ਵੱਲੋਂ ਨਹੀਂ, ਉਹ ਸਾਡੀ ਨਹੀਂ ਸੁਣਦਾ। ਇਸ ਤੋਂ ਅਸੀਂ ਸਚਿਆਈ ਦੇ ਆਤਮਾ ਅਤੇ ਧੋਖੇ ਦੇ ਆਤਮਾ ਨੂੰ ਜਾਣ ਲੈਂਦੇ ਹਾਂ।
7ਹੇ ਪਿਆਰਿਓ, ਆਓ ਅਸੀਂ ਇੱਕ ਦੂਜੇ ਨਾਲ ਪਿਆਰ ਰੱਖੀਏ ਕਿਉਂ ਜੋ ਪਿਆਰ ਪਰਮੇਸ਼ੁਰ ਤੋਂ ਹੈ ਅਤੇ ਹਰੇਕ ਜਿਹੜਾ ਪਿਆਰ ਕਰਦਾ ਹੈ ਉਹ ਪਰਮੇਸ਼ੁਰ ਤੋਂ ਜੰਮਿਆ ਹੋਇਆ ਹੈ ਅਤੇ ਪਰਮੇਸ਼ੁਰ ਨੂੰ ਜਾਣਦਾ ਹੈ।
8ਜਿਹੜਾ ਪਿਆਰ ਨਹੀਂ ਕਰਦਾ ਉਹ ਪਰਮੇਸ਼ੁਰ ਨੂੰ ਨਹੀਂ ਜਾਣਦਾ, ਕਿਉਂਕਿ ਪਰਮੇਸ਼ੁਰ ਪਿਆਰ ਹੈ।
9ਪਰਮੇਸ਼ੁਰ ਦਾ ਪਿਆਰ ਸਾਡੇ ਵਿੱਚ ਇਸ ਤੋਂ ਪ੍ਰਗਟ ਹੋਇਆ ਜੋ ਪਰਮੇਸ਼ੁਰ ਨੇ ਆਪਣੇ ਇਕਲੌਤੇ ਪੁੱਤਰ ਨੂੰ ਸੰਸਾਰ ਵਿੱਚ ਭੇਜਿਆ ਤਾਂ ਕਿ ਅਸੀਂ ਉਹ ਦੇ ਰਾਹੀਂ ਜੀਵਨ ਪ੍ਰਾਪਤ ਕਰੀਏ।
10ਪਿਆਰ ਇਸ ਗੱਲ ਵਿੱਚ ਹੈ, ਨਾ ਇਹ ਕਿ ਅਸੀਂ ਪਰਮੇਸ਼ੁਰ ਨਾਲ ਪਿਆਰ ਕੀਤਾ ਸਗੋਂ ਇਹ ਕਿ ਉਹ ਨੇ ਸਾਨੂੰ ਪਿਆਰ ਕੀਤਾ ਅਤੇ ਆਪਣੇ ਪੁੱਤਰ ਨੂੰ ਭੇਜਿਆ ਤਾਂ ਕਿ ਉਹ ਸਾਡੇ ਪਾਪਾਂ ਦਾ ਪ੍ਰਾਸਚਿੱਤ ਹੋਵੇ।
11ਹੇ ਪਿਆਰਿਓ, ਜਦੋਂ ਪਰਮੇਸ਼ੁਰ ਨੇ ਸਾਨੂੰ ਇਸ ਪ੍ਰਕਾਰ ਪਿਆਰ ਕੀਤਾ ਤਾਂ ਸਾਨੂੰ ਚਾਹੀਦਾ ਹੈ ਜੋ ਅਸੀਂ ਵੀ ਇੱਕ ਦੂਜੇ ਨਾਲ ਪਿਆਰ ਕਰੀਏ।
ਅੰਗਰੇਜ਼ੀ ਵਿੱਚ
ਹਵਾਲੇ
ਪਾਠਕ ਇਸ ਨਾਲ ਸਭ ਤੋਂ ਵੱਧ ਜੋੜਦੇ ਹਨ ਉਹ ਹਿੱਸੇ।
ਅਤੇ ਅਸੀਂ ਪਰਮੇਸ਼ੁਰ ਦੇ ਉਸ ਪਿਆਰ ਨੂੰ ਜੋ ਉਸ ਨੇ ਕੀਤਾ ਹੈ, ਜਾਣਿਆ ਅਤੇ ਉਹ ਦੇ ਉੱਤੇ ਵਿਸ਼ਵਾਸ ਕੀਤਾ ਹੈ। ਪਰਮੇਸ਼ੁਰ ਪਿਆਰ ਹੈ ਅਤੇ ਜਿਹੜਾ ਪਿਆਰ ਵਿੱਚ ਰਹਿੰਦਾ ਹੈ ਉਹ ਪਰਮੇਸ਼ੁਰ ਵਿੱਚ ਰਹਿੰਦਾ ਹੈ ਅਤੇ ਪਰਮੇਸ਼ੁਰ ਉਸ ਵਿੱਚ ਰਹਿੰਦਾ ਹੈ।ਪਰ ਤੂੰ, ਹੇ ਪ੍ਰਭੂ, ਦਿਆਲੂ ਅਤੇ ਕਿਰਪਾਲੂ ਪਰਮੇਸ਼ੁਰ ਹੈਂ, ਤੂੰ ਗੁੱਸੇ ਵਿੱਚ ਧੀਰਜੀ ਅਤੇ ਦਯਾ ਤੇ ਵਫ਼ਾਦਾਰੀ ਨਾਲ ਭਰਪੂਰ ਹੈਂ।ਮੁਕਦੀ ਗੱਲ ਹੇ ਭਰਾਵੋ, ਖੁਸ਼ ਰਹੋ, ਸਿੱਧ ਹੋਵੋ, ਸ਼ਾਂਤ ਰਹੋ, ਇੱਕ ਮਨ ਹੋਵੋ, ਇਕੱਠੇ ਰਹੋ ਅਤੇ ਪਰਮੇਸ਼ੁਰ ਜੋ ਪਿਆਰ ਅਤੇ ਸ਼ਾਂਤੀ ਦਾ ਦਾਤਾ ਹੈ ਤੁਹਾਡੇ ਨਾਲ-ਨਾਲ ਹੋਵੇਗਾ।ਹੇ ਪ੍ਰਭੂ, ਤੂੰ ਭਲਾ ਤੇ ਦਯਾਲੂ ਹੈਂ, ਅਤੇ ਆਪਣੇ ਸਾਰੇ ਪੁਕਾਰਨ ਵਾਲਿਆਂ ਲਈ ਅੱਤ ਕਿਰਪਾਲੂ ਹੈਂ।ਪਰੰਤੂ ਪਰਮੇਸ਼ੁਰ ਨੇ ਜਿਹੜਾ ਦਯਾ ਦਾ ਧਨੀ ਹੈ ਆਪਣੇ ਉਸ ਵੱਡੇ ਪਿਆਰ ਕਰਕੇ ਜਿਸ ਤੋਂ ਉਹ ਨੇ ਸਾਡੇ ਨਾਲ ਪਿਆਰ ਕੀਤਾ!ਅਤੇ ਯਹੋਵਾਹ ਨੇ ਉਸ ਦੇ ਅੱਗੋਂ ਲੰਘ ਕੇ ਇਸ ਤਰ੍ਹਾਂ ਪਰਚਾਰ ਕੀਤਾ, ਯਹੋਵਾਹ, ਯਹੋਵਾਹ ਦਿਆਲੂ ਅਤੇ ਕਿਰਪਾਲੂ ਪਰਮੇਸ਼ੁਰ ਹੈ ਕ੍ਰੋਧ ਵਿੱਚ ਧੀਰਜੀ ਅਤੇ ਭਲਿਆਈ ਅਤੇ ਸਚਿਆਈ ਨਾਲ ਭਰਪੂਰ ਹੈ ਅਤੇ ਹਜ਼ਾਰਾਂ ਲਈ ਭਲਿਆਈ ਰੱਖਣ ਵਾਲਾ ਹੈ ਅਤੇ ਕੁਧਰਮ ਅਪਰਾਧ ਅਤੇ ਪਾਪ ਦਾ ਬਖ਼ਸ਼ਣਹਾਰ ਅਤੇ ਕੁਧਰਮੀ ਨੂੰ ਇਸੇ ਤਰ੍ਹਾਂ ਨਹੀਂ ਛੱਡਦਾ ਪਰ ਪਿਤਾਵਾਂ ਦਾ ਕੁਧਰਮ ਉਨ੍ਹਾਂ ਦੇ ਪੁੱਤਰਾਂ ਉੱਤੇ ਅਤੇ ਪੁੱਤਰਾਂ ਦੇ ਪੁੱਤਰਾਂ ਉੱਤੇ ਤੀਜੀ ਚੌਥੀ ਪੀੜ੍ਹੀ ਤੱਕ ਬਦਲਾ ਲੈਣ ਹਾਰ ਹੈ।ਅਤੇ ਉਹ ਸਮਾਚਾਰ ਜਿਹੜਾ ਅਸੀਂ ਉਹ ਦੇ ਕੋਲੋਂ ਸੁਣਿਆ ਹੈ ਅਤੇ ਤੁਹਾਨੂੰ ਵੀ ਸੁਣਾਉਂਦੇ ਹਾਂ ਸੋ ਇਹ ਹੈ ਜੋ ਪਰਮੇਸ਼ੁਰ ਚਾਨਣ ਹੈ ਅਤੇ ਹਨ੍ਹੇਰਾ ਉਹ ਦੇ ਵਿੱਚ ਬਿਲਕੁਲ ਨਹੀਂ।ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ