Bible Explorer ਐਪ ਲਓ

ਮੁੱਖ ਪੰਨਾ › ਪ੍ਰਸਿੱਧ ਬਾਈਬਲ ਆਇਤਾਂ › 1 ਪਤਰਸ 2:16

ਬਾਈਬਲ ਦੀ ਆਇਤ · IRV

1 ਪਤਰਸ 2:16

ਤੁਸੀਂ ਆਜ਼ਾਦ ਹੋ ਕੇ ਆਪਣੀ ਆਜ਼ਾਦੀ ਨੂੰ ਬੁਰਾਈ ਦਾ ਪਰਦਾ ਨਾ ਬਣਾਓ, ਸਗੋਂ ਆਪਣੇ ਆਪ ਨੂੰ ਪਰਮੇਸ਼ੁਰ ਦੇ ਗੁਲਾਮ ਸਮਝੋ।

ਪੂਰਾ ਅਧਿਆਇ ਪੜ੍ਹੋ: 1 ਪਤਰਸ 2

ਪ੍ਰਸੰਗ ਵਿੱਚ

13ਤੁਸੀਂ ਪ੍ਰਭੂ ਦੇ ਨਮਿੱਤ ਮਨੁੱਖ ਦੇ ਹਰੇਕ ਪ੍ਰਬੰਧ ਦੇ ਅਧੀਨ ਹੋਵੋ, ਭਾਵੇਂ ਪਾਤਸ਼ਾਹ ਦੇ ਕਿਉਂਕਿ ਉਹ ਸਭ ਤੋਂ ਵੱਡਾ ਹੈ

14ਭਾਵੇਂ ਹਾਕਮਾਂ ਦੇ ਕਿਉਂਕਿ ਉਹ ਉਸ ਦੇ ਭੇਜੇ ਹੋਏ ਹਨ ਤਾਂ ਕਿ ਬੁਰੇ ਕੰਮ ਕਰਨ ਵਾਲਿਆਂ ਨੂੰ ਸਜ਼ਾ ਦੇਣ ਅਤੇ ਚੰਗੇ ਕੰਮ ਕਰਨ ਵਾਲਿਆਂ ਦੀ ਸ਼ੋਭਾ ਕਰਨ।

15ਕਿਉਂਕਿ ਪਰਮੇਸ਼ੁਰ ਦੀ ਮਰਜ਼ੀ ਹੈ ਕਿ ਤੁਸੀਂ ਚੰਗੇ ਕੰਮ ਕਰਕੇ ਮੂਰਖ ਲੋਕਾਂ ਦੀ ਅਗਿਆਨਤਾ ਦਾ ਮੂੰਹ ਬੰਦ ਕਰ ਦਿਓ।

16ਤੁਸੀਂ ਆਜ਼ਾਦ ਹੋ ਕੇ ਆਪਣੀ ਆਜ਼ਾਦੀ ਨੂੰ ਬੁਰਾਈ ਦਾ ਪਰਦਾ ਨਾ ਬਣਾਓ, ਸਗੋਂ ਆਪਣੇ ਆਪ ਨੂੰ ਪਰਮੇਸ਼ੁਰ ਦੇ ਗੁਲਾਮ ਸਮਝੋ।

17ਸਭਨਾਂ ਦਾ ਆਦਰ ਕਰੋ, ਭਾਈਆਂ ਨਾਲ ਪਿਆਰ ਰੱਖੋ, ਪਰਮੇਸ਼ੁਰ ਦਾ ਡਰ ਰੱਖੋ ਅਤੇ ਪਾਤਸ਼ਾਹ ਦਾ ਆਦਰ ਕਰੋ।

18ਹੇ ਨੌਕਰੋ, ਪੂਰੇ ਅਦਬ ਨਾਲ ਆਪਣੇ ਮਾਲਕਾਂ ਦੇ ਅਧੀਨ ਰਹੋ, ਕੇਵਲ ਭਲਿਆਂ ਅਤੇ ਅਸੀਲਾਂ ਦੇ ਹੀ ਨਹੀਂ ਸਗੋਂ ਸਖ਼ਤ ਸੁਭਾਅ ਵਾਲਿਆਂ ਦੇ ਵੀ।

19ਕਿਉਂਕਿ ਜੇ ਕੋਈ ਪਰਮੇਸ਼ੁਰ ਦੇ ਲਈ ਬੇਇਨਸਾਫ਼ੀ ਝੱਲ ਕੇ ਦੁੱਖ ਸਹਿ ਲਵੇ, ਤਾਂ ਇਹ ਪ੍ਰਵਾਨ ਹੈ।

1 ਪਤਰਸ 2

ਅੰਗਰੇਜ਼ੀ ਵਿੱਚ

Berean Standard Bible1 Peter 2:16Live in freedom, but do not use your freedom as a cover-up for evil; live as servants of God.

ਹਵਾਲੇ

ਪਾਠਕ ਇਸ ਨਾਲ ਸਭ ਤੋਂ ਵੱਧ ਜੋੜਦੇ ਹਨ ਉਹ ਹਿੱਸੇ।

ਗਲਾ 5:13ਹੇ ਭਰਾਵੋ, ਤੁਸੀਂ ਤਾਂ ਅਜ਼ਾਦੀ ਲਈ ਸੱਦੇ ਗਏ ਹੋ ਪਰ ਆਪਣੀ ਅਜ਼ਾਦੀ ਨੂੰ ਸਰੀਰ ਲਈ ਮੌਕਾ ਜਾਣ ਕੇ ਨਾ ਵਰਤੋ ਸਗੋਂ ਪਿਆਰ ਦੇ ਰਾਹੀਂ ਇੱਕ ਦੂਜੇ ਦੀ ਸੇਵਾ ਕਰੋ।
ਰੋਮ 6:22ਪਰ ਹੁਣ ਤੁਸੀਂ ਪਾਪ ਤੋਂ ਛੁੱਟ ਕੇ ਅਤੇ ਪਰਮੇਸ਼ੁਰ ਦੇ ਦਾਸ ਬਣ ਕੇ ਪਵਿੱਤਰਤਾਈ ਦੇ ਲਈ ਆਪਣਾ ਫਲ ਅਤੇ ਅੰਤ ਵਿੱਚ ਸਦੀਪਕ ਜੀਵਨ ਪਾਉਂਦੇ ਹੋ।
1 ਕੁਰਿੰਥੀ 7:22ਕਿਉਂਕਿ ਜਿਹੜਾ ਗੁਲਾਮ ਹੋ ਕੇ ਪ੍ਰਭੂ ਵਿੱਚ ਸੱਦਿਆ ਗਿਆ, ਉਹ ਪ੍ਰਭੂ ਦਾ ਅਜ਼ਾਦ ਕੀਤਾ ਹੋਇਆ ਹੈ। ਇਸੇ ਤਰ੍ਹਾਂ ਜਿਹੜਾ ਅਜ਼ਾਦ ਹੋ ਕੇ ਸੱਦਿਆ ਗਿਆ ਉਹ ਮਸੀਹ ਦਾ ਗੁਲਾਮ ਹੈ।
ਰੋਮ 6:18ਅਤੇ ਪਾਪ ਤੋਂ ਛੁੱਟ ਕੇ ਤੁਸੀਂ ਧਾਰਮਿਕਤਾ ਦੇ ਦਾਸ ਬਣ ਗਏ।

ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ