ਮੁੱਖ ਪੰਨਾ › ਪ੍ਰਸਿੱਧ ਬਾਈਬਲ ਆਇਤਾਂ › 1 ਪਤਰਸ 3:15
ਬਾਈਬਲ ਦੀ ਆਇਤ · IRV
1 ਪਤਰਸ 3:15
ਸਗੋਂ ਮਸੀਹ ਨੂੰ ਪ੍ਰਭੂ ਕਰਕੇ ਆਪਣੇ ਦਿਲ ਵਿੱਚ ਪਵਿੱਤਰ ਮੰਨੋ ਅਤੇ ਜਿਹੜੀ ਤੁਹਾਨੂੰ ਆਸ ਹੈ ਤੁਸੀਂ ਹਰੇਕ ਨੂੰ ਜੋ ਤੁਹਾਡੇ ਕੋਲੋਂ ਉਸਦਾ ਕਾਰਨ ਪੁੱਛੇ ਉੱਤਰ ਦੇਣ ਨੂੰ ਸਦਾ ਤਿਆਰ ਰਹੋ, ਪਰ ਨਰਮਾਈ ਅਤੇ ਡਰ ਨਾਲ
ਪ੍ਰਸੰਗ ਵਿੱਚ
12ਕਿਉਂ ਜੋ ਪ੍ਰਭੂ ਦੀਆਂ ਅੱਖੀਆਂ ਧਰਮੀਆਂ ਉੱਤੇ, ਤੇ ਉਹ ਦੇ ਕੰਨ ਉਹਨਾਂ ਦੀ ਦੁਹਾਈ ਵੱਲ ਹਨ, ਪ੍ਰਭੂ ਦਾ ਮੂੰਹ ਬੁਰੇ ਕੰਮ ਕਰਨ ਵਾਲਿਆਂ ਦੇ ਵਿਰੁੱਧ ਹੈ।
13ਜੇ ਤੁਸੀਂ ਭਲਿਆਈ ਕਰਨ ਵਿੱਚ ਚੁਸਤ ਹੋਵੋ ਤਾਂ ਉਹ ਕਿਹੜਾ ਹੈ ਜਿਹੜਾ ਤੁਹਾਡੇ ਨਾਲ ਬੁਰਿਆਈ ਕਰੇਗਾ?
14ਪਰ ਜੇ ਤੁਹਾਨੂੰ ਧਰਮ ਦੇ ਕਾਰਨ ਦੁੱਖ ਮਿਲੇ ਤਾਂ ਵੀ ਤੁਸੀਂ ਧੰਨ ਹੋ, ਉਹਨਾਂ ਦੇ ਡਰਾਉਣ ਤੋਂ ਨਾ ਡਰੋ ਅਤੇ ਨਾ ਘਬਰਾਓ
15ਸਗੋਂ ਮਸੀਹ ਨੂੰ ਪ੍ਰਭੂ ਕਰਕੇ ਆਪਣੇ ਦਿਲ ਵਿੱਚ ਪਵਿੱਤਰ ਮੰਨੋ ਅਤੇ ਜਿਹੜੀ ਤੁਹਾਨੂੰ ਆਸ ਹੈ ਤੁਸੀਂ ਹਰੇਕ ਨੂੰ ਜੋ ਤੁਹਾਡੇ ਕੋਲੋਂ ਉਸਦਾ ਕਾਰਨ ਪੁੱਛੇ ਉੱਤਰ ਦੇਣ ਨੂੰ ਸਦਾ ਤਿਆਰ ਰਹੋ, ਪਰ ਨਰਮਾਈ ਅਤੇ ਡਰ ਨਾਲ
16ਅਤੇ ਵਿਵੇਕ ਨੂੰ ਸ਼ੁੱਧ ਰੱਖੋ ਤਾਂ ਜੋ ਉਹ ਜਿਹੜੇ ਤੁਹਾਡੀ ਸ਼ੁਭ ਚਾਲ ਨੂੰ ਜੋ ਮਸੀਹ ਵਿੱਚ ਹੈ ਬੁਰਾ ਆਖਦੇ ਹਨ, ਸੋ ਜਿਸ ਗੱਲ ਵਿੱਚ ਉਹ ਤੁਹਾਡੇ ਵਿਰੁੱਧ ਬੋਲਦੇ ਹਨ, ਉਹ ਸ਼ਰਮਿੰਦੇ ਹੋ ਜਾਣ
17ਕਿਉਂਕਿ ਜੇ ਪਰਮੇਸ਼ੁਰ ਦੀ ਮਰਜ਼ੀ ਇਸ ਤਰ੍ਹਾਂ ਹੋਵੇ ਤਾਂ ਚੰਗੇ ਕੰਮਾਂ ਕਰਕੇ ਦੁੱਖ ਸਹਿਣਾ ਇਸ ਨਾਲੋਂ ਚੰਗਾ ਹੈ ਜੋ ਤੁਸੀਂ ਬੁਰੇ ਕੰਮ ਕਰਕੇ ਦੁੱਖ ਝੱਲੋ
18ਕਿਉਂ ਜੋ ਮਸੀਹ ਨੇ ਵੀ ਇੱਕ ਵਾਰ ਪਾਪਾਂ ਦੇ ਕਾਰਨ ਦੁੱਖ ਝੱਲਿਆ ਅਰਥਾਤ ਧਰਮੀ ਨੇ ਕੁਧਰਮੀਆਂ ਦੇ ਲਈ ਤਾਂ ਕਿ ਉਹ ਸਾਨੂੰ ਪਰਮੇਸ਼ੁਰ ਦੇ ਕੋਲ ਲੈ ਜਾਵੇ ਉਹ ਤਾਂ ਸਰੀਰ ਕਰਕੇ ਮਾਰਿਆ ਗਿਆ ਪਰ ਆਤਮਾ ਕਰਕੇ ਜਿਉਂਦਾ ਕੀਤਾ ਗਿਆ
ਅੰਗਰੇਜ਼ੀ ਵਿੱਚ
But in your hearts sanctify Christ as Lord. Always be prepared to give a defense to everyone who asks you the reason for the hope that is in you. But respond with gentleness and respect,ਪੁਰਾਣੇ ਨੇਮ ਤੋਂ ਹਵਾਲਾ
ਕਿ ਉਹ ਸਭ ਕੁਝ ਜਿਸ ਨੂੰ ਇਹ ਪਰਜਾ ਸਾਜਿਸ਼ ਆਖੇ, ਤੁਸੀਂ ਉਸ ਨੂੰ ਸਾਜਿਸ਼ ਨਾ ਆਖਣਾ ਅਤੇ ਜਿਸ ਗੱਲ ਤੋਂ ਉਹ ਭੈਅ ਖਾਂਦੀ ਹੈ, ਤੁਸੀਂ ਉਸ ਤੋਂ ਭੈਅ ਨਾ ਖਾਇਓ, ਨਾ ਹੀ ਕੰਬੋ। ਸੈਨਾਂ ਦੇ ਯਹੋਵਾਹ ਨੂੰ ਹੀ ਪਵਿੱਤਰ ਮੰਨੋ ਅਤੇ ਉਸੇ ਤੋਂ ਡਰੋ ਅਤੇ ਉਸੇ ਦੇ ਸਾਹਮਣੇ ਕੰਬੋ।ਹਵਾਲੇ
ਪਾਠਕ ਇਸ ਨਾਲ ਸਭ ਤੋਂ ਵੱਧ ਜੋੜਦੇ ਹਨ ਉਹ ਹਿੱਸੇ।
ਤੁਹਾਡੀ ਗੱਲਬਾਤ ਹਮੇਸ਼ਾਂ ਕਿਰਪਾ ਵਾਲੀ ਅਤੇ ਸਲੂਣੀ ਹੋਵੇ ਤਾਂ ਜੋ ਤੁਸੀਂ ਜਾਣੋ ਕਿ ਹਰੇਕ ਨੂੰ ਕਿਵੇਂ ਉੱਤਰ ਦੇਣਾ ਚਾਹੀਦਾ ਹੈ।ਅਤੇ ਜਿਹੜੇ ਵਿਰੋਧ ਕਰਦੇ ਹਨ ਉਹਨਾਂ ਨੂੰ ਨਰਮਾਈ ਨਾਲ ਤਾੜਨਾ ਕਰੇ ਭਈ ਕੀ ਜਾਣੀਏ ਜੋ ਪਰਮੇਸ਼ੁਰ ਉਹਨਾਂ ਨੂੰ ਤੋਬਾ ਕਰਨੀ ਬਖ਼ਸ਼ੇ ਕਿ ਉਹ ਸੱਚ ਦੇ ਗਿਆਨ ਨੂੰ ਪ੍ਰਾਪਤ ਕਰਨ। ਸੁਚੇਤ ਹੋ ਕੇ ਸ਼ੈਤਾਨ ਦੀ ਫ਼ਾਹੀ ਵਿੱਚੋਂ ਬਚ ਨਿੱਕਲਣ, ਜਿਹਨੇ ਉਹਨਾਂ ਨੂੰ ਆਪਣੀ ਇੱਛਾ ਪੂਰੀ ਕਰਨ ਦੇ ਲਈ ਬੰਧੀ ਬਣਾਇਆ ਹੈ।ਇਸ ਲਈ ਆਪਣੇ ਮਨ ਵਿੱਚ ਠਾਣ ਲਵੋ ਜੋ ਅਸੀਂ ਉੱਤਰ ਦੇਣ ਲਈ ਪਹਿਲਾਂ ਤੋਂ ਚਿੰਤਾ ਨਾ ਕਰਾਂਗੇ। ਕਿਉਂ ਜੋ ਮੈਂ ਤੁਹਾਨੂੰ ਇਹੋ ਜਿਹੇ ਬੋਲ ਅਤੇ ਬੁੱਧ ਦਿਆਂਗਾ ਜਿਸ ਦਾ ਤੁਹਾਡੇ ਸਾਰੇ ਵਿਰੋਧੀ ਸਾਹਮਣਾ ਜਾ ਵਿਰੋਧ ਨਾ ਕਰ ਸਕਣਗੇ।ਜਿਸ ਵੇਲੇ ਉਹ ਤੁਹਾਡੀ ਪਵਿੱਤਰ ਚਾਲ ਢਾਲ਼ ਨੂੰ ਜੋ ਅਦਬ ਦੇ ਨਾਲ ਹੋਵੇ ਦੇਖ ਲੈਣ।ਅਤੇ ਤੁਸੀਂ ਮੇਰੇ ਕਾਰਨ ਹਾਕਮਾਂ ਅਤੇ ਰਾਜਿਆਂ ਦੇ ਅੱਗੇ ਪੇਸ਼ ਕੀਤੇ ਜਾਓਗੇ ਜੋ ਉਨ੍ਹਾਂ ਲਈ ਅਤੇ ਪਰਾਈਆਂ ਕੌਮਾਂ ਲਈ ਗਵਾਹੀ ਹੋਵੇ। ਪਰ ਜਦੋਂ ਉਹ ਤੁਹਾਨੂੰ ਫੜਵਾਉਣ ਤਾਂ ਚਿੰਤਾ ਨਾ ਕਰੋ, ਕਿ ਅਸੀਂ ਕਿਵੇਂ ਜਾਂ ਕੀ ਬੋਲੀਏ, ਕਿਉਂਕਿ ਜਿਹੜੀ ਗੱਲ ਤੁਸੀਂ ਬੋਲਣੀ ਹੈ ਉਹ ਤੁਹਾਨੂੰ ਉਸੇ ਵੇਲੇ ਬਖ਼ਸ਼ੀ ਜਾਵੇਗੀ। ਬੋਲਣ ਵਾਲੇ ਤੁਸੀਂ ਨਹੀਂ, ਪਰ ਤੁਹਾਡੇ ਪਿਤਾ ਦਾ ਆਤਮਾ ਜਿਹੜਾ ਤੁਹਾਡੇ ਵਿੱਚ ਬੋਲਦਾ ਹੈ।ਇਸ ਕਾਰਨ ਅਸੀਂ ਮਸੀਹ ਦੀ ਸਿੱਖਿਆ ਦੀਆਂ ਪੁਰਾਣੀਆਂ ਗੱਲਾਂ ਨੂੰ ਛੱਡ ਕੇ ਸਿਆਣਪੁਣੇ ਦੀ ਵੱਲ ਅੱਗੇ ਵਧਦੇ ਜਾਈਏ ਅਤੇ ਮੁਰਦਿਆਂ ਕੰਮਾਂ ਤੋਂ ਤੋਬਾ ਕਰਨ ਦੀ ਨੀਂਹ ਮੁੜ ਕੇ ਨਾ ਰੱਖੀਏ, ਨਾਲੇ ਪਰਮੇਸ਼ੁਰ ਉੱਤੇ ਵਿਸ਼ਵਾਸ ਕਰਨ ਦੀ,ਮੈਂ ਪਾਤਸ਼ਾਹਾਂ ਦੇ ਸਨਮੁਖ ਤੇਰੀਆਂ ਸਾਖੀਆਂ ਦਾ ਚਰਚਾ ਕਰਾਂਗਾ, ਅਤੇ ਲੱਜਿਆਵਾਨ ਨਾ ਹੋਵਾਂਗਾ।ਉਸ ਸਦੀਪਕ ਜੀਵਨ ਦੀ ਆਸ ਉੱਤੇ ਜਿਸ ਦਾ ਪਰਮੇਸ਼ੁਰ ਨੇ ਪੁਰਾਣੇ ਸਮਿਆਂ ਤੋਂ ਵਾਇਦਾ ਕੀਤਾ ਸੀ, ਉਹ ਕਦੇ ਝੂਠ ਨਹੀਂ ਬੋਲ ਸਕਦਾ।ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ