Bible Explorer ਐਪ ਲਓ

ਮੁੱਖ ਪੰਨਾ › ਪ੍ਰਸਿੱਧ ਬਾਈਬਲ ਆਇਤਾਂ › 1 ਪਤਰਸ 3:3–4

ਬਾਈਬਲ ਦੀ ਆਇਤ · IRV

1 ਪਤਰਸ 3:3–4

3ਅਤੇ ਤੁਹਾਡਾ ਸ਼ਿੰਗਾਰ ਸਿਰ ਦੇ ਵਾਲ਼ ਗੁੰਦਣ ਅਤੇ ਸੋਨੇ ਦੇ ਗਹਿਣੇ ਪਾਉਣ ਅਤੇ ਬਸਤਰ ਪਹਿਨਣ ਦੇ ਨਾਲ ਦਿਖਾਵਟੀ ਨਾ ਹੋਵੇ

4ਪਰ ਉਹ ਮਨ ਦੀ ਗੁਪਤ ਇਨਸਾਨੀਅਤ ਹੋਵੇ ਜਿਹੜੀ ਉਸ ਅਵਿਨਾਸ਼ੀ ਸ਼ਿੰਗਾਰ ਨਾਲ ਹੈ ਅਰਥਾਤ ਕੋਮਲ ਅਤੇ ਗੰਭੀਰ ਆਤਮਾ ਨਾਲ ਕਿਉਂ ਜੋ ਇਹ ਪਰਮੇਸ਼ੁਰ ਦੀ ਨਜ਼ਰ ਵਿੱਚ ਵੱਡੇ ਮੁੱਲ ਦੀ ਹੈ

ਪੂਰਾ ਅਧਿਆਇ ਪੜ੍ਹੋ: 1 ਪਤਰਸ 3

ਪ੍ਰਸੰਗ ਵਿੱਚ

1ਇਸੇ ਪ੍ਰਕਾਰ ਹੇ ਪਤਨੀਓ, ਆਪਣੇ ਪਤੀਆਂ ਦੇ ਅਧੀਨ ਹੋਵੋ, ਕਿ ਜੇ ਕੋਈ ਬਚਨ ਨਾ ਵੀ ਮੰਨਦੇ ਹੋਣ ਤਾਂ ਉਹ ਬਚਨ ਤੋਂ ਬਿਨ੍ਹਾਂ ਆਪਣੀਆਂ ਪਤਨੀਆਂ ਦੀ ਚਾਲ ਢਾਲ਼ ਦੇ ਕਾਰਨ ਖਿੱਚੇ ਜਾਣ

2ਜਿਸ ਵੇਲੇ ਉਹ ਤੁਹਾਡੀ ਪਵਿੱਤਰ ਚਾਲ ਢਾਲ਼ ਨੂੰ ਜੋ ਅਦਬ ਦੇ ਨਾਲ ਹੋਵੇ ਦੇਖ ਲੈਣ।

3ਅਤੇ ਤੁਹਾਡਾ ਸ਼ਿੰਗਾਰ ਸਿਰ ਦੇ ਵਾਲ਼ ਗੁੰਦਣ ਅਤੇ ਸੋਨੇ ਦੇ ਗਹਿਣੇ ਪਾਉਣ ਅਤੇ ਬਸਤਰ ਪਹਿਨਣ ਦੇ ਨਾਲ ਦਿਖਾਵਟੀ ਨਾ ਹੋਵੇ

4ਪਰ ਉਹ ਮਨ ਦੀ ਗੁਪਤ ਇਨਸਾਨੀਅਤ ਹੋਵੇ ਜਿਹੜੀ ਉਸ ਅਵਿਨਾਸ਼ੀ ਸ਼ਿੰਗਾਰ ਨਾਲ ਹੈ ਅਰਥਾਤ ਕੋਮਲ ਅਤੇ ਗੰਭੀਰ ਆਤਮਾ ਨਾਲ ਕਿਉਂ ਜੋ ਇਹ ਪਰਮੇਸ਼ੁਰ ਦੀ ਨਜ਼ਰ ਵਿੱਚ ਵੱਡੇ ਮੁੱਲ ਦੀ ਹੈ

5ਕਿਉਂ ਜੋ ਇਸੇ ਤਰ੍ਹਾਂ ਪਹਿਲੇ ਸਮਿਆਂ ਵਿੱਚ ਪਵਿੱਤਰ ਔਰਤਾਂ ਜਿਹੜੀਆਂ ਪਰਮੇਸ਼ੁਰ ਉੱਤੇ ਆਸ ਰੱਖਦੀਆਂ ਸਨ ਆਪਣਿਆਂ ਪਤੀਆਂ ਦੇ ਅਧੀਨ ਹੋ ਕੇ ਆਪਣੇ ਆਪ ਨੂੰ ਸ਼ਿੰਗਾਰ ਦੀਆਂ ਸਨ

6ਜਿਵੇਂ ਸਾਰਾਹ ਅਬਰਾਹਾਮ ਨੂੰ ਸਵਾਮੀ ਕਹਿ ਕੇ ਉਸ ਦੇ ਅਧੀਨ ਰਹੀ, ਜਿਸ ਦੀਆਂ ਤੁਸੀਂ ਬੱਚੀਆਂ ਹੋ ਜੇਕਰ ਚੰਗਾ ਕੰਮ ਕਰਦੀਆਂ ਅਤੇ ਕਿਸੇ ਵੀ ਚੀਜ਼ ਤੋਂ ਨਹੀਂ ਡਰਦੀਆਂ ਹੋ

7ਇਸ ਤਰ੍ਹਾਂ ਹੇ ਪਤੀਓ, ਬੁੱਧ ਦੇ ਅਨੁਸਾਰ ਆਪਣੀਆਂ ਪਤਨੀਆਂ ਨਾਲ ਰਹੋ ਅਤੇ ਔਰਤ ਨੂੰ ਆਪਣੇ ਨਾਲੋਂ ਕੋਮਲ ਸਰੀਰ ਜਾਣ ਕੇ ਉਹਨਾਂ ਦਾ ਆਦਰ ਕਰੋ ਅਤੇ ਇਹ ਵੀ ਕਿ ਤੁਸੀਂ ਦੋਵੇ ਜੀਵਨ ਦੀ ਦਾਤ ਦੇ ਸਾਂਝੇ ਅਧਿਕਾਰੀ, ਤਾਂ ਜੋ ਤੁਹਾਡੀਆਂ ਪ੍ਰਾਰਥਨਾਵਾਂ ਰੁਕ ਨਾ ਜਾਣ।

1 ਪਤਰਸ 3

ਅੰਗਰੇਜ਼ੀ ਵਿੱਚ

Berean Standard Bible1 Peter 3:3–4Your beauty should not come from outward adornment, such as braided hair or gold jewelry or fine clothes, but from the inner disposition of your heart, the unfading beauty of a gentle and quiet spirit, which is precious in God’s sight.

ਹਵਾਲੇ

ਪਾਠਕ ਇਸ ਨਾਲ ਸਭ ਤੋਂ ਵੱਧ ਜੋੜਦੇ ਹਨ ਉਹ ਹਿੱਸੇ।

ਕੁਲੁੱ 3:12ਸੋ ਤੁਸੀਂ ਪਰਮੇਸ਼ੁਰ ਦੇ ਚੁਣਿਆਂ ਹੋਇਆਂ ਵਾਂਗੂੰ ਜਿਹੜੇ ਪਵਿੱਤਰ ਅਤੇ ਪਿਆਰੇ ਹਨ ਰਹਿਮ ਦਿਲ, ਦਿਆਲਗੀ, ਅਧੀਨਗੀ, ਨਰਮਾਈ ਅਤੇ ਸੰਜਮ ਨੂੰ ਪਹਿਨ ਲਓ।
1 ਤਿਮ 2:9–10ਇਸੇ ਤਰ੍ਹਾਂ ਚਾਹੁੰਦਾ ਹਾਂ ਕਿ ਇਸਤ੍ਰੀਆਂ ਲਾਜ ਅਤੇ ਸੰਜਮ ਸਹਿਤ ਆਪਣੇ ਆਪ ਨੂੰ ਸੁਹਾਉਣੀ ਪੁਸ਼ਾਕ ਨਾਲ ਸੁਆਰਨ, ਨਾ ਗੁੰਦਿਆਂ ਹੋਇਆਂ ਵਾਲਾਂ ਅਤੇ ਸੋਨੇ ਜਾਂ ਮੋਤੀਆਂ ਜਾਂ ਮਹਿੰਗੇ ਮੁੱਲ ਦੇ ਬਸਤ੍ਰਾਂ ਨਾਲ। ਸਗੋਂ ਭਲੇ ਕੰਮਾਂ ਦੇ ਵਸੀਲੇ ਨਾਲ ਸੁਆਰਨ, ਕਿਉਂ ਜੋ ਇਹ ਉਨ੍ਹਾਂ ਇਸਤ੍ਰੀਆਂ ਨੂੰ ਫੱਬਦਾ ਹੈ ਜਿਹੜੀਆਂ ਪਰਮੇਸ਼ੁਰ ਦੀ ਭਗਤੀ ਨੂੰ ਮੰਨਦੀਆਂ ਹਨ।
1 ਸਮੂ 16:7ਪਰ ਯਹੋਵਾਹ ਨੇ ਸਮੂਏਲ ਨੂੰ ਆਖਿਆ, ਉਹ ਦੇ ਮੂੰਹ ਉੱਤੇ ਅਤੇ ਉਹ ਦੇ ਕੱਦ ਵੱਲ ਨਾ ਵੇਖ ਕਿਉਂ ਜੋ ਉਸ ਨੂੰ ਮੈਂ ਸਵੀਕਾਰ ਨਹੀਂ ਕੀਤਾ, ਯਹੋਵਾਹ ਦਾ ਵੇਖਣਾ ਮਨੁੱਖਾਂ ਵਰਗਾ ਨਹੀਂ। ਮਨੁੱਖ ਤਾਂ ਬਾਹਰਲਾ ਰੂਪ ਵੇਖਦਾ ਹੈ ਪਰ ਯਹੋਵਾਹ ਦਿਲ ਨੂੰ ਵੇਖਦਾ ਹੈ।
ਮੱਤੀ 11:29ਮੇਰਾ ਜੂਲਾ ਆਪਣੇ ਉੱਤੇ ਲੈ ਲਵੋ ਅਤੇ ਮੇਰੇ ਕੋਲੋਂ ਸਿੱਖੋ ਕਿਉਂ ਜੋ ਮੈਂ ਕੋਮਲ ਅਤੇ ਮਨ ਦਾ ਗਰੀਬ ਹਾਂ ਅਤੇ ਤੁਸੀਂ ਆਪਣੀਆਂ ਜ਼ਿੰਦਗੀਆਂ ਵਿੱਚ ਅਰਾਮ ਪਾਓਗੇ।
ਰੋਮ 2:29ਸਗੋਂ ਯਹੂਦੀ ਉਹੋ ਹੈ ਜਿਹੜਾ ਅੰਦਰੋਂ ਹੋਵੇ ਅਤੇ ਸੁੰਨਤ ਉਹੋ ਹੈ ਜਿਹੜੀ ਮਨ ਦੀ ਹੋਵੇ ਅਰਥਾਤ ਆਤਮਾ ਵਿੱਚ, ਨਾ ਲਿਖਤ ਵਿੱਚ ਜਿਸ ਦੀ ਸ਼ੋਭਾ ਮਨੁੱਖਾਂ ਵੱਲੋਂ ਨਹੀਂ ਸਗੋਂ ਪਰਮੇਸ਼ੁਰ ਵੱਲੋਂ ਹੁੰਦੀ ਹੈ।
ਤੀਤੁ 3:2ਕਿਸੇ ਦੀ ਬਦਨਾਮੀ ਨਾ ਕਰਨ, ਝਗੜਾਲੂ ਨਹੀਂ ਸਗੋਂ ਨਮਰ ਸੁਭਾਓ ਦੇ ਹੋਣ ਅਤੇ ਸਭ ਮਨੁੱਖਾਂ ਨਾਲ ਪੂਰੀ ਨਰਮਾਈ ਨਾਲ ਵਿਵਹਾਰ ਕਰਨ।
ਮੱਤੀ 23:26ਹੇ ਅੰਨ੍ਹੇ ਫ਼ਰੀਸੀਓ! ਪਹਿਲਾਂ ਕਟੋਰੇ ਅਤੇ ਥਾਲੀ ਦੇ ਅੰਦਰ ਨੂੰ ਸਾਫ਼ ਕਰੋ ਤਾਂ ਉਹ ਬਾਹਰੋਂ ਵੀ ਸਾਫ਼ ਹੋਣਗੇ।
ਰੋਮ 12:2ਅਤੇ ਇਸ ਸੰਸਾਰ ਦੇ ਰੂਪ ਵਰਗੇ ਨਾ ਬਣੋ, ਸਗੋਂ ਆਪਣੀ ਬੁੱਧ ਦੇ ਨਵੇਂ ਹੋ ਜਾਣ ਦੇ ਕਾਰਨ ਤੁਹਾਡਾ ਚਾਲ-ਚਲਣ ਵੀ ਬਦਲਦਾ ਜਾਵੇ ਤਾਂ ਜੋ ਤੁਸੀਂ ਸਮਝ ਲਵੋ ਕਿ ਪਰਮੇਸ਼ੁਰ ਦੀ ਚੰਗੀ ਅਤੇ ਮਨ ਭਾਉਂਦੀ ਅਤੇ ਪੂਰੀ ਇੱਛਾ ਕੀ ਹੈ।

ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ