ਮੁੱਖ ਪੰਨਾ › ਪ੍ਰਸਿੱਧ ਬਾਈਬਲ ਆਇਤਾਂ › 1 ਪਤਰਸ 3:7
ਬਾਈਬਲ ਦੀ ਆਇਤ · IRV
1 ਪਤਰਸ 3:7
ਇਸ ਤਰ੍ਹਾਂ ਹੇ ਪਤੀਓ, ਬੁੱਧ ਦੇ ਅਨੁਸਾਰ ਆਪਣੀਆਂ ਪਤਨੀਆਂ ਨਾਲ ਰਹੋ ਅਤੇ ਔਰਤ ਨੂੰ ਆਪਣੇ ਨਾਲੋਂ ਕੋਮਲ ਸਰੀਰ ਜਾਣ ਕੇ ਉਹਨਾਂ ਦਾ ਆਦਰ ਕਰੋ ਅਤੇ ਇਹ ਵੀ ਕਿ ਤੁਸੀਂ ਦੋਵੇ ਜੀਵਨ ਦੀ ਦਾਤ ਦੇ ਸਾਂਝੇ ਅਧਿਕਾਰੀ, ਤਾਂ ਜੋ ਤੁਹਾਡੀਆਂ ਪ੍ਰਾਰਥਨਾਵਾਂ ਰੁਕ ਨਾ ਜਾਣ।
ਪ੍ਰਸੰਗ ਵਿੱਚ
4ਪਰ ਉਹ ਮਨ ਦੀ ਗੁਪਤ ਇਨਸਾਨੀਅਤ ਹੋਵੇ ਜਿਹੜੀ ਉਸ ਅਵਿਨਾਸ਼ੀ ਸ਼ਿੰਗਾਰ ਨਾਲ ਹੈ ਅਰਥਾਤ ਕੋਮਲ ਅਤੇ ਗੰਭੀਰ ਆਤਮਾ ਨਾਲ ਕਿਉਂ ਜੋ ਇਹ ਪਰਮੇਸ਼ੁਰ ਦੀ ਨਜ਼ਰ ਵਿੱਚ ਵੱਡੇ ਮੁੱਲ ਦੀ ਹੈ
5ਕਿਉਂ ਜੋ ਇਸੇ ਤਰ੍ਹਾਂ ਪਹਿਲੇ ਸਮਿਆਂ ਵਿੱਚ ਪਵਿੱਤਰ ਔਰਤਾਂ ਜਿਹੜੀਆਂ ਪਰਮੇਸ਼ੁਰ ਉੱਤੇ ਆਸ ਰੱਖਦੀਆਂ ਸਨ ਆਪਣਿਆਂ ਪਤੀਆਂ ਦੇ ਅਧੀਨ ਹੋ ਕੇ ਆਪਣੇ ਆਪ ਨੂੰ ਸ਼ਿੰਗਾਰ ਦੀਆਂ ਸਨ
6ਜਿਵੇਂ ਸਾਰਾਹ ਅਬਰਾਹਾਮ ਨੂੰ ਸਵਾਮੀ ਕਹਿ ਕੇ ਉਸ ਦੇ ਅਧੀਨ ਰਹੀ, ਜਿਸ ਦੀਆਂ ਤੁਸੀਂ ਬੱਚੀਆਂ ਹੋ ਜੇਕਰ ਚੰਗਾ ਕੰਮ ਕਰਦੀਆਂ ਅਤੇ ਕਿਸੇ ਵੀ ਚੀਜ਼ ਤੋਂ ਨਹੀਂ ਡਰਦੀਆਂ ਹੋ
7ਇਸ ਤਰ੍ਹਾਂ ਹੇ ਪਤੀਓ, ਬੁੱਧ ਦੇ ਅਨੁਸਾਰ ਆਪਣੀਆਂ ਪਤਨੀਆਂ ਨਾਲ ਰਹੋ ਅਤੇ ਔਰਤ ਨੂੰ ਆਪਣੇ ਨਾਲੋਂ ਕੋਮਲ ਸਰੀਰ ਜਾਣ ਕੇ ਉਹਨਾਂ ਦਾ ਆਦਰ ਕਰੋ ਅਤੇ ਇਹ ਵੀ ਕਿ ਤੁਸੀਂ ਦੋਵੇ ਜੀਵਨ ਦੀ ਦਾਤ ਦੇ ਸਾਂਝੇ ਅਧਿਕਾਰੀ, ਤਾਂ ਜੋ ਤੁਹਾਡੀਆਂ ਪ੍ਰਾਰਥਨਾਵਾਂ ਰੁਕ ਨਾ ਜਾਣ।
8ਗੱਲ ਕਾਹਦੀ, ਤੁਸੀਂ ਸੱਭੇ ਇੱਕ ਮਨ ਹੋਵੋ, ਆਪੋ ਵਿੱਚ ਦਰਦੀ ਬਣੋ, ਭਰੱਪਣ ਦਾ ਪਿਆਰ ਰੱਖੋ, ਤਰਸਵਾਨ ਅਤੇ ਮਨ ਦੇ ਹਲੀਮ ਹੋਵੋ
9ਬੁਰਿਆਈ ਦੇ ਬਦਲੇ ਬੁਰਿਆਈ ਨਾ ਕਰੋ, ਅਤੇ ਗਾਲ ਦੇ ਬਦਲੇ ਗਾਲ ਨਾ ਕੱਢੋ ਸਗੋਂ ਉਹਨਾਂ ਨੂੰ ਬਰਕਤ ਦਿਓ, ਕਿਉਂ ਜੋ ਤੁਸੀਂ ਇਸੇ ਦੇ ਲਈ ਬੁਲਾਏ ਗਏ ਹੋ ਤਾਂ ਜੋ ਤੁਸੀਂ ਇਸ ਦੇ ਅਧਿਕਾਰੀ ਬਣੋ
10ਕਿਉਂਕਿ, ਜਿਹੜਾ ਜੀਵਨ ਨਾਲ ਪਿਆਰ ਰੱਖਣਾ, ਅਤੇ ਭਲੇ ਦਿਨ ਵੇਖਣੇ ਚਾਹੁੰਦਾ ਹੈ, ਉਹ ਆਪਣੀ ਜੀਭ ਨੂੰ ਬੁਰਿਆਈ ਤੋਂ, ਅਤੇ ਆਪਣੇ ਬੁੱਲ੍ਹਾਂ ਨੂੰ ਬੁਰਾ ਬੋਲਣ ਤੋਂ ਰੋਕ ਲਵੇ
ਅੰਗਰੇਜ਼ੀ ਵਿੱਚ
Husbands, in the same way, treat your wives with consideration as a delicate vessel, and with honor as fellow heirs of the gracious gift of life, so that your prayers will not be hindered.ਹਵਾਲੇ
ਪਾਠਕ ਇਸ ਨਾਲ ਸਭ ਤੋਂ ਵੱਧ ਜੋੜਦੇ ਹਨ ਉਹ ਹਿੱਸੇ।
ਹੇ ਪਤੀਓ, ਤੁਸੀਂ ਆਪਣੀਆਂ ਪਤਨੀਆਂ ਨਾਲ ਪਿਆਰ ਰੱਖੋ ਅਤੇ ਉਨ੍ਹਾਂ ਨਾਲ ਕਠੋਰ ਨਾ ਹੋਵੋ।ਤਦ ਮਨੁੱਖ ਨੇ ਆਖਿਆ ਕਿ ਇਹ ਹੁਣ ਮੇਰੀਆਂ ਹੱਡੀਆਂ ਵਿੱਚੋਂ ਹੱਡੀ ਹੈ, ਮੇਰੇ ਮਾਸ ਵਿੱਚੋਂ ਮਾਸ ਹੈ ਇਸ ਕਾਰਨ ਇਹ ਨਾਰੀ ਅਖਵਾਏਗੀ ਕਿਉਂ ਜੋ ਇਹ ਨਰ ਵਿੱਚੋਂ ਕੱਢੀ ਗਈ ਹੈ। ਇਸ ਲਈ ਆਦਮੀ ਆਪਣੇ ਮਾਤਾ-ਪਿਤਾ ਨੂੰ ਛੱਡ ਕੇ ਆਪਣੀ ਪਤਨੀ ਨਾਲ ਮਿਲਿਆ ਰਹੇਗਾ ਅਤੇ ਉਹ ਇੱਕ ਸਰੀਰ ਹੋਣਗੇ।ਹੇ ਪਤੀਓ, ਆਪਣੀਆਂ ਪਤਨੀਆਂ ਨਾਲ ਪਿਆਰ ਰੱਖੋ, ਜਿਵੇਂ ਮਸੀਹ ਨੇ ਵੀ ਕਲੀਸਿਯਾ ਨਾਲ ਪਿਆਰ ਕੀਤਾ ਅਤੇ ਆਪਣੇ ਆਪ ਨੂੰ ਉਸ ਦੇ ਲਈ ਦੇ ਦਿੱਤਾ। ਪਰਮੇਸ਼ੁਰ ਦੇ ਬਚਨ ਦੇ ਰਾਹੀਂ ਜਲ ਦੇ ਇਸ਼ਨਾਨ ਨਾਲ ਸ਼ੁੱਧ ਕਰਕੇ ਪਵਿੱਤਰ ਕਰੇ। ਅਤੇ ਉਹ ਉਸ ਨੂੰ ਆਪਣੇ ਲਈ ਇਹੋ ਜਿਹੀ ਪਰਤਾਪਵਾਨ ਕਲੀਸਿਯਾ ਤਿਆਰ ਕਰੇ ਜਿਹ ਦੇ ਵਿੱਚ ਕਲੰਕ ਜਾਂ ਬੱਜ ਜਾਂ ਕੋਈ ਹੋਰ ਅਜਿਹਾ ਔਗੁਣ ਨਾ ਹੋਵੇ ਸਗੋਂ ਉਹ ਪਵਿੱਤਰ ਅਤੇ ਨਿਰਮਲ ਹੋਵੇ। ਇਸੇ ਤਰ੍ਹਾਂ ਪਤੀਆਂ ਨੂੰ ਵੀ ਚਾਹੀਦਾ ਹੈ ਜੋ ਆਪਣੀਆਂ ਪਤਨੀਆਂ ਨਾਲ ਅਜਿਹਾ ਪਿਆਰ ਰੱਖਣ ਜਿਵੇਂ ਆਪਣੇ ਸਰੀਰਾਂ ਨਾਲ ਰੱਖਦੇ ਹਨ। ਜਿਹੜਾ ਆਪਣੀ ਪਤਨੀ ਨਾਲ ਪਿਆਰ ਕਰਦਾ ਹੈ ਉਹ ਆਪਣੇ ਹੀ ਨਾਲ ਪਿਆਰ ਕਰਦਾ ਹੈ।ਪਤੀ ਪਤਨੀ ਦਾ ਹੱਕ ਅਦਾ ਕਰੇ ਅਤੇ ਇਸੇ ਤਰ੍ਹਾਂ ਪਤਨੀ ਪਤੀ ਦਾ।ਪਰ ਤੁਹਾਡੇ ਵਿੱਚੋਂ ਵੀ ਹਰੇਕ ਆਪੋ-ਆਪਣੀ ਪਤਨੀ ਨਾਲ ਆਪਣੇ ਹੀ ਜਿਹਾ ਪਿਆਰ ਕਰੇ, ਅਤੇ ਪਤਨੀ ਆਪਣੇ ਪਤੀ ਦਾ ਆਦਰ ਕਰੇ।ਤੁਸੀਂ ਆਖਦੇ ਹੋ, ਕਿਉਂ? ਕਿਉਂਕਿ ਯਹੋਵਾਹ ਤੇਰੇ ਵਿੱਚ ਅਤੇ ਤੇਰੀ ਜੁਆਨੀ ਦੀ ਪਤਨੀ ਵਿੱਚ ਗਵਾਹ ਹੈ, ਕਿਉਂ ਜੋ ਤੂੰ ਉਸ ਦੇ ਨਾਲ ਵਿਸ਼ਵਾਸਘਾਤ ਕੀਤਾ, ਭਾਵੇਂ ਉਹ ਤੇਰੀ ਸਾਥਣ ਅਤੇ ਤੇਰੇ ਨੇਮ ਦੀ ਔਰਤ ਹੈ। ਕੀ ਉਸ ਨੇ ਇੱਕ ਨੂੰ ਹੀ ਨਹੀਂ ਰਚਿਆ? ਕੀ ਉਸ ਲਈ ਰੂਹ ਬਾਕੀ ਨਹੀਂ ਸੀ? ਫੇਰ ਇੱਕ ਨੂੰ ਹੀ ਕਿਉਂ? ਉਹ ਪਰਮੇਸ਼ੁਰ ਦੀ ਨਸਲ ਚਾਹੁੰਦਾ ਸੀ, ਇਸ ਲਈ ਤੁਸੀਂ ਆਪਣਿਆਂ ਆਤਮਾਵਾਂ ਵਿੱਚ ਚੌਕਸ ਰਹੋ ਅਤੇ ਤੂੰ ਆਪਣੀ ਜੁਆਨੀ ਦੀ ਪਤਨੀ ਨਾਲ ਧੋਖਾ ਨਾ ਕਰ ਕਿਉਂ ਜੋ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਆਖਦਾ ਹੈ, ਮੈਨੂੰ ਤਲਾਕਨਾਮੇ ਤੋਂ ਘਿਣ ਆਉਂਦੀ ਹੈ ਅਤੇ ਉਸ ਤੋਂ ਜੋ ਆਪਣਾ ਬਸਤਰ ਜ਼ੁਲਮ ਨਾਲ ਢੱਕ ਲੈਂਦਾ ਹੈ, ਸੈਨਾਂ ਦਾ ਯਹੋਵਾਹ ਆਖਦਾ ਹੈ। ਤੁਸੀਂ ਆਪਣਿਆਂ ਆਤਮਾਵਾਂ ਵਿੱਚ ਚੌਕਸ ਰਹੋ ਅਤੇ ਵਿਸ਼ਵਾਸਘਾਤ ਨਾ ਕਰੋ।ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ