Bible Explorer ਐਪ ਲਓ

ਮੁੱਖ ਪੰਨਾ › ਪ੍ਰਸਿੱਧ ਬਾਈਬਲ ਆਇਤਾਂ › 1 ਪਤਰਸ 4:10

ਬਾਈਬਲ ਦੀ ਆਇਤ · IRV

1 ਪਤਰਸ 4:10

ਹਰੇਕ ਨੂੰ ਜੋ-ਜੋ ਦਾਤ ਮਿਲੀ ਹੈ ਉਸ ਨਾਲ ਇੱਕ ਦੂਜੇ ਦੀ ਟਹਿਲ ਸੇਵਾ ਕਰੋ, ਜਿਵੇਂ ਪਰਮੇਸ਼ੁਰ ਦੀ ਬਹੁਰੰਗੀ ਕਿਰਪਾ ਦੇ ਮੁਖ਼ਤਿਆਰਾਂ ਨੂੰ ਉੱਚਿਤ ਹੈ

ਪੂਰਾ ਅਧਿਆਇ ਪੜ੍ਹੋ: 1 ਪਤਰਸ 4

ਪ੍ਰਸੰਗ ਵਿੱਚ

7ਪਰ ਸਭਨਾਂ ਵਸਤਾਂ ਦਾ ਅੰਤ ਨੇੜੇ ਹੈ। ਇਸ ਕਾਰਨ ਤੁਸੀਂ ਸੁਰਤ ਵਾਲੇ ਹੋਵੋ ਅਤੇ ਪ੍ਰਾਰਥਨਾ ਕਰਨ ਲਈ ਸੁਚੇਤ ਰਹੋ

8ਸਭ ਤੋਂ ਪਹਿਲਾਂ ਇਹ ਹੈ ਕਿ ਤੁਸੀਂ ਇੱਕ ਦੂਜੇ ਨਾਲ ਗੂੜ੍ਹਾ ਪਿਆਰ ਰੱਖੋ, ਕਿਉਂ ਜੋ ਪਿਆਰ ਬਹੁਤੇ ਪਾਪਾਂ ਨੂੰ ਢੱਕ ਲੈਂਦਾ ਹੈ

9ਮੱਥੇ ਵੱਟ ਪਾਏ ਬਿਨ੍ਹਾਂ ਇੱਕ ਦੂਸਰੇ ਦੀ ਪ੍ਰਾਹੁਣਚਾਰੀ ਕਰੋ

10ਹਰੇਕ ਨੂੰ ਜੋ-ਜੋ ਦਾਤ ਮਿਲੀ ਹੈ ਉਸ ਨਾਲ ਇੱਕ ਦੂਜੇ ਦੀ ਟਹਿਲ ਸੇਵਾ ਕਰੋ, ਜਿਵੇਂ ਪਰਮੇਸ਼ੁਰ ਦੀ ਬਹੁਰੰਗੀ ਕਿਰਪਾ ਦੇ ਮੁਖ਼ਤਿਆਰਾਂ ਨੂੰ ਉੱਚਿਤ ਹੈ

11ਜੇ ਕੋਈ ਗੱਲ ਕਰੇ ਤਾਂ ਉਹ ਪਰਮੇਸ਼ੁਰ ਦੇ ਬਚਨ ਅਨੁਸਾਰ ਕਰੇ, ਜੇ ਕੋਈ ਟਹਿਲ ਸੇਵਾ ਕਰੇ ਤਾਂ ਉਹ ਸਮਰੱਥਾ ਦੇ ਅਨੁਸਾਰ ਕਰੇ ਜੋ ਪਰਮੇਸ਼ੁਰ ਦਿੰਦਾ ਹੈ ਭਈ ਸਭਨਾਂ ਗੱਲਾਂ ਵਿੱਚ ਯਿਸੂ ਮਸੀਹ ਦੇ ਰਾਹੀਂ ਪਰਮੇਸ਼ੁਰ ਦੀ ਮਹਿਮਾਂ ਕੀਤੀ ਜਾਵੇ, ਜਿਸ ਦੀ ਮਹਿਮਾ ਅਤੇ ਪਰਾਕਰਮ ਜੁੱਗੋ-ਜੁੱਗ ਹਨ। ਆਮੀਨ।

12ਹੁਣ ਹੇ ਪਿਆਰਿਓ, ਜਿਹੜੀ ਬਿਪਤਾ ਦਾ ਲਾਂਬੂ ਤੁਹਾਨੂੰ ਪਰਖਣ ਲਈ ਤੁਹਾਡੇ ਉੱਤੇ ਪਿਆ ਹੋਇਆ ਹੈ, ਉਹ ਨੂੰ ਅਚਰਜ਼ ਨਾ ਮੰਨੋ ਕਿ ਜਿਵੇਂ ਤੁਹਾਡੇ ਨਾਲ ਕੋਈ ਅਨੋਖੀ ਗੱਲ ਬੀਤਦੀ ਹੈ

13ਸਗੋਂ ਜਿੰਨੇ ਕੁ ਤੁਸੀਂ ਮਸੀਹ ਦੇ ਦੁੱਖਾਂ ਵਿੱਚ ਸਾਂਝੀ ਹੋ ਓਨਾ ਕੁ ਆਨੰਦ ਕਰੋ ਤਾਂ ਕਿ ਉਹ ਦੇ ਤੇਜ ਦੇ ਪ੍ਰਕਾਸ਼ ਹੋਣ ਦੇ ਵੇਲੇ ਵੀ ਤੁਸੀਂ ਬਹੁਤ ਆਨੰਦ ਨਾਲ ਨਿਹਾਲ ਹੋਵੋ

1 ਪਤਰਸ 4

ਅੰਗਰੇਜ਼ੀ ਵਿੱਚ

Berean Standard Bible1 Peter 4:10As good stewards of the manifold grace of God, each of you should use whatever gift he has received to serve one another.

ਹਵਾਲੇ

ਪਾਠਕ ਇਸ ਨਾਲ ਸਭ ਤੋਂ ਵੱਧ ਜੋੜਦੇ ਹਨ ਉਹ ਹਿੱਸੇ।

ਰੋਮ 12:6–8ਸੋ ਸਾਨੂੰ ਉਸ ਕਿਰਪਾ ਦੇ ਅਨੁਸਾਰ ਜੋ ਸਾਨੂੰ ਦਾਨ ਹੋਈ ਵੱਖੋ-ਵੱਖ ਵਰਦਾਨ ਮਿਲੇ ਹਨ। ਫੇਰ ਜੇ ਕਿਸੇ ਨੂੰ ਭਵਿੱਖਬਾਣੀ ਦਾ ਵਰਦਾਨ ਮਿਲਿਆ ਹੋਵੇ ਤਾਂ ਉਹ ਆਪਣੇ ਵਿਸ਼ਵਾਸ ਦੇ ਅਨੁਸਾਰ ਭਵਿੱਖਬਾਣੀ ਕਰੇ। ਅਤੇ ਜੇ ਸੇਵਾ ਕਰਨ ਦਾ ਦਾਨ ਮਿਲਿਆ ਹੋਵੇ ਤਾਂ ਉਹ ਸੇਵਾ ਕਰਨ ਵਿੱਚ ਲੱਗਿਆ ਰਹੇ, ਜੇ ਸਿਖਾਉਣ ਵਾਲਾ ਹੋਵੇ ਤਾਂ ਸਿਖਾਉਣ ਦੇ ਕੰਮ ਵਿੱਚ ਲੱਗਿਆ ਰਹੇ। ਜੇ ਉਪਦੇਸ਼ਕ ਹੋਵੇ ਤਾਂ ਉਪਦੇਸ਼ ਕਰਨ ਵਿੱਚ ਲੱਗਿਆ ਰਹੇ, ਦਾਨ ਦੇਣ ਵਾਲਾ ਖੁੱਲ੍ਹੇ ਦਿਲ ਨਾਲ ਦੇਵੇ, ਅਗਵਾਈ ਕਰਨ ਵਾਲਾ ਉਤਸ਼ਾਹ ਨਾਲ ਅਗਵਾਈ ਕਰੇ, ਦਯਾ ਕਰਨ ਵਾਲਾ ਖੁਸ਼ੀ ਨਾਲ ਦਯਾ ਕਰੇ,
1 ਕੁਰਿੰਥੀ 4:1–2ਮਨੁੱਖ ਸਾਨੂੰ ਮਸੀਹ ਦੇ ਸੇਵਕ ਅਤੇ ਪਰਮੇਸ਼ੁਰ ਦੇ ਭੇਤਾਂ ਦੇ ਭੰਡਾਰੀ ਸਮਝਣ। ਫੇਰ ਇੱਕ ਭੰਡਾਰੀ ਵਿੱਚ ਇਹ ਚਾਹੀਦਾ ਹੈ ਜੋ ਉਹ ਵਫ਼ਾਦਾਰ ਹੋਵੇ।
ਮਰਕੁ 10:45ਕਿਉਂਕਿ ਮਨੁੱਖ ਦਾ ਪੁੱਤਰ ਵੀ ਆਪਣੀ ਸੇਵਾ ਕਰਾਉਣ ਲਈ ਨਹੀਂ, ਸਗੋਂ ਸੇਵਾ ਕਰਨ ਲਈ ਆਇਆ ਹੈ, ਅਤੇ ਬਹੁਤਿਆਂ ਦੇ ਪ੍ਰਾਸਚਿੱਤ ਦਾ ਮੁੱਲ ਭਰਨ ਨੂੰ ਆਪਣੀ ਜਾਨ ਦੇਣ ਲਈ ਆਇਆ ਹੈ।
ਇਬਰਾ 6:10ਕਿਉਂ ਜੋ ਪਰਮੇਸ਼ੁਰ ਅਨਿਆਈਂ ਨਹੀਂ ਜੋ ਤੁਹਾਡੇ ਕੰਮ ਨੂੰ ਅਤੇ ਉਸ ਪਿਆਰ ਨੂੰ ਭੁੱਲ ਜਾਵੇ ਜਿਹੜਾ ਤੁਸੀਂ ਉਹ ਦੇ ਨਾਮ ਨਾਲ ਵਿਖਾਇਆ ਕਿ ਤੁਸੀਂ ਸੰਤਾਂ ਦੀ ਸੇਵਾ ਕੀਤੀ, ਅਤੇ ਕਰਦੇ ਵੀ ਹੋ।
1 ਕੁਰਿੰਥੀ 15:10ਪਰ ਮੈਂ ਜੋ ਕੁਝ ਹਾਂ, ਪਰਮੇਸ਼ੁਰ ਦੀ ਕਿਰਪਾ ਨਾਲ ਹੀ ਹਾਂ ਅਤੇ ਉਹ ਦੀ ਕਿਰਪਾ ਜੋ ਮੇਰੇ ਉੱਤੇ ਹੋਈ, ਸੋ ਅਕਾਰਥ ਨਾ ਹੋਈ ਪਰ ਮੈਂ ਉਨ੍ਹਾਂ ਸਭਨਾਂ ਨਾਲੋਂ ਵਧੀਕ ਮਿਹਨਤ ਕੀਤੀ ਪਰੰਤੂ ਮੈਂ ਤਾਂ ਨਹੀਂ ਸਗੋਂ ਪਰਮੇਸ਼ੁਰ ਦੀ ਕਿਰਪਾ ਨੇ ਜੋ ਮੇਰੇ ਨਾਲ ਸੀ।
1 ਕੁਰਿੰਥੀ 3:10ਪਰਮੇਸ਼ੁਰ ਦੀ ਕਿਰਪਾ ਅਨੁਸਾਰ ਜੋ ਮੈਨੂੰ ਦਾਨ ਵਿੱਚ ਮਿਲੀ ਹੈ, ਮੈਂ ਸਿਆਣੇ ਰਾਜ ਮਿਸਤਰੀ ਦੀ ਤਰ੍ਹਾਂ ਨੀਂਹ ਰੱਖੀ ਅਤੇ ਦੂਜਾ ਉਸ ਉੱਤੇ ਉਸਾਰੀ ਕਰਦਾ ਹੈ। ਸੋ ਹਰੇਕ ਸੁਚੇਤ ਰਹੇ ਭਈ ਕਿਸ ਤਰ੍ਹਾਂ ਦੀ ਉਸਾਰੀ ਕਰਦਾ ਹੈ।
ਰੋਮ 15:27ਹਾਂ, ਇਹ ਉਹਨਾਂ ਦੀ ਮਰਜ਼ੀ ਹੋਈ ਅਤੇ ਇਹ ਉਹਨਾਂ ਦੇ ਕਰਜ਼ਦਾਰ ਵੀ ਹਨ ਕਿਉਂਕਿ ਜਦੋਂ ਪਰਾਈਆਂ ਕੌਮਾਂ ਇਹਨਾਂ ਦੀਆਂ ਆਤਮਿਕ ਗੱਲਾਂ ਵਿੱਚ ਸਾਂਝੀ ਹੋਈਆਂ ਤਾਂ ਉਹਨਾਂ ਨੂੰ ਵੀ ਚਾਹੀਦਾ ਹੈ ਕਿ ਸਰੀਰਕ ਚੀਜ਼ਾਂ ਨਾਲ ਇਹਨਾਂ ਦੀ ਸੇਵਾ ਕਰਨ।
ਅਫ਼ 4:11ਉਹ ਨੇ ਕਈਆਂ ਨੂੰ ਰਸੂਲ, ਕਈਆਂ ਨੂੰ ਨਬੀ, ਕਈਆਂ ਨੂੰ ਪਰਚਾਰਕ, ਕਈਆਂ ਨੂੰ ਪਾਸਬਾਨ ਅਤੇ ਉਸਤਾਦ ਕਰਕੇ ਦੇ ਦਿੱਤਾ!

ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ