Bible Explorer ਐਪ ਲਓ

ਮੁੱਖ ਪੰਨਾ › ਪ੍ਰਸਿੱਧ ਬਾਈਬਲ ਆਇਤਾਂ › 1 ਪਤਰਸ 5:5

ਬਾਈਬਲ ਦੀ ਆਇਤ · IRV

1 ਪਤਰਸ 5:5

ਇਸੇ ਤਰ੍ਹਾਂ ਹੇ ਜਵਾਨੋ, ਬਜ਼ੁਰਗਾਂ ਦੇ ਅਧੀਨ ਹੋਵੋ, ਸਗੋਂ ਤੁਸੀਂ ਸਾਰੇ ਇੱਕ ਦੂਜੇ ਦੀ ਸੇਵਾ ਕਰਨ ਲਈ ਮਨ ਦੀ ਹਲੀਮੀ ਨਾਲ ਲੱਕ ਬੰਨੋ, ਕਿਉਂਕਿ ਪਰਮੇਸ਼ੁਰ ਹੰਕਾਰੀਆਂ ਦਾ ਸਾਹਮਣਾ ਕਰਦਾ ਹੈ ਪਰ ਹਲੀਮਾਂ ਉੱਤੇ ਕਿਰਪਾ ਕਰਦਾ ਹੈ

ਪੂਰਾ ਅਧਿਆਇ ਪੜ੍ਹੋ: 1 ਪਤਰਸ 5

ਪ੍ਰਸੰਗ ਵਿੱਚ

2ਕਿ ਤੁਸੀਂ ਪਰਮੇਸ਼ੁਰ ਦੇ ਉਸ ਇੱਜੜ ਦੀ ਜੋ ਤੁਹਾਡੇ ਵਿੱਚ ਹੈ ਚਰਵਾਹੀ ਕਰੋ ਪਰ ਲਚਾਰੀ ਨਾਲ ਨਹੀਂ ਸਗੋਂ ਖੁਸ਼ੀ ਨਾਲ ਪਰਮੇਸ਼ੁਰ ਦੀ ਮਰਜ਼ੀ ਅਨੁਸਾਰ ਅਤੇ ਨਾ ਝੂਠੇ ਨਫ਼ੇ ਦੇ ਕਾਰਨ ਮਨ ਦੀ ਇੱਛਾ ਨਾਲ

3ਅਤੇ ਉਹਨਾਂ ਉੱਤੇ ਜਿਹੜੇ ਤੁਹਾਡੇ ਅਧੀਨ ਹਨ ਹੁਕਮ ਨਾਮ ਚਲਾਓ ਸਗੋਂ ਇੱਜੜ ਦੇ ਲਈ ਨਮੂਨਾ ਬਣੋ

4ਤਾਂ ਜਿਸ ਵੇਲੇ ਪਰਧਾਨ ਅਯਾਲੀ ਪਰਗਟ ਹੋਵੇਗਾ ਤੁਹਾਨੂੰ ਤੇਜ ਦਾ ਮੁਕਟ ਮਿਲੇਗਾ, ਜਿਹੜਾ ਮੁਰਝਾਉਂਦਾ ਨਹੀਂ

5ਇਸੇ ਤਰ੍ਹਾਂ ਹੇ ਜਵਾਨੋ, ਬਜ਼ੁਰਗਾਂ ਦੇ ਅਧੀਨ ਹੋਵੋ, ਸਗੋਂ ਤੁਸੀਂ ਸਾਰੇ ਇੱਕ ਦੂਜੇ ਦੀ ਸੇਵਾ ਕਰਨ ਲਈ ਮਨ ਦੀ ਹਲੀਮੀ ਨਾਲ ਲੱਕ ਬੰਨੋ, ਕਿਉਂਕਿ ਪਰਮੇਸ਼ੁਰ ਹੰਕਾਰੀਆਂ ਦਾ ਸਾਹਮਣਾ ਕਰਦਾ ਹੈ ਪਰ ਹਲੀਮਾਂ ਉੱਤੇ ਕਿਰਪਾ ਕਰਦਾ ਹੈ

6ਸੋ ਆਪਣੇ ਆਪ ਨੂੰ ਪਰਮੇਸ਼ੁਰ ਦੇ ਬਲਵੰਤ ਹੱਥ ਦੇ ਹੇਠ ਨੀਵਿਆਂ ਕਰੋ ਤਾਂ ਕਿ ਉਹ ਤੁਹਾਨੂੰ ਸਮੇਂ ਸਿਰ ਉੱਚਿਆਂ ਕਰੇ

7ਅਤੇ ਆਪਣੀ ਚਿੰਤਾ ਉਸ ਉੱਤੇ ਸੁੱਟ ਦੇਵੋ ਕਿਉਂ ਜੋ ਉਹ ਨੂੰ ਤੁਹਾਡਾ ਫ਼ਿਕਰ ਹੈ

8ਸੁਚੇਤ ਹੋਵੋ, ਜਾਗਦੇ ਰਹੋ ਤੁਹਾਡਾ ਵਿਰੋਧੀ ਸ਼ੈਤਾਨ ਗਰਜਦੇ ਸ਼ੇਰ ਦੀ ਤਰ੍ਹਾਂ ਭਾਲਦਾ ਫਿਰਦਾ ਹੈ ਕਿ ਕਿਸਨੂੰ ਪਾੜ ਖਾਵਾਂ

1 ਪਤਰਸ 5

ਅੰਗਰੇਜ਼ੀ ਵਿੱਚ

Berean Standard Bible1 Peter 5:5Young men, in the same way, submit yourselves to your elders. And all of you, clothe yourselves with humility toward one another, because, “God opposes the proud, but gives grace to the humble.”

ਪੁਰਾਣੇ ਨੇਮ ਤੋਂ ਹਵਾਲਾ

ਕਹਾ 3:34ਸੱਚੀਂ ਮੁੱਚੀਂ ਠੱਠਾ ਕਰਨ ਵਾਲਿਆਂ ਉੱਤੇ ਉਹ ਠੱਠਾ ਮਾਰਦਾ ਹੈ, ਪਰ ਹਲੀਮਾਂ ਉੱਤੇ ਉਹ ਕਿਰਪਾ ਕਰਦਾ ਹੈ।

ਹਵਾਲੇ

ਪਾਠਕ ਇਸ ਨਾਲ ਸਭ ਤੋਂ ਵੱਧ ਜੋੜਦੇ ਹਨ ਉਹ ਹਿੱਸੇ।

ਯਾਕੂ 4:6ਪਰ ਉਹ ਹੋਰ ਵੀ ਕਿਰਪਾ ਕਰਦਾ ਹੈ ਇਸ ਕਾਰਨ ਇਹ ਲਿਖਿਆ ਹੈ, ਕਿ ਪਰਮੇਸ਼ੁਰ ਹੰਕਾਰੀਆਂ ਦਾ ਸਾਹਮਣਾ ਕਰਦਾ ਹੈ ਪਰ ਹਲੀਮਾਂ ਉੱਤੇ ਕਿਰਪਾ ਕਰਦਾ ਹੈ।
ਅਫ਼ 5:21ਅਤੇ ਮਸੀਹ ਦੇ ਡਰ ਵਿੱਚ ਇੱਕ ਦੂਜੇ ਦੇ ਅਧੀਨ ਰਹੋ।
ਰੋਮ 12:10ਭਾਈਚਾਰੇ ਦੇ ਪਿਆਰ ਨਾਲ ਇੱਕ ਦੂਜੇ ਨਾਲ ਗੂੜ੍ਹਾ ਪਿਆਰ ਰੱਖੋ, ਆਦਰ ਵਿੱਚ ਦੂਜੇ ਨੂੰ ਚੰਗਾ ਸਮਝੋ।
ਕੁਲੁੱ 3:12ਸੋ ਤੁਸੀਂ ਪਰਮੇਸ਼ੁਰ ਦੇ ਚੁਣਿਆਂ ਹੋਇਆਂ ਵਾਂਗੂੰ ਜਿਹੜੇ ਪਵਿੱਤਰ ਅਤੇ ਪਿਆਰੇ ਹਨ ਰਹਿਮ ਦਿਲ, ਦਿਆਲਗੀ, ਅਧੀਨਗੀ, ਨਰਮਾਈ ਅਤੇ ਸੰਜਮ ਨੂੰ ਪਹਿਨ ਲਓ।
ਫਿਲਿੱ 2:3ਧੜੇਬਾਜ਼ੀਆਂ ਅਥਵਾ ਫੋਕੇ ਘਮੰਡ ਨਾਲ ਕੁਝ ਨਾ ਕਰੋ ਸਗੋਂ ਤੁਸੀਂ ਅਧੀਨਗੀ ਨਾਲ ਇੱਕ ਦੂਏ ਨੂੰ ਆਪਣੇ ਆਪ ਤੋਂ ਉੱਤਮ ਜਾਣੋ।
ਯਸਾ 66:2ਯਹੋਵਾਹ ਦਾ ਵਾਕ ਹੈ, ਇਹਨਾਂ ਸਭਨਾਂ ਨੂੰ ਮੇਰੇ ਹੀ ਹੱਥ ਨੇ ਬਣਾਇਆ ਹੈ, ਇਸ ਤਰ੍ਹਾਂ ਉਹ ਬਣ ਗਏ। ਮੈਂ ਅਜਿਹੇ ਜਨ ਉੱਤੇ ਨਿਗਾਹ ਰੱਖਾਂਗਾ, ਜੋ ਦੀਨ ਅਤੇ ਨਿਮਰ ਆਤਮਾ ਵਾਲਾ ਹੈ ਅਤੇ ਜੋ ਮੇਰੇ ਬਚਨ ਸੁਣ ਕੇ ਕੰਬ ਜਾਂਦਾ ਹੈ।
ਰੋਮ 13:14ਸਗੋਂ ਪ੍ਰਭੂ ਯਿਸੂ ਮਸੀਹ ਨੂੰ ਪਹਿਨ ਲਵੋ ਅਤੇ ਸਰੀਰ ਦੀਆਂ ਕਾਮਨਾਵਾਂ ਨੂੰ ਪੂਰਾ ਕਰਨ ਲਈ ਕੋਈ ਪ੍ਰਬੰਧ ਨਾ ਕਰੋ।

ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ