Bible Explorer ਐਪ ਲਓ

ਮੁੱਖ ਪੰਨਾ › ਪ੍ਰਸਿੱਧ ਬਾਈਬਲ ਆਇਤਾਂ › 1 ਪਤਰਸ 5:7

ਬਾਈਬਲ ਦੀ ਆਇਤ · IRV

1 ਪਤਰਸ 5:7

ਅਤੇ ਆਪਣੀ ਚਿੰਤਾ ਉਸ ਉੱਤੇ ਸੁੱਟ ਦੇਵੋ ਕਿਉਂ ਜੋ ਉਹ ਨੂੰ ਤੁਹਾਡਾ ਫ਼ਿਕਰ ਹੈ

ਪੂਰਾ ਅਧਿਆਇ ਪੜ੍ਹੋ: 1 ਪਤਰਸ 5

ਪ੍ਰਸੰਗ ਵਿੱਚ

4ਤਾਂ ਜਿਸ ਵੇਲੇ ਪਰਧਾਨ ਅਯਾਲੀ ਪਰਗਟ ਹੋਵੇਗਾ ਤੁਹਾਨੂੰ ਤੇਜ ਦਾ ਮੁਕਟ ਮਿਲੇਗਾ, ਜਿਹੜਾ ਮੁਰਝਾਉਂਦਾ ਨਹੀਂ

5ਇਸੇ ਤਰ੍ਹਾਂ ਹੇ ਜਵਾਨੋ, ਬਜ਼ੁਰਗਾਂ ਦੇ ਅਧੀਨ ਹੋਵੋ, ਸਗੋਂ ਤੁਸੀਂ ਸਾਰੇ ਇੱਕ ਦੂਜੇ ਦੀ ਸੇਵਾ ਕਰਨ ਲਈ ਮਨ ਦੀ ਹਲੀਮੀ ਨਾਲ ਲੱਕ ਬੰਨੋ, ਕਿਉਂਕਿ ਪਰਮੇਸ਼ੁਰ ਹੰਕਾਰੀਆਂ ਦਾ ਸਾਹਮਣਾ ਕਰਦਾ ਹੈ ਪਰ ਹਲੀਮਾਂ ਉੱਤੇ ਕਿਰਪਾ ਕਰਦਾ ਹੈ

6ਸੋ ਆਪਣੇ ਆਪ ਨੂੰ ਪਰਮੇਸ਼ੁਰ ਦੇ ਬਲਵੰਤ ਹੱਥ ਦੇ ਹੇਠ ਨੀਵਿਆਂ ਕਰੋ ਤਾਂ ਕਿ ਉਹ ਤੁਹਾਨੂੰ ਸਮੇਂ ਸਿਰ ਉੱਚਿਆਂ ਕਰੇ

7ਅਤੇ ਆਪਣੀ ਚਿੰਤਾ ਉਸ ਉੱਤੇ ਸੁੱਟ ਦੇਵੋ ਕਿਉਂ ਜੋ ਉਹ ਨੂੰ ਤੁਹਾਡਾ ਫ਼ਿਕਰ ਹੈ

8ਸੁਚੇਤ ਹੋਵੋ, ਜਾਗਦੇ ਰਹੋ ਤੁਹਾਡਾ ਵਿਰੋਧੀ ਸ਼ੈਤਾਨ ਗਰਜਦੇ ਸ਼ੇਰ ਦੀ ਤਰ੍ਹਾਂ ਭਾਲਦਾ ਫਿਰਦਾ ਹੈ ਕਿ ਕਿਸਨੂੰ ਪਾੜ ਖਾਵਾਂ

9ਤੁਸੀਂ ਆਪਣੇ ਵਿਸ਼ਵਾਸ ਵਿੱਚ ਮਜ਼ਬੂਤ ਹੋ ਕੇ ਉਹ ਦਾ ਸਾਹਮਣਾ ਕਰੋ ਇਹ ਜਾਣ ਕੇ ਜੋ ਜਿਹੜੇ ਤੁਹਾਡੇ ਭੈਣ-ਭਾਈ ਸੰਸਾਰ ਵਿੱਚ ਹਨ ਉਹਨਾਂ ਨੂੰ ਵੀ ਇਹੋ ਦੁੱਖ ਸਹਿਣੇ ਪੈਂਦੇ ਹਨ

10ਅਤੇ ਪਰਮ ਕਿਰਪਾਲੂ ਪਰਮੇਸ਼ੁਰ ਜਿਸ ਨੇ ਤੁਹਾਨੂੰ ਆਪਣੇ ਸਦੀਪਕ ਤੇਜ ਦੇ ਲਈ ਮਸੀਹ ਵਿੱਚ ਸੱਦਿਆ, ਜਦ ਤੁਸੀਂ ਥੋੜ੍ਹਾ ਚਿਰ ਦੁੱਖ ਭੋਗ ਲਿਆ ਤਾਂ ਆਪੇ ਤੁਹਾਨੂੰ ਕਾਮਿਲ, ਕਾਇਮ ਅਤੇ ਮਜ਼ਬੂਤ ਕਰੇਗਾ

1 ਪਤਰਸ 5

ਅੰਗਰੇਜ਼ੀ ਵਿੱਚ

Berean Standard Bible1 Peter 5:7Cast all your anxiety on Him, because He cares for you.

ਹਵਾਲੇ

ਪਾਠਕ ਇਸ ਨਾਲ ਸਭ ਤੋਂ ਵੱਧ ਜੋੜਦੇ ਹਨ ਉਹ ਹਿੱਸੇ।

ਜ਼ਬੂ 55:22ਆਪਣਾ ਭਾਰ ਯਹੋਵਾਹ ਉੱਤੇ ਸੁੱਟ, ਅਤੇ ਉਹ ਤੈਨੂੰ ਸੰਭਾਲੇਗਾ, ਓਹ ਧਰਮੀ ਨੂੰ ਕਦੇ ਨਾ ਡੋਲਣ ਦੇਵੇਗਾ।
ਫਿਲਿੱ 4:6ਕਿਸੇ ਗੱਲ ਦੀ ਚਿੰਤਾ ਨਾ ਕਰੋ ਸਗੋਂ ਹਰ ਗੱਲ ਵਿੱਚ ਤੁਹਾਡੀਆਂ ਅਰਦਾਸਾਂ ਪ੍ਰਾਰਥਨਾ ਅਤੇ ਬੇਨਤੀ ਨਾਲ ਧੰਨਵਾਦ ਸਣੇ ਪਰਮੇਸ਼ੁਰ ਦੇ ਅੱਗੇ ਕੀਤੀਆਂ ਜਾਣ।
ਜ਼ਬੂ 37:5ਆਪਣਾ ਰਾਹ ਯਹੋਵਾਹ ਦੇ ਵੱਸ ਵਿੱਚ ਕਰ, ਅਤੇ ਉਸ ਉੱਤੇ ਭਰੋਸਾ ਰੱਖ ਅਤੇ ਉਹ ਪੂਰਿਆਂ ਕਰੇਗਾ।
ਜ਼ਬੂ 56:3–4ਜਿਸ ਵੇਲੇ ਮੈਨੂੰ ਡਰ ਹੋਵੇਗਾ, ਮੈਂ ਤੇਰੇ ਉੱਤੇ ਭਰੋਸਾ ਰੱਖਾਂਗਾ। ਪਰਮੇਸ਼ੁਰ ਵਿੱਚ ਮੈਂ ਉਸ ਦੇ ਬਚਨ ਦੀ ਉਸਤਤ ਕਰਾਂਗਾ, ਪਰਮੇਸ਼ੁਰ ਉੱਤੇ ਮੈਂ ਭਰੋਸਾ ਰੱਖਿਆ ਹੈ, ਮੈਂ ਨਾ ਡਰਾਂਗਾ, ਮਨੁੱਖ ਮੇਰਾ ਕੀ ਕਰ ਸਕਦਾ ਹੈ?
ਮੱਤੀ 6:25–26ਇਸ ਕਰ ਕੇ ਮੈਂ ਤੁਹਾਨੂੰ ਆਖਦਾ ਹਾਂ ਕਿ ਆਪਣੀ ਜ਼ਿੰਦਗੀ ਦੇ ਲਈ ਚਿੰਤਾ ਨਾ ਕਰੋ, ਕਿ ਅਸੀਂ ਕੀ ਖਾਵਾਂਗੇ ਜਾਂ ਕੀ ਪੀਵਾਂਗੇ ਅਤੇ ਨਾ ਆਪਣੇ ਸਰੀਰ ਦੇ ਲਈ ਕਿ ਅਸੀਂ ਕੀ ਪਹਿਨਾਂਗੇ? ਕੀ ਜ਼ਿੰਦਗੀ ਭੋਜਨ ਨਾਲੋਂ ਅਤੇ ਸਰੀਰ ਬਸਤਰ ਨਾਲੋਂ ਵੱਧ ਮਹੱਤਵਪੂਰਣ ਨਹੀਂ? ਅਕਾਸ਼ ਦੇ ਪੰਛੀਆਂ ਵੱਲ ਧਿਆਨ ਕਰੋ! ਨਾ ਤਾਂ ਉਹ ਬੀਜਦੇ ਹਨ ਤੇ ਨਾ ਹੀ ਵੱਢਦੇ ਹਨ ਅਤੇ ਨਾ ਭੜੋਲਿਆਂ ਵਿੱਚ ਇਕੱਠਿਆਂ ਕਰਦੇ ਹਨ! ਪਰ ਤੁਹਾਡਾ ਸਵਰਗੀ ਪਿਤਾ ਉਨ੍ਹਾਂ ਦੀ ਦੇਖਭਾਲ ਕਰਦਾ ਹੈ। ਕੀ ਤੁਸੀਂ ਉਨ੍ਹਾਂ ਨਾਲੋਂ ਉੱਤਮ ਨਹੀਂ ਹੋ?
ਮੱਤੀ 6:33–34ਪਰ ਸਭ ਤੋਂ ਪਹਿਲਾਂ, ਪਰਮੇਸ਼ੁਰ ਦੇ ਰਾਜ ਅਤੇ ਉਸ ਦੀ ਧਾਰਮਿਕਤਾ ਦੀ ਖੋਜ ਕਰੋ ਫਿਰ ਇਹ ਸਾਰੀਆਂ ਵਸਤਾਂ ਵੀ ਤੁਹਾਨੂੰ ਦਿੱਤੀਆਂ ਜਾਣਗੀਆਂ। ਇਸ ਲਈ ਤੁਸੀਂ ਕੱਲ ਦੀ ਚਿੰਤਾ ਨਾ ਕਰੋ ਕਿਉਂ ਜੋ ਕੱਲ ਆਪਣੇ ਲਈ ਆਪੇ ਚਿੰਤਾ ਕਰੇਗਾ। ਅੱਜ ਦੇ ਲਈ ਅੱਜ ਦਾ ਹੀ ਦੁੱਖ ਬਥੇਰਾ ਹੈ।
ਇਬਰਾ 13:5–6ਤੁਹਾਡਾ ਜੀਵਨ ਮਾਇਆ ਦੇ ਲੋਭ ਤੋਂ ਦੂਰ ਰਹੇ। ਜੋ ਕੁਝ ਤੁਹਾਡੇ ਕੋਲ ਹੈ ਉਸ ਉੱਤੇ ਸਬਰ ਕਰੋ ਕਿਉਂ ਜੋ ਉਹ ਨੇ ਆਪ ਆਖਿਆ ਹੈ ਭਈ ਮੈਂ ਤੈਨੂੰ ਕਦੇ ਨਾ ਛੱਡਾਂਗਾ, ਨਾ ਕਦੇ ਤੈਨੂੰ ਤਿਆਗਾਂਗਾ। ਇਸ ਕਰਕੇ ਅਸੀਂ ਹੌਂਸਲੇ ਨਾਲ ਆਖਦੇ ਹਾਂ, - ਪ੍ਰਭੂ ਮੇਰਾ ਸਹਾਇਕ ਹੈ, ਮੈਂ ਨਾ ਡਰਾਂਗਾ, ਮਨੁੱਖ ਮੇਰਾ ਕੀ ਕਰ ਸਕਦਾ ਹੈ?
ਜ਼ਬੂ 34:15ਯਹੋਵਾਹ ਦੀਆਂ ਅੱਖੀਆਂ ਧਰਮੀਆਂ ਉੱਤੇ, ਅਤੇ ਉਹ ਦੇ ਕੰਨ ਉਨ੍ਹਾਂ ਦੀ ਦੁਹਾਈ ਵੱਲ ਲੱਗੇ ਰਹਿੰਦੇ ਹਨ।

ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ