Bible Explorer ਐਪ ਲਓ

ਮੁੱਖ ਪੰਨਾ › ਪ੍ਰਸਿੱਧ ਬਾਈਬਲ ਆਇਤਾਂ › 1 ਪਤਰਸ 5:8

ਬਾਈਬਲ ਦੀ ਆਇਤ · IRV

1 ਪਤਰਸ 5:8

ਸੁਚੇਤ ਹੋਵੋ, ਜਾਗਦੇ ਰਹੋ ਤੁਹਾਡਾ ਵਿਰੋਧੀ ਸ਼ੈਤਾਨ ਗਰਜਦੇ ਸ਼ੇਰ ਦੀ ਤਰ੍ਹਾਂ ਭਾਲਦਾ ਫਿਰਦਾ ਹੈ ਕਿ ਕਿਸਨੂੰ ਪਾੜ ਖਾਵਾਂ

ਪੂਰਾ ਅਧਿਆਇ ਪੜ੍ਹੋ: 1 ਪਤਰਸ 5

ਪ੍ਰਸੰਗ ਵਿੱਚ

5ਇਸੇ ਤਰ੍ਹਾਂ ਹੇ ਜਵਾਨੋ, ਬਜ਼ੁਰਗਾਂ ਦੇ ਅਧੀਨ ਹੋਵੋ, ਸਗੋਂ ਤੁਸੀਂ ਸਾਰੇ ਇੱਕ ਦੂਜੇ ਦੀ ਸੇਵਾ ਕਰਨ ਲਈ ਮਨ ਦੀ ਹਲੀਮੀ ਨਾਲ ਲੱਕ ਬੰਨੋ, ਕਿਉਂਕਿ ਪਰਮੇਸ਼ੁਰ ਹੰਕਾਰੀਆਂ ਦਾ ਸਾਹਮਣਾ ਕਰਦਾ ਹੈ ਪਰ ਹਲੀਮਾਂ ਉੱਤੇ ਕਿਰਪਾ ਕਰਦਾ ਹੈ

6ਸੋ ਆਪਣੇ ਆਪ ਨੂੰ ਪਰਮੇਸ਼ੁਰ ਦੇ ਬਲਵੰਤ ਹੱਥ ਦੇ ਹੇਠ ਨੀਵਿਆਂ ਕਰੋ ਤਾਂ ਕਿ ਉਹ ਤੁਹਾਨੂੰ ਸਮੇਂ ਸਿਰ ਉੱਚਿਆਂ ਕਰੇ

7ਅਤੇ ਆਪਣੀ ਚਿੰਤਾ ਉਸ ਉੱਤੇ ਸੁੱਟ ਦੇਵੋ ਕਿਉਂ ਜੋ ਉਹ ਨੂੰ ਤੁਹਾਡਾ ਫ਼ਿਕਰ ਹੈ

8ਸੁਚੇਤ ਹੋਵੋ, ਜਾਗਦੇ ਰਹੋ ਤੁਹਾਡਾ ਵਿਰੋਧੀ ਸ਼ੈਤਾਨ ਗਰਜਦੇ ਸ਼ੇਰ ਦੀ ਤਰ੍ਹਾਂ ਭਾਲਦਾ ਫਿਰਦਾ ਹੈ ਕਿ ਕਿਸਨੂੰ ਪਾੜ ਖਾਵਾਂ

9ਤੁਸੀਂ ਆਪਣੇ ਵਿਸ਼ਵਾਸ ਵਿੱਚ ਮਜ਼ਬੂਤ ਹੋ ਕੇ ਉਹ ਦਾ ਸਾਹਮਣਾ ਕਰੋ ਇਹ ਜਾਣ ਕੇ ਜੋ ਜਿਹੜੇ ਤੁਹਾਡੇ ਭੈਣ-ਭਾਈ ਸੰਸਾਰ ਵਿੱਚ ਹਨ ਉਹਨਾਂ ਨੂੰ ਵੀ ਇਹੋ ਦੁੱਖ ਸਹਿਣੇ ਪੈਂਦੇ ਹਨ

10ਅਤੇ ਪਰਮ ਕਿਰਪਾਲੂ ਪਰਮੇਸ਼ੁਰ ਜਿਸ ਨੇ ਤੁਹਾਨੂੰ ਆਪਣੇ ਸਦੀਪਕ ਤੇਜ ਦੇ ਲਈ ਮਸੀਹ ਵਿੱਚ ਸੱਦਿਆ, ਜਦ ਤੁਸੀਂ ਥੋੜ੍ਹਾ ਚਿਰ ਦੁੱਖ ਭੋਗ ਲਿਆ ਤਾਂ ਆਪੇ ਤੁਹਾਨੂੰ ਕਾਮਿਲ, ਕਾਇਮ ਅਤੇ ਮਜ਼ਬੂਤ ਕਰੇਗਾ

11ਪਰਾਕਰਮ ਜੁੱਗੋ-ਜੁੱਗ ਉਸਦਾ ਹੋਵੇ। ਆਮੀਨ।

1 ਪਤਰਸ 5

ਅੰਗਰੇਜ਼ੀ ਵਿੱਚ

Berean Standard Bible1 Peter 5:8Be sober-minded and alert. Your adversary the devil prowls around like a roaring lion, seeking someone to devour.

ਹਵਾਲੇ

ਪਾਠਕ ਇਸ ਨਾਲ ਸਭ ਤੋਂ ਵੱਧ ਜੋੜਦੇ ਹਨ ਉਹ ਹਿੱਸੇ।

ਅਫ਼ 6:11ਪਰਮੇਸ਼ੁਰ ਦੇ ਸਾਰੇ ਸ਼ਸਤਰ ਬਸਤਰ ਪਹਿਨ ਲਵੋ, ਤਾਂ ਜੋ ਤੁਸੀਂ ਸ਼ੈਤਾਨ ਦੀਆਂ ਚਲਾਕੀਆਂ ਦਾ ਸਾਹਮਣਾ ਕਰ ਸਕੋ।
ਯਾਕੂ 4:7ਇਸ ਲਈ ਤੁਸੀਂ ਪਰਮੇਸ਼ੁਰ ਦੇ ਅਧੀਨ ਹੋ ਜਾਓ। ਪਰ ਸ਼ੈਤਾਨ ਦਾ ਸਾਹਮਣਾ ਕਰੋ ਤਾਂ ਉਹ ਤੁਹਾਡੇ ਕੋਲੋਂ ਭੱਜ ਜਾਵੇਗਾ।
ਅਫ਼ 4:27ਅਤੇ ਸ਼ੈਤਾਨ ਨੂੰ ਮੌਕਾ ਨਾ ਦਿਓ!
ਅੱਯੂਬ 2:2ਯਹੋਵਾਹ ਨੇ ਸ਼ੈਤਾਨ ਨੂੰ ਪੁੱਛਿਆ, “ਤੂੰ ਕਿੱਥੋਂ ਆਇਆ ਹੈ?” ਸ਼ੈਤਾਨ ਨੇ ਯਹੋਵਾਹ ਨੂੰ ਉੱਤਰ ਦੇ ਕੇ ਆਖਿਆ, “ਧਰਤੀ ਵਿੱਚ ਘੁੰਮ ਫਿਰ ਕੇ ਅਤੇ ਉਹ ਦੇ ਵਿੱਚ ਇੱਧਰ-ਉੱਧਰ ਘੁੰਮਦਾ ਆਇਆ ਹਾਂ।”
1 ਪਤ 1:13ਇਸ ਲਈ ਤੁਸੀਂ ਆਪਣੀ ਬੁੱਧੀ ਨਾਲ ਲੱਕ ਬੰਨ ਕੇ ਸੁਚੇਤ ਰਹੋ ਅਤੇ ਉਸ ਕਿਰਪਾ ਦੀ ਪੂਰੀ ਆਸ ਰੱਖੋ ਜਿਹੜੀ ਯਿਸੂ ਮਸੀਹ ਦੇ ਪਰਗਟ ਹੋਣ ਦੇ ਸਮੇਂ ਤੁਹਾਡੇ ਉੱਤੇ ਹੋਣ ਵਾਲੀ ਹੈ।
1 ਪਤ 4:7ਪਰ ਸਭਨਾਂ ਵਸਤਾਂ ਦਾ ਅੰਤ ਨੇੜੇ ਹੈ। ਇਸ ਕਾਰਨ ਤੁਸੀਂ ਸੁਰਤ ਵਾਲੇ ਹੋਵੋ ਅਤੇ ਪ੍ਰਾਰਥਨਾ ਕਰਨ ਲਈ ਸੁਚੇਤ ਰਹੋ
1 ਯੂਹ 3:8–10ਜਿਹੜਾ ਪਾਪ ਕਰਦਾ ਹੈ ਉਹ ਸ਼ੈਤਾਨ ਤੋਂ ਹੈ, ਕਿਉਂ ਜੋ ਸ਼ੈਤਾਨ ਸ਼ੁਰੂ ਤੋਂ ਹੀ ਪਾਪ ਕਰਦਾ ਆਇਆ ਹੈ। ਪਰਮੇਸ਼ੁਰ ਦਾ ਪੁੱਤਰ ਇਸੇ ਲਈ ਪ੍ਰਗਟ ਹੋਇਆ ਤਾਂ ਕਿ ਸ਼ੈਤਾਨ ਦੇ ਕੰਮਾਂ ਨੂੰ ਨਸ਼ਟ ਕਰੇ। ਹਰ ਕੋਈ ਜਿਹੜਾ ਪਰਮੇਸ਼ੁਰ ਤੋਂ ਜੰਮਿਆ ਹੈ ਉਹ ਪਾਪ ਨਹੀਂ ਕਰਦਾ, ਕਿਉਂ ਜੋ ਪਰਮੇਸ਼ੁਰ ਦਾ ਬੀਜ ਉਸ ਵਿੱਚ ਰਹਿੰਦਾ ਹੈ ਅਤੇ ਉਹ ਪਾਪ ਨਹੀਂ ਕਰ ਸਕਦਾ ਕਿਉਂਕਿ ਉਹ ਪਰਮੇਸ਼ੁਰ ਤੋਂ ਜੰਮਿਆ ਹੋਇਆ ਹੈ। ਇਸ ਤੋਂ ਪਰਮੇਸ਼ੁਰ ਦੇ ਬੱਚੇ ਅਤੇ ਸ਼ੈਤਾਨ ਦੇ ਬੱਚੇ ਪ੍ਰਗਟ ਹੁੰਦੇ ਹਨ। ਹਰ ਕੋਈ ਜਿਹੜਾ ਧਰਮ ਨਹੀਂ ਕਰਦਾ ਅਤੇ ਭਰਾ ਨਾਲ ਪਿਆਰ ਨਹੀਂ ਰੱਖਦਾ ਉਹ ਪਰਮੇਸ਼ੁਰ ਤੋਂ ਨਹੀਂ ਹੈ।
1 ਥੱਸ 5:6–8ਸੋ ਇਸ ਲਈ ਅਸੀਂ ਹੋਰਨਾਂ ਵਾਂਗੂੰ ਨਾ ਸੌਂਈਏ ਸਗੋਂ ਜਾਗਦੇ ਅਤੇ ਸੁਚੇਤ ਰਹੀਏ। ਕਿਉਂਕਿ ਜਿਹੜੇ ਸੌਂਦੇ ਹਨ ਉਹ ਰਾਤ ਨੂੰ ਹੀ ਸੌਂਦੇ ਹਨ ਅਤੇ ਜਿਹੜੇ ਲੋਕ ਸ਼ਰਾਬ ਨਾਲ ਬਦਮਸਤ ਹੁੰਦੇ ਹਨ ਉਹ ਰਾਤ ਨੂੰ ਹੀ ਹੁੰਦੇ ਹਨ। ਪਰ ਅਸੀਂ ਜਦੋਂ ਦਿਨ ਵਾਲੇ ਹਾਂ ਤਾਂ ਵਿਸ਼ਵਾਸ ਅਤੇ ਪਿਆਰ ਨੂੰ ਸੁਰੱਖਿਆ ਵੱਜੋਂ ਪਹਿਨਣਾ ਅਤੇ ਮੁਕਤੀ ਦੀ ਆਸ ਨੂੰ ਸਿਰ ਦੇ ਟੋਪ ਦੀ ਥਾਂ ਪਹਿਨ ਕੇ ਸੁਚੇਤ ਰਹੀਏ।

ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ