Bible Explorer ਐਪ ਲਓ

ਮੁੱਖ ਪੰਨਾ › ਪ੍ਰਸਿੱਧ ਬਾਈਬਲ ਆਇਤਾਂ › 1 ਸਮੂਏਲ 16:7

ਬਾਈਬਲ ਦੀ ਆਇਤ · IRV

1 ਸਮੂਏਲ 16:7

ਪਰ ਯਹੋਵਾਹ ਨੇ ਸਮੂਏਲ ਨੂੰ ਆਖਿਆ, ਉਹ ਦੇ ਮੂੰਹ ਉੱਤੇ ਅਤੇ ਉਹ ਦੇ ਕੱਦ ਵੱਲ ਨਾ ਵੇਖ ਕਿਉਂ ਜੋ ਉਸ ਨੂੰ ਮੈਂ ਸਵੀਕਾਰ ਨਹੀਂ ਕੀਤਾ, ਯਹੋਵਾਹ ਦਾ ਵੇਖਣਾ ਮਨੁੱਖਾਂ ਵਰਗਾ ਨਹੀਂ। ਮਨੁੱਖ ਤਾਂ ਬਾਹਰਲਾ ਰੂਪ ਵੇਖਦਾ ਹੈ ਪਰ ਯਹੋਵਾਹ ਦਿਲ ਨੂੰ ਵੇਖਦਾ ਹੈ।

ਪੂਰਾ ਅਧਿਆਇ ਪੜ੍ਹੋ: 1 ਸਮੂਏਲ 16

ਪ੍ਰਸੰਗ ਵਿੱਚ

4ਤਦ ਜਿਵੇਂ ਯਹੋਵਾਹ ਨੇ ਆਖਿਆ ਸੀ ਸਮੂਏਲ ਨੇ ਉਸੇ ਤਰ੍ਹਾਂ ਕੀਤਾ ਅਤੇ ਬੈਤਲਹਮ ਵਿੱਚ ਆਇਆ। ਸ਼ਹਿਰ ਦੇ ਬਜ਼ੁਰਗ ਉਹ ਦੇ ਆਉਣ ਤੋਂ ਕੰਬ ਕੇ ਬੋਲੇ, ਤੂੰ ਸ਼ਾਂਤੀ ਨਾਲ ਆਇਆ ਹੈ ਜਾਂ ਨਹੀਂ?

5ਉਹ ਬੋਲਿਆ, ਹਾਂ, ਮੈਂ ਸ਼ਾਂਤੀ ਨਾਲ ਆਇਆ ਹਾਂ। ਮੈਂ ਯਹੋਵਾਹ ਦੇ ਅੱਗੇ ਭੇਟ ਚੜ੍ਹਾਉਣ ਆਇਆ ਹਾਂ। ਤੁਸੀਂ ਆਪਣੇ ਆਪ ਨੂੰ ਪਵਿੱਤਰ ਕਰੋ ਅਤੇ ਮੇਰੇ ਨਾਲ ਭੇਟ ਚੜ੍ਹਾਉਣ ਲਈ ਆਓ ਅਤੇ ਉਸ ਨੇ ਯੱਸੀ ਨੂੰ ਉਹ ਦੇ ਪੁੱਤਰਾਂ ਸਮੇਤ ਪਵਿੱਤਰ ਕੀਤਾ ਅਤੇ ਉਨ੍ਹਾਂ ਨੂੰ ਭੇਟ ਚੜ੍ਹਾਉਣ ਲਈ ਸੱਦਿਆ।

6ਜਦ ਉਹ ਆਏ ਤਦ ਸਮੂਏਲ ਨੇ ਅਲੀਆਬ ਨੂੰ ਵੇਖਿਆ ਅਤੇ ਸੋਚਿਆ, ਯਕੀਨਨ ਜੋ ਯਹੋਵਾਹ ਦੇ ਅੱਗੇ ਹੈ ਉਹੀ ਉਸ ਦਾ ਅਭਿਸ਼ੇਕ ਕੀਤਾ ਹੋਇਆ ਹੈ।

7ਪਰ ਯਹੋਵਾਹ ਨੇ ਸਮੂਏਲ ਨੂੰ ਆਖਿਆ, ਉਹ ਦੇ ਮੂੰਹ ਉੱਤੇ ਅਤੇ ਉਹ ਦੇ ਕੱਦ ਵੱਲ ਨਾ ਵੇਖ ਕਿਉਂ ਜੋ ਉਸ ਨੂੰ ਮੈਂ ਸਵੀਕਾਰ ਨਹੀਂ ਕੀਤਾ, ਯਹੋਵਾਹ ਦਾ ਵੇਖਣਾ ਮਨੁੱਖਾਂ ਵਰਗਾ ਨਹੀਂ। ਮਨੁੱਖ ਤਾਂ ਬਾਹਰਲਾ ਰੂਪ ਵੇਖਦਾ ਹੈ ਪਰ ਯਹੋਵਾਹ ਦਿਲ ਨੂੰ ਵੇਖਦਾ ਹੈ।

8ਤਦ ਯੱਸੀ ਨੇ ਅਬੀਨਾਦਾਬ ਨੂੰ ਸੱਦਿਆ ਅਤੇ ਉਹ ਨੂੰ ਸਮੂਏਲ ਦੇ ਅੱਗੇ ਕੀਤਾ। ਉਹ ਬੋਲਿਆ, ਇਹ ਨੂੰ ਵੀ ਯਹੋਵਾਹ ਨੇ ਨਹੀਂ ਚੁਣਿਆ।

9ਫੇਰ ਯੱਸੀ ਨੇ ਸ਼ੰਮਾਹ ਨੂੰ ਅੱਗੇ ਕੀਤਾ ਪਰ ਉਹ ਬੋਲਿਆ, ਇਹ ਨੂੰ ਵੀ ਯਹੋਵਾਹ ਨੇ ਨਹੀਂ ਚੁਣਿਆ।

10ਯੱਸੀ ਨੇ ਆਪਣੇ ਸੱਤਾਂ ਹੀ ਪੁੱਤਰਾਂ ਨੂੰ ਸਮੂਏਲ ਦੇ ਅੱਗੇ ਕਰ ਦਿੱਤਾ ਸੋ ਸਮੂਏਲ ਨੇ ਯੱਸੀ ਨੂੰ ਆਖਿਆ, ਯਹੋਵਾਹ ਨੇ ਇਹਨਾਂ ਨੂੰ ਨਹੀਂ ਚੁਣਿਆ।

1 ਸਮੂਏਲ 16

ਅੰਗਰੇਜ਼ੀ ਵਿੱਚ

Berean Standard Bible1 Samuel 16:7But the LORD said to Samuel, “Do not consider his appearance or height, for I have rejected him; the LORD does not see as man does. For man sees the outward appearance, but the LORD sees the heart.”

ਹਵਾਲੇ

ਪਾਠਕ ਇਸ ਨਾਲ ਸਭ ਤੋਂ ਵੱਧ ਜੋੜਦੇ ਹਨ ਉਹ ਹਿੱਸੇ।

ਯੂਹ 7:24ਕਿਸੇ ਚੀਜ਼ ਦੇ ਬਾਹਰੀ ਰੂਪ ਤੋਂ ਨਿਆਂ ਨਾ ਕਰੋ ਬਲਕਿ ਜੋ ਠੀਕ ਹੈ ਉਸ ਦੇ ਅਧਾਰ ਤੇ ਨਿਆਂ ਕਰੋ।”
ਯਿਰ 17:10ਮੈਂ ਯਹੋਵਾਹ ਦਿਲ ਨੂੰ ਪਰਖਦਾ ਹਾਂ, ਅਤੇ ਗੁਰਦਿਆਂ ਨੂੰ ਪਰਤਾਉਂਦਾ ਹਾਂ, ਭਈ ਹਰ ਮਨੁੱਖ ਨੂੰ ਉਹ ਦੇ ਚਾਲ-ਚਲਣ ਅਨੁਸਾਰ, ਅਤੇ ਉਹ ਦੇ ਕੰਮਾਂ ਦੇ ਫਲਾਂ ਅਨੁਸਾਰ ਬਦਲਾ ਦੇ।
ਲੂਕਾ 16:15ਯਿਸੂ ਨੇ ਉਨ੍ਹਾਂ ਨੂੰ ਆਖਿਆ ਕਿ ਤੁਸੀਂ ਉਹੋ ਹੋ ਜਿਹੜੇ ਮਨੁੱਖਾਂ ਅੱਗੇ ਆਪਣੇ ਆਪ ਨੂੰ ਧਰਮੀ ਠਹਿਰਾਉਂਦੇ ਹੋ ਪਰ ਪਰਮੇਸ਼ੁਰ ਤੁਹਾਡੇ ਦਿਲਾਂ ਨੂੰ ਜਾਣਦਾ ਹੈ ਕਿਉਂਕਿ ਜੋ ਮਨੁੱਖਾਂ ਦੀ ਨਜ਼ਰ ਵਿੱਚ ਉੱਤਮ ਹੈ ਸੋ ਪਰਮੇਸ਼ੁਰ ਦੀ ਨਜ਼ਰ ਵਿੱਚ ਘਿਣਾਉਣੀ ਹੈ।
1 ਪਤ 3:4ਪਰ ਉਹ ਮਨ ਦੀ ਗੁਪਤ ਇਨਸਾਨੀਅਤ ਹੋਵੇ ਜਿਹੜੀ ਉਸ ਅਵਿਨਾਸ਼ੀ ਸ਼ਿੰਗਾਰ ਨਾਲ ਹੈ ਅਰਥਾਤ ਕੋਮਲ ਅਤੇ ਗੰਭੀਰ ਆਤਮਾ ਨਾਲ ਕਿਉਂ ਜੋ ਇਹ ਪਰਮੇਸ਼ੁਰ ਦੀ ਨਜ਼ਰ ਵਿੱਚ ਵੱਡੇ ਮੁੱਲ ਦੀ ਹੈ
ਯਸਾ 55:8–9ਕਿਉਂ ਜੋ ਮੇਰੇ ਖ਼ਿਆਲ ਤੁਹਾਡੇ ਖ਼ਿਆਲ ਨਹੀਂ, ਅਤੇ ਨਾ ਤੁਹਾਡੇ ਰਾਹ ਮੇਰੇ ਰਾਹ ਹਨ, ਯਹੋਵਾਹ ਦਾ ਵਾਕ ਹੈ। ਜਿਵੇਂ ਅਕਾਸ਼ ਧਰਤੀ ਤੋਂ ਉੱਚੇ ਹਨ, ਤਿਵੇਂ ਮੇਰੇ ਰਾਹ ਤੁਹਾਡੇ ਰਾਹਾਂ ਤੋਂ, ਅਤੇ ਮੇਰੇ ਖ਼ਿਆਲ ਤੁਹਾਡੇ ਖ਼ਿਆਲਾਂ ਤੋਂ ਉੱਚੇ ਹਨ।
ਕਹਾ 16:2ਮਨੁੱਖ ਦੀ ਸਾਰੀ ਚਾਲ ਉਹ ਦੀ ਆਪਣੀ ਨਿਗਾਹ ਵਿੱਚ ਸ਼ੁੱਧ ਹੈ, ਪਰ ਯਹੋਵਾਹ ਮਨਾਂ ਨੂੰ ਜਾਚਦਾ ਹੈ।
ਕਹਾ 31:30ਸ਼ੋਭਾ ਝੂਠ ਛਲ ਹੈ ਅਤੇ ਸੁਹੱਪਣ ਵਿਅਰਥ ਹੈ, ਪਰ ਉਹ ਇਸਤ੍ਰੀ ਜੋ ਯਹੋਵਾਹ ਦਾ ਭੈਅ ਮੰਨਦੀ ਹੈ, ਉਹ ਦੀ ਵਡਿਆਈ ਕੀਤੀ ਜਾਵੇਗੀ।
ਜ਼ਬੂ 147:10–11ਨਾ ਘੋੜੇ ਦੇ ਜ਼ੋਰ ਵਿੱਚ ਉਹ ਖੁਸ਼ ਹੁੰਦਾ ਹੈ, ਨਾ ਮਨੁੱਖ ਦੀਆਂ ਲੱਤਾਂ ਉੱਤੇ ਰੀਝਦਾ ਹੈ। ਯਹੋਵਾਹ ਆਪਣੇ ਭੈਅ ਮੰਨਣ ਵਾਲਿਆਂ ਉੱਤੇ ਰੀਝਦਾ ਹੈ, ਅਤੇ ਆਪਣੀ ਦਯਾ ਦੀ ਆਸਵੰਦਾਂ ਉੱਤੇ ਵੀ।

ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ