ਮੁੱਖ ਪੰਨਾ › ਪ੍ਰਸਿੱਧ ਬਾਈਬਲ ਆਇਤਾਂ › 1 ਥੱਸਲੁਨੀਕੀਆ 4:3–5
ਬਾਈਬਲ ਦੀ ਆਇਤ · IRV
1 ਥੱਸਲੁਨੀਕੀਆ 4:3–5
3ਪਰਮੇਸ਼ੁਰ ਦੀ ਇੱਛਾ ਹੈ ਕਿ ਤੁਸੀਂ ਪਵਿੱਤਰ ਹੋਵੋ ਅਤੇ ਤੁਸੀਂ ਹਰਾਮਕਾਰੀ ਤੋਂ ਬਚੇ ਰਹੋ।
4ਅਤੇ ਤੁਹਾਡੇ ਵਿੱਚੋਂ ਹਰ ਕੋਈ ਆਪਣੀ ਪਤਨੀ ਨੂੰ ਪਵਿੱਤਰਤਾਈ ਅਤੇ ਆਦਰ ਨਾਲ ਪ੍ਰਾਪਤ ਕਰਨਾ ਜਾਣੇ।
5ਨਾ ਕਾਮ-ਵਾਸਨਾ ਨਾਲ, ਪਰਾਈਆਂ ਕੌਮਾਂ ਦੀ ਤਰ੍ਹਾਂ ਜਿਨ੍ਹਾਂ ਨੂੰ ਪਰਮੇਸ਼ੁਰ ਦਾ ਗਿਆਨ ਨਹੀਂ।
ਪੂਰਾ ਅਧਿਆਇ ਪੜ੍ਹੋ: 1 ਥੱਸਲੁਨੀਕੀਆ 4
ਪ੍ਰਸੰਗ ਵਿੱਚ
1ਮੁੱਕਦੀ ਗੱਲ, ਹੇ ਭਰਾਵੋ, ਅਸੀਂ ਪ੍ਰਭੂ ਯਿਸੂ ਵਿੱਚ ਤੁਹਾਡੇ ਅੱਗੇ ਬੇਨਤੀ ਕਰਦੇ ਅਤੇ ਤੁਹਾਨੂੰ ਆਗਿਆ ਦਿੰਦੇ ਹਾਂ ਕਿ ਜਿਵੇਂ ਤੁਸੀਂ ਸਾਡੇ ਕੋਲੋਂ ਸਿੱਖਿਆ ਪ੍ਰਾਪਤ ਕੀਤੀ ਕਿ ਕਿਹੋ ਜਿਹਾ ਚਾਲ-ਚੱਲਣ ਸਾਨੂੰ ਚੱਲਣਾ ਅਤੇ ਪਰਮੇਸ਼ੁਰ ਨੂੰ ਪ੍ਰਸੰਨ ਕਰਨਾ ਚਾਹੀਦਾ ਹੈ - ਜਿਵੇਂ ਤੁਸੀਂ ਚੱਲਦੇ ਵੀ ਹੋ - ਸੋ ਇਸ ਵਿੱਚ ਹੋਰ ਵੀ ਵਧਦੇ ਜਾਵੋ।
2ਕਿਉਂਕਿ ਤੁਸੀਂ ਜਾਣਦੇ ਹੋ ਜੋ ਅਸੀਂ ਤੁਹਾਨੂੰ ਪ੍ਰਭੂ ਯਿਸੂ ਦੇ ਵੱਲੋਂ ਕੀ-ਕੀ ਹੁਕਮ ਦਿੱਤੇ।
3ਪਰਮੇਸ਼ੁਰ ਦੀ ਇੱਛਾ ਹੈ ਕਿ ਤੁਸੀਂ ਪਵਿੱਤਰ ਹੋਵੋ ਅਤੇ ਤੁਸੀਂ ਹਰਾਮਕਾਰੀ ਤੋਂ ਬਚੇ ਰਹੋ।
4ਅਤੇ ਤੁਹਾਡੇ ਵਿੱਚੋਂ ਹਰ ਕੋਈ ਆਪਣੀ ਪਤਨੀ ਨੂੰ ਪਵਿੱਤਰਤਾਈ ਅਤੇ ਆਦਰ ਨਾਲ ਪ੍ਰਾਪਤ ਕਰਨਾ ਜਾਣੇ।
5ਨਾ ਕਾਮ-ਵਾਸਨਾ ਨਾਲ, ਪਰਾਈਆਂ ਕੌਮਾਂ ਦੀ ਤਰ੍ਹਾਂ ਜਿਨ੍ਹਾਂ ਨੂੰ ਪਰਮੇਸ਼ੁਰ ਦਾ ਗਿਆਨ ਨਹੀਂ।
6ਅਤੇ ਕੋਈ ਇਸ ਗੱਲ ਵਿੱਚ ਅਪਰਾਧੀ ਨਾ ਹੋਵੇ, ਨਾ ਆਪਣੇ ਭਰਾ ਨਾਲ ਧੋਖਾ ਕਰੇ ਕਿਉਂ ਜੋ ਪ੍ਰਭੂ ਇਨ੍ਹਾਂ ਸਭਨਾਂ ਗੱਲਾਂ ਦਾ ਬਦਲਾ ਲੈਣ ਵਾਲਾ ਹੈ ਜਿਵੇਂ ਅਸੀਂ ਅੱਗੇ ਵੀ ਤੁਹਾਨੂੰ ਆਖਿਆ ਅਤੇ ਚਿਤਾਵਨੀ ਦਿੱਤੀ ਸੀ।
7ਕਿਉਂ ਜੋ ਪਰਮੇਸ਼ੁਰ ਨੇ ਸਾਨੂੰ ਅਸ਼ੁੱਧਤਾ ਲਈ ਨਹੀਂ ਸਗੋਂ ਪਵਿੱਤਰਤਾਈ ਵਿੱਚ ਸੱਦਿਆ।
8ਇਸ ਕਾਰਨ ਜੋ ਕੋਈ ਇਸ ਸਿੱਖਿਆ ਨੂੰ ਤੁੱਛ ਜਾਣਦਾ ਹੈ, ਉਹ ਮਨੁੱਖਾਂ ਨੂੰ ਨਹੀਂ ਸਗੋਂ ਪਰਮੇਸ਼ੁਰ ਨੂੰ ਤੁੱਛ ਜਾਣਦਾ ਹੈ, ਜਿਹੜਾ ਆਪਣਾ ਪਵਿੱਤਰ ਆਤਮਾ ਤੁਹਾਨੂੰ ਦਿੰਦਾ ਹੈ।
ਅੰਗਰੇਜ਼ੀ ਵਿੱਚ
For it is God’s will that you should be holy: You must abstain from sexual immorality; each of you must know how to control his own body in holiness and honor, not in lustful passion like the Gentiles who do not know God;ਹਵਾਲੇ
ਪਾਠਕ ਇਸ ਨਾਲ ਸਭ ਤੋਂ ਵੱਧ ਜੋੜਦੇ ਹਨ ਉਹ ਹਿੱਸੇ।
ਭਈ ਤੁਸੀਂ ਅਗਾਹਾਂ ਨੂੰ ਮਨੁੱਖਾਂ ਦੀਆਂ ਕਾਮਨਾ ਦੇ ਅਨੁਸਾਰ ਨਹੀਂ ਸਗੋਂ ਪਰਮੇਸ਼ੁਰ ਦੀ ਮਰਜ਼ੀ ਦੇ ਅਨੁਸਾਰ ਸਰੀਰ ਵਿੱਚ ਆਪਣੀ ਬਾਕੀ ਦੀ ਉਮਰ ਕੱਟੀਏਅਤੇ ਇਸ ਸੰਸਾਰ ਦੇ ਰੂਪ ਵਰਗੇ ਨਾ ਬਣੋ, ਸਗੋਂ ਆਪਣੀ ਬੁੱਧ ਦੇ ਨਵੇਂ ਹੋ ਜਾਣ ਦੇ ਕਾਰਨ ਤੁਹਾਡਾ ਚਾਲ-ਚਲਣ ਵੀ ਬਦਲਦਾ ਜਾਵੇ ਤਾਂ ਜੋ ਤੁਸੀਂ ਸਮਝ ਲਵੋ ਕਿ ਪਰਮੇਸ਼ੁਰ ਦੀ ਚੰਗੀ ਅਤੇ ਮਨ ਭਾਉਂਦੀ ਅਤੇ ਪੂਰੀ ਇੱਛਾ ਕੀ ਹੈ।ਅਤੇ ਸ਼ਾਂਤੀ ਦਾਤਾ ਪਰਮੇਸ਼ੁਰ ਆਪ ਹੀ ਤੁਹਾਨੂੰ ਪੂਰੀ ਤਰ੍ਹਾਂ ਪਵਿੱਤਰ ਕਰੇ ਅਤੇ ਤੁਹਾਡਾ ਆਤਮਾ ਅਤੇ ਜੀਵ ਅਤੇ ਸਰੀਰ ਸਾਡੇ ਪ੍ਰਭੂ ਯਿਸੂ ਮਸੀਹ ਦੇ ਆਉਣ ਦੇ ਵੇਲੇ ਦੋਸ਼ ਰਹਿਤ, ਸੰਪੂਰਨ ਬਚਿਆ ਰਹੇ।ਵਿਆਹ ਕਰਨਾ ਸਭਨਾਂ ਵਿੱਚ ਆਦਰਯੋਗ ਗਿਣਿਆ ਜਾਵੇ ਅਤੇ ਵਿਆਹ ਦਾ ਵਿਛਾਉਣਾ ਬੇਦਾਗ ਰਹੇ ਕਿਉਂਕਿ ਪਰਮੇਸ਼ੁਰ ਹਰਾਮਕਾਰਾਂ ਅਤੇ ਵਿਭਚਾਰੀਆਂ ਦਾ ਨਿਆਂ ਕਰੇਗਾ।ਇਸ ਲਈ ਤੁਸੀਂ ਆਪਣੀਆਂ ਬੁਰਾਈਆਂ ਨੂੰ ਜੋ ਧਰਤੀ ਉੱਤੇ ਹਨ ਛੱਡ ਦਿਓ, ਅਰਥਾਤ ਹਰਾਮਕਾਰੀ, ਗੰਦ-ਮੰਦ, ਕਾਮਨਾ, ਬੁਰੀ ਇੱਛਾ ਅਤੇ ਲੋਭ ਨੂੰ ਜਿਹੜਾ ਮੂਰਤੀ ਪੂਜਾ ਹੈ।ਇਸ ਕਾਰਨ ਤੁਸੀਂ ਨਿਰਬੁੱਧ ਨਾ ਹੋਵੋ, ਸਗੋਂ ਸਮਝੋ ਕਿ ਪ੍ਰਭੂ ਦੀ ਕੀ ਮਰਜ਼ੀ ਹੈ।ਜਿਵੇਂ ਸੰਤਾਂ ਨੂੰ ਯੋਗ ਹੈ ਤੁਹਾਡੇ ਵਿੱਚ ਹਰਾਮਕਾਰੀ ਅਤੇ ਹਰ ਭਾਂਤ ਦੇ ਗੰਦ-ਮੰਦ ਅਥਵਾ ਲੋਭ ਦੀ ਚਰਚਾ ਵੀ ਨਾ ਹੋਵੇ। ਅਤੇ ਨਾ ਬੇਸ਼ਰਮੀ, ਨਾ ਮੂਰਖਤਾ ਦੇ ਬੋਲ ਅਥਵਾ ਠੱਠੇ ਬਾਜ਼ੀ ਜੋ ਅਯੋਗ ਹਨ ਅਤੇ ਤੁਹਾਡੇ ਵਿੱਚ ਨਹੀਂ ਹੋਣੀਆਂ ਚਾਹੀਦੀਆਂ ਪਰ ਧੰਨਵਾਦ ਹੋਇਆ ਕਰੇ। ਕਿਉਂ ਜੋ ਤੁਸੀਂ ਇਸ ਗੱਲ ਨੂੰ ਜਾਣਦੇ ਹੋ ਕਿ ਹਰਾਮਕਾਰ ਜਾਂ ਭਰਿਸ਼ਟ ਜਾਂ ਲੋਭੀ ਮਨੁੱਖ ਜੋ ਮੂਰਤੀ ਪੂਜਕ ਹੈ, ਮਸੀਹ ਅਤੇ ਪਰਮੇਸ਼ੁਰ ਦੇ ਰਾਜ ਵਿੱਚ ਵਾਰਿਸ ਨਹੀਂ ਹੋ ਸਕਦਾ।ਹੁਣ ਸਰੀਰ ਦੇ ਕੰਮ ਤਾਂ ਪਰਗਟ ਹਨ। ਉਹ ਇਹ ਹਨ - ਹਰਾਮਕਾਰੀ, ਗੰਦ-ਮੰਦ, ਲੁੱਚਪੁਣਾ,ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ