ਮੁੱਖ ਪੰਨਾ › ਪ੍ਰਸਿੱਧ ਬਾਈਬਲ ਆਇਤਾਂ › 1 ਥੱਸਲੁਨੀਕੀਆ 5:18
ਬਾਈਬਲ ਦੀ ਆਇਤ · IRV
1 ਥੱਸਲੁਨੀਕੀਆ 5:18
ਹਰ ਹਾਲ ਵਿੱਚ ਧੰਨਵਾਦ ਕਰੋ ਕਿਉਂ ਜੋ ਤੁਹਾਡੇ ਲਈ ਮਸੀਹ ਯਿਸੂ ਵਿੱਚ ਪਰਮੇਸ਼ੁਰ ਦੀ ਇਹੋ ਮਰਜ਼ੀ ਹੈ।
ਪੂਰਾ ਅਧਿਆਇ ਪੜ੍ਹੋ: 1 ਥੱਸਲੁਨੀਕੀਆ 5
ਪ੍ਰਸੰਗ ਵਿੱਚ
15ਵੇਖਣਾ ਕਿ ਕੋਈ ਕਿਸੇ ਨਾਲ ਬੁਰੇ ਦੇ ਬਦਲੇ ਬੁਰਾ ਨਾ ਕਰੇ ਸਗੋਂ ਇੱਕ ਦੂਜੇ ਲਈ ਅਤੇ ਸਾਰਿਆਂ ਲਈ ਸਦਾ ਭਲਿਆਈ ਦੇ ਮਗਰ ਲੱਗੇ ਰਹੋ।
16ਸਦਾ ਅਨੰਦ ਰਹੋ।
17ਹਰ ਰੋਜ਼ ਪ੍ਰਾਰਥਨਾ ਕਰੋ।
18ਹਰ ਹਾਲ ਵਿੱਚ ਧੰਨਵਾਦ ਕਰੋ ਕਿਉਂ ਜੋ ਤੁਹਾਡੇ ਲਈ ਮਸੀਹ ਯਿਸੂ ਵਿੱਚ ਪਰਮੇਸ਼ੁਰ ਦੀ ਇਹੋ ਮਰਜ਼ੀ ਹੈ।
19ਆਤਮਾ ਨੂੰ ਨਾ ਬੁਝਾਓ।
20ਭਵਿੱਖਬਾਣੀਆਂ ਨੂੰ ਤੁੱਛ ਨਾ ਜਾਣੋ।
21ਸਾਰੀਆਂ ਗੱਲਾਂ ਨੂੰ ਪਰਖੋ, ਖਰੀਆਂ ਨੂੰ ਫੜ੍ਹੀ ਰੱਖੋ।
ਅੰਗਰੇਜ਼ੀ ਵਿੱਚ
Give thanks in every circumstance, for this is God’s will for you in Christ Jesus.ਹਵਾਲੇ
ਪਾਠਕ ਇਸ ਨਾਲ ਸਭ ਤੋਂ ਵੱਧ ਜੋੜਦੇ ਹਨ ਉਹ ਹਿੱਸੇ।
ਅਤੇ ਸਭਨਾਂ ਗੱਲਾਂ ਦੇ ਲਈ ਸਾਡੇ ਪ੍ਰਭੂ ਯਿਸੂ ਮਸੀਹ ਦੇ ਨਾਮ ਵਿੱਚ ਪਰਮੇਸ਼ੁਰ ਪਿਤਾ ਦਾ ਸਦਾ ਧੰਨਵਾਦ ਕਰੋ।ਕਿਸੇ ਗੱਲ ਦੀ ਚਿੰਤਾ ਨਾ ਕਰੋ ਸਗੋਂ ਹਰ ਗੱਲ ਵਿੱਚ ਤੁਹਾਡੀਆਂ ਅਰਦਾਸਾਂ ਪ੍ਰਾਰਥਨਾ ਅਤੇ ਬੇਨਤੀ ਨਾਲ ਧੰਨਵਾਦ ਸਣੇ ਪਰਮੇਸ਼ੁਰ ਦੇ ਅੱਗੇ ਕੀਤੀਆਂ ਜਾਣ।ਅਤੇ ਸਭ ਜੋ ਕੁਝ ਤੁਸੀਂ ਕਰੋ ਭਾਵੇਂ ਬਚਨ ਭਾਵੇਂ ਕੰਮ ਸੱਭੋ ਹੀ ਪ੍ਰਭੂ ਯਿਸੂ ਦੇ ਨਾਮ ਉੱਤੇ ਕਰੋ ਅਤੇ ਉਹ ਦੇ ਰਾਹੀਂ ਪਰਮੇਸ਼ੁਰ ਪਿਤਾ ਦਾ ਧੰਨਵਾਦ ਕਰੋ।ਸੋ ਅਸੀਂ ਉਹ ਦੇ ਦੁਆਰਾ ਉਸਤਤ ਦਾ ਬਲੀਦਾਨ ਅਰਥਾਤ ਉਨ੍ਹਾਂ ਬੁਲ੍ਹਾਂ ਦਾ ਫਲ ਜਿਹੜੇ ਉਹ ਦੇ ਨਾਮ ਨੂੰ ਮੰਨ ਲੈਂਦੇ ਹਨ, ਪਰਮੇਸ਼ੁਰ ਦੇ ਅੱਗੇ ਸਦਾ ਚੜ੍ਹਾਇਆ ਕਰੀਏ।ਅਤੇ ਆਖਿਆ, “ਮੈਂ ਆਪਣੀ ਮਾਂ ਦੇ ਪੇਟ ਤੋਂ ਨੰਗਾ ਆਇਆ ਅਤੇ ਨੰਗਾ ਹੀ ਮੁੜ ਜਾਂਵਾਂਗਾ, ਯਹੋਵਾਹ ਨੇ ਦਿੱਤਾ ਯਹੋਵਾਹ ਨੇ ਲੈ ਲਿਆ, ਯਹੋਵਾਹ ਦਾ ਨਾਮ ਮੁਬਾਰਕ ਹੋਵੇ।”ਭਈ ਤੁਸੀਂ ਅਗਾਹਾਂ ਨੂੰ ਮਨੁੱਖਾਂ ਦੀਆਂ ਕਾਮਨਾ ਦੇ ਅਨੁਸਾਰ ਨਹੀਂ ਸਗੋਂ ਪਰਮੇਸ਼ੁਰ ਦੀ ਮਰਜ਼ੀ ਦੇ ਅਨੁਸਾਰ ਸਰੀਰ ਵਿੱਚ ਆਪਣੀ ਬਾਕੀ ਦੀ ਉਮਰ ਕੱਟੀਏਦਾਊਦ ਦਾ ਭਜਨ, ਜਦੋਂ ਉਹ ਅਬੀਮਲਕ ਦੇ ਸਾਹਮਣੇ ਪਾਗਲ ਵਾਂਗੂੰ ਬਣਿਆ ਅਤੇ ਅਬੀਮਲਕ ਨੇ ਉਸ ਨੂੰ ਕੱਢ ਦਿੱਤਾ ਤੇ ਉਹ ਚਲਾ ਗਿਆ। ਮੈਂ ਹਰ ਵੇਲੇ ਯਹੋਵਾਹ ਨੂੰ ਮੁਬਾਰਕ ਆਖਾਂਗਾ, ਉਹ ਦੀ ਉਸਤਤ ਸਦਾ ਮੇਰੇ ਮੂੰਹ ਵਿੱਚ ਹੋਵੇਗੀ।ਕਿਉਂਕਿ ਪਰਮੇਸ਼ੁਰ ਦੀ ਮਰਜ਼ੀ ਹੈ ਕਿ ਤੁਸੀਂ ਚੰਗੇ ਕੰਮ ਕਰਕੇ ਮੂਰਖ ਲੋਕਾਂ ਦੀ ਅਗਿਆਨਤਾ ਦਾ ਮੂੰਹ ਬੰਦ ਕਰ ਦਿਓ।ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ