ਮੁੱਖ ਪੰਨਾ › ਪ੍ਰਸਿੱਧ ਬਾਈਬਲ ਆਇਤਾਂ › 1 ਤਿਮੋਥਿਉਸ 4:1
ਬਾਈਬਲ ਦੀ ਆਇਤ · IRV
1 ਤਿਮੋਥਿਉਸ 4:1
ਪਰ ਆਤਮਾ ਸਪੱਸ਼ਟ ਆਖਦਾ ਹੈ ਕਿ ਅੰਤ ਦੇ ਦਿਨਾਂ ਵਿੱਚ ਕਈ ਲੋਕ ਭਰਮਾਉਣ ਵਾਲੀਆਂ ਰੂਹਾਂ ਅਤੇ ਭੂਤਾਂ ਦੀਆਂ ਸਿੱਖਿਆ ਵੱਲ ਮਨ ਲਾ ਕੇ, ਵਿਸ਼ਵਾਸ ਤੋਂ ਮੁੜ ਜਾਣਗੇ।
ਪੂਰਾ ਅਧਿਆਇ ਪੜ੍ਹੋ: 1 ਤਿਮੋਥਿਉਸ 4
ਪ੍ਰਸੰਗ ਵਿੱਚ
1ਪਰ ਆਤਮਾ ਸਪੱਸ਼ਟ ਆਖਦਾ ਹੈ ਕਿ ਅੰਤ ਦੇ ਦਿਨਾਂ ਵਿੱਚ ਕਈ ਲੋਕ ਭਰਮਾਉਣ ਵਾਲੀਆਂ ਰੂਹਾਂ ਅਤੇ ਭੂਤਾਂ ਦੀਆਂ ਸਿੱਖਿਆ ਵੱਲ ਮਨ ਲਾ ਕੇ, ਵਿਸ਼ਵਾਸ ਤੋਂ ਮੁੜ ਜਾਣਗੇ।
2ਇਹ ਝੂਠ ਬੋਲਣ ਵਾਲਿਆਂ ਦੇ ਕਪਟ ਤੋਂ ਹੋਵੇਗਾ, ਜਿੰਨ੍ਹਾ ਦਾ ਆਪਣਾ ਹੀ ਵਿਵੇਕ ਗਰਮ ਲੋਹੇ ਨਾਲ ਦਾਗਿਆ ਹੋਇਆ ਹੈ।
3ਜਿਹੜੇ ਵਿਆਹ ਕਰਨ ਤੋਂ ਰੋਕਦੇ, ਜੋ ਪਰਮੇਸ਼ੁਰ ਦੇ ਉਤਪਤ ਕੀਤੇ ਭੋਜਨਾਂ ਨੂੰ ਖਾਣ ਤੋਂ ਮਨਾ ਕਰਦੇ ਹਨ, ਪਰ ਵਿਸ਼ਵਾਸ ਕਰਨ ਵਾਲੇ ਅਤੇ ਸਚਿਆਈ ਦੇ ਜਾਣਨ ਵਾਲੇ ਧੰਨਵਾਦ ਸਹਿਤ ਸਵੀਕਾਰ ਕਰਨ।
4ਕਿਉਂ ਜੋ ਪਰਮੇਸ਼ੁਰ ਦੀ ਰਚੀ ਹੋਈ ਹਰੇਕ ਰਚਨਾ ਚੰਗੀ ਹੈ, ਅਤੇ ਕੋਈ ਵੀ ਤਿਆਗਣ ਦੇ ਯੋਗ ਨਹੀਂ ਜੇ ਉਹ ਧੰਨਵਾਦ ਸਹਿਤ ਸਵੀਕਾਰ ਕੀਤੀ ਜਾਵੇ।
ਅੰਗਰੇਜ਼ੀ ਵਿੱਚ
Now the Spirit expressly states that in later times some will abandon the faith to follow deceitful spirits and the teachings of demons,ਹਵਾਲੇ
ਪਾਠਕ ਇਸ ਨਾਲ ਸਭ ਤੋਂ ਵੱਧ ਜੋੜਦੇ ਹਨ ਉਹ ਹਿੱਸੇ।
ਪਰ ਉਨ੍ਹਾਂ ਲੋਕਾਂ ਵਿੱਚ ਝੂਠੇ ਨਬੀ ਵੀ ਉੱਠੇ ਜਿਵੇਂ ਤੁਹਾਡੇ ਵਿੱਚ ਵੀ ਝੂਠੇ ਉਪਦੇਸ਼ਕ ਹੋਣਗੇ, ਜਿਹੜੇ ਨਾਸ ਕਰਨ ਵਾਲੀਆਂ ਗੱਲਾਂ ਚੋਰੀ ਅੰਦਰ ਲਿਆਉਣਗੇ ਅਤੇ ਉਸ ਸੁਆਮੀ ਦਾ ਜਿਸ ਨੇ ਉਨ੍ਹਾਂ ਨੂੰ ਮੁੱਲ ਲਿਆ ਸੀ ਇਨਕਾਰ ਕਰ ਕੇ ਛੇਤੀ ਆਪਣਾ ਨਾਸ ਕਰਾਉਣਗੇ।ਕਿਉਂ ਜੋ ਇਹੋ ਜਿਹੇ ਲੋਕ ਝੂਠੇ ਰਸੂਲ ਅਤੇ ਛਲ ਵਲ ਕਰਨ ਵਾਲੇ ਹਨ ਜੋ ਆਪਣੇ ਰੂਪ ਨੂੰ ਮਸੀਹ ਦੇ ਰਸੂਲਾਂ ਦੇ ਰੂਪ ਵਿੱਚ ਬਦਲਦੇ ਹਨ। ਅਤੇ ਇਹ ਅਨੋਖੀ ਗੱਲ ਨਹੀਂ ਕਿਉਂ ਜੋ ਸ਼ੈਤਾਨ ਵੀ ਆਪਣੇ ਰੂਪ ਨੂੰ ਚਾਨਣ ਦੇ ਦੂਤ ਦੇ ਰੂਪ ਵਿੱਚ ਬਦਲਦਾ ਹਾਂ। ਇਸ ਲਈ ਜੋ ਉਸ ਦੇ ਸੇਵਕ ਆਪਣੇ ਰੂਪ ਨੂੰ ਧਰਮ ਦੇ ਸੇਵਕਾਂ ਦੇ ਰੂਪ ਵਿੱਚ ਬਦਲਦੇ ਹਨ ਤਾਂ ਕੋਈ ਵੱਡੀ ਗੱਲ ਨਹੀਂ ਪਰ ਉਨ੍ਹਾਂ ਦਾ ਅੰਤ ਉਨ੍ਹਾਂ ਦੇ ਕੰਮਾਂ ਦੇ ਅਨੁਸਾਰ ਹੋਵੇਗਾ।ਜੋ ਉਨ੍ਹਾਂ ਨੇ ਤੁਹਾਨੂੰ ਕਿਹਾ ਕਿ ਅੰਤ ਦੇ ਸਮੇਂ ਠੱਠਾ ਕਰਨ ਵਾਲੇ ਹੋਣਗੇ ਜਿਹੜੇ ਆਪਣੀਆਂ ਸ਼ਤਾਨੀ ਕਾਮਨਾਵਾਂ ਦੇ ਅਨੁਸਾਰ ਚੱਲਣਗੇ।ਪਹਿਲਾਂ ਤੁਸੀਂ ਇਹ ਜਾਣਦੇ ਹੋ ਕਿ ਅੰਤ ਦੇ ਦਿਨਾਂ ਵਿੱਚ ਠੱਠਾ ਕਰਨ ਵਾਲੇ ਠੱਠਾ ਕਰਦੇ ਹੋਏ ਆਉਣਗੇ, ਜਿਹੜੇ ਆਪਣੀਆਂ ਕਾਮਨਾਂ ਦੇ ਅਨੁਸਾਰ ਚੱਲਣਗੇ।ਕਿਉਂ ਜੋ ਕਈ ਮਨੁੱਖ ਚੋਰੀ ਆ ਵੜੇ ਹਨ ਜਿਹੜੇ ਇਸ ਸਜ਼ਾ ਲਈ ਪਹਿਲਾਂ ਤੋਂ ਹੀ ਠਹਿਰਾਏ ਗਏ ਸਨ, ਸ਼ਤਾਨੀ ਮਨੁੱਖ ਜਿਹੜੇ ਸਾਡੇ ਪਰਮੇਸ਼ੁਰ ਦੀ ਕਿਰਪਾ ਨੂੰ ਉਲਟਾ ਕਰਕੇ ਲੁੱਚਪੁਣੇ ਵੱਲ ਲਾ ਲੈਂਦੇ ਹਨ ਅਤੇ ਯਿਸੂ ਮਸੀਹ ਦਾ ਇਨਕਾਰ ਕਰਦੇ ਹਨ ਜਿਹੜਾ ਇੱਕੋ ਹੀ ਸਾਡਾ ਸੁਆਮੀ ਅਤੇ ਪ੍ਰਭੂ ਹੈ।ਪਰ ਮੈਂ ਡਰਦਾ ਹਾਂ ਕਿ ਕਿਤੇ ਇਸ ਤਰ੍ਹਾਂ ਨਾ ਹੋਵੇ ਕਿ ਜਿਵੇਂ ਸੱਪ ਨੇ ਆਪਣੀ ਭਰਮਾਉਣ ਵਾਲੀ ਵਿੱਦਿਆ ਨਾਲ ਹੱਵਾਹ ਨੂੰ ਭਰਮਾਇਆ, ਤੁਹਾਡੇ ਮਨ ਵੀ ਉਸ ਸਾਦਗੀ ਅਤੇ ਪਵਿੱਤਰਤਾਈ ਤੋਂ ਜੋ ਮਸੀਹ ਦੀ ਵੱਲ ਹੈ, ਵਿਗੜ ਜਾਣ।ਪਰ ਦੁਸ਼ਟ ਮਨੁੱਖ ਅਤੇ ਛਲੀਏ ਧੋਖਾ ਦਿੰਦੇ ਅਤੇ ਧੋਖਾ ਖਾਂਦੇ, ਬੁਰੇ ਤੋਂ ਬੁਰੇ ਹੁੰਦੇ ਜਾਣਗੇ।ਅਸੀਂ ਪਰਮੇਸ਼ੁਰ ਤੋਂ ਹਾਂ। ਜਿਹੜਾ ਪਰਮੇਸ਼ੁਰ ਨੂੰ ਜਾਣਦਾ ਹੈ, ਉਹ ਸਾਡੀ ਸੁਣਦਾ ਹੈ। ਜੋ ਕੋਈ ਪਰਮੇਸ਼ੁਰ ਵੱਲੋਂ ਨਹੀਂ, ਉਹ ਸਾਡੀ ਨਹੀਂ ਸੁਣਦਾ। ਇਸ ਤੋਂ ਅਸੀਂ ਸਚਿਆਈ ਦੇ ਆਤਮਾ ਅਤੇ ਧੋਖੇ ਦੇ ਆਤਮਾ ਨੂੰ ਜਾਣ ਲੈਂਦੇ ਹਾਂ।ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ