Bible Explorer ਐਪ ਲਓ

ਮੁੱਖ ਪੰਨਾ › ਪ੍ਰਸਿੱਧ ਬਾਈਬਲ ਆਇਤਾਂ › 1 ਤਿਮੋਥਿਉਸ 4:12

ਬਾਈਬਲ ਦੀ ਆਇਤ · IRV

1 ਤਿਮੋਥਿਉਸ 4:12

ਕੋਈ ਤੇਰੀ ਜੁਆਨੀ ਨੂੰ ਤੁਛ ਨਾ ਜਾਣੇ ਸਗੋਂ ਤੂੰ ਵਿਸ਼ਵਾਸ ਕਰਨ ਵਾਲਿਆਂ ਲਈ ਬਚਨ, ਚਾਲ ਚਲਨ, ਪਿਆਰ, ਆਤਮਾ, ਵਿਸ਼ਵਾਸ ਅਤੇ ਪਵਿੱਤਰਤਾਈ ਵਿੱਚ ਆਦਰਸ਼ ਬਣੀ।

ਪੂਰਾ ਅਧਿਆਇ ਪੜ੍ਹੋ: 1 ਤਿਮੋਥਿਉਸ 4

ਪ੍ਰਸੰਗ ਵਿੱਚ

9ਇਹ ਬਚਨ ਸੱਚ ਹੈ ਅਤੇ ਪੂਰੀ ਤਰ੍ਹਾਂ ਮੰਨਣ ਯੋਗ ਹੈ।

10ਇਸੇ ਲਈ ਅਸੀਂ ਮਿਹਨਤ ਅਤੇ ਯਤਨ ਕਰਦੇ ਹਾਂ, ਕਿਉਂ ਜੋ ਅਸੀਂ ਜਿਉਂਦੇ ਪਰਮੇਸ਼ੁਰ ਉੱਤੇ ਆਸ ਰੱਖੀ ਹੈ ਜਿਹੜਾ ਸਾਰਿਆਂ ਮਨੁੱਖਾਂ ਦਾ, ਪਰ ਖ਼ਾਸ ਕਰਕੇ ਵਿਸ਼ਵਾਸੀਆਂ ਦਾ ਮੁਕਤੀਦਾਤਾ ਹੈ।

11ਇਹਨਾਂ ਗੱਲਾਂ ਦੀ ਆਗਿਆ ਦੇ ਅਤੇ ਸਿਖਾ।

12ਕੋਈ ਤੇਰੀ ਜੁਆਨੀ ਨੂੰ ਤੁਛ ਨਾ ਜਾਣੇ ਸਗੋਂ ਤੂੰ ਵਿਸ਼ਵਾਸ ਕਰਨ ਵਾਲਿਆਂ ਲਈ ਬਚਨ, ਚਾਲ ਚਲਨ, ਪਿਆਰ, ਆਤਮਾ, ਵਿਸ਼ਵਾਸ ਅਤੇ ਪਵਿੱਤਰਤਾਈ ਵਿੱਚ ਆਦਰਸ਼ ਬਣੀ।

13ਜਦ ਤੱਕ ਮੈਂ ਨਾ ਆਵਾਂ, ਤੂੰ ਪੜ੍ਹਾਈ ਕਰਨ, ਉਪਦੇਸ਼ ਕਰਨ ਅਤੇ ਸਿੱਖਿਆ ਦੇਣ ਵਿੱਚ ਲੱਗਾ ਰਹੀਂ।

14ਤੂੰ ਉਸ ਵਰਦਾਨ ਦੀ ਬੇਪਰਵਾਹੀ ਨਾ ਕਰ ਜੋ ਤੇਰੇ ਵਿੱਚ ਹੈ, ਜਿਹੜੀ ਅਗੰਮ ਵਾਕ ਦੇ ਰਾਹੀਂ ਬਜ਼ੁਰਗਾਂ ਦੇ ਹੱਥ ਰੱਖਣ ਨਾਲ ਤੈਨੂੰ ਦਿੱਤੀ ਗਈ ਹੈ।

15ਇੰਨ੍ਹਾਂ ਗੱਲਾਂ ਵੱਲ ਧਿਆਨ ਦੇ, ਇਹਨਾਂ ਵਿੱਚ ਲੱਗਿਆ ਰਹਿ ਤਾਂ ਕਿ ਤੇਰੀ ਤਰੱਕੀ ਸਭਨਾਂ ਉੱਤੇ ਪ੍ਰਗਟ ਹੋਵੇ।

1 ਤਿਮੋਥਿਉਸ 4

ਅੰਗਰੇਜ਼ੀ ਵਿੱਚ

Berean Standard Bible1 Timothy 4:12Let no one despise your youth, but set an example for the believers in speech, in conduct, in love, in faith, in purity.

ਹਵਾਲੇ

ਪਾਠਕ ਇਸ ਨਾਲ ਸਭ ਤੋਂ ਵੱਧ ਜੋੜਦੇ ਹਨ ਉਹ ਹਿੱਸੇ।

ਤੀਤੁ 2:7ਅਤੇ ਤੂੰ ਸਭ ਗੱਲਾਂ ਵਿੱਚ ਆਪਣੇ ਆਪ ਨੂੰ ਭਲੇ ਕੰਮਾਂ ਦਾ ਚੰਗਾ ਨਮੂਨਾ ਬਣਾ। ਤੇਰੀ ਸਿੱਖਿਆ ਗੰਭੀਰਤਾਈ ਅਤੇ ਸਚਿਆਈ ਨਾਲ ਹੋਵੇ।
2 ਤਿਮ 2:22ਪਰ ਜੁਆਨੀ ਦੀਆਂ ਕਾਮਨਾਂ ਤੋਂ ਭੱਜ ਅਤੇ ਜਿਹੜੇ ਸਾਫ਼ ਦਿਲ ਤੋਂ ਪ੍ਰਭੂ ਦਾ ਨਾਮ ਲੈਂਦੇ ਹਨ ਉਨ੍ਹਾਂ ਨਾਲ ਧਰਮ, ਵਿਸ਼ਵਾਸ, ਪਿਆਰ ਅਤੇ ਮਿਲਾਪ ਦੇ ਮਗਰ ਲੱਗਾ ਰਹਿ।
2 ਤਿਮ 2:15ਆਪਣੇ ਆਪ ਨੂੰ ਪਰਮੇਸ਼ੁਰ ਦੇ ਅੱਗੇ ਪਰਵਾਨ ਅਤੇ ਅਜਿਹਾ ਕਾਰੀਗਰ ਠਹਿਰਾਉਣ ਦਾ ਜਤਨ ਕਰ ਜਿਸ ਨੂੰ ਲੱਜਿਆਵਾਨ ਨਾ ਹੋਣਾ ਪਵੇ ਅਤੇ ਜਿਹੜਾ ਸਚਿਆਈ ਦੇ ਬਚਨ ਦੀ ਉੱਚਿਤ ਵਿਆਖਿਆ ਕਰਨ ਵਾਲਾ ਹੋਵੇ।
1 ਪਤ 5:3ਅਤੇ ਉਹਨਾਂ ਉੱਤੇ ਜਿਹੜੇ ਤੁਹਾਡੇ ਅਧੀਨ ਹਨ ਹੁਕਮ ਨਾਮ ਚਲਾਓ ਸਗੋਂ ਇੱਜੜ ਦੇ ਲਈ ਨਮੂਨਾ ਬਣੋ
2 ਪਤ 1:5–8ਸੋ ਇਸੇ ਕਾਰਨ ਤੁਸੀਂ ਆਪਣੇ ਵੱਲੋਂ ਵੱਡਾ ਯਤਨ ਕਰ ਕੇ ਆਪਣੇ ਵਿਸ਼ਵਾਸ ਨਾਲ ਨੇਕੀ ਅਤੇ ਨੇਕੀ ਨਾਲ ਗਿਆਨ ਅਤੇ ਗਿਆਨ ਨਾਲ ਸੰਜਮ ਅਤੇ ਸੰਜਮ ਨਾਲ ਭਗਤੀ ਅਤੇ ਭਗਤੀ ਨਾਲ ਭਾਈਚਾਰੇ ਦੇ ਪਿਆਰ ਨਾਲ ਪਿਆਰ ਨੂੰ ਵਧਾਈ ਜਾਓ। ਕਿਉਂ ਜੋ ਇਹ ਗੁਣ ਜੋ ਤੁਹਾਡੇ ਵਿੱਚ ਹੋਣ ਅਤੇ ਵਧਦੇ ਜਾਣ ਤਾਂ ਉਹ ਤੁਹਾਨੂੰ ਸਾਡੇ ਪ੍ਰਭੂ ਯਿਸੂ ਮਸੀਹ ਦੇ ਗਿਆਨ ਵਿੱਚ ਆਲਸੀ ਅਤੇ ਬੇਫਲ ਨਾ ਹੋਣ ਦੇਣਗੇ।
1 ਕੁਰਿੰਥੀ 11:1ਮੇਰੇ ਵਰਗੀ ਚਾਲ ਚੱਲੋ ਜਿਵੇਂ ਮੈਂ ਮਸੀਹ ਵਰਗੀ ਚਾਲ ਚੱਲਦਾ ਹਾਂ।
1 ਥੱਸ 1:6ਅਤੇ ਤੁਸੀਂ ਉਸ ਬਚਨ ਨੂੰ ਪਵਿੱਤਰ ਆਤਮਾ ਦੇ ਅਨੰਦ ਨਾਲ ਕਬੂਲ ਕਰ ਕੇ, ਵੱਡੀ ਬਿਪਤਾ ਵਿੱਚ ਵੀ ਸਾਡੀ ਅਤੇ ਪ੍ਰਭੂ ਦੀ ਰੀਸ ਕੀਤੀ।
2 ਤਿਮ 2:7ਜੋ ਮੈਂ ਆਖਦਾ ਹਾਂ ਉਹ ਦਾ ਧਿਆਨ ਰੱਖ, ਕਿਉਂ ਜੋ ਪ੍ਰਭੂ ਤੈਨੂੰ ਸਾਰੀਆਂ ਗੱਲਾਂ ਦੀ ਸਮਝ ਦੇਵੇਗਾ।

ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ