ਮੁੱਖ ਪੰਨਾ › ਪ੍ਰਸਿੱਧ ਬਾਈਬਲ ਆਇਤਾਂ › 1 ਤਿਮੋਥਿਉਸ 4:8
ਬਾਈਬਲ ਦੀ ਆਇਤ · IRV
1 ਤਿਮੋਥਿਉਸ 4:8
ਕਿਉਂ ਜੋ ਸਰੀਰਕ ਕਿਰਿਆ ਤੋਂ ਥੋੜਾ ਲਾਭ ਹੈ, ਪਰ ਭਗਤੀ ਸਭਨਾਂ ਗੱਲਾਂ ਲਈ ਲਾਹੇਵੰਦ ਹੈ, ਕਿਉਂ ਜੋ ਹੁਣ ਅਤੇ ਆਉਣ ਵਾਲੇ ਜੀਵਨ ਦਾ ਵਾਇਦਾ ਉਸ ਦੇ ਨਾਲ ਹੈ।
ਪੂਰਾ ਅਧਿਆਇ ਪੜ੍ਹੋ: 1 ਤਿਮੋਥਿਉਸ 4
ਪ੍ਰਸੰਗ ਵਿੱਚ
5ਇਸ ਲਈ ਜੋ ਉਹ ਪਰਮੇਸ਼ੁਰ ਦੇ ਬਚਨ ਅਤੇ ਪ੍ਰਾਰਥਨਾ ਨਾਲ ਪਵਿੱਤਰ ਹੋ ਜਾਂਦੀ ਹੈ।
6ਜੇ ਤੂੰ ਭਾਈਆਂ ਨੂੰ ਇਹ ਗੱਲਾਂ ਸਿਖਾਵੇਂ, ਤਾਂ ਤੂੰ ਮਸੀਹ ਯਿਸੂ ਦਾ ਚੰਗਾ ਸੇਵਕ ਬਣੇਂਗਾ, ਵਿਸ਼ਵਾਸ ਦੀਆਂ ਗੱਲਾਂ ਅਤੇ ਉਹ ਖਰੀ ਸਿੱਖਿਆ ਜਿਸ ਨੂੰ ਤੂੰ ਮੰਨਦਾ ਆਇਆ ਹੈ, ਉਸ ਵਿੱਚ ਬਣਿਆ ਰਹਿ।
7ਪਰ ਗੰਦੀਆਂ ਅਤੇ ਬੁੱਢੀਆਂ ਵਾਲੀਆਂ ਕਹਾਣੀਆਂ ਵੱਲੋਂ ਮੂੰਹ ਮੋੜ, ਅਤੇ ਭਗਤੀ ਲਈ ਆਪ ਸਾਧਨਾ ਕਰ।
8ਕਿਉਂ ਜੋ ਸਰੀਰਕ ਕਿਰਿਆ ਤੋਂ ਥੋੜਾ ਲਾਭ ਹੈ, ਪਰ ਭਗਤੀ ਸਭਨਾਂ ਗੱਲਾਂ ਲਈ ਲਾਹੇਵੰਦ ਹੈ, ਕਿਉਂ ਜੋ ਹੁਣ ਅਤੇ ਆਉਣ ਵਾਲੇ ਜੀਵਨ ਦਾ ਵਾਇਦਾ ਉਸ ਦੇ ਨਾਲ ਹੈ।
9ਇਹ ਬਚਨ ਸੱਚ ਹੈ ਅਤੇ ਪੂਰੀ ਤਰ੍ਹਾਂ ਮੰਨਣ ਯੋਗ ਹੈ।
10ਇਸੇ ਲਈ ਅਸੀਂ ਮਿਹਨਤ ਅਤੇ ਯਤਨ ਕਰਦੇ ਹਾਂ, ਕਿਉਂ ਜੋ ਅਸੀਂ ਜਿਉਂਦੇ ਪਰਮੇਸ਼ੁਰ ਉੱਤੇ ਆਸ ਰੱਖੀ ਹੈ ਜਿਹੜਾ ਸਾਰਿਆਂ ਮਨੁੱਖਾਂ ਦਾ, ਪਰ ਖ਼ਾਸ ਕਰਕੇ ਵਿਸ਼ਵਾਸੀਆਂ ਦਾ ਮੁਕਤੀਦਾਤਾ ਹੈ।
11ਇਹਨਾਂ ਗੱਲਾਂ ਦੀ ਆਗਿਆ ਦੇ ਅਤੇ ਸਿਖਾ।
ਅੰਗਰੇਜ਼ੀ ਵਿੱਚ
For physical exercise is of limited value, but godliness is valuable in every way, holding promise for the present life and for the one to come.ਹਵਾਲੇ
ਪਾਠਕ ਇਸ ਨਾਲ ਸਭ ਤੋਂ ਵੱਧ ਜੋੜਦੇ ਹਨ ਉਹ ਹਿੱਸੇ।
ਪਰ ਸਭ ਤੋਂ ਪਹਿਲਾਂ, ਪਰਮੇਸ਼ੁਰ ਦੇ ਰਾਜ ਅਤੇ ਉਸ ਦੀ ਧਾਰਮਿਕਤਾ ਦੀ ਖੋਜ ਕਰੋ ਫਿਰ ਇਹ ਸਾਰੀਆਂ ਵਸਤਾਂ ਵੀ ਤੁਹਾਨੂੰ ਦਿੱਤੀਆਂ ਜਾਣਗੀਆਂ।ਪਰ ਸੰਤੋਖ ਨਾਲ ਭਗਤੀ ਅਸਲ ਵਿੱਚ ਵੱਡੀ ਕਮਾਈ ਹੈ।ਯਹੋਵਾਹ ਉੱਤੇ ਭਰੋਸਾ ਰੱਖ ਅਤੇ ਭਲਿਆਈ ਕਰ ਦੇਸ ਵਿੱਚ ਵੱਸ ਅਤੇ ਸਚਿਆਈ ਉੱਤੇ ਪਲ। ਤੂੰ ਯਹੋਵਾਹ ਵਿੱਚ ਨਿਹਾਲ ਰਹਿ, ਤਾਂ ਉਹ ਤੇਰੇ ਮਨੋਰਥਾਂ ਨੂੰ ਪੂਰਿਆਂ ਕਰੇਗਾ।ਯਹੋਵਾਹ ਦਾ ਭੈਅ ਮੰਨਣ ਨਾਲ ਜੀਵਨ ਦਾ ਵਾਧਾ ਹੁੰਦਾ ਹੈ, ਭੈਅ ਮੰਨਣ ਵਾਲਾ ਤ੍ਰਿਪਤ ਰਹੇਗਾ, ਅਤੇ ਬਿਪਤਾ ਤੋਂ ਬਚਿਆ ਰਹੇਗਾ।ਨਮਰਤਾ ਅਤੇ ਯਹੋਵਾਹ ਦਾ ਭੈਅ ਮੰਨਣ ਦਾ ਫਲ ਧਨ, ਆਦਰ ਅਤੇ ਜੀਵਨ ਹੈ।ਜਿਵੇਂ, ਹੱਥ ਨਾ ਲਾਵੀਂ, ਨਾ ਚੱਖੀਂ, ਨਾ ਛੋਹਵੀਂ? ਇਹ ਸਾਰੀਆਂ ਵਸਤਾਂ ਵਰਤਣ ਨਾਲ ਹੀ ਨਾਸ ਹੋ ਜਾਣਗੀਆਂ। ਭਾਵੇਂ ਇਹ ਗੱਲਾਂ ਮਨ ਮਰਜ਼ੀ ਦੀ ਪੂਜਾ ਅਤੇ ਅਧੀਨਤਾਈ ਅਤੇ ਦੇਹੀ ਦੀ ਤਪੱਸਿਆ ਕਰਕੇ ਸੂਝਵਾਨ ਨਾਮ ਦੇ ਤਾਂ ਹਨ ਪਰ ਸਰੀਰ ਦੀਆਂ ਕਾਮਨਾਂ ਦੇ ਰੋਕਣ ਲਈ ਇਹ ਕਿਸੇ ਕੰਮ ਦੀਆਂ ਨਹੀਂ।ਪਰ ਹਲੀਮ ਧਰਤੀ ਦੇ ਵਾਰਿਸ ਹੋਣਗੇ, ਅਤੇ ਬਹੁਤੇ ਸੁੱਖ ਕਰਕੇ ਆਪਣੇ ਆਪ ਨੂੰ ਨਿਹਾਲ ਕਰਨਗੇ।ਅਤੇ ਹੁਣ ਇਸ ਸਮੇਂ ਵਿੱਚ ਸੌ ਗੁਣਾ ਨਾ ਪਾਵੇ, ਘਰ ਅਤੇ ਭਾਈ ਭੈਣਾਂ ਅਤੇ ਮਾਵਾਂ ਅਤੇ ਬਾਲ ਬੱਚੇ ਅਤੇ ਜ਼ਮੀਨਾਂ ਨੂੰ ਪਰ ਦੁੱਖਾਂ ਨਾਲ ਅਤੇ ਅਗਲੇ ਯੁੱਗ ਵਿੱਚ ਸਦੀਪਕ ਜੀਵਨ।ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ