Bible Explorer ਐਪ ਲਓ

ਮੁੱਖ ਪੰਨਾ › ਪ੍ਰਸਿੱਧ ਬਾਈਬਲ ਆਇਤਾਂ › 1 ਤਿਮੋਥਿਉਸ 5:8

ਬਾਈਬਲ ਦੀ ਆਇਤ · IRV

1 ਤਿਮੋਥਿਉਸ 5:8

ਪਰ ਜੇ ਕੋਈ ਆਪਣਿਆਂ ਲਈ ਅਤੇ ਖ਼ਾਸ ਕਰਕੇ ਆਪਣੇ ਘਰਾਣੇ ਲਈ ਚਿੰਤਾ ਨਹੀਂ ਕਰਦਾ ਤਾਂ ਉਹ ਵਿਸ਼ਵਾਸ ਤੋਂ ਬੇਮੁੱਖ ਹੋਇਆ ਅਤੇ ਅਵਿਸ਼ਵਾਸੀ ਨਾਲੋਂ ਵੀ ਬੁਰਾ ਬਣ ਗਿਆ ਹੈ।

ਪੂਰਾ ਅਧਿਆਇ ਪੜ੍ਹੋ: 1 ਤਿਮੋਥਿਉਸ 5

ਪ੍ਰਸੰਗ ਵਿੱਚ

5ਜਿਹੜੀ ਸੱਚ-ਮੁੱਚ ਵਿਧਵਾ ਅਤੇ ਇਕੱਲੀ ਹੈ, ਉਹ ਨੇ ਪਰਮੇਸ਼ੁਰ ਉੱਤੇ ਆਸ ਰੱਖੀ ਹੋਈ ਹੈ ਅਤੇ ਰਾਤ-ਦਿਨ ਬੇਨਤੀਆਂ ਅਤੇ ਪ੍ਰਾਰਥਨਾਂ ਵਿੱਚ ਲੱਗੀ ਰਹਿੰਦੀ ਹੈ।

6ਪਰ ਜਿਹੜੀ ਗੁਲਛੱਰੇ ਉਡਾਉਂਦੀ ਹੈ ਉਹ ਤਾਂ ਜਿਉਂਦੀ ਹੀ ਮਰੀ ਹੋਈ ਹੈ।

7ਤੂੰ ਇੰਨ੍ਹਾਂ ਗੱਲਾਂ ਦੀ ਵੀ ਆਗਿਆ ਦੇ ਤਾਂ ਕਿ ਉਹ ਨਿਰਦੋਸ਼ ਹੋਣ।

8ਪਰ ਜੇ ਕੋਈ ਆਪਣਿਆਂ ਲਈ ਅਤੇ ਖ਼ਾਸ ਕਰਕੇ ਆਪਣੇ ਘਰਾਣੇ ਲਈ ਚਿੰਤਾ ਨਹੀਂ ਕਰਦਾ ਤਾਂ ਉਹ ਵਿਸ਼ਵਾਸ ਤੋਂ ਬੇਮੁੱਖ ਹੋਇਆ ਅਤੇ ਅਵਿਸ਼ਵਾਸੀ ਨਾਲੋਂ ਵੀ ਬੁਰਾ ਬਣ ਗਿਆ ਹੈ।

9ਉਸੇ ਵਿਧਵਾ ਦਾ ਨਾਮ ਲਿਖਿਆ ਜਾਵੇ, ਜਿਸ ਦੀ ਉਮਰ ਸੱਠਾਂ ਵਰਿਹਾਂ ਤੋਂ ਘੱਟ ਨਾ ਹੋਵੇ ਅਤੇ ਇੱਕੋ ਹੀ ਪਤੀ ਦੀ ਪਤਨੀ ਰਹੀ ਹੋਵੇ।

10ਅਤੇ ਉਹ ਭਲੇ ਕੰਮਾਂ ਕਰਕੇ ਨੇਕਨਾਮ ਹੋਵੇ ਜੋ ਉਸ ਨੇ ਬੱਚਿਆਂ ਨੂੰ ਪਾਲਿਆ ਹੋਵੇ, ਦੂਜਿਆਂ ਦੀ ਪ੍ਰਾਹੁਣਚਾਰੀ ਕੀਤੀ ਹੋਵੇ, ਸੰਤਾਂ ਦੇ ਚਰਨ ਧੋਤੇ ਹੋਣ, ਦੁੱਖੀਆਂ ਦੀ ਸਹਾਇਤਾ ਕੀਤੀ ਹੋਵੇ, ਅਤੇ ਹਰੇਕ ਚੰਗੇ ਕੰਮ ਦੇ ਮਗਰ ਲੱਗੀ ਹੋਵੇ।

11ਪਰ ਮੁਟਿਆਰ ਵਿਧਵਾਵਾਂ ਨੂੰ ਲਾਂਭੇ ਰੱਖ, ਕਿਉਂਕਿ ਉਹ ਮਸੀਹ ਤੋਂ ਵਿਰੁੱਧ ਹੋ ਕੇ ਸਰੀਰ ਦੀ ਕਾਮਨਾਂ ਦੇ ਵੱਸ ਪੈ ਕੇ ਵਿਆਹ ਕਰਾਉਣਾ ਚਾਹੁੰਦੀਆਂ ਹਨ।

1 ਤਿਮੋਥਿਉਸ 5

ਅੰਗਰੇਜ਼ੀ ਵਿੱਚ

Berean Standard Bible1 Timothy 5:8If anyone does not provide for his own, and especially his own household, he has denied the faith and is worse than an unbeliever.

ਹਵਾਲੇ

ਪਾਠਕ ਇਸ ਨਾਲ ਸਭ ਤੋਂ ਵੱਧ ਜੋੜਦੇ ਹਨ ਉਹ ਹਿੱਸੇ।

ਗਲਾ 6:10ਉਪਰੰਤ ਜਿਵੇਂ ਸਾਨੂੰ ਮੌਕਾ ਮਿਲੇ ਅਸੀਂ ਸਭਨਾਂ ਨਾਲ ਭਲਾ ਕਰੀਏ ਪਰ ਖ਼ਾਸ ਕਰਕੇ ਵਿਸ਼ਵਾਸੀਆਂ ਦੇ ਨਾਲ।
2 ਕੁਰਿੰਥੀ 12:14ਵੇਖੋ, ਇਹ ਤੀਜੀ ਵਾਰ ਮੈਂ ਤੁਹਾਡੇ ਕੋਲ ਆਉਣ ਨੂੰ ਤਿਆਰ ਹਾਂ ਅਤੇ ਤੁਹਾਡੇ ਉੱਤੇ ਭਾਰ ਨਾ ਪਾਵਾਂਗਾ ਕਿਉਂ ਜੋ ਮੈਂ ਤੁਹਾਡਾ ਧਨ ਨਹੀਂ ਸਗੋਂ ਤੁਹਾਨੂੰ ਚਾਹੁੰਦਾ ਹਾਂ। ਬਾਲ ਬੱਚਿਆਂ ਨੂੰ ਮਾਤਾ-ਪਿਤਾ ਲਈ ਨਹੀਂ ਸਗੋਂ ਮਾਤਾ-ਪਿਤਾ ਨੂੰ ਬਾਲ ਬੱਚਿਆਂ ਲਈ ਜੋੜਨਾ ਚਾਹੀਦਾ ਹੈ।
ਲੂਕਾ 11:11–13ਪਰ ਤੁਹਾਡੇ ਵਿੱਚੋਂ ਉਹ ਕਿਹੜਾ ਪਿਤਾ ਹੈ ਜਦ ਉਸ ਦਾ ਪੁੱਤਰ ਮੱਛੀ ਮੰਗੇ ਤਾਂ ਉਸ ਨੂੰ ਮੱਛੀ ਦੀ ਥਾਂ ਸੱਪ ਦੇਵੇਗਾ? ਜੇਕਰ ਅੰਡਾ ਮੰਗੇ ਤਾਂ ਕਿ ਉਹ ਆਪਣੇ ਪੁੱਤਰ ਨੂੰ ਬਿੱਛੂ ਦੇਵੇਗਾ? ਜਦੋਂ ਕਿ ਤੁਸੀਂ ਬੁਰੇ ਹੋ ਕੇ ਵੀ ਆਪਣਿਆਂ ਬੱਚਿਆਂ ਨੂੰ ਚੰਗੀਆਂ ਚੀਜ਼ਾਂ ਦੇਣੀਆਂ ਜਾਣਦੇ ਹੋ ਤਾਂ ਉਹ ਸਵਰਗੀ ਪਿਤਾ ਆਪਣੇ ਮੰਗਣ ਵਾਲਿਆਂ ਨੂੰ ਪਵਿੱਤਰ ਆਤਮਾ ਕਿਉਂ ਨਾ ਦੇਵੇਗਾ!।
ਯਸਾ 58:7ਕੀ ਇਹ ਨਹੀਂ ਕਿ ਤੁਸੀਂ ਆਪਣੀ ਰੋਟੀ ਭੁੱਖਿਆਂ ਨੂੰ ਵੰਡ ਦਿਓ, ਅਤੇ ਬੇ-ਘਰੇ ਭਟਕਣ ਵਾਲਿਆਂ ਨੂੰ ਆਪਣੇ ਘਰ ਲਿਆਓ? ਜਦ ਤੁਸੀਂ ਕਿਸੇ ਨੂੰ ਨੰਗੇ ਵੇਖੋ ਤਾਂ ਉਹ ਨੂੰ ਕੱਜੋ, ਅਤੇ ਆਪਣੇ ਸਾਥੀਆਂ ਤੋਂ ਆਪਣਾ ਮੂੰਹ ਨਾ ਲੁਕਾਓ?
ਤੀਤੁ 1:16ਉਹ ਆਖਦੇ ਹਨ ਜੋ ਅਸੀਂ ਪਰਮੇਸ਼ੁਰ ਨੂੰ ਜਾਣਦੇ ਹਾਂ, ਪਰ ਆਪਣੇ ਕੰਮਾਂ ਦੇ ਰਾਹੀਂ ਉਹ ਦਾ ਇਨਕਾਰ ਕਰਦੇ ਹਨ ਕਿਉਂ ਜੋ ਉਹ ਬੁਰੇ, ਅਣ-ਆਗਿਆਕਾਰ ਹਨ, ਅਤੇ ਭਲੇ ਕੰਮ ਦੇ ਲਈ ਲਾਇਕ ਨਹੀਂ ਹਨ।
ਮੱਤੀ 7:11ਜਦੋਂ ਤੁਸੀਂ ਬੁਰੇ ਹੋ ਕੇ, ਆਪਣਿਆਂ ਬੱਚਿਆਂ ਨੂੰ ਚੰਗੀਆਂ ਚੀਜ਼ਾਂ ਦੇਣੀਆਂ ਜਾਣਦੇ ਹੋ ਤਾਂ ਤੁਹਾਡਾ ਸਵਰਗੀ ਪਿਤਾ ਆਪਣੇ ਮੰਗਣ ਵਾਲਿਆਂ ਨੂੰ ਕਿੰਨੀਆਂ ਵਧੇਰੇ ਚੰਗੀਆਂ ਵਸਤੂਆਂ ਕਿਉਂ ਨਾ ਦੇਵੇਗਾ?

ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ