ਮੁੱਖ ਪੰਨਾ › ਪ੍ਰਸਿੱਧ ਬਾਈਬਲ ਆਇਤਾਂ › 1 ਤਿਮੋਥਿਉਸ 6:10
ਬਾਈਬਲ ਦੀ ਆਇਤ · IRV
1 ਤਿਮੋਥਿਉਸ 6:10
ਕਿਉਂ ਜੋ ਪੈਸੇ ਦਾ ਲੋਭ ਹਰ ਪਰਕਾਰ ਦੀਆਂ ਬੁਰਿਆਈਆਂ ਦੀ ਜੜ੍ਹ ਹੈ ਅਤੇ ਕਈ ਲੋਕ ਉਹ ਨੂੰ ਲੋਚਦਿਆਂ ਵਿਸ਼ਵਾਸ ਦੇ ਰਾਹੋਂ ਭਟਕ ਗਏ ਅਤੇ ਆਪਣੇ ਆਪ ਨੂੰ ਅਨੇਕ ਗਮਾਂ ਦਿਆਂ ਤੀਰਾਂ ਨਾਲ ਵਿੰਨ੍ਹਿਆ ਹੈ।
ਪੂਰਾ ਅਧਿਆਇ ਪੜ੍ਹੋ: 1 ਤਿਮੋਥਿਉਸ 6
ਪ੍ਰਸੰਗ ਵਿੱਚ
7ਕਿਉਂ ਜੋ ਅਸੀਂ ਸੰਸਾਰ ਵਿੱਚ ਨਾਲ ਕੁਝ ਨਹੀਂ ਲਿਆਂਦਾ ਅਤੇ ਨਾ ਅਸੀਂ ਉਸ ਵਿੱਚੋਂ ਕੁਝ ਲੈ ਜਾ ਸਕਦੇ ਹਾਂ।
8ਪਰ ਜਦੋਂ ਸਾਨੂੰ ਭੋਜਨ ਬਸਤਰ ਮਿਲਿਆ ਹੋਇਆ ਹੈ ਤਾਂ ਸਾਡੇ ਲਈ ਇਹੋ ਬਥੇਰਾ ਹੈ।
9ਪਰ ਉਹ ਜਿਹੜੇ ਅਮੀਰ ਹੋਣਾ ਚਾਹੁੰਦੇ ਹਨ, ਸੋ ਪਰਤਾਵੇ, ਫ਼ਾਹੀ ਅਤੇ ਬਹੁਤਿਆਂ ਮੂਰਖਪੁਣੇ ਦਿਆਂ ਅਤੇ ਨੁਕਸਾਨ ਕਰਨ ਵਾਲਿਆਂ ਵਿਸ਼ਿਆਂ ਵਿੱਚ ਪੈਂਦੇ ਹਨ, ਜੋ ਮਨੁੱਖਾਂ ਨੂੰ ਤਬਾਹੀ ਅਤੇ ਨਾਸ ਦੇ ਸਮੁੰਦਰ ਵਿੱਚ ਡੋਬ ਦਿੰਦੇ ਹਨ।
10ਕਿਉਂ ਜੋ ਪੈਸੇ ਦਾ ਲੋਭ ਹਰ ਪਰਕਾਰ ਦੀਆਂ ਬੁਰਿਆਈਆਂ ਦੀ ਜੜ੍ਹ ਹੈ ਅਤੇ ਕਈ ਲੋਕ ਉਹ ਨੂੰ ਲੋਚਦਿਆਂ ਵਿਸ਼ਵਾਸ ਦੇ ਰਾਹੋਂ ਭਟਕ ਗਏ ਅਤੇ ਆਪਣੇ ਆਪ ਨੂੰ ਅਨੇਕ ਗਮਾਂ ਦਿਆਂ ਤੀਰਾਂ ਨਾਲ ਵਿੰਨ੍ਹਿਆ ਹੈ।
11ਪਰ ਤੂੰ ਹੇ ਪਰਮੇਸ਼ੁਰ ਦੇ ਬੰਦੇ, ਇੰਨ੍ਹਾਂ ਗੱਲਾਂ ਤੋਂ ਦੂਰ ਰਹਿ ਅਤੇ ਧਰਮ, ਭਗਤੀ, ਵਿਸ਼ਵਾਸ, ਪਿਆਰ, ਧੀਰਜ ਅਤੇ ਨਰਮਾਈ ਦੇ ਭਾਲ ਵਿੱਚ ਲੱਗਾ ਰਹਿ।
12ਵਿਸ਼ਵਾਸ ਦੀ ਚੰਗੀ ਲੜਾਈ ਲੜ, ਸਦੀਪਕ ਜੀਵਨ ਨੂੰ ਫੜ੍ਹੀ ਰੱਖ ਜਿਹ ਦੇ ਲਈ ਤੂੰ ਸੱਦਿਆ ਗਿਆ ਅਤੇ ਤੂੰ ਬਹੁਤਿਆਂ ਗਵਾਹਾਂ ਦੇ ਅੱਗੇ ਪੱਕਾ ਕਰਾਰ ਕੀਤਾ ਸੀ।
13ਮੈਂ ਪਰਮੇਸ਼ੁਰ ਨੂੰ, ਜਿਹੜਾ ਸਭਨਾਂ ਨੂੰ ਜੀਵਨ ਬਖਸ਼ਦਾ ਹੈ ਅਤੇ ਮਸੀਹ ਯਿਸੂ ਨੂੰ ਜਿਸ ਨੇ ਪੁੰਤਿਯੁਸ ਪਿਲਾਤੁਸ ਦੇ ਸਾਹਮਣੇ ਪੱਕਾ ਕਰਾਰ ਕੀਤਾ ਸੀ ਗਵਾਹ ਮੰਨ ਕੇ ਤੈਨੂੰ ਬੇਨਤੀ ਕਰਦਾ ਹਾਂ।
ਅੰਗਰੇਜ਼ੀ ਵਿੱਚ
For the love of money is the root of all kinds of evil. By craving it, some have wandered away from the faith and pierced themselves with many sorrows.ਹਵਾਲੇ
ਪਾਠਕ ਇਸ ਨਾਲ ਸਭ ਤੋਂ ਵੱਧ ਜੋੜਦੇ ਹਨ ਉਹ ਹਿੱਸੇ।
ਨਫ਼ੇ ਦੇ ਸਾਰੇ ਲੋਭੀਆਂ ਦੀ ਚਾਲ ਅਜਿਹੀ ਹੀ ਹੁੰਦੀ ਹੈ, ਉਹ ਆਪਣੇ ਮਾਲਕਾਂ ਦੀ ਜਾਨ ਲੈ ਲੈਂਦਾ ਹੈ।ਦੁਸ਼ਟ ਉੱਤੇ ਬਹੁਤ ਸਾਰੀਆਂ ਬਿਪਤਾਵਾਂ ਆਉਂਦੀਆਂ ਹਨ, ਪਰ ਜਿਹੜਾ ਯਹੋਵਾਹ ਤੇ ਭਰੋਸਾ ਕਰਦਾ ਹੈ ਦਯਾ ਉਸ ਨੂੰ ਘੇਰੀਂ ਰੱਖੇਗੀ।ਇਸ ਲਈ ਉਹ ਆਪਣੀ ਕਰਨੀ ਦਾ ਫਲ ਭੋਗਣਗੇ ਅਤੇ ਆਪਣੀਆਂ ਜੁਗਤਾਂ ਨਾਲ ਰੱਜਣਗੇ,ਜਿਨ੍ਹਾਂ ਦਾ ਮੂੰਹ ਬੰਦ ਕਰਨਾ ਚਾਹੀਦਾ ਹੈ। ਉਹ ਝੂਠੇ ਲਾਭ ਦੇ ਲਈ ਅਜਿਹੀ ਸਿੱਖਿਆ ਦੇ ਕੇ ਘਰਾਂ ਦੇ ਘਰ ਉਜਾੜ ਦਿੰਦੇ ਹਨ।ਇਹ ਕੁੱਤੇ ਬਹੁਤ ਭੁੱਖੇ ਹਨ, ਇਹ ਰੱਜਣਾ ਨਹੀਂ ਜਾਣਦੇ, ਅਤੇ ਇਹ ਅਯਾਲੀ ਸਮਝ ਨਹੀਂ ਰੱਖਦੇ, ਇਹਨਾਂ ਸਾਰਿਆਂ ਨੇ ਆਪਣੇ-ਆਪਣੇ ਲਾਭ ਲਈ ਆਪਣਾ-ਆਪਣਾ ਮਾਰਗ ਚੁਣ ਲਿਆ ਹੈ।ਹਾਏ ਉਨ੍ਹਾਂ ਨੂੰ! ਕਿਉਂ ਜੋ ਉਹ ਕਾਇਨ ਦੇ ਰਾਹ ਲੱਗ ਤੁਰੇ, ਲਾਭ ਦੇ ਲਈ ਬਿਲਆਮ ਦੇ ਭਰਮ ਵਿੱਚ ਭੱਜੇ ਅਤੇ ਕੁਰਾਹ ਦੇ ਵਿਰੋਧ ਵਿੱਚ ਨਾਸ ਹੋਏ।ਉਸ ਦੇ ਆਗੂ ਰਿਸ਼ਵਤ ਲੈ ਕੇ ਨਿਆਂ ਕਰਦੇ ਹਨ, ਉਸ ਦੇ ਜਾਜਕ ਭਾੜਾ ਲੈ ਕੇ ਸਿਖਾਉਂਦੇ ਹਨ, ਉਸ ਦੇ ਨਬੀ ਧਨ ਲਈ ਭਵਿੱਖ ਦੱਸਦੇ ਹਨ, ਤਾਂ ਵੀ ਉਹ ਇਹ ਆਖ ਕੇ ਯਹੋਵਾਹ ਦਾ ਸਹਾਰਾ ਲੈਂਦੇ ਹਨ, ਭਲਾ, ਯਹੋਵਾਹ ਸਾਡੇ ਵਿੱਚ ਨਹੀਂ ਹੈ? ਕੋਈ ਬਿਪਤਾ ਸਾਡੇ ਉੱਤੇ ਨਹੀਂ ਪਵੇਗੀ!ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ