ਮੁੱਖ ਪੰਨਾ › ਪ੍ਰਸਿੱਧ ਬਾਈਬਲ ਆਇਤਾਂ › 2 ਕੁਰਿੰਥੀਆਂ 10:5
ਬਾਈਬਲ ਦੀ ਆਇਤ · IRV
2 ਕੁਰਿੰਥੀਆਂ 10:5
ਸੋ ਅਸੀਂ ਵਹਿਮਾਂ ਨੂੰ ਅਤੇ ਹਰ ਇੱਕ ਉੱਚੀ ਗੱਲ ਨੂੰ ਜਿਹੜੀ ਪਰਮੇਸ਼ੁਰ ਦੇ ਗਿਆਨ ਦੇ ਵਿਰੁੱਧ ਸਿਰ ਚੁੱਕਦੀ ਹੈ, ਢਾਹ ਦਿੰਦੇ ਹਾਂ ਅਤੇ ਹਰ ਇੱਕ ਵਿਚਾਰ ਉੱਤੇ ਕਾਬੂ ਪਾਉਂਦੇ ਹਾਂ ਜੋ ਉਹ ਮਸੀਹ ਦਾ ਆਗਿਆਕਾਰ ਹੋਵੇ।
ਪੂਰਾ ਅਧਿਆਇ ਪੜ੍ਹੋ: 2 ਕੁਰਿੰਥੀਆਂ 10
ਪ੍ਰਸੰਗ ਵਿੱਚ
2ਮੇਰੀ ਤੁਹਾਡੇ ਅੱਗੇ ਇਹ ਮਿੰਨਤ ਹੈ ਜੋ ਮੈਨੂੰ ਸ਼ਾਮਲ ਹੋ ਕੇ ਉਸ ਭਰੋਸੇ ਨਾਲ ਦਲੇਰ ਨਾ ਹੋਣਾ ਪਵੇ ਜਿਸ ਦੇ ਨਾਲ ਮੈਂ ਕਈਆਂ ਲਈ ਦਲੇਰ ਹੋਣ ਦੀ ਦਲੀਲ ਕਰਦਾ ਹਾਂ ਜਿਹੜੇ ਸਾਨੂੰ ਸਰੀਰ ਦੇ ਅਨੁਸਾਰ ਚੱਲਣ ਵਾਲਿਆਂ ਵਰਗੇ ਸਮਝਦੇ ਹਨ।
3ਭਾਵੇਂ ਅਸੀਂ ਸਰੀਰ ਦੇ ਵਿੱਚ ਚੱਲਦੇ ਹਾਂ ਪਰ ਸਰੀਰ ਦੇ ਅਨੁਸਾਰ ਯੁੱਧ ਨਹੀਂ ਕਰਦੇ।
4ਇਸ ਲਈ ਜੋ ਸਾਡੇ ਯੁੱਧ ਦੇ ਹਥਿਆਰ ਸਰੀਰਕ ਨਹੀਂ ਸਗੋਂ ਪਰਮੇਸ਼ੁਰ ਦੇ ਦੁਆਰਾ ਕਿਲ੍ਹਿਆਂ ਨੂੰ ਢਾਹ ਦੇਣ ਲਈ ਬਹੁਤ ਤਾਕਤਵਰ ਹਨ।
5ਸੋ ਅਸੀਂ ਵਹਿਮਾਂ ਨੂੰ ਅਤੇ ਹਰ ਇੱਕ ਉੱਚੀ ਗੱਲ ਨੂੰ ਜਿਹੜੀ ਪਰਮੇਸ਼ੁਰ ਦੇ ਗਿਆਨ ਦੇ ਵਿਰੁੱਧ ਸਿਰ ਚੁੱਕਦੀ ਹੈ, ਢਾਹ ਦਿੰਦੇ ਹਾਂ ਅਤੇ ਹਰ ਇੱਕ ਵਿਚਾਰ ਉੱਤੇ ਕਾਬੂ ਪਾਉਂਦੇ ਹਾਂ ਜੋ ਉਹ ਮਸੀਹ ਦਾ ਆਗਿਆਕਾਰ ਹੋਵੇ।
6ਅਤੇ ਜਦ ਤੁਹਾਡੀ ਆਗਿਆਕਾਰੀ ਪੂਰੀ ਹੋ ਜਾਵੇ ਤਾਂ ਅਸੀਂ ਹਰ ਤਰ੍ਹਾਂ ਦੀ ਅਣ-ਆਗਿਆਕਾਰੀ ਦਾ ਬਦਲਾ ਲੈਣ ਨੂੰ ਤਿਆਰ ਹਾਂ।
7ਤੁਸੀਂ ਉਨ੍ਹਾਂ ਗੱਲਾਂ ਵੱਲ ਜੋ ਤੁਹਾਡੇ ਸਾਹਮਣੇ ਹਨ ਵੇਖਦੇ ਹੋ। ਜੇ ਕਿਸੇ ਨੂੰ ਇਹ ਭਰੋਸਾ ਹੋਵੇ ਜੋ ਉਹ ਆਪ ਮਸੀਹ ਦਾ ਹੈ ਤਾਂ ਉਹ ਫੇਰ ਇਹ ਆਪਣੇ ਆਪ ਵਿੱਚ ਸੋਚੇ ਕਿ ਜਿਸ ਪ੍ਰਕਾਰ ਉਹ ਮਸੀਹ ਦਾ ਹੈ ਉਸੇ ਪ੍ਰਕਾਰ ਅਸੀਂ ਵੀ ਮਸੀਹ ਦੇ ਹਾਂ।
8ਮੈਂ ਭਾਵੇਂ ਆਪਣੇ ਉਸ ਅਧਿਕਾਰ ਦੇ ਬਾਰੇ ਜਿਹੜਾ ਪ੍ਰਭੂ ਨੇ ਸਾਨੂੰ ਤੁਹਾਨੂੰ ਗਿਰਾਉਣ ਲਈ ਨਹੀਂ ਸਗੋਂ ਤੁਹਾਨੂੰ ਬਣਾਉਣ ਲਈ ਦਿੱਤਾ ਜੇ ਮੈਂ ਇਸ ਬਾਰੇ ਕੁਝ ਵੱਧ ਕੇ ਮਾਣ ਕਰਾਂ ਤਾਂ ਵੀ ਮੈਂ ਸ਼ਰਮਿੰਦਾ ਨਹੀਂ ਹੋਵਾਂਗਾ।
ਅੰਗਰੇਜ਼ੀ ਵਿੱਚ
We tear down arguments and every presumption set up against the knowledge of God; and we take captive every thought to make it obedient to Christ.ਹਵਾਲੇ
ਪਾਠਕ ਇਸ ਨਾਲ ਸਭ ਤੋਂ ਵੱਧ ਜੋੜਦੇ ਹਨ ਉਹ ਹਿੱਸੇ।
ਕਿਉਂ ਜੋ ਪਰਮੇਸ਼ੁਰ ਦਾ ਬਚਨ ਜਿਉਂਦਾ, ਗੁਣਕਾਰ ਅਤੇ ਹਰੇਕ ਦੋਧਾਰੀ ਤਲਵਾਰ ਨਾਲੋਂ ਤਿੱਖਾ ਹੈ ਜੋ ਪ੍ਰਾਣ, ਆਤਮਾ, ਬੰਦ ਬੰਦ ਅਤੇ ਗੁੱਦੇ ਨੂੰ ਅੱਡੋ ਅੱਡ ਕਰ ਕੇ ਵਿੰਨ੍ਹ ਸੁੱਟਦਾ ਹੈ ਅਤੇ ਮਨ ਦੇ ਵਿਚਾਰਾਂ ਅਤੇ ਭਾਵਨਾਵਾਂ ਨੂੰ ਜਾਂਚ ਲੈਂਦਾ ਹੈ।ਦੁਸ਼ਟ ਆਪਣੇ ਰਾਹ ਨੂੰ ਤਿਆਗੇ, ਅਤੇ ਬੁਰਿਆਰ ਆਪਣੇ ਖ਼ਿਆਲਾਂ ਨੂੰ, ਉਹ ਯਹੋਵਾਹ ਵੱਲ ਮੁੜੇ ਅਤੇ ਉਹ ਉਸ ਦੇ ਉੱਤੇ ਰਹਮ ਕਰੇਗਾ, ਅਤੇ ਸਾਡੇ ਪਰਮੇਸ਼ੁਰ ਵੱਲ ਜੋ ਅੱਤ ਦਿਆਲੂ ਹੈ,ਅਤੇ ਆਗਿਆਕਾਰ ਬੱਚਿਆਂ ਵਾਂਗੂੰ ਆਪਣੀ ਅਗਿਆਨਤਾ ਦੇ ਪਹਿਲੇ ਸਮੇਂ ਦੀਆਂ ਕਾਮਨਾਂ ਦੇ ਸਰੂਪ ਜਿਹੇ ਨਾ ਬਣੋ। ਸਗੋਂ ਜਿਵੇਂ ਤੁਹਾਡਾ ਸੱਦਣ ਵਾਲਾ ਪਵਿੱਤਰ ਹੈ, ਤੁਸੀਂ ਆਪ ਵੀ ਉਸੇ ਤਰ੍ਹਾਂ ਆਪਣੀ ਸਾਰੀ ਚਾਲ ਵਿੱਚ ਪਵਿੱਤਰ ਬਣੋ।ਪਰ ਮੈਂ ਆਪਣੇ ਅੰਗਾਂ ਵਿੱਚ ਇੱਕ ਹੋਰ ਕਨੂੰਨ ਨੂੰ ਵੀ ਵੇਖਦਾ ਹਾਂ, ਜੋ ਮੇਰੀ ਬੁੱਧ ਦੇ ਕਨੂੰਨ ਨਾਲ ਲੜਦਾ ਹੈ ਅਤੇ ਮੈਨੂੰ ਉਸ ਪਾਪ ਦੇ ਕਨੂੰਨ ਦੇ ਜੋ ਮੇਰਿਆਂ ਅੰਗਾਂ ਵਿੱਚ ਹੈ, ਬੰਧਨ ਵਿੱਚ ਲਈ ਆਉਂਦਾ ਹੈ।ਕਿਉਂਕਿ ਬੁਰੇ ਖ਼ਿਆਲ, ਖੂਨ, ਹਰਾਮਕਾਰੀ, ਵਿਭਚਾਰ, ਚੋਰੀਆਂ, ਝੂਠੀਆਂ ਗਵਾਹੀਆਂ ਅਤੇ ਨਿੰਦਿਆ ਦਿਲ ਵਿੱਚੋਂ ਨਿੱਕਲਦੇ ਹਨ।ਭਾਵੇਂ ਉਨ੍ਹਾਂ ਨੇ ਪਰਮੇਸ਼ੁਰ ਨੂੰ ਜਾਣ ਲਿਆ ਪਰ ਤਾਂ ਵੀ ਪਰਮੇਸ਼ੁਰ ਦੇ ਯੋਗ ਵਡਿਆਈ ਨਾ ਕੀਤੀ, ਨਾ ਉਹ ਦਾ ਧੰਨਵਾਦ ਕੀਤਾ ਸਗੋਂ ਆਪਣੀ ਸੋਚ ਵਿੱਚ ਨਿਕੰਮੇ ਬਣ ਗਏ ਅਤੇ ਉਹਨਾਂ ਦੇ ਮਨ ਹਨ੍ਹੇਰੇ ਹੋ ਗਏ।ਹੇ ਯਰੂਸ਼ਲਮ, ਤੂੰ ਆਪਣੇ ਦਿਲ ਨੂੰ ਬੁਰਿਆਈ ਤੋਂ ਧੋ, ਭਈ ਤੂੰ ਬਚਾਇਆ ਜਾਵੇਂ। ਕਿੰਨ੍ਹਾਂ ਚਿਰ ਤੇਰੇ ਬੁਰੇ ਖਿਆਲ ਤੇਰੇ ਮਨ ਵਿੱਚ ਰਹਿਣਗੇ?ਇਸ ਸੰਸਾਰ ਦਾ ਗਿਆਨ ਪਰਮੇਸ਼ੁਰ ਦੇ ਭਾਣੇ ਮੂਰਖਤਾ ਹੈ ਕਿਉਂ ਜੋ ਲਿਖਿਆ ਹੋਇਆ ਹੈ, ਉਹ ਗਿਆਨੀਆਂ ਨੂੰ ਉਹਨਾਂ ਦੀ ਹੀ ਚਤਰਾਈ ਵਿੱਚ ਫਸਾ ਦਿੰਦਾ ਹੈ।ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ