ਮੁੱਖ ਪੰਨਾ › ਪ੍ਰਸਿੱਧ ਬਾਈਬਲ ਆਇਤਾਂ › 2 ਕੁਰਿੰਥੀਆਂ 11:14
ਬਾਈਬਲ ਦੀ ਆਇਤ · IRV
2 ਕੁਰਿੰਥੀਆਂ 11:14
ਅਤੇ ਇਹ ਅਨੋਖੀ ਗੱਲ ਨਹੀਂ ਕਿਉਂ ਜੋ ਸ਼ੈਤਾਨ ਵੀ ਆਪਣੇ ਰੂਪ ਨੂੰ ਚਾਨਣ ਦੇ ਦੂਤ ਦੇ ਰੂਪ ਵਿੱਚ ਬਦਲਦਾ ਹਾਂ।
ਪੂਰਾ ਅਧਿਆਇ ਪੜ੍ਹੋ: 2 ਕੁਰਿੰਥੀਆਂ 11
ਪ੍ਰਸੰਗ ਵਿੱਚ
11ਕਿਉਂ? ਕੀ ਇਸ ਕਰਕੇ ਜੋ ਮੈਂ ਤੁਹਾਡੇ ਨਾਲ ਪਿਆਰ ਨਹੀਂ ਰੱਖਦਾ? ਪਰਮੇਸ਼ੁਰ ਜਾਣਦਾ ਹੈ!
12ਪਰ ਮੈਂ ਜੋ ਕਰਦਾ ਹਾਂ ਉਹੀ ਕਰਦਾ ਰਹਾਂਗਾ ਤਾਂ ਜੋ ਮੈਂ ਮੌਕਾ ਲੱਭਣ ਵਾਲਿਆਂ ਦੇ ਮੌਕਿਆਂ ਝਾੜ ਸੁੱਟਾਂ ਕਿ ਜਿਸ ਗੱਲ ਵਿੱਚ ਉਹ ਮਾਣ ਕਰਦੇ ਹਨ ਉਸ ਵਿੱਚ ਸਾਡੇ ਵਰਗੇ ਠਹਿਰਨ।
13ਕਿਉਂ ਜੋ ਇਹੋ ਜਿਹੇ ਲੋਕ ਝੂਠੇ ਰਸੂਲ ਅਤੇ ਛਲ ਵਲ ਕਰਨ ਵਾਲੇ ਹਨ ਜੋ ਆਪਣੇ ਰੂਪ ਨੂੰ ਮਸੀਹ ਦੇ ਰਸੂਲਾਂ ਦੇ ਰੂਪ ਵਿੱਚ ਬਦਲਦੇ ਹਨ।
14ਅਤੇ ਇਹ ਅਨੋਖੀ ਗੱਲ ਨਹੀਂ ਕਿਉਂ ਜੋ ਸ਼ੈਤਾਨ ਵੀ ਆਪਣੇ ਰੂਪ ਨੂੰ ਚਾਨਣ ਦੇ ਦੂਤ ਦੇ ਰੂਪ ਵਿੱਚ ਬਦਲਦਾ ਹਾਂ।
15ਇਸ ਲਈ ਜੋ ਉਸ ਦੇ ਸੇਵਕ ਆਪਣੇ ਰੂਪ ਨੂੰ ਧਰਮ ਦੇ ਸੇਵਕਾਂ ਦੇ ਰੂਪ ਵਿੱਚ ਬਦਲਦੇ ਹਨ ਤਾਂ ਕੋਈ ਵੱਡੀ ਗੱਲ ਨਹੀਂ ਪਰ ਉਨ੍ਹਾਂ ਦਾ ਅੰਤ ਉਨ੍ਹਾਂ ਦੇ ਕੰਮਾਂ ਦੇ ਅਨੁਸਾਰ ਹੋਵੇਗਾ।
16ਮੈਂ ਫਿਰ ਆਖਦਾ ਹਾਂ ਕਿ ਕੋਈ ਮੈਨੂੰ ਮੂਰਖ ਨਾ ਸਮਝੇ, ਨਹੀਂ ਤਾਂ ਮੈਨੂੰ ਮੂਰਖ ਹੀ ਜਾਣ ਕੇ ਕਬੂਲ ਕਰੋ ਤਾਂ ਜੋ ਮੈਂ ਵੀ ਥੋੜ੍ਹਾ ਜਿਹਾ ਮਾਣ ਕਰਾਂ।
17ਜੋ ਕੁਝ ਮੈਂ ਇਸ ਮਾਣ ਕਰਨ ਦੇ ਭਰੋਸੇ ਨਾਲ ਕਹਿੰਦਾ ਹਾਂ ਸੋ ਪ੍ਰਭੂ ਦੀ ਸਿੱਖਿਆ ਦੇ ਅਨੁਸਾਰ ਨਹੀਂ ਪਰ ਜਿਵੇਂ ਮੂਰਖਤਾਈ ਨਾਲ ਕਹਿੰਦਾ ਹਾਂ।
ਅੰਗਰੇਜ਼ੀ ਵਿੱਚ
And no wonder, for Satan himself masquerades as an angel of light.ਹਵਾਲੇ
ਪਾਠਕ ਇਸ ਨਾਲ ਸਭ ਤੋਂ ਵੱਧ ਜੋੜਦੇ ਹਨ ਉਹ ਹਿੱਸੇ।
ਪਰ ਜੇਕਰ ਅਸੀਂ ਵੀ ਜਾਂ ਸਵਰਗ ਤੋਂ ਕੋਈ ਦੂਤ ਉਸ ਖੁਸ਼ਖਬਰੀ ਤੋਂ ਬਿਨ੍ਹਾਂ ਜਿਹੜੀ ਅਸੀਂ ਤੁਹਾਨੂੰ ਸੁਣਾਈ ਸੀ, ਕੋਈ ਹੋਰ ਖੁਸ਼ਖਬਰੀ ਤੁਹਾਨੂੰ ਸੁਣਾਵੇ ਤਾਂ ਉਹ ਸਰਾਪਤ ਹੋਵੇ!ਤਾਂ ਕਿ ਸ਼ੈਤਾਨ ਸਾਡੇ ਨਾਲ ਕੋਈ ਚਾਲ ਨਾ ਚੱਲੇ ਕਿਉਂ ਜੋ ਅਸੀਂ ਉਸ ਦੀਆਂ ਚਲਾਕੀਆਂ ਤੋਂ ਅਣਜਾਣ ਨਹੀਂ।ਪਰ ਮੈਂ ਡਰਦਾ ਹਾਂ ਕਿ ਕਿਤੇ ਇਸ ਤਰ੍ਹਾਂ ਨਾ ਹੋਵੇ ਕਿ ਜਿਵੇਂ ਸੱਪ ਨੇ ਆਪਣੀ ਭਰਮਾਉਣ ਵਾਲੀ ਵਿੱਦਿਆ ਨਾਲ ਹੱਵਾਹ ਨੂੰ ਭਰਮਾਇਆ, ਤੁਹਾਡੇ ਮਨ ਵੀ ਉਸ ਸਾਦਗੀ ਅਤੇ ਪਵਿੱਤਰਤਾਈ ਤੋਂ ਜੋ ਮਸੀਹ ਦੀ ਵੱਲ ਹੈ, ਵਿਗੜ ਜਾਣ।ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ