Bible Explorer ਐਪ ਲਓ

ਮੁੱਖ ਪੰਨਾ › ਪ੍ਰਸਿੱਧ ਬਾਈਬਲ ਆਇਤਾਂ › 2 ਕੁਰਿੰਥੀਆਂ 12:9

ਬਾਈਬਲ ਦੀ ਆਇਤ · IRV

2 ਕੁਰਿੰਥੀਆਂ 12:9

ਅਤੇ ਉਸ ਨੇ ਮੈਨੂੰ ਆਖਿਆ ਕਿ ਮੇਰੀ ਕਿਰਪਾ ਹੀ ਤੇਰੇ ਲਈ ਬਹੁਤ ਹੈ ਕਿਉਂ ਜੋ ਮੇਰੀ ਸ਼ਕਤੀ ਕਮਜ਼ੋਰੀਆਂ ਵਿੱਚ ਸਿੱਧ ਹੁੰਦੀ ਹੈ। ਇਸ ਲਈ ਮੈਂ ਆਪਣੀਆਂ ਕਮਜ਼ੋਰੀਆਂ ਉੱਤੇ ਵੱਡੇ ਅਨੰਦ ਨਾਲ ਮਾਣ ਕਰਾਂਗਾ ਤਾਂ ਜੋ ਮਸੀਹ ਦੀ ਸਮਰੱਥਾ ਮੇਰੇ ਉੱਤੇ ਬਣੀ ਰਹੇ।

ਪੂਰਾ ਅਧਿਆਇ ਪੜ੍ਹੋ: 2 ਕੁਰਿੰਥੀਆਂ 12

ਪ੍ਰਸੰਗ ਵਿੱਚ

6ਕਿਉਂਕਿ ਜੇ ਮੈਂ ਮਾਣ ਕਰਨਾ ਚਾਹਾਂ ਤਾਂ ਵੀ ਮੂਰਖ ਨਾ ਬਣਾਂਗਾ ਇਸ ਲਈ ਜੋ ਮੈਂ ਸੱਚ ਬੋਲਾਂਗਾ। ਪਰ ਮੈਂ ਆਪਣੇ ਆਪ ਨੂੰ ਰੋਕ ਰੱਖਦਾ ਹਾਂ ਅਜਿਹਾ ਨਾ ਹੋਵੇ ਕਿ ਕੋਈ ਮੈਨੂੰ ਉਸ ਤੋਂ ਵੱਧ ਨਾ ਸਮਝ ਲਵੇ ਜੋ ਮੈਨੂੰ ਵੇਖਦਾ ਜਾਂ ਮੇਰੇ ਕੋਲੋਂ ਸੁਣਦਾ ਹੈ।

7ਅਤੇ ਇਸ ਲਈ ਜੋ ਮੈਂ ਪ੍ਰਕਾਸ਼ ਬਾਣੀਆਂ ਦੀ ਬਹੁਤਾਇਤ ਦੇ ਕਾਰਨ ਹੱਦੋਂ ਬਾਹਰ ਫੁੱਲ ਨਾ ਜਾਂਵਾਂ ਇਸ ਲਈ ਮੇਰੇ ਸਰੀਰ ਵਿੱਚ ਇੱਕ ਕੰਡਾ ਚੋਭਿਆ ਗਿਆ ਅਰਥਾਤ ਸ਼ੈਤਾਨ ਦਾ ਭੇਜਿਆ ਹੋਇਆ, ਜੋ ਉਹ ਮੈਨੂੰ ਹੂਰੇ ਮਾਰੇ ਤਾਂ ਜੋ ਮੈਂ ਹੱਦੋਂ ਬਾਹਰ ਫੁੱਲ ਨਾ ਜਾਂਵਾਂ।

8ਇਸ ਦੇ ਲਈ ਮੈਂ ਪ੍ਰਭੂ ਦੇ ਅੱਗੇ ਤਿੰਨ ਵਾਰ ਬੇਨਤੀ ਕੀਤੀ ਜੋ ਇਹ ਮੇਰੇ ਕੋਲੋਂ ਦੂਰ ਹੋ ਜਾਵੇ।

9ਅਤੇ ਉਸ ਨੇ ਮੈਨੂੰ ਆਖਿਆ ਕਿ ਮੇਰੀ ਕਿਰਪਾ ਹੀ ਤੇਰੇ ਲਈ ਬਹੁਤ ਹੈ ਕਿਉਂ ਜੋ ਮੇਰੀ ਸ਼ਕਤੀ ਕਮਜ਼ੋਰੀਆਂ ਵਿੱਚ ਸਿੱਧ ਹੁੰਦੀ ਹੈ। ਇਸ ਲਈ ਮੈਂ ਆਪਣੀਆਂ ਕਮਜ਼ੋਰੀਆਂ ਉੱਤੇ ਵੱਡੇ ਅਨੰਦ ਨਾਲ ਮਾਣ ਕਰਾਂਗਾ ਤਾਂ ਜੋ ਮਸੀਹ ਦੀ ਸਮਰੱਥਾ ਮੇਰੇ ਉੱਤੇ ਬਣੀ ਰਹੇ।

10ਇਸ ਕਾਰਨ ਮੈਂ ਮਸੀਹ ਦੇ ਲਈ ਕਮਜ਼ੋਰੀਆਂ ਵਿੱਚ, ਮਿਹਣਿਆਂ ਵਿੱਚ, ਤੰਗੀਆਂ ਵਿੱਚ, ਸਤਾਏ ਜਾਣ ਵਿੱਚ, ਸੰਕਟਾਂ ਵਿੱਚ ਪ੍ਰਸੰਨ ਹਾਂ ਕਿਉਂਕਿ ਜਦੋਂ ਮੈਂ ਨਿਰਬਲ ਹੁੰਦਾ ਹਾਂ ਤਦ ਹੀ ਮੈਂ ਸਮਰੱਥੀ ਹੁੰਦਾ ਹਾਂ।

11ਮੈਂ ਮੂਰਖ ਬਣਿਆ ਹਾਂ ਪਰ ਤੁਸੀਂ ਹੀ ਮੈਨੂੰ ਮਜ਼ਬੂਰ ਕੀਤਾ ਕਿਉਂਕਿ ਚਾਹੀਦਾ ਹੈ ਕਿ ਤੁਸੀਂ ਮੇਰੀ ਵਡਿਆਈ ਕਰੋ ਭਾਵੇਂ ਮੈਂ ਕੁਝ ਵੀ ਨਹੀਂ ਹਾਂ ਤਾਂ ਵੀ ਉਹਨਾਂ ਮਹਾਨ ਰਸੂਲਾਂ ਤੋਂ ਕੁਝ ਘੱਟ ਨਹੀਂ ਹਾਂ।

12ਰਸੂਲਾਂ ਦੇ ਚਿੰਨ੍ਹ ਪੂਰੀ ਧੀਰਜ ਨਾਲ ਨਿਸ਼ਾਨੀਆਂ, ਚਮਤਕਾਰਾਂ ਅਤੇ ਕਰਾਮਾਤਾਂ ਤੋਂ ਤੁਹਾਡੇ ਵਿੱਚ ਠੀਕ ਵਿਖਾਏ ਗਏ।

2 ਕੁਰਿੰਥੀਆਂ 12

ਅੰਗਰੇਜ਼ੀ ਵਿੱਚ

Berean Standard Bible2 Corinthians 12:9But He said to me, “My grace is sufficient for you, for My power is perfected in weakness.” Therefore I will boast all the more gladly in my weaknesses, so that the power of Christ may rest on me.

ਹਵਾਲੇ

ਪਾਠਕ ਇਸ ਨਾਲ ਸਭ ਤੋਂ ਵੱਧ ਜੋੜਦੇ ਹਨ ਉਹ ਹਿੱਸੇ।

ਫਿਲਿੱ 4:13ਉਹ ਦੇ ਵਿੱਚ ਜੋ ਮੈਨੂੰ ਬਲ ਦਿੰਦਾ ਹੈ ਮੈਂ ਸੱਭੋ ਕੁਝ ਕਰ ਸਕਦਾ ਹਾਂ।
ਯਸਾ 40:29–31ਉਹ ਥੱਕੇ ਹੋਏ ਨੂੰ ਬਲ ਦਿੰਦਾ ਹੈ, ਅਤੇ ਨਿਰਬਲ ਦੀ ਸ਼ਕਤੀ ਵਧਾਉਂਦਾ ਹੈ। ਮੁੰਡੇ ਹੁੱਸ ਜਾਣਗੇ ਅਤੇ ਥੱਕ ਜਾਣਗੇ, ਅਤੇ ਜੁਆਨ ਵੀ ਡਿੱਗ ਹੀ ਪੈਣਗੇ, ਪਰ ਯਹੋਵਾਹ ਦੇ ਉਡੀਕਣ ਵਾਲੇ ਨਵੇਂ ਸਿਰਿਓਂ ਬਲ ਪਾਉਣਗੇ, ਉਹ ਉਕਾਬਾਂ ਵਾਂਗੂੰ ਖੰਭਾਂ ਉੱਤੇ ਉੱਡਣਗੇ, ਉਹ ਦੌੜਨਗੇ ਅਤੇ ਨਾ ਥੱਕਣਗੇ, ਉਹ ਚੱਲਣਗੇ ਅਤੇ ਹੁੱਸਣਗੇ ਨਹੀਂ।
ਅਫ਼ 3:16ਕਿ ਉਹ ਆਪਣੀ ਮਹਿਮਾ ਦੇ ਧਨ ਅਨੁਸਾਰ ਤੁਹਾਨੂੰ ਇਹ ਦਾਨ ਕਰੇ ਜੋ ਤੁਸੀਂ ਉਹ ਦੇ ਆਤਮਾ ਦੇ ਰਾਹੀਂ ਅੰਦਰਲੀ ਇਨਸਾਨੀਅਤ ਵਿੱਚ ਸਮਰੱਥਾ ਨਾਲ ਬਲਵੰਤ ਬਣੋ!
ਯਹੋਸ਼ੁ 1:9ਕੀ ਮੈਂ ਤੈਨੂੰ ਹੁਕਮ ਨਹੀਂ ਦਿੱਤਾ? ਤਕੜਾ ਹੋ ਅਤੇ ਹੌਂਸਲਾ ਰੱਖ, ਨਾ ਕੰਬ ਅਤੇ ਨਾ ਘਬਰਾ ਕਿਉਂ ਜੋ ਯਹੋਵਾਹ ਤੇਰਾ ਪਰਮੇਸ਼ੁਰ ਜਿੱਥੇ ਤੂੰ ਜਾਵੇਂ ਤੇਰੇ ਅੰਗ-ਸੰਗ ਹੈ।
ਯਸਾ 43:2ਜਦ ਤੂੰ ਪਾਣੀਆਂ ਦੇ ਵਿੱਚੋਂ ਦੀ ਲੰਘੇਂਗਾ, ਮੈਂ ਤੇਰੇ ਅੰਗ-ਸੰਗ ਹੋਵਾਂਗਾ, ਅਤੇ ਜਦ ਨਦੀਆਂ ਦੇ ਵਿੱਚੋਂ ਦੀ, ਉਹ ਤੈਨੂੰ ਨਾ ਡੋਬਣਗੀਆਂ, ਜਦ ਤੂੰ ਅੱਗ ਦੇ ਵਿੱਚੋਂ ਦੀ ਚੱਲੇਂਗਾ, ਉਹ ਤੈਨੂੰ ਨਾ ਸਾੜੇਗੀ, ਨਾ ਲਾਟ ਤੇਰੇ ਉੱਤੇ ਬਲੇਗੀ।
1 ਕੁਰਿੰਥੀ 10:13ਤੁਹਾਡੇ ਉੱਤੇ ਇਹੋ ਜਿਹਾ ਕੋਈ ਪਰਤਾਵਾ ਨਹੀਂ ਪਿਆ ਜੋ ਮਨੁੱਖ ਤੋਂ ਨਹੀਂ ਝੱਲਿਆ ਜਾਂਦਾ, ਪਰੰਤੂ ਪਰਮੇਸ਼ੁਰ ਵਫ਼ਾਦਾਰ ਹੈ ਜੋ ਤੁਹਾਡੀ ਸ਼ਕਤੀਓਂ ਬਾਹਰ ਤੁਹਾਨੂੰ ਪਰਤਾਵੇ ਵਿੱਚ ਨਹੀਂ ਪੈਣ ਦੇਵੇਗਾ ਸਗੋਂ ਪਰਤਾਵੇ ਦੇ ਨਾਲ ਹੀ ਬਚ ਜਾਣ ਦਾ ਰਸਤਾ ਵੀ ਕੱਢ ਦੇਵੇਗਾ ਤਾਂ ਜੋ ਤੁਸੀਂ ਸਹਿ ਸਕੋ।
ਇਬਰਾ 4:16ਇਸ ਲਈ ਆਓ, ਅਸੀਂ ਕਿਰਪਾ ਦੇ ਸਿੰਘਾਸਣ ਦੇ ਅੱਗੇ ਦਲੇਰੀ ਨਾਲ ਚੱਲੀਏ ਕਿ ਅਸੀਂ ਦਯਾ ਪ੍ਰਾਪਤ ਕਰੀਏ ਅਤੇ ਉਹ ਕਿਰਪਾ ਪਾਈਏ ਜੋ ਸਮੇਂ ਸਿਰ ਸਾਡੀ ਸਹਾਇਤਾ ਕਰੇ।

ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ