ਮੁੱਖ ਪੰਨਾ › ਪ੍ਰਸਿੱਧ ਬਾਈਬਲ ਆਇਤਾਂ › 2 ਕੁਰਿੰਥੀਆਂ 5:17
ਬਾਈਬਲ ਦੀ ਆਇਤ · IRV
2 ਕੁਰਿੰਥੀਆਂ 5:17
ਸੋ ਜੋ ਕੋਈ ਮਸੀਹ ਵਿੱਚ ਹੈ ਤਾਂ ਉਹ ਨਵੀਂ ਸਰਿਸ਼ਟੀ ਹੈ। ਪੁਰਾਣੀਆਂ ਗੱਲਾਂ ਬੀਤ ਗਈਆਂ, ਵੇਖੋ, ਉਹ ਨਵੀਆਂ ਹੋ ਗਈਆਂ ਹਨ।
ਪੂਰਾ ਅਧਿਆਇ ਪੜ੍ਹੋ: 2 ਕੁਰਿੰਥੀਆਂ 5
ਪ੍ਰਸੰਗ ਵਿੱਚ
14ਮਸੀਹ ਦਾ ਪਿਆਰ ਸਾਨੂੰ ਮਜ਼ਬੂਰ ਕਰ ਲੈਂਦਾ ਹੈ ਕਿਉਂ ਜੋ ਅਸੀਂ ਇਹ ਵਿਚਾਰ ਕਰਦੇ ਹਾਂ ਕਿ ਇੱਕ ਨੇ ਸਭ ਦੇ ਲਈ ਆਪਣੀ ਜਾਨ ਦਿੱਤੀ ਇਸੇ ਕਰਕੇ ਸਾਰੇ ਮੋਏ।
15ਅਤੇ ਉਹ ਸਭਨਾਂ ਦੇ ਲਈ ਮਰਿਆ ਕਿ ਜਿਹੜੇ ਜਿਉਂਦੇ ਹਨ ਉਹ ਅੱਗੇ ਤੋਂ ਆਪਣੇ ਲਈ ਨਹੀਂ ਸਗੋਂ ਉਹ ਦੇ ਲਈ ਜੀਉਣ, ਜਿਹੜਾ ਉਨ੍ਹਾਂ ਦੇ ਲਈ ਮਰਿਆ ਅਤੇ ਫੇਰ ਜੀ ਉੱਠਿਆ।
16ਸੋ ਅਸੀਂ ਹੁਣ ਤੋਂ ਕਿਸੇ ਨੂੰ ਸਰੀਰ ਦੇ ਅਨੁਸਾਰ ਨਹੀਂ ਪਛਾਣਦੇ ਹਾਂ ਭਾਵੇਂ ਅਸੀਂ ਮਸੀਹ ਨੂੰ ਸਰੀਰ ਦੇ ਅਨੁਸਾਰ ਜਾਣਿਆ ਹੈ ਪਰ ਹੁਣ ਉਸ ਤਰ੍ਹਾਂ ਉਹ ਨੂੰ ਫੇਰ ਨਹੀਂ ਜਾਣਦੇ।
17ਸੋ ਜੋ ਕੋਈ ਮਸੀਹ ਵਿੱਚ ਹੈ ਤਾਂ ਉਹ ਨਵੀਂ ਸਰਿਸ਼ਟੀ ਹੈ। ਪੁਰਾਣੀਆਂ ਗੱਲਾਂ ਬੀਤ ਗਈਆਂ, ਵੇਖੋ, ਉਹ ਨਵੀਆਂ ਹੋ ਗਈਆਂ ਹਨ।
18ਪਰ ਸਾਰੀਆਂ ਗੱਲਾਂ ਪਰਮੇਸ਼ੁਰ ਤੋਂ ਹਨ, ਜਿਸ ਨੇ ਮਸੀਹ ਦੇ ਰਾਹੀਂ ਸਾਨੂੰ ਆਪਣੇ ਨਾਲ ਮਿਲਾ ਲਿਆ ਅਤੇ ਮੇਲ-ਮਿਲਾਪ ਦੇ ਸੇਵਕਾਈ ਸਾਨੂੰ ਦਿੱਤੀ।
19ਅਰਥਾਤ ਪਰਮੇਸ਼ੁਰ ਮਸੀਹ ਵਿੱਚ ਹੋ ਕੇ ਸੰਸਾਰ ਨੂੰ ਆਪਣੇ ਨਾਲ ਮਿਲਾ ਰਿਹਾ ਸੀ ਅਤੇ ਉਨ੍ਹਾਂ ਦੇ ਪਾਪਾਂ ਦਾ ਲੇਖਾ ਨਹੀਂ ਸੀ ਕਰਦਾ ਅਤੇ ਉਸ ਨੇ ਮੇਲ-ਮਿਲਾਪ ਦਾ ਬਚਨ ਸਾਨੂੰ ਸੌਂਪ ਦਿੱਤਾ।
20ਅਸੀਂ ਮਸੀਹ ਦੇ ਰਾਜਦੂਤ ਹਾਂ, ਤੁਸੀਂ ਸਮਝੋ ਪਰਮੇਸ਼ੁਰ ਸਾਡੇ ਰਾਹੀਂ ਮਿੰਨਤ ਕਰਦਾ ਹੈ, ਸੋ ਅਸੀਂ ਮਸੀਹ ਵੱਲੋਂ ਬੇਨਤੀ ਕਰਦੇ ਹਾਂ ਜੋ ਤੁਸੀਂ ਪਰਮੇਸ਼ੁਰ ਨਾਲ ਮੇਲ-ਮਿਲਾਪ ਕਰ ਲਓ।
ਅੰਗਰੇਜ਼ੀ ਵਿੱਚ
Therefore if anyone is in Christ, he is a new creation. The old has passed away. Behold, the new has come!ਹਵਾਲੇ
ਪਾਠਕ ਇਸ ਨਾਲ ਸਭ ਤੋਂ ਵੱਧ ਜੋੜਦੇ ਹਨ ਉਹ ਹਿੱਸੇ।
ਮੈਂ ਤੁਹਾਨੂੰ ਨਵਾਂ ਦਿਲ ਦਿਆਂਗਾ ਅਤੇ ਨਵਾਂ ਆਤਮਾ ਤੁਹਾਡੇ ਵਿੱਚ ਪਾਵਾਂਗਾ। ਤੁਹਾਡੇ ਮਾਸ ਵਿੱਚੋਂ ਪੱਥਰ ਦਾ ਦਿਲ ਕੱਢ ਲਵਾਂਗਾ ਅਤੇ ਮਾਸ ਦਾ ਦਿਲ ਤੁਹਾਨੂੰ ਬਖ਼ਸ਼ਾਂਗਾ।ਕਿ ਤੁਸੀਂ ਪਹਿਲੇ ਚਾਲ-ਚੱਲਣ ਦੀ ਉਸ ਪੁਰਾਣੀ ਇਨਸਾਨੀਅਤ ਨੂੰ ਲਾਹ ਸੁੱਟੋ ਜੋ ਧੋਖਾ ਦੇਣ ਵਾਲੀਆਂ ਕਾਮਨਾਂ ਦੇ ਅਨੁਸਾਰ ਵਿਗੜਦੀ ਜਾਂਦੀ ਹੈ! ਅਤੇ ਆਪਣੇ ਮਨ ਦੇ ਸੁਭਾਓ ਵਿੱਚ ਨਵੇਂ ਬਣੋ! ਅਤੇ ਨਵੀਂ ਇਨਸਾਨੀਅਤ ਨੂੰ ਪਹਿਨ ਲਓ, ਜਿਹੜੀ ਪਰਮੇਸ਼ੁਰ ਦੇ ਅਨੁਸਾਰ ਸਚਿਆਈ ਦੇ ਧਰਮ ਅਤੇ ਪਵਿੱਤਰਤਾਈ ਵਿੱਚ ਸਿਰਜੀ ਗਈ।ਪਹਿਲੀਆਂ ਗੱਲਾਂ ਨੂੰ ਯਾਦ ਨਾ ਕਰੋ, ਪੁਰਾਣੀਆਂ ਗੱਲਾਂ ਨੂੰ ਨਾ ਸੋਚੋ, ਵੇਖੋ, ਮੈਂ ਇੱਕ ਨਵਾਂ ਕੰਮ ਕਰਨ ਵਾਲਾ ਹਾਂ, ਉਹ ਹੁਣੇ ਹੀ ਦਿੱਸ ਪਵੇਗਾ, ਕੀ ਤੁਸੀਂ ਉਸ ਤੋਂ ਅਣਜਾਣ ਰਹੋਗੇ? ਮੈਂ ਉਜਾੜ ਵਿੱਚ ਹੀ ਰਾਹ ਬਣਾਵਾਂਗਾ, ਅਤੇ ਥਲ ਵਿੱਚ ਨਦੀਆਂ।ਯਿਸੂ ਨੇ ਉੱਤਰ ਦਿੱਤਾ, “ਮੈਂ ਤੁਹਾਨੂੰ ਸੱਚ ਆਖਦਾ ਹਾਂ। ਇੱਕ ਮਨੁੱਖ ਉਦੋਂ ਤੱਕ ਪਰਮੇਸ਼ੁਰ ਦੇ ਰਾਜ ਨੂੰ ਨਹੀਂ ਵੇਖ ਸਕਦਾ, ਜਿੰਨਾਂ ਚਿਰ ਉਹ ਨਵੇਂ ਸਿਰਿਓਂ ਨਹੀਂ ਜਨਮ ਲੈਂਦਾ।”ਹੇ ਪਰਮੇਸ਼ੁਰ, ਮੇਰੇ ਲਈ ਇੱਕ ਪਾਕ ਮਨ ਉਤਪੰਨ ਕਰ, ਅਤੇ ਮੇਰੇ ਅੰਦਰ ਨਵੇਂ ਸਿਰੇ ਤੋਂ ਸਥਿਰ ਆਤਮਾ ਵੀ।ਮੈਂ ਉਹਨਾਂ ਨੂੰ ਇੱਕ ਦਿਲ ਦਿਆਂਗਾ ਅਤੇ ਨਵਾਂ ਆਤਮਾ ਤੁਹਾਡੇ ਅੰਦਰ ਪਾਵਾਂਗਾ। ਮੈਂ ਪੱਥਰ ਦਾ ਦਿਲ ਉਹਨਾਂ ਦੇ ਸਰੀਰ ਵਿੱਚੋਂ ਕੱਢ ਦਿਆਂਗਾ ਅਤੇ ਉਹਨਾਂ ਨੂੰ ਇੱਕ ਮਾਸ ਦਾ ਦਿਲ ਦਿਆਂਗਾ,ਸੋ ਹੁਣ ਜੋ ਮਸੀਹ ਯਿਸੂ ਵਿੱਚ ਹਨ, ਉਨ੍ਹਾਂ ਉੱਤੇ ਸਜ਼ਾ ਦਾ ਹੁਕਮ ਨਹੀਂ ਹੈ।ਕਿਉਂ ਜੋ ਨਾ ਤਾਂ ਸੁੰਨਤ, ਨਾ ਹੀ ਅਸੁੰਨਤ ਕੁਝ ਹੈ, ਸਗੋਂ ਨਵੀਂ ਸਰਿਸ਼ਟ।ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ