Bible Explorer ਐਪ ਲਓ

ਮੁੱਖ ਪੰਨਾ › ਪ੍ਰਸਿੱਧ ਬਾਈਬਲ ਆਇਤਾਂ › 2 ਕੁਰਿੰਥੀਆਂ 6:14

ਬਾਈਬਲ ਦੀ ਆਇਤ · IRV

2 ਕੁਰਿੰਥੀਆਂ 6:14

ਤੁਸੀਂ ਅਵਿਸ਼ਵਾਸੀਆਂ ਨਾਲ ਨਾ ਬਰਾਬਰੀ ਦੇ ਜੂਲੇ ਵਿੱਚ ਨਾ ਜੁੱਤੋ ਕਿਉਂ ਜੋ ਧਰਮ ਅਤੇ ਕੁਧਰਮ ਵਿੱਚ ਕੀ ਸਾਂਝ ਹੈ? ਅਤੇ ਚਾਨਣ ਦਾ ਹਨ੍ਹੇਰੇ ਨਾਲ ਕੀ ਮੇਲ ਹੈ?

ਪੂਰਾ ਅਧਿਆਇ ਪੜ੍ਹੋ: 2 ਕੁਰਿੰਥੀਆਂ 6

ਪ੍ਰਸੰਗ ਵਿੱਚ

11ਹੇ ਕੁਰਿੰਥੀਓ, ਸਾਡਾ ਮੂੰਹ ਤੁਹਾਡੇ ਵੱਲ ਖੁੱਲ੍ਹਾ ਹੈ, ਸਾਡਾ ਦਿਲ ਵੱਡਾ ਹੈ।

12ਸਾਡੇ ਵਿੱਚ ਤੁਹਾਡੇ ਲਈ ਕੋਈ ਰੁਕਾਵਟ ਨਹੀਂ ਪਰ ਤੁਹਾਡੇ ਹੀ ਦਿਲਾਂ ਵਿੱਚ ਰੁਕਾਵਟ ਹੈ।

13ਹੁਣ ਉਸ ਦੇ ਬਦਲੇ ਤੁਸੀਂ ਵੀ ਖੁੱਲ੍ਹੇ ਦਿਲ ਦੇ ਹੋਵੋ। ਮੈਂ ਤਾਂ ਤੁਹਾਨੂੰ ਬੱਚਿਆਂ ਵਾਂਗੂੰ ਆਖਦਾ ਹਾਂ।

14ਤੁਸੀਂ ਅਵਿਸ਼ਵਾਸੀਆਂ ਨਾਲ ਨਾ ਬਰਾਬਰੀ ਦੇ ਜੂਲੇ ਵਿੱਚ ਨਾ ਜੁੱਤੋ ਕਿਉਂ ਜੋ ਧਰਮ ਅਤੇ ਕੁਧਰਮ ਵਿੱਚ ਕੀ ਸਾਂਝ ਹੈ? ਅਤੇ ਚਾਨਣ ਦਾ ਹਨ੍ਹੇਰੇ ਨਾਲ ਕੀ ਮੇਲ ਹੈ?

15ਅਤੇ ਮਸੀਹ ਦਾ ਸ਼ੈਤਾਨ ਦੇ ਨਾਲ ਕੀ ਮਿਲਾਪ ਹੈ, ਅਥਵਾ ਵਿਸ਼ਵਾਸੀ ਦਾ ਅਵਿਸ਼ਵਾਸੀ ਨਾਲ ਕੀ ਹਿੱਸਾ ਹੈ?

16ਅਤੇ ਪਰਮੇਸ਼ੁਰ ਦੀ ਹੈਕਲ ਦਾ ਮੂਰਤੀਆਂ ਨਾਲ ਕੀ ਵਾਸਤਾ ਹੈ? ਅਸੀਂ ਤਾਂ ਪਰਮੇਸ਼ੁਰ ਦੀ ਹੈਕਲ ਹਾਂ ਜਿਵੇਂ ਪਰਮੇਸ਼ੁਰ ਨੇ ਬਚਨ ਕੀਤਾ - ਮੈਂ ਉਨ੍ਹਾਂ ਵਿੱਚ ਵਾਸ ਕਰਾਂਗਾ ਅਤੇ ਫਿਰਿਆ ਕਰਾਂਗਾ, ਮੈਂ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ, ਅਤੇ ਉਹ ਮੇਰੀ ਪਰਜਾ ਹੋਣਗੇ।

17ਇਸ ਲਈ ਉਨ੍ਹਾਂ ਵਿੱਚੋਂ ਨਿੱਕਲ ਆਓ ਅਤੇ ਵੱਖਰੇ ਹੋਵੋ, ਪ੍ਰਭੂ ਆਖਦਾ ਹੈ ਕਿਸੇ ਅਸ਼ੁੱਧ ਵਸਤੂ ਨੂੰ ਹੱਥ ਨਾ ਲਾਓ, ਮੈਂ ਤੁਹਾਨੂੰ ਕਬੂਲ ਕਰ ਲਵਾਂਗਾ,

2 ਕੁਰਿੰਥੀਆਂ 6

ਅੰਗਰੇਜ਼ੀ ਵਿੱਚ

Berean Standard Bible2 Corinthians 6:14Do not be unequally yoked with unbelievers. For what partnership can righteousness have with wickedness? Or what fellowship does light have with darkness?

ਹਵਾਲੇ

ਪਾਠਕ ਇਸ ਨਾਲ ਸਭ ਤੋਂ ਵੱਧ ਜੋੜਦੇ ਹਨ ਉਹ ਹਿੱਸੇ।

1 ਕੁਰਿੰਥੀ 15:33ਧੋਖਾ ਨਾ ਖਾਓ, ਬੁਰੀ ਸੰਗਤ ਚੰਗੇ ਚਾਲ-ਚਲਣ ਨੂੰ ਵਿਗਾੜ ਦਿੰਦੀ ਹੈ।
1 ਕੁਰਿੰਥੀ 10:21ਤੁਸੀਂ ਪ੍ਰਭੂ ਦਾ ਪਿਆਲਾ ਨਾਲੇ ਭੂਤਾਂ ਦਾ ਪਿਆਲਾ ਦੋਵੇਂ ਨਹੀਂ ਪੀ ਸਕਦੇ। ਤੁਸੀਂ ਪ੍ਰਭੂ ਦੀ ਮੇਜ਼ ਨਾਲੇ ਭੂਤਾਂ ਦੀ ਮੇਜ਼ ਦੋਹਾਂ ਦੇ ਸਾਂਝੀ ਨਹੀਂ ਹੋ ਸਕਦੇ।
ਯਾਕੂ 4:4ਹੇ ਹਰਾਮਕਾਰੋ, ਕੀ ਤੁਸੀਂ ਨਹੀਂ ਜਾਣਦੇ ਕਿ ਸੰਸਾਰ ਨਾਲ ਮਿੱਤਰਤਾ ਕਰਨੀ ਪਰਮੇਸ਼ੁਰ ਨਾਲ ਵੈਰ ਕਰਨਾ ਹੈ? ਫੇਰ ਜੋ ਕੋਈ ਸੰਸਾਰ ਦਾ ਮਿੱਤਰ ਹੋਣਾ ਚਾਹੁੰਦਾ ਹੈ ਸੋ ਆਪਣੇ ਆਪ ਨੂੰ ਪਰਮੇਸ਼ੁਰ ਦਾ ਵੈਰੀ ਬਣਾਉਂਦਾ ਹੈ।
ਲੇਵੀ 19:19ਤੁਸੀਂ ਮੇਰੀਆਂ ਬਿਧੀਆਂ ਨੂੰ ਮੰਨਣਾ। ਤੂੰ ਆਪਣੇ ਪਸ਼ੂਆਂ ਨੂੰ ਕਿਸੇ ਵੱਖਰੀ ਪ੍ਰਜਾਤੀ ਦੇ ਪਸ਼ੂਆਂ ਨਾਲ ਨਾ ਮਿਲਾਵੀਂ। ਤੂੰ ਆਪਣੇ ਖੇਤ ਵਿੱਚ ਦੋ ਪ੍ਰਕਾਰ ਦਾ ਬੀਜ ਨਾ ਬੀਜੀਂ ਅਤੇ ਕਤਾਨ ਅਤੇ ਉੱਨ ਦਾ ਬਣਿਆ ਹੋਇਆ ਕੱਪੜਾ ਨਾ ਪਾਵੀਂ।
1 ਪਤ 2:9–10ਪਰ ਤੁਸੀਂ ਪਰਮੇਸ਼ੁਰ ਦਾ ਚੁਣਿਆ ਹੋਇਆ ਵੰਸ਼, ਜਾਜਕਾਂ ਦੀ ਸ਼ਾਹੀ ਮੰਡਲੀ, ਪਵਿੱਤਰ ਕੌਮ, ਪਰਮੇਸ਼ੁਰ ਦੀ ਖ਼ਾਸ ਪਰਜਾ ਹੋ ਤਾਂ ਕਿ ਤੁਸੀਂ ਉਹ ਦੇ ਗੁਣਾ ਦਾ ਪ੍ਰਚਾਰ ਕਰੋ ਜਿਸ ਨੇ ਤੁਹਾਨੂੰ ਹਨੇਰੇ ਤੋਂ ਆਪਣੇ ਅਚਰਜ਼ ਚਾਨਣ ਵਿੱਚ ਸੱਦ ਲਿਆ ਤੁਸੀਂ ਤਾਂ ਅੱਗੇ ਪਰਜਾ ਹੀ ਨਹੀਂ ਸੀ ਪਰ ਹੁਣ ਪਰਮੇਸ਼ੁਰ ਦੀ ਪਰਜਾ ਹੋ ਗਏ ਹੋ। ਤੁਹਾਡੇ ਉੱਤੇ ਕਿਰਪਾ ਨਹੀਂ ਹੋਈ ਸੀ ਪਰ ਹੁਣ ਹੋਈ ਹੈ।
ਜ਼ਬੂ 26:4–5ਮੈਂ ਨਿਕੰਮਿਆਂ ਦੇ ਸੰਗ ਨਹੀਂ ਬੈਠਾ, ਨਾ ਮੈਂ ਕਪਟੀਆਂ ਦੇ ਸੰਗ ਅੰਦਰ ਜਾਂਵਾਂਗਾ। ਬੁਰਿਆਂ ਦੀ ਸਭਾ ਨਾਲ ਮੈਂ ਵੈਰ ਰੱਖਿਆ ਹੈ, ਅਤੇ ਦੁਸ਼ਟਾਂ ਦੇ ਸੰਗ ਮੈਂ ਨਹੀਂ ਬੈਠਾਂਗਾ।
ਬਿਵ 22:9–11ਤੂੰ ਆਪਣੇ ਅੰਗੂਰੀ ਬਾਗ਼ ਵਿੱਚ ਦੋ ਪ੍ਰਕਾਰ ਦੇ ਬੀਜ ਨਾ ਬੀਜੀਂ, ਅਜਿਹਾ ਨਾ ਹੋਵੇ ਕਿ ਸਾਰੀ ਪੈਦਾਵਾਰ ਅਰਥਾਤ ਤੇਰਾ ਬੀਜਿਆ ਹੋਇਆ ਬੀਜ ਅਤੇ ਬਾਗ਼ ਦੀ ਉਪਜ ਦੋਵੇਂ ਭਰਿਸ਼ਟ ਹੋ ਜਾਣ। ਤੂੰ ਬਲ਼ਦ ਅਤੇ ਗਧੇ ਨਾਲ ਇਕੱਠਾ ਨਾ ਵਾਹੀਂ। ਤੂੰ ਕਤਾਨ ਅਤੇ ਉੱਨ ਦਾ ਮਿਲਿਆ ਹੋਇਆ ਕੱਪੜਾ ਨਾ ਪਾਵੀਂ।
ਜ਼ਬੂ 139:21–22ਹੇ ਯਹੋਵਾਹ, ਕੀ ਮੈਂ ਤੇਰੇ ਵੈਰੀਆਂ ਨਾਲ ਵੈਰ ਨਹੀਂ ਰੱਖਦਾ? ਅਤੇ ਤੇਰੇ ਵਿਰੋਧੀਆਂ ਤੋਂ ਗਰੰਜ ਨਹੀਂ ਹੁੰਦਾ? ਮੈਂ ਉਨ੍ਹਾਂ ਨਾਲ ਪੂਰਾ ਪੂਰਾ ਵੈਰ ਰੱਖਦਾ ਹਾਂ, ਓਹ ਮੇਰੇ ਵੈਰੀ ਹੋ ਗਏ ਹਨ।

ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ