ਮੁੱਖ ਪੰਨਾ › ਪ੍ਰਸਿੱਧ ਬਾਈਬਲ ਆਇਤਾਂ › 2 ਕੁਰਿੰਥੀਆਂ 9:7
ਬਾਈਬਲ ਦੀ ਆਇਤ · IRV
2 ਕੁਰਿੰਥੀਆਂ 9:7
ਹਰੇਕ ਜਿਸ ਤਰ੍ਹਾਂ ਉਹ ਨੇ ਦਿਲ ਵਿੱਚ ਧਾਰਿਆ ਹੈ ਉਸੇ ਤਰ੍ਹਾਂ ਕਰੇ, ਰੰਜ ਨਾਲ ਅਥਵਾ ਲਚਾਰੀ ਨਾਲ ਨਹੀਂ, ਕਿਉਂ ਜੋ ਪਰਮੇਸ਼ੁਰ ਖੁਸ਼ੀ ਨਾਲ ਦੇਣ ਵਾਲੇ ਨੂੰ ਪਿਆਰ ਕਰਦਾ ਹੈ।
ਪੂਰਾ ਅਧਿਆਇ ਪੜ੍ਹੋ: 2 ਕੁਰਿੰਥੀਆਂ 9
ਪ੍ਰਸੰਗ ਵਿੱਚ
4ਕਿਤੇ ਇਸ ਤਰ੍ਹਾਂ ਨਾ ਹੋਵੇ ਕਿ ਜੇ ਮਕਦੂਨਿਯਾ ਦੇ ਵਾਸੀ ਮੇਰੇ ਨਾਲ ਆ ਜਾਣ ਅਤੇ ਤੁਹਾਨੂੰ ਤਿਆਰ ਨਾ ਵੇਖਣ ਤਾਂ ਆਪਾਂ ਉਸ ਪੱਕੇ ਭਰੋਸੇ ਤੋਂ ਉਨ੍ਹਾਂ ਅੱਗੇ ਲੱਜਿਆਵਾਨ ਹੋਈਏ।
5ਇਸ ਕਾਰਨ ਮੈਂ ਭਰਾਵਾਂ ਦੇ ਅੱਗੇ ਇਹ ਬੇਨਤੀ ਕਰਨੀ ਜ਼ਰੂਰੀ ਸਮਝੀ, ਜੋ ਉਹ ਪਹਿਲਾਂ ਤੁਹਾਡੇ ਕੋਲ ਜਾਣ ਅਤੇ ਤੁਹਾਡੇ ਉਸ ਦਾਨ ਨੂੰ ਜਿਸ ਦਾ ਤੁਸੀਂ ਪਹਿਲਾਂ ਹੀ ਬਚਨ ਦਿੱਤਾ ਹੋਇਆ ਹੈ ਪਹਿਲਾਂ ਹੀ ਤਿਆਰ ਕਰ ਰੱਖਣਾ ਤਾਂ ਜੋ ਉਹ ਖੁੱਲ੍ਹੇ ਦਿਲ ਦੇ ਦਾਨ ਵਰਗਾ ਹੋਵੇ ਨਾ ਕਿ ਬੰਦਿਸ਼ ਦੇ ਦਾਨ ਵਰਗਾ।
6ਪਰ ਗੱਲ ਇਹ ਹੈ ਕਿ ਜਿਹੜਾ ਘੱਟ ਬੀਜਦਾ ਹੈ ਉਹ ਘੱਟ ਵੱਢੇਗਾ ਅਤੇ ਜਿਹੜਾ ਖੁੱਲ੍ਹੇ ਦਿਲ ਨਾਲ ਬੀਜਦਾ ਹੈ ਉਹ ਖੁੱਲ੍ਹੇ ਦਿਲ ਨਾਲ ਵੱਢੇਗਾ।
7ਹਰੇਕ ਜਿਸ ਤਰ੍ਹਾਂ ਉਹ ਨੇ ਦਿਲ ਵਿੱਚ ਧਾਰਿਆ ਹੈ ਉਸੇ ਤਰ੍ਹਾਂ ਕਰੇ, ਰੰਜ ਨਾਲ ਅਥਵਾ ਲਚਾਰੀ ਨਾਲ ਨਹੀਂ, ਕਿਉਂ ਜੋ ਪਰਮੇਸ਼ੁਰ ਖੁਸ਼ੀ ਨਾਲ ਦੇਣ ਵਾਲੇ ਨੂੰ ਪਿਆਰ ਕਰਦਾ ਹੈ।
8ਅਤੇ ਪਰਮੇਸ਼ੁਰ ਤੁਹਾਡੇ ਉੱਤੇ ਸਾਰੀ ਕਿਰਪਾ ਬਹੁਤੀ ਕਰ ਸਕਦਾ ਹੈ ਜੋ ਹਰ ਪਰਕਾਰ ਨਾਲ ਸਦਾ ਸਭ ਕੁਝ ਤੁਹਾਡੇ ਕੋਲ ਹੋਵੇ ਕਿ ਹਰ ਚੰਗੇ ਕੰਮ ਲਈ ਤੁਹਾਡੇ ਕੋਲ ਭਰਪੂਰੀ ਵੀ ਹੋਵੇ।
9ਜਿਵੇਂ ਲਿਖਿਆ ਹੋਇਆ ਹੈ - ਉਸ ਨੇ ਖਿਲਾਰਿਆ ਅਤੇ ਕੰਗਾਲਾਂ ਨੂੰ ਦਿੱਤਾ ਅਤੇ ਉਸ ਦਾ ਧਰਮ ਸਦਾ ਤੱਕ ਬਣਿਆ ਰਹਿੰਦਾ ਹੈ।
10ਅਤੇ ਜਿਹੜਾ ਬੀਜਣ ਵਾਲੇ ਨੂੰ ਬੀਜ ਅਤੇ ਖਾਣ ਲਈ ਰੋਟੀ ਦਿੰਦਾ ਹੈ ਉਹ ਤੁਹਾਨੂੰ ਬੀਜਣ ਲਈ ਬੀਜ ਦੇਵੇਗਾ ਅਤੇ ਉਸ ਨੂੰ ਵਧਾਵੇਗਾ ਅਤੇ ਤੁਹਾਡੇ ਧਾਰਮਿਕਤਾ ਦੇ ਫਲ ਵਿੱਚ ਵਾਧਾ ਕਰੇਗਾ।
ਅੰਗਰੇਜ਼ੀ ਵਿੱਚ
Each one should give what he has decided in his heart to give, not out of regret or compulsion. For God loves a cheerful giver.ਹਵਾਲੇ
ਪਾਠਕ ਇਸ ਨਾਲ ਸਭ ਤੋਂ ਵੱਧ ਜੋੜਦੇ ਹਨ ਉਹ ਹਿੱਸੇ।
ਜੇ ਮਨ ਦੀ ਤਿਆਰੀ ਪਹਿਲਾਂ ਹੋਵੇ ਤਾਂ ਉਹ ਉਸ ਦੇ ਅਨੁਸਾਰ ਜੋ ਕਿਸੇ ਕੋਲ ਹੈ, ਪਰਵਾਨ ਹੁੰਦੀ ਹੈ ਨਾ ਉਸ ਦੇ ਅਨੁਸਾਰ ਜੋ ਉਸ ਦੇ ਕੋਲ ਨਹੀਂ ਹੈ।ਮੈਂ ਤੁਹਾਨੂੰ ਸਾਰੀਆਂ ਗੱਲਾਂ ਵਿੱਚ ਜਿਵੇਂ ਕਰ ਵਿਖਾਲਿਆ ਕਿ ਤੁਹਾਨੂੰ ਚਾਹੀਦਾ ਹੈ ਕਿ ਉਸੇ ਤਰ੍ਹਾਂ ਮਿਹਨਤ ਕਰ ਕੇ ਕਮਜ਼ੋਰਾਂ ਦੀ ਸਹਾਇਤਾ ਕਰੋ ਅਤੇ ਪ੍ਰਭੂ ਯਿਸੂ ਦੇ ਬਚਨ ਚੇਤੇ ਰੱਖੋ ਜੋ ਉਹ ਨੇ ਆਪ ਕਿਹਾ ਸੀ ਕਿ ਲੈਣ ਨਾਲੋਂ ਦੇਣਾ ਹੀ ਧੰਨ ਹੈ।ਹੇ ਮੇਰੇ ਪਰਮੇਸ਼ੁਰ, ਮੈਂ ਇਸ ਗੱਲ ਨੂੰ ਵੀ ਜਾਣਦਾ ਹਾਂ ਕਿ ਤੂੰ ਮਨ ਨੂੰ ਜਾਂਚਦਾ ਹੈਂ ਅਤੇ ਸਚਿਆਈ ਤੈਨੂੰ ਚੰਗੀ ਲੱਗਦੀ ਹੈ, ਅਤੇ ਮੈਂ ਤਾਂ ਆਪਣੇ ਮਨ ਦੀ ਸਚਿਆਈ ਨਾਲ ਇਹ ਸਭ ਕੁਝ ਮਨ ਦੇ ਪ੍ਰੇਮ ਨਾਲ ਚੜ੍ਹਾਇਆ ਹੈ ਅਤੇ ਮੈਂ ਵੱਡੀ ਸ਼ਾਂਤੀ ਨਾਲ ਇਹ ਵੀ ਦੇਖਿਆ ਜੋ ਤੇਰੀ ਪਰਜਾ ਜਿਹੜੀ ਇੱਥੇ ਹਾਜ਼ਰ ਹੈ, ਮਨ ਦੇ ਪ੍ਰੇਮ ਨਾਲ ਤੇਰੇ ਲਈ ਦਿੰਦੇ ਹਨ।ਇਸਰਾਏਲੀਆਂ ਨੂੰ ਆਖ ਕਿ ਉਹ ਮੇਰੇ ਲਈ ਭੇਟ ਲਿਆਉਣ। ਹਰ ਇੱਕ ਮਨੁੱਖ ਤੋਂ ਜਿਹ ਦਾ ਮਨ ਉਹ ਨੂੰ ਪਰੇਰੇ ਤੁਸੀਂ ਮੇਰੇ ਲਈ ਭੇਟ ਲਿਓ।ਦਾਨੀ ਮਨੁੱਖ ਫਲਵੰਤ ਹੋ ਜਾਂਦਾ ਹੈ, ਅਤੇ ਜੋ ਦੂਜਿਆਂ ਦੀ ਖੇਤੀ ਸਿੰਜਦਾ ਹੈ, ਉਸ ਦੀ ਵੀ ਸਿੰਜੀ ਜਾਵੇਗੀ।“ਜੋ ਦੇਸ਼ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਦੇਣ ਵਾਲਾ ਹੈ, ਉਸ ਦੇ ਕਿਸੇ ਵੀ ਫਾਟਕ ਦੇ ਅੰਦਰ ਜੇਕਰ ਤੁਹਾਡੇ ਭਰਾਵਾਂ ਵਿੱਚੋਂ ਤੁਹਾਡੇ ਕੋਲ ਕੋਈ ਕੰਗਾਲ ਹੋਵੇ ਤਾਂ ਤੁਸੀਂ ਆਪਣੇ ਕੰਗਾਲ ਭਰਾ ਲਈ ਆਪਣਾ ਮਨ ਕਠੋਰ ਨਾ ਕਰਿਓ ਅਤੇ ਨਾ ਹੀ ਆਪਣਾ ਹੱਥ ਰੋਕਿਓ, ਪਰ ਤੁਸੀਂ ਆਪਣੇ ਹੱਥ ਉਸ ਦੇ ਲਈ ਜ਼ਰੂਰ ਹੀ ਖੁੱਲ੍ਹੇ ਰੱਖਿਓ ਅਤੇ ਉਸ ਨੂੰ ਉਸ ਦੀ ਲੋੜ ਅਨੁਸਾਰ ਜ਼ਰੂਰ ਹੀ ਉਧਾਰ ਦਿਓ। ਸਾਵਧਾਨ ਰਹੋ, ਕਿਤੇ ਅਜਿਹਾ ਨਾ ਹੋਵੇ ਕਿ ਤੁਹਾਡੇ ਮਨ ਵਿੱਚ ਕੋਈ ਨਿਕੰਮਾ ਵਿਚਾਰ ਆ ਜਾਵੇ ਕਿ ਸੱਤਵਾਂ ਸਾਲ ਅਰਥਾਤ ਛੁਟਕਾਰੇ ਦਾ ਸਾਲ ਨੇੜੇ ਹੈ, ਅਤੇ ਤੁਹਾਡੀ ਨਿਗਾਹ ਤੁਹਾਡੇ ਕੰਗਾਲ ਭਰਾ ਵੱਲ ਮੰਦੀ ਹੋ ਜਾਵੇ ਕਿ ਤੁਸੀਂ ਉਸ ਨੂੰ ਕੁਝ ਨਾ ਦਿਓ ਅਤੇ ਉਹ ਤੁਹਾਡੇ ਵਿਰੁੱਧ ਯਹੋਵਾਹ ਦੇ ਅੱਗੇ ਫ਼ਰਿਆਦ ਕਰੇ ਅਤੇ ਇਹ ਤੁਹਾਡੇ ਲਈ ਪਾਪ ਠਹਿਰੇ। ਤੁਸੀਂ ਜ਼ਰੂਰ ਹੀ ਉਸ ਨੂੰ ਦਿਓ ਅਤੇ ਉਸ ਨੂੰ ਦਿੰਦੇ ਹੋਏ ਤੁਹਾਡੇ ਮਨ ਨੂੰ ਬੁਰਾ ਨਾ ਲੱਗੇ ਕਿਉਂ ਜੋ ਇਸੇ ਗੱਲ ਦੇ ਕਾਰਨ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਤੁਹਾਡੇ ਹੱਥ ਦੇ ਸਾਰੇ ਕੰਮਾਂ ਵਿੱਚ ਬਰਕਤ ਦੇਵੇਗਾ। ਕੰਗਾਲ ਤਾਂ ਦੇਸ਼ ਵਿੱਚ ਹਮੇਸ਼ਾ ਹੀ ਰਹਿਣਗੇ, ਇਸ ਕਾਰਨ ਮੈਂ ਤੁਹਾਨੂੰ ਹੁਕਮ ਦਿੰਦਾ ਹਾਂ ਕਿ ਤੁਸੀਂ ਆਪਣੇ ਦੇਸ਼ ਵਿੱਚ ਆਪਣੇ ਲੋੜਵੰਦ ਅਤੇ ਕੰਗਾਲ ਭਰਾਵਾਂ ਲਈ ਆਪਣਾ ਹੱਥ ਜ਼ਰੂਰ ਹੀ ਖੁੱਲ੍ਹਾ ਰੱਖਿਓ।ਜਿਹੜਾ ਭਲਿਆਈ ਦੀ ਨਿਗਾਹ ਕਰਦਾ ਹੈ ਉਹ ਮੁਬਾਰਕ ਹੈ, ਕਿਉਂ ਜੋ ਉਹ ਗਰੀਬ ਨੂੰ ਆਪਣੀ ਰੋਟੀ ਵਿੱਚੋਂ ਦਿੰਦਾ ਹੈ।ਮੱਥੇ ਵੱਟ ਪਾਏ ਬਿਨ੍ਹਾਂ ਇੱਕ ਦੂਸਰੇ ਦੀ ਪ੍ਰਾਹੁਣਚਾਰੀ ਕਰੋਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ