ਮੁੱਖ ਪੰਨਾ › ਪ੍ਰਸਿੱਧ ਬਾਈਬਲ ਆਇਤਾਂ › 2 ਪਤਰਸ 3:9
ਬਾਈਬਲ ਦੀ ਆਇਤ · IRV
2 ਪਤਰਸ 3:9
ਪ੍ਰਭੂ ਆਪਣੇ ਵਾਅਦੇ ਪੂਰੇ ਕਰਨ ਵਿੱਚ ਢਿੱਲਾ ਨਹੀਂ ਹੈ ਜਿਵੇਂ ਬਹੁਤ ਉਸ ਦੇ ਢਿੱਲੇ ਹੋਣ ਦਾ ਭਰਮ ਕਰਦੇ ਹਨ, ਪਰ ਉਹ ਤੁਹਾਡੇ ਨਾਲ ਧੀਰਜ ਕਰਦਾ ਹੈ ਕਿਉਂ ਜੋ ਉਹ ਨਹੀਂ ਚਾਹੁੰਦਾ ਹੈ ਜੋ ਕਿਸੇ ਦਾ ਨਾਸ ਹੋਵੇ ਸਗੋਂ ਸਾਰੇ ਤੋਬਾ ਕਰਨ।
ਪ੍ਰਸੰਗ ਵਿੱਚ
6ਜਿਨ੍ਹਾਂ ਦੇ ਕਾਰਨ ਉਸ ਸਮੇਂ ਦਾ ਸੰਸਾਰ ਪਾਣੀ ਵਿੱਚ ਡੁੱਬ ਕੇ ਨਾਸ ਹੋਇਆ।
7ਪਰ ਅਕਾਸ਼ ਅਤੇ ਧਰਤੀ ਪਰਮੇਸ਼ੁਰ ਦੇ ਬਚਨ ਦੁਆਰਾ ਨਾਸ ਹੋਣ ਲਈ ਰੱਖੇ ਗਏ ਹਨ ਅਤੇ ਇਹ ਭਗਤੀਹੀਣ ਮਨੁੱਖਾਂ ਦੇ ਨਿਆਂ ਤੇ ਨਾਸ ਹੋਣ ਦੇ ਦਿਨ ਤੱਕ ਇਸ ਤਰ੍ਹਾਂ ਹੀ ਰਹਿਣਗੇ।
8ਹੇ ਪਿਆਰਿਓ, ਇੱਕ ਇਹ ਗੱਲ ਤੁਹਾਡੇ ਤੋਂ ਗੁੱਝੀ ਨਾ ਰਹੇ ਜੋ ਪ੍ਰਭੂ ਦੇ ਅੱਗੇ ਇੱਕ ਦਿਨ ਹਜ਼ਾਰ ਸਾਲ ਜਿਹਾ ਹੈ ਅਤੇ ਹਜ਼ਾਰ ਸਾਲ ਇੱਕ ਦਿਨ ਜਿਹਾ ਹੈ।
9ਪ੍ਰਭੂ ਆਪਣੇ ਵਾਅਦੇ ਪੂਰੇ ਕਰਨ ਵਿੱਚ ਢਿੱਲਾ ਨਹੀਂ ਹੈ ਜਿਵੇਂ ਬਹੁਤ ਉਸ ਦੇ ਢਿੱਲੇ ਹੋਣ ਦਾ ਭਰਮ ਕਰਦੇ ਹਨ, ਪਰ ਉਹ ਤੁਹਾਡੇ ਨਾਲ ਧੀਰਜ ਕਰਦਾ ਹੈ ਕਿਉਂ ਜੋ ਉਹ ਨਹੀਂ ਚਾਹੁੰਦਾ ਹੈ ਜੋ ਕਿਸੇ ਦਾ ਨਾਸ ਹੋਵੇ ਸਗੋਂ ਸਾਰੇ ਤੋਬਾ ਕਰਨ।
10ਪਰੰਤੂ ਪ੍ਰਭੂ ਦਾ ਦਿਨ ਚੋਰ ਵਾਂਗੂੰ ਆਵੇਗਾ ਜਿਸ ਦੇ ਵਿੱਚ ਅਕਾਸ਼ ਵੱਡੀ ਗਰਜ ਨਾਲ ਜਾਂਦੇ ਰਹਿਣਗੇ ਅਤੇ ਮੂਲ ਵਸਤਾਂ ਵੱਡੇ ਤਪਸ਼ ਨਾਲ ਤਪ ਕੇ ਢੱਲ਼ ਜਾਣਗੀਆਂ ਅਤੇ ਧਰਤੀ ਉਨ੍ਹਾਂ ਕਾਰਾਗਰੀਆਂ ਸਣੇ ਜੋ ਉਸ ਵਿੱਚ ਹਨ ਭਸਮ ਹੋ ਜਾਵੇਗੀ।
11ਜਦੋਂ ਇਹ ਸੱਭੇ ਵਸਤਾਂ ਇਸ ਤਰ੍ਹਾਂ ਢੱਲ਼ ਜਾਣ ਵਾਲੀਆਂ ਹਨ ਤਾਂ ਤੁਹਾਨੂੰ ਹਰ ਪਰਕਾਰ ਦੇ ਪਵਿੱਤਰ ਚਲਣ ਅਤੇ ਭਗਤੀ ਵਿੱਚ ਕਿਸ ਤਰ੍ਹਾਂ ਦੇ ਹੋਣਾ ਚਾਹੀਦਾ ਹੈ?
12ਅਤੇ ਪਰਮੇਸ਼ੁਰ ਦੇ ਉਸ ਦਿਨ ਦੇ ਆਉਣ ਨੂੰ ਉਡੀਕਦੇ ਅਤੇ ਲੋਚਦੇ ਰਹੋ, ਜਿਸ ਦੇ ਕਾਰਨ ਅਕਾਸ਼ ਸੜ ਕੇ ਢੱਲ਼ ਜਾਣਗੇ ਅਤੇ ਮੂਲ ਵਸਤਾਂ ਵੱਡੀ ਤਪਸ਼ ਨਾਲ ਤਪ ਕੇ ਪਿਘਲ ਜਾਣਗੀਆਂ।
ਅੰਗਰੇਜ਼ੀ ਵਿੱਚ
The Lord is not slow in keeping His promise as some understand slowness, but is patient with you, not wanting anyone to perish but everyone to come to repentance.ਹਵਾਲੇ
ਪਾਠਕ ਇਸ ਨਾਲ ਸਭ ਤੋਂ ਵੱਧ ਜੋੜਦੇ ਹਨ ਉਹ ਹਿੱਸੇ।
ਜੋ ਚਾਹੁੰਦਾ ਹੈ ਕਿ ਸਾਰੇ ਮਨੁੱਖ ਬਚਾਏ ਜਾਣ ਅਤੇ ਉਹ ਸੱਚ ਦੇ ਗਿਆਨ ਤੱਕ ਪਹੁੰਚਣ।ਕੀ ਤੂੰ ਉਹ ਦੀ ਕਿਰਪਾ ਅਤੇ ਮਾਫ਼ੀ ਅਤੇ ਸਬਰ ਦੀ ਦੌਲਤ ਨੂੰ ਤੁੱਛ ਸਮਝਦਾ ਹੈਂ ਅਤੇ ਇਹ ਨਹੀਂ ਜਾਣਦਾ ਜੋ ਪਰਮੇਸ਼ੁਰ ਦੀ ਕਿਰਪਾ ਤੈਨੂੰ ਪਛਤਾਵੇ ਦੇ ਰਾਹ ਪਾਉਂਦੀ ਹੈ।ਕਿਉਂ ਜੋ ਵੇਖ, ਇਸ ਦਰਸ਼ਣ ਦੀ ਗੱਲ ਤਾਂ ਇੱਕ ਠਹਿਰਾਏ ਹੋਏ ਸਮੇਂ ਤੇ ਪੂਰੀ ਹੋਣ ਵਾਲੀ ਹੈ, ਸਗੋਂ ਉਸ ਦੇ ਪੂਰੇ ਹੋਣ ਦਾ ਸਮਾਂ ਤੇਜ਼ੀ ਨਾਲ ਆਉਂਦਾ ਹੈ, ਇਸ ਵਿੱਚ ਧੋਖਾ ਨਹੀਂ ਹੋਵੇਗਾ, ਭਾਵੇਂ ਉਹ ਠਹਿਰਿਆ ਰਹੇ, ਤਾਂ ਵੀ ਉਹ ਦੀ ਉਡੀਕ ਕਰ, ਉਹ ਜ਼ਰੂਰ ਆਵੇਗਾ, ਉਹ ਚਿਰ ਨਾ ਲਾਵੇਗਾ।ਪਰ ਤੂੰ, ਹੇ ਪ੍ਰਭੂ, ਦਿਆਲੂ ਅਤੇ ਕਿਰਪਾਲੂ ਪਰਮੇਸ਼ੁਰ ਹੈਂ, ਤੂੰ ਗੁੱਸੇ ਵਿੱਚ ਧੀਰਜੀ ਅਤੇ ਦਯਾ ਤੇ ਵਫ਼ਾਦਾਰੀ ਨਾਲ ਭਰਪੂਰ ਹੈਂ।ਇਸ ਲਈ ਯਹੋਵਾਹ ਉਡੀਕਦਾ ਹੈ ਕਿ ਉਹ ਤੁਹਾਡੇ ਉੱਤੇ ਕਿਰਪਾ ਕਰੇ, ਅਤੇ ਇਸ ਲਈ ਉਹ ਆਪ ਨੂੰ ਉੱਚਾ ਕਰਦਾ ਹੈ, ਤਾਂ ਜੋ ਉਹ ਤੁਹਾਡੇ ਉੱਤੇ ਰਹਮ ਕਰੇ, ਕਿਉਂ ਜੋ ਯਹੋਵਾਹ ਇਨਸਾਫ਼ ਦਾ ਪਰਮੇਸ਼ੁਰ ਹੈ, ਧੰਨ ਉਹ ਸਾਰੇ ਜਿਹੜੇ ਉਸ ਨੂੰ ਉਡੀਕਦੇ ਹਨ!ਅਤੇ ਮੈਂ ਉਹ ਨੂੰ ਮੌਕਾ ਦਿੱਤਾ ਕਿ ਉਹ ਤੋਬਾ ਕਰੇ ਪਰ ਉਹ ਆਪਣੀ ਹਰਾਮਕਾਰੀ ਤੋਂ ਤੋਬਾ ਨਹੀਂ ਕਰਨਾ ਚਾਹੁੰਦੀ ਹੈ।ਫੇਰ ਭਲਾ, ਪਰਮੇਸ਼ੁਰ ਆਪਣੇ ਚੁਣਿਆਂ ਹੋਇਆਂ ਦਾ ਬਦਲਾ ਨਾ ਲਵੇਗਾ, ਜਿਹੜੇ ਰਾਤ-ਦਿਨ ਉਸ ਦੀ ਦੁਹਾਈ ਦਿੰਦੇ ਹਨ, ਭਾਵੇਂ ਉਹ ਉਹਨਾਂ ਦੇ ਨਿਆਂ ਵਿੱਚ ਦੇਰੀ ਕਰੇ? ਮੈਂ ਤੁਹਾਨੂੰ ਆਖਦਾ ਹਾਂ ਜੋ ਉਹ ਛੇਤੀ ਹੀ ਉਨ੍ਹਾਂ ਦਾ ਬਦਲਾ ਲਵੇਗਾ। ਪਰ ਜਦ ਮਨੁੱਖ ਦਾ ਪੁੱਤਰ ਆਵੇਗਾ ਤਦ ਕੀ ਉਹ ਧਰਤੀ ਉੱਤੇ ਵਿਸ਼ਵਾਸ ਪਾਵੇਗਾ?।ਪਰ ਮੇਰੇ ਉੱਤੇ ਇਸ ਕਾਰਨ ਦਯਾ ਹੋਈ ਕਿ ਮੇਰੇ ਕਾਰਨ ਜਿਹੜਾ ਮਹਾਂ ਪਾਪੀ ਹਾਂ, ਯਿਸੂ ਮਸੀਹ ਆਪਣੇ ਪੂਰੇ ਧੀਰਜ ਨੂੰ ਪਰਗਟ ਕਰੇ ਤਾਂ ਜੋ ਇਹ ਉਨ੍ਹਾਂ ਦੇ ਨਮਿੱਤ ਜਿਹੜੇ ਉਸ ਉੱਤੇ ਸਦੀਪਕ ਜੀਵਨ ਲਈ ਵਿਸ਼ਵਾਸ ਕਰਨਗੇ ਇੱਕ ਆਦਰਸ਼ ਹੋਵੇ।ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ