Bible Explorer ਐਪ ਲਓ

ਮੁੱਖ ਪੰਨਾ › ਪ੍ਰਸਿੱਧ ਬਾਈਬਲ ਆਇਤਾਂ › 2 ਥੱਸਲੁਨੀਕੀਆ 3:10

ਬਾਈਬਲ ਦੀ ਆਇਤ · IRV

2 ਥੱਸਲੁਨੀਕੀਆ 3:10

ਜਦੋਂ ਅਸੀਂ ਤੁਹਾਡੇ ਕੋਲ ਸੀ ਅਸੀਂ ਤੁਹਾਨੂੰ ਇਹ ਨਿਯਮ ਦਿੱਤਾ, “ਜੇ ਕੋਈ ਵਿਅਕਤੀ ਕੰਮ ਨਹੀਂ ਕਰਦਾ, ਤਾਂ ਉਹ ਭੋਜਨ ਵੀ ਨਾ ਕਰੇ।”

ਪੂਰਾ ਅਧਿਆਇ ਪੜ੍ਹੋ: 2 ਥੱਸਲੁਨੀਕੀਆ 3

ਪ੍ਰਸੰਗ ਵਿੱਚ

7ਤੁਸੀਂ ਆਪ ਹੀ ਜਾਣਦੇ ਹੋ ਕਿ ਤੁਹਾਨੂੰ ਵੀ ਕਿਵੇਂ ਸਾਡੀ ਤਰ੍ਹਾਂ ਚੱਲਣਾ ਚਾਹੀਦਾ ਹੈ ਕਿਉਂ ਜੋ ਅਸੀਂ ਆਲਸ ਦੀ ਚਾਲ ਨਾ ਚੱਲੇ।

8ਅਤੇ ਜਦੋਂ ਵੀ ਅਸੀਂ ਕਿਸੇ ਦੂਸਰੇ ਵਿਅਕਤੀ ਦਾ ਭੋਜਨ ਖਾਧਾ ਅਸੀਂ ਹਮੇਸ਼ਾਂ ਉਸ ਦੀ ਕੀਮਤ ਦਿੱਤੀ, ਅਸੀਂ ਸਖ਼ਤ ਮਿਹਨਤ ਕੀਤੀ ਤਾਂ ਜੋ ਅਸੀਂ ਤੁਹਾਡੇ ਕਿਸੇ ਲਈ ਵੀ ਕਸ਼ਟ ਦਾ ਕਾਰਨ ਨਾ ਬਣੀਏ। ਅਸੀਂ ਲੱਗਭਗ ਦਿਨ ਰਾਤ ਕੰਮ ਕਰਦੇ ਰਹੇ।

9ਸਾਡੇ ਕੋਲ ਅਧਿਕਾਰ ਸੀ ਕਿ ਤੁਹਾਡੇ ਕੋਲੋਂ ਸਹਾਇਤਾ ਲਈਏ, ਪਰ ਅਸੀਂ ਆਪਣੀਆਂ ਲੋੜਾਂ ਲਈ ਕੰਮ ਕੀਤਾ ਤਾਂ ਜੋ ਅਸੀਂ ਤੁਹਾਡੇ ਲਈ ਇੱਕ ਉਦਾਹਰਣ ਬਣ ਸਕੀਏ।

10ਜਦੋਂ ਅਸੀਂ ਤੁਹਾਡੇ ਕੋਲ ਸੀ ਅਸੀਂ ਤੁਹਾਨੂੰ ਇਹ ਨਿਯਮ ਦਿੱਤਾ, “ਜੇ ਕੋਈ ਵਿਅਕਤੀ ਕੰਮ ਨਹੀਂ ਕਰਦਾ, ਤਾਂ ਉਹ ਭੋਜਨ ਵੀ ਨਾ ਕਰੇ।”

11ਅਸੀਂ ਸੁਣਦੇ ਹਾਂ ਕਿ ਤੁਹਾਡੇ ਸਮੂਹ ਵਿੱਚੋਂ ਕੁਝ ਲੋਕ ਕੰਮ ਕਰਨ ਤੋਂ ਇੰਨਕਾਰ ਕਰਦੇ ਹਨ। ਉਹ ਕੁਝ ਨਹੀਂ ਕਰਦੇ ਪਰ ਆਪਣੇ ਆਪ ਨੂੰ ਹੋਰਨਾਂ ਲੋਕਾਂ ਦੇ ਜੀਵਨ ਵਿੱਚ ਰੁਝਾਈ ਰੱਖਦੇ ਹਨ।

12ਅਸੀਂ ਉਨ੍ਹਾਂ ਲੋਕਾਂ ਨੂੰ ਪ੍ਰਭੂ ਯਿਸੂ ਮਸੀਹ ਦੇ ਨਾਮ ਵਿੱਚ ਆਗਿਆ ਦਿੰਦੇ ਹਾਂ ਕਿ ਆਪਣਾ ਕੰਮ ਕਰਕੇ ਰੋਟੀ ਖਾਇਆ ਕਰਨ।

13ਹੇ ਭਰਾਵੋ, ਤੁਸੀਂ ਭਲਿਆਈ ਕਰਦਿਆਂ ਨਾ ਥੱਕੋ।

2 ਥੱਸਲੁਨੀਕੀਆ 3

ਅੰਗਰੇਜ਼ੀ ਵਿੱਚ

Berean Standard Bible2 Thessalonians 3:10For even while we were with you, we gave you this command: “If anyone is unwilling to work, he shall not eat.”

ਹਵਾਲੇ

ਪਾਠਕ ਇਸ ਨਾਲ ਸਭ ਤੋਂ ਵੱਧ ਜੋੜਦੇ ਹਨ ਉਹ ਹਿੱਸੇ।

ਉਤ 3:19ਤੂੰ ਮੱਥੇ ਦੇ ਪਸੀਨੇ ਨਾਲ ਰੋਟੀ ਖਾਇਆ ਕਰੇਂਗਾ ਜਦ ਤੱਕ ਤੂੰ ਮਿੱਟੀ ਵਿੱਚ ਫੇਰ ਨਾ ਮਿਲ ਜਾਵੇਂ ਕਿਉਂ ਜੋ ਤੂੰ ਉਸ ਵਿੱਚੋਂ ਹੀ ਕੱਢਿਆ ਗਿਆ ਸੀ। ਤੂੰ ਮਿੱਟੀ ਹੈਂ ਅਤੇ ਮਿੱਟੀ ਵਿੱਚ ਹੀ ਮੁੜ ਜਾਵੇਂਗਾ।
1 ਥੱਸ 4:11ਅਤੇ ਜਿਵੇਂ ਅਸੀਂ ਤੁਹਾਨੂੰ ਹੁਕਮ ਦਿੱਤਾ ਸੀ ਤੁਸੀਂ ਚੁੱਪ-ਚਾਪ ਰਹਿਣਾ ਅਤੇ ਆਪੋ ਆਪਣੇ ਕੰਮ-ਧੰਦੇ ਕਰਨ ਅਤੇ ਆਪਣੇ ਹੱਥੀਂ ਮਿਹਨਤ ਕਰਨ ਦਾ ਯਤਨ ਕਰੋ।
ਕਹਾ 13:4ਆਲਸੀ ਦਾ ਜੀ ਲੋਚਦਾ ਤਾਂ ਹੈ, ਪਰ ਉਹ ਨੂੰ ਲੱਭਦਾ ਕੁਝ ਵੀ ਨਹੀਂ, ਪਰ ਉੱਦਮੀ ਦੀ ਜਾਨ ਰਿਸ਼ਟ-ਪੁਸ਼ਟ ਹੋ ਜਾਵੇਗੀ।
ਕਹਾ 20:4ਆਲਸੀ ਠੰਡ ਦੇ ਮਾਰੇ ਹਲ ਨਹੀਂ ਵਾਹੁੰਦਾ, ਉਹ ਵਾਢੀਆਂ ਦੇ ਦਿਨੀਂ ਭੀਖ ਮੰਗਿਆ ਕਰੇਗਾ ਪਰ ਲੱਭੇਗਾ ਕੁਝ ਨਹੀਂ।
ਕਹਾ 21:25ਆਲਸੀ ਦੀ ਇੱਛਿਆ ਉਹ ਨੂੰ ਮਾਰ ਸੁੱਟਦੀ ਹੈ, ਉਹ ਦੇ ਹੱਥ ਕੰਮ ਕਰਨ ਤੋਂ ਨਾਂਹ ਜੋ ਕਰਦੇ ਹਨ।
ਕਹਾ 24:30–34ਮੈਂ ਆਲਸੀ ਮਨੁੱਖ ਦੇ ਖੇਤ ਦੇ ਅਤੇ ਨਿਰਬੁੱਧ ਆਦਮੀ ਦੇ ਅੰਗੂਰੀ ਬਾਗ਼ ਦੇ ਨੇੜਿਓਂ ਲੰਘਿਆ, ਤਾਂ ਵੇਖੋ, ਉੱਥੇ ਸਭ ਕੰਡੇ ਹੀ ਕੰਡੇ ਉੱਗੇ ਪਏ ਸਨ, ਉਹ ਭੱਖੜਿਆਂ ਨਾਲ ਢੱਕਿਆ ਹੋਇਆ ਸੀ, ਅਤੇ ਉਹ ਦੀ ਪੱਕੀ ਕੰਧ ਢੱਠੀ ਪਈ ਸੀ। ਜੋ ਮੈਂ ਵੇਖਿਆ ਉਸ ਉੱਤੇ ਮੈਂ ਆਪਣੇ ਮਨ ਵਿੱਚ ਵਿਚਾਰ ਕੀਤਾ, ਮੈਂ ਵੇਖ ਕੇ ਸਿੱਖਿਆ ਪ੍ਰਾਪਤ ਕੀਤੀ, ਰੱਤੀ ਕੁ ਨੀਂਦ, ਰੱਤੀ ਕੁ ਊਂਘ, ਰੱਤੀ ਕੁ ਹੱਥ ਇਕੱਠੇ ਕਰਕੇ ਲੰਮਾ ਪੈਣਾ, ਇਸੇ ਤਰ੍ਹਾਂ ਗਰੀਬੀ ਡਾਕੂ ਵਾਂਗੂੰ, ਅਤੇ ਤੰਗੀ ਸ਼ਸਤਰਧਾਰੀ ਵਾਂਗੂੰ ਤੇਰੇ ਉੱਤੇ ਆ ਪਵੇਗੀ।

ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ