ਮੁੱਖ ਪੰਨਾ › ਪ੍ਰਸਿੱਧ ਬਾਈਬਲ ਆਇਤਾਂ › 2 ਤਿਮੋਥਿਉਸ 1:7
ਬਾਈਬਲ ਦੀ ਆਇਤ · IRV
2 ਤਿਮੋਥਿਉਸ 1:7
ਕਿਉਂ ਜੋ ਪਰਮੇਸ਼ੁਰ ਨੇ ਸਾਨੂੰ ਡਰ ਦਾ ਆਤਮਾ ਨਹੀਂ, ਸਗੋਂ ਸਮਰੱਥਾ, ਪਿਆਰ ਅਤੇ ਸੰਜਮ ਦਾ ਆਤਮਾ ਦਿੱਤਾ ਹੈ।
ਪੂਰਾ ਅਧਿਆਇ ਪੜ੍ਹੋ: 2 ਤਿਮੋਥਿਉਸ 1
ਪ੍ਰਸੰਗ ਵਿੱਚ
4ਅਤੇ ਤੇਰਿਆਂ ਹੰਝੂਆਂ ਨੂੰ ਚੇਤੇ ਕਰ ਕੇ ਤੈਨੂੰ ਵੇਖਣ ਨੂੰ ਲੋਚਦਾ ਹਾਂ ਕਿ ਅਨੰਦ ਨਾਲ ਭਰ ਜਾਂਵਾਂ।
5ਮੈਨੂੰ ਤੇਰੀ ਖਰੀ ਵਿਸ਼ਵਾਸ ਚੇਤੇ ਆਉਂਦੀ ਹੈ, ਜਿਹੜੀ ਪਹਿਲਾਂ ਤੇਰੀ ਨਾਨੀ ਲੋਇਸ ਅਤੇ ਤੇਰੀ ਮਾਤਾ ਯੂਨੀਕਾ ਵਿੱਚ ਸੀ ਅਤੇ ਮੈਨੂੰ ਭਰੋਸਾ ਹੈ ਜੋ ਉਹ ਤੇਰੇ ਵਿੱਚ ਵੀ ਹੈ।
6ਇਸ ਕਾਰਨ ਮੈਂ ਤੈਨੂੰ ਚਿਤਾਰਦਾ ਹਾਂ ਕਿ ਤੂੰ ਪਰਮੇਸ਼ੁਰ ਦੀ ਉਸ ਦਾਤ ਨੂੰ ਚਮਕਾ, ਜੋ ਮੇਰੇ ਹੱਥ ਰੱਖਣ ਦੁਆਰਾ ਤੈਨੂੰ ਮਿਲੀ।
7ਕਿਉਂ ਜੋ ਪਰਮੇਸ਼ੁਰ ਨੇ ਸਾਨੂੰ ਡਰ ਦਾ ਆਤਮਾ ਨਹੀਂ, ਸਗੋਂ ਸਮਰੱਥਾ, ਪਿਆਰ ਅਤੇ ਸੰਜਮ ਦਾ ਆਤਮਾ ਦਿੱਤਾ ਹੈ।
8ਇਸ ਲਈ ਤੂੰ ਸਾਡੇ ਪ੍ਰਭੂ ਦੀ ਗਵਾਹੀ ਤੋਂ ਨਾ ਸ਼ਰਮਾਵੀਂ, ਨਾ ਮੇਰੇ ਤੋਂ, ਜੋ ਉਹ ਦਾ ਬੰਧੂਆ ਹਾਂ, ਸਗੋਂ ਪਰਮੇਸ਼ੁਰ ਦੀ ਸਮਰੱਥਾ ਦੇ ਅਨੁਸਾਰ ਖੁਸ਼ਖਬਰੀ ਲਈ ਦੁੱਖਾਂ ਵਿੱਚ ਮੇਰੇ ਨਾਲ ਸਾਂਝੀ ਹੋਵੀਂ।
9ਜਿਸ ਨੇ ਸਾਨੂੰ ਬਚਾਇਆ ਅਤੇ ਪਵਿੱਤਰ ਸੱਦੇ ਨਾਲ ਸੱਦਿਆ, ਸਾਡਿਆਂ ਕੰਮਾਂ ਦੇ ਅਨੁਸਾਰ ਨਹੀਂ ਸਗੋਂ ਆਪਣੀ ਮਰਜ਼ੀ ਅਤੇ ਉਸ ਕਿਰਪਾ ਦੇ ਅਨੁਸਾਰ ਜਿਹੜੀ ਮਸੀਹ ਯਿਸੂ ਵਿੱਚ ਸਦੀਪਕ ਸਮਿਆਂ ਤੋਂ ਸਾਡੇ ਉੱਤੇ ਕੀਤੀ ਗਈ।
10ਪਰ ਹੁਣ ਸਾਡੇ ਮੁਕਤੀਦਾਤਾ ਮਸੀਹ ਯਿਸੂ ਦੇ ਪਰਕਾਸ਼ ਹੋਣ ਤੋਂ ਪਰਗਟ ਹੋਈ, ਜਦੋਂ ਉਸ ਨੇ ਮੌਤ ਦਾ ਨਾਸ ਕਰ ਦਿੱਤਾ ਅਤੇ ਖੁਸ਼ਖਬਰੀ ਦੇ ਰਾਹੀਂ ਜੀਵਨ ਅਤੇ ਅਮਰਤਾ ਉੱਤੇ ਪਰਕਾਸ਼ ਕੀਤਾ।
ਅੰਗਰੇਜ਼ੀ ਵਿੱਚ
For God has not given us a spirit of fear, but of power, love, and self-control.ਹਵਾਲੇ
ਪਾਠਕ ਇਸ ਨਾਲ ਸਭ ਤੋਂ ਵੱਧ ਜੋੜਦੇ ਹਨ ਉਹ ਹਿੱਸੇ।
ਕਿਉਂ ਜੋ ਤੁਹਾਨੂੰ ਗੁਲਾਮੀ ਦਾ ਆਤਮਾ ਨਹੀਂ ਮਿਲਿਆ ਜੋ ਫੇਰ ਮੁੜ ਕੇ ਡਰੋ ਸਗੋਂ ਲੇਪਾਲਕ ਪੁੱਤਰ ਹੋਣ ਦਾ ਆਤਮਾ ਮਿਲਿਆ ਜਿਸ ਕਰਕੇ ਅਸੀਂ ਅੱਬਾ, ਹੇ ਪਿਤਾ, ਕਹਿ ਕੇ ਪੁਕਾਰਦੇ ਹਾਂ।ਪਿਆਰ ਵਿੱਚ ਡਰ ਨਹੀਂ ਸਗੋਂ ਸਿੱਧ ਪਿਆਰ ਡਰ ਨੂੰ ਹਟਾ ਦਿੰਦਾ ਹੈ, ਕਿਉਂਕਿ ਡਰ ਵਿੱਚ ਸਜ਼ਾ ਹੈ ਅਤੇ ਉਹ ਜੋ ਡਰਦਾ ਹੈ, ਸੋ ਪਿਆਰ ਵਿੱਚ ਸੰਪੂਰਨ ਨਹੀਂ ਹੋਇਆ ਹੈ।“ਮੈਂ ਤੁਹਾਨੂੰ ਸ਼ਾਂਤੀ ਦਿੰਦਾ ਹਾਂ। ਮੈਂ ਆਪਣੀ ਤਸੱਲੀ ਤੁਹਾਨੂੰ ਦਿੰਦਾ ਹਾਂ। ਮੈਂ ਤੁਹਾਨੂੰ ਸੰਸਾਰ ਤੋਂ ਵੱਖਰੀ ਕਿਸਮ ਦੀ ਸ਼ਾਂਤੀ ਦਿੰਦਾ ਹਾਂ, ਇਸ ਲਈ ਤੁਹਾਡੇ ਦਿਲ ਨਾ ਡਰੇ ਅਤੇ ਘਬਰਾਏ।”ਪਰ ਆਤਮਾ ਦਾ ਫਲ ਇਹ ਹੈ - ਪਿਆਰ, ਅਨੰਦ, ਸ਼ਾਂਤੀ, ਧੀਰਜ, ਦਿਆਲਗੀ, ਭਲਿਆਈ, ਵਫ਼ਾਦਾਰੀ,ਵੇਖੋ ਮੈਂ ਤੁਹਾਨੂੰ ਸੱਪਾਂ ਅਤੇ ਬਿਛੂਆਂ ਨੂੰ ਕੁਚਲਣ ਦਾ ਅਤੇ ਵੈਰੀ ਦੀ ਸਾਰੀ ਸਮਰੱਥਾ ਉੱਤੇ ਅਧਿਕਾਰ ਦਿੱਤਾ ਹੈ ਅਤੇ ਕੋਈ ਵੀ ਚੀਜ਼ ਤੁਹਾਡਾ ਨੁਕਸਾਨ ਨਾ ਕਰੇਗੀ।ਪਰ ਜਦੋਂ ਪਵਿੱਤਰ ਆਤਮਾ ਤੁਹਾਡੇ ਉੱਤੇ ਆਵੇਗਾ ਤਾਂ ਤੁਸੀਂ ਸ਼ਕਤੀ ਪਾਓਗੇ ਅਤੇ ਯਰੂਸ਼ਲਮ, ਯਹੂਦਿਯਾ ਅਤੇ ਸਾਮਰਿਯਾ ਵਿੱਚ ਸਗੋਂ ਧਰਤੀ ਦੇ ਆਖਰੀ ਕਿਨਾਰੇ ਤੱਕ ਮੇਰੇ ਗਵਾਹ ਹੋਵੋਗੇ।ਉਸ ਫੇਰ ਮੈਨੂੰ ਕਿਹਾ ਕਿ ਇਹ ਜ਼ਰੂੱਬਾਬਲ ਲਈ ਯਹੋਵਾਹ ਦਾ ਬਚਨ ਹੈ ਕਿ ਨਾ ਸ਼ਕਤੀ ਨਾਲ, ਨਾ ਬਲ ਨਾਲ, ਸਗੋਂ ਮੇਰੇ ਆਤਮਾ ਨਾਲ, ਸੈਨਾਂ ਦੇ ਯਹੋਵਾਹ ਦਾ ਫ਼ਰਮਾਨ ਹੈ।ਸਚਿਆਰਾਂ ਲਈ ਉਹ ਸਿਆਣਪ ਰੱਖ ਛੱਡਦਾ ਹੈ, ਜਿਹੜੇ ਖਰਿਆਈ ਨਾਲ ਚੱਲਦੇ ਹਨ, ਉਨ੍ਹਾਂ ਲਈ ਉਹ ਢਾਲ਼ ਹੈ,ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ