ਮੁੱਖ ਪੰਨਾ › ਪ੍ਰਸਿੱਧ ਬਾਈਬਲ ਆਇਤਾਂ › 2 ਤਿਮੋਥਿਉਸ 2:15
ਬਾਈਬਲ ਦੀ ਆਇਤ · IRV
2 ਤਿਮੋਥਿਉਸ 2:15
ਆਪਣੇ ਆਪ ਨੂੰ ਪਰਮੇਸ਼ੁਰ ਦੇ ਅੱਗੇ ਪਰਵਾਨ ਅਤੇ ਅਜਿਹਾ ਕਾਰੀਗਰ ਠਹਿਰਾਉਣ ਦਾ ਜਤਨ ਕਰ ਜਿਸ ਨੂੰ ਲੱਜਿਆਵਾਨ ਨਾ ਹੋਣਾ ਪਵੇ ਅਤੇ ਜਿਹੜਾ ਸਚਿਆਈ ਦੇ ਬਚਨ ਦੀ ਉੱਚਿਤ ਵਿਆਖਿਆ ਕਰਨ ਵਾਲਾ ਹੋਵੇ।
ਪੂਰਾ ਅਧਿਆਇ ਪੜ੍ਹੋ: 2 ਤਿਮੋਥਿਉਸ 2
ਪ੍ਰਸੰਗ ਵਿੱਚ
12ਜੇ ਸਹਿ ਲਈਏ, ਉਹ ਦੇ ਨਾਲ ਰਾਜ ਵੀ ਕਰਾਂਗੇ। ਜੇ ਉਹ ਦਾ ਇਨਕਾਰ ਕਰੀਏ, ਤਾਂ ਉਹ ਵੀ ਸਾਡਾ ਇਨਕਾਰ ਕਰੇਗਾ।
13ਭਾਵੇਂ ਅਸੀਂ ਬੇਵਫ਼ਾ ਹੋਈਏ, ਪਰ ਉਹ ਵਫ਼ਾਦਾਰ ਰਹਿੰਦਾ ਹੈ ਕਿਉਂ ਜੋ ਉਹ ਆਪਣਾ ਇਨਕਾਰ ਨਹੀਂ ਕਰ ਸਕਦਾ।
14ਇਹਨਾਂ ਗੱਲਾਂ ਨਾਲ ਉਹਨਾਂ ਨੂੰ ਚੇਤੇ ਕਰਾ, ਪ੍ਰਭੂ ਨੂੰ ਗਵਾਹ ਕਰਕੇ ਬੇਨਤੀ ਕਰ ਕਿ ਉਹ ਸ਼ਬਦਾਂ ਦਾ ਝਗੜਾ ਨਾ ਕਰਨ, ਜਿਸ ਤੋਂ ਕੁਝ ਲਾਭ ਨਹੀਂ ਹੁੰਦਾ ਸਗੋਂ ਸੁਣਨ ਵਾਲਿਆਂ ਦਾ ਵਿਗਾੜ ਹੀ ਹੁੰਦਾ ਹੈ।
15ਆਪਣੇ ਆਪ ਨੂੰ ਪਰਮੇਸ਼ੁਰ ਦੇ ਅੱਗੇ ਪਰਵਾਨ ਅਤੇ ਅਜਿਹਾ ਕਾਰੀਗਰ ਠਹਿਰਾਉਣ ਦਾ ਜਤਨ ਕਰ ਜਿਸ ਨੂੰ ਲੱਜਿਆਵਾਨ ਨਾ ਹੋਣਾ ਪਵੇ ਅਤੇ ਜਿਹੜਾ ਸਚਿਆਈ ਦੇ ਬਚਨ ਦੀ ਉੱਚਿਤ ਵਿਆਖਿਆ ਕਰਨ ਵਾਲਾ ਹੋਵੇ।
16ਪਰ ਸੰਸਾਰਕ ਅਤੇ ਵਿਅਰਥ ਬੁੜ ਬੁੜਾਹਟ ਤੋਂ ਲਾਂਭੇ ਰਹਿ ਕਿਉਂ ਜੋ ਇਹ ਲੋਕਾਂ ਨੂੰ ਅਧਰਮ ਦੇ ਰਾਹ ਵਿੱਚ ਅਗਾਹਾਂ ਹੀ ਅਗਾਹਾਂ ਲੈ ਜਾਵੇਗੀ।
17ਅਤੇ ਉਨ੍ਹਾਂ ਦਾ ਬਚਨ ਸੜੇ ਹੋਏ ਜ਼ਖ਼ਮ ਦੀ ਤਰ੍ਹਾਂ ਫੈਲ ਜਾਵੇਗਾ। ਉਹਨਾਂ ਵਿੱਚੋਂ ਹੁਮਿਨਾਯੁਸ ਅਤੇ ਫ਼ਿਲੇਤੁਸ ਹਨ।
18ਉਹ ਇਹ ਕਹਿ ਕੇ ਭਈ ਮੁਰਦਿਆਂ ਦਾ ਜੀ ਉੱਠਣਾ ਹੋ ਚੁੱਕਾ ਹੈ ਸਚਿਆਈ ਦੇ ਰਾਹੋਂ ਖੁੰਝ ਗਏ ਅਤੇ ਕਈਆਂ ਦੀ ਵਿਸ਼ਵਾਸ ਨੂੰ ਵਿਗਾੜਦੇ ਹਨ।
ਅੰਗਰੇਜ਼ੀ ਵਿੱਚ
Make every effort to present yourself approved to God, an unashamed workman who accurately handles the word of truth.ਹਵਾਲੇ
ਪਾਠਕ ਇਸ ਨਾਲ ਸਭ ਤੋਂ ਵੱਧ ਜੋੜਦੇ ਹਨ ਉਹ ਹਿੱਸੇ।
ਪਰ ਜਿਵੇਂ ਅਸੀਂ ਪਰਮੇਸ਼ੁਰ ਵੱਲੋਂ ਯੋਗ ਠਹਿਰਾਏ ਹੋਏ ਹਾਂ ਜੋ ਖੁਸ਼ਖਬਰੀ ਸਾਨੂੰ ਸੌਂਪੀ ਜਾਵੇ ਅਸੀਂ ਉਸੇ ਤਰ੍ਹਾਂ ਹੀ ਸੁਣਾਉਂਦੇ ਹਾਂ, ਇਸ ਲਈ ਨਹੀਂ ਜੋ ਅਸੀਂ ਮਨੁੱਖਾਂ ਨੂੰ ਖੁਸ਼ ਕਰੀਏ, ਪਰ ਸਗੋਂ ਪਰਮੇਸ਼ੁਰ ਨੂੰ ਜਿਹੜਾ ਸਾਡਿਆਂ ਮਨਾਂ ਨੂੰ ਜਾਂਚਦਾ ਹੈ।ਇਸ ਕਾਰਨ ਹੇ ਭਰਾਵੋ, ਆਪਣੇ ਸੱਦੇ ਜਾਣ ਅਤੇ ਚੁਣੇ ਜਾਣ ਨੂੰ ਪੱਕਿਆਂ ਕਰਨ ਦਾ ਹੋਰ ਵੀ ਯਤਨ ਕਰੋ, ਕਿਉਂਕਿ ਜੇ ਤੁਸੀਂ ਇਹ ਕੰਮ ਕਰੋ ਤਾਂ ਕਦੇ ਠੋਕਰ ਨਾ ਖਾਓਗੇ।ਜੇ ਤੂੰ ਭਾਈਆਂ ਨੂੰ ਇਹ ਗੱਲਾਂ ਸਿਖਾਵੇਂ, ਤਾਂ ਤੂੰ ਮਸੀਹ ਯਿਸੂ ਦਾ ਚੰਗਾ ਸੇਵਕ ਬਣੇਂਗਾ, ਵਿਸ਼ਵਾਸ ਦੀਆਂ ਗੱਲਾਂ ਅਤੇ ਉਹ ਖਰੀ ਸਿੱਖਿਆ ਜਿਸ ਨੂੰ ਤੂੰ ਮੰਨਦਾ ਆਇਆ ਹੈ, ਉਸ ਵਿੱਚ ਬਣਿਆ ਰਹਿ।ਕਿਉਂਕਿ ਜੋ ਆਪਣੀ ਵਡਿਆਈ ਕਰਦਾ ਹੈ ਉਹ ਪਰਵਾਨ ਨਹੀਂ ਹੁੰਦਾ ਹੈ ਬਲਕਿ ਜਿਸ ਦੀ ਵਡਿਆਈ ਪ੍ਰਭੂ ਕਰਦਾ ਹੈ।ਇਸੇ ਲਈ ਸਾਡਾ ਉਦੇਸ਼ ਇਹ ਹੈ ਕਿ ਭਾਵੇਂ ਅਸੀਂ ਦੇਸ ਭਾਵੇਂ ਪਰਦੇਸ ਵਿੱਚ ਹੋਈਏ ਪਰ ਉਸ ਨੂੰ ਭਾਉਂਦੇ ਰਹੀਏ।ਕੋਈ ਤੇਰੀ ਜੁਆਨੀ ਨੂੰ ਤੁਛ ਨਾ ਜਾਣੇ ਸਗੋਂ ਤੂੰ ਵਿਸ਼ਵਾਸ ਕਰਨ ਵਾਲਿਆਂ ਲਈ ਬਚਨ, ਚਾਲ ਚਲਨ, ਪਿਆਰ, ਆਤਮਾ, ਵਿਸ਼ਵਾਸ ਅਤੇ ਪਵਿੱਤਰਤਾਈ ਵਿੱਚ ਆਦਰਸ਼ ਬਣੀ। ਜਦ ਤੱਕ ਮੈਂ ਨਾ ਆਵਾਂ, ਤੂੰ ਪੜ੍ਹਾਈ ਕਰਨ, ਉਪਦੇਸ਼ ਕਰਨ ਅਤੇ ਸਿੱਖਿਆ ਦੇਣ ਵਿੱਚ ਲੱਗਾ ਰਹੀਂ। ਤੂੰ ਉਸ ਵਰਦਾਨ ਦੀ ਬੇਪਰਵਾਹੀ ਨਾ ਕਰ ਜੋ ਤੇਰੇ ਵਿੱਚ ਹੈ, ਜਿਹੜੀ ਅਗੰਮ ਵਾਕ ਦੇ ਰਾਹੀਂ ਬਜ਼ੁਰਗਾਂ ਦੇ ਹੱਥ ਰੱਖਣ ਨਾਲ ਤੈਨੂੰ ਦਿੱਤੀ ਗਈ ਹੈ। ਇੰਨ੍ਹਾਂ ਗੱਲਾਂ ਵੱਲ ਧਿਆਨ ਦੇ, ਇਹਨਾਂ ਵਿੱਚ ਲੱਗਿਆ ਰਹਿ ਤਾਂ ਕਿ ਤੇਰੀ ਤਰੱਕੀ ਸਭਨਾਂ ਉੱਤੇ ਪ੍ਰਗਟ ਹੋਵੇ। ਆਪਣੇ ਆਪ ਦੀ ਅਤੇ ਆਪਣੀ ਸਿੱਖਿਆ ਦੀ ਰਾਖੀ ਕਰ ਇੰਨ੍ਹਾਂ ਗੱਲਾਂ ਉੱਤੇ ਬਣਿਆ ਰਹਿ, ਕਿਉਂ ਜੋ ਤੂੰ ਇਸ ਤਰ੍ਹਾਂ ਆਪਣੇ ਆਪ ਨੂੰ ਨਾਲੇ ਆਪਣੇ ਸੁਣਨ ਵਾਲਿਆਂ ਨੂੰ ਬਚਾਵੇਂਗਾ।ਕੀ ਮੈਂ ਹੁਣ ਮਨੁੱਖਾਂ ਨੂੰ ਮਨਾਉਂਦਾ ਹਾਂ ਜਾਂ ਪਰਮੇਸ਼ੁਰ ਨੂੰ? ਕੀ ਮੈਂ ਮਨੁੱਖਾਂ ਨੂੰ ਖੁਸ਼ ਕਰਨਾ ਚਾਹੁੰਦਾ ਹਾਂ? ਜੇ ਮੈਂ ਹੁਣ ਤੱਕ ਮਨੁੱਖਾਂ ਨੂੰ ਖੁਸ਼ ਕਰਦਾ ਰਹਿੰਦਾ ਤਾਂ ਮੈਂ ਮਸੀਹ ਦਾ ਦਾਸ ਨਾ ਹੁੰਦਾ।ਇਸ ਲਈ ਹੇ ਪਿਆਰਿਓ, ਜਦੋਂ ਤੁਸੀਂ ਇਨ੍ਹਾਂ ਗੱਲਾਂ ਦੀ ਉਡੀਕ ਕਰਦੇ ਹੋ ਤਾਂ ਕੋਸ਼ਿਸ਼ ਕਰੋ ਕਿ ਤੁਸੀਂ ਸ਼ਾਂਤੀ ਨਾਲ ਉਹ ਦੇ ਅੱਗੇ ਨਿਰਮਲ ਅਤੇ ਨਿਰਦੋਸ਼ ਠਹਿਰੋ।ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ