ਮੁੱਖ ਪੰਨਾ › ਪ੍ਰਸਿੱਧ ਬਾਈਬਲ ਆਇਤਾਂ › 2 ਤਿਮੋਥਿਉਸ 2:22
ਬਾਈਬਲ ਦੀ ਆਇਤ · IRV
2 ਤਿਮੋਥਿਉਸ 2:22
ਪਰ ਜੁਆਨੀ ਦੀਆਂ ਕਾਮਨਾਂ ਤੋਂ ਭੱਜ ਅਤੇ ਜਿਹੜੇ ਸਾਫ਼ ਦਿਲ ਤੋਂ ਪ੍ਰਭੂ ਦਾ ਨਾਮ ਲੈਂਦੇ ਹਨ ਉਨ੍ਹਾਂ ਨਾਲ ਧਰਮ, ਵਿਸ਼ਵਾਸ, ਪਿਆਰ ਅਤੇ ਮਿਲਾਪ ਦੇ ਮਗਰ ਲੱਗਾ ਰਹਿ।
ਪੂਰਾ ਅਧਿਆਇ ਪੜ੍ਹੋ: 2 ਤਿਮੋਥਿਉਸ 2
ਪ੍ਰਸੰਗ ਵਿੱਚ
19ਫਿਰ ਵੀ ਪਰਮੇਸ਼ੁਰ ਦੀ ਧਰੀ ਹੋਈ ਪੱਕੀ ਨੀਂਹ ਅਟੱਲ ਰਹਿੰਦੀ ਹੈ ਜਿਹ ਦੇ ਉੱਤੇ ਇਹ ਮੋਹਰ ਲੱਗੀ ਹੋਈ ਹੈ ਭਈ ਪ੍ਰਭੂ ਆਪਣਿਆਂ ਨੂੰ ਜਾਣਦਾ ਹੈ, ਨਾਲੇ ਇਹ ਕਿ ਹਰੇਕ ਜਿਹੜਾ ਪ੍ਰਭੂ ਦਾ ਨਾਮ ਲੈਂਦਾ ਹੈ ਕੁਧਰਮ ਤੋਂ ਅਲੱਗ ਰਹੇ।
20ਵੱਡੇ ਘਰ ਵਿੱਚ ਸੋਨੇ ਚਾਂਦੀ ਦੇ ਹੀ ਭਾਂਡੇ ਨਹੀਂ ਸਗੋਂ ਕਾਠ ਅਤੇ ਮਿੱਟੀ ਦੇ ਵੀ ਹੁੰਦੇ ਹਨ ਅਤੇ ਕਈ ਆਦਰ ਦੇ ਅਤੇ ਕਈ ਨਿਰਾਦਰ ਦੇ ਕੰਮ ਲਈ ਹੁੰਦੇ ਹਨ।
21ਸੋ ਜੇ ਕੋਈ ਆਪਣੇ ਆਪ ਨੂੰ ਇੰਨ੍ਹਾਂ ਤੋਂ ਸ਼ੁੱਧ ਕਰੇ ਤਾਂ ਉਹ ਆਦਰ ਦੇ ਕੰਮ ਲਈ ਪਵਿੱਤਰ ਕੀਤਾ ਹੋਇਆ, ਮਾਲਕ ਦੇ ਵਰਤਣ ਯੋਗ, ਅਤੇ ਹਰੇਕ ਚੰਗੇ ਕੰਮ ਲਈ ਤਿਆਰ ਕੀਤਾ ਹੋਇਆ ਭਾਂਡਾ ਹੋਵੇਗਾ।
22ਪਰ ਜੁਆਨੀ ਦੀਆਂ ਕਾਮਨਾਂ ਤੋਂ ਭੱਜ ਅਤੇ ਜਿਹੜੇ ਸਾਫ਼ ਦਿਲ ਤੋਂ ਪ੍ਰਭੂ ਦਾ ਨਾਮ ਲੈਂਦੇ ਹਨ ਉਨ੍ਹਾਂ ਨਾਲ ਧਰਮ, ਵਿਸ਼ਵਾਸ, ਪਿਆਰ ਅਤੇ ਮਿਲਾਪ ਦੇ ਮਗਰ ਲੱਗਾ ਰਹਿ।
23ਪਰ ਮੂਰਖਪੁਣੇ ਅਤੇ ਬੇਵਕੂਫ਼ੀ ਦਿਆਂ ਪ੍ਰਸ਼ਨਾਂ ਵੱਲੋਂ ਮੂੰਹ ਮੋੜ ਕਿਉਂ ਜੋ ਤੂੰ ਜਾਣਦਾ ਹੈਂ, ਕਿ ਉਨ੍ਹਾਂ ਤੋਂ ਝਗੜੇ ਪੈਦਾ ਹੁੰਦੇ ਹਨ।
24ਅਤੇ ਪ੍ਰਭੂ ਦਾ ਦਾਸ ਝਗੜਾਲੂ ਨਾ ਹੋਵੇ ਸਗੋਂ ਸਭਨਾਂ ਨਾਲ ਦਿਆਲੂ, ਸਿੱਖਿਆ ਦੇਣ ਯੋਗ ਅਤੇ ਸਬਰ ਕਰਨ ਵਾਲਾ ਹੋਵੇ।
25ਅਤੇ ਜਿਹੜੇ ਵਿਰੋਧ ਕਰਦੇ ਹਨ ਉਹਨਾਂ ਨੂੰ ਨਰਮਾਈ ਨਾਲ ਤਾੜਨਾ ਕਰੇ ਭਈ ਕੀ ਜਾਣੀਏ ਜੋ ਪਰਮੇਸ਼ੁਰ ਉਹਨਾਂ ਨੂੰ ਤੋਬਾ ਕਰਨੀ ਬਖ਼ਸ਼ੇ ਕਿ ਉਹ ਸੱਚ ਦੇ ਗਿਆਨ ਨੂੰ ਪ੍ਰਾਪਤ ਕਰਨ।
ਅੰਗਰੇਜ਼ੀ ਵਿੱਚ
Flee from youthful passions and pursue righteousness, faith, love, and peace, together with those who call on the Lord out of a pure heart.ਹਵਾਲੇ
ਪਾਠਕ ਇਸ ਨਾਲ ਸਭ ਤੋਂ ਵੱਧ ਜੋੜਦੇ ਹਨ ਉਹ ਹਿੱਸੇ।
ਹੇ ਪਿਆਰਿਓ, ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਕਿ ਤੁਸੀਂ ਪਰਦੇਸੀ ਅਤੇ ਮੁਸਾਫ਼ਰ ਹੋ ਕੇ ਸਰੀਰਕ ਕਾਮਨਾ ਤੋਂ ਦੂਰ ਰਹੋ ਜਿਹੜੀਆਂ ਜਾਨ ਨਾਲ ਲੜਦੀਆਂ ਹਨ।ਉਹ ਬਦੀ ਤੋਂ ਹੱਟ ਜਾਵੇ ਅਤੇ ਨੇਕੀ ਕਰੇ, ਮੇਲ-ਮਿਲਾਪ ਨੂੰ ਲੱਭੇ ਅਤੇ ਉਸ ਦਾ ਪਿੱਛਾ ਕਰੇਹਰਾਮਕਾਰੀ ਤੋਂ ਭੱਜੋ। ਹਰੇਕ ਪਾਪ ਜੋ ਮਨੁੱਖ ਕਰਦਾ ਹੈ ਸੋ ਸਰੀਰ ਦੇ ਬਾਹਰ ਹੈ, ਪਰ ਜਿਹੜਾ ਹਰਾਮਕਾਰੀ ਕਰਦਾ ਹੈ ਉਹ ਆਪਣੇ ਹੀ ਸਰੀਰ ਦਾ ਪਾਪ ਕਰਦਾ ਹੈ।ਪਰ ਤੂੰ ਹੇ ਪਰਮੇਸ਼ੁਰ ਦੇ ਬੰਦੇ, ਇੰਨ੍ਹਾਂ ਗੱਲਾਂ ਤੋਂ ਦੂਰ ਰਹਿ ਅਤੇ ਧਰਮ, ਭਗਤੀ, ਵਿਸ਼ਵਾਸ, ਪਿਆਰ, ਧੀਰਜ ਅਤੇ ਨਰਮਾਈ ਦੇ ਭਾਲ ਵਿੱਚ ਲੱਗਾ ਰਹਿ।ਜੁਆਨ ਕਿੱਦਾਂ ਆਪਣੀ ਚਾਲ ਨੂੰ ਸੁੱਧ ਰੱਖੇ? ਉਹ ਤੇਰੇ ਬਚਨ ਦੇ ਅਨੁਸਾਰ ਉਹ ਦੀ ਚੌਕਸੀ ਕਰੇ।ਸਭਨਾਂ ਨਾਲ ਮੇਲ-ਮਿਲਾਪ ਰੱਖੋ ਅਤੇ ਪਵਿੱਤਰਤਾਈ ਦੀ ਭਾਲ ਕਰੋ ਜਿਹ ਦੇ ਬਿਨ੍ਹਾਂ ਕੋਈ ਪ੍ਰਭੂ ਨੂੰ ਨਾ ਵੇਖੇਗਾ।ਕੋਈ ਤੇਰੀ ਜੁਆਨੀ ਨੂੰ ਤੁਛ ਨਾ ਜਾਣੇ ਸਗੋਂ ਤੂੰ ਵਿਸ਼ਵਾਸ ਕਰਨ ਵਾਲਿਆਂ ਲਈ ਬਚਨ, ਚਾਲ ਚਲਨ, ਪਿਆਰ, ਆਤਮਾ, ਵਿਸ਼ਵਾਸ ਅਤੇ ਪਵਿੱਤਰਤਾਈ ਵਿੱਚ ਆਦਰਸ਼ ਬਣੀ।ਜੇ ਮੈਂ ਆਪਣੇ ਮਨ ਵਿੱਚ ਬਦੀ ਰੱਖਦਾ, ਤਾਂ ਪ੍ਰਭੂ ਮੇਰੀ ਪ੍ਰਾਰਥਨਾ ਨਾ ਸੁਣਦਾ। ਪਰ ਪਰਮੇਸ਼ੁਰ ਨੇ ਸੱਚ-ਮੁੱਚ ਸੁਣਿਆ ਹੈ, ਉਹ ਨੇ ਮੇਰੀ ਪ੍ਰਾਰਥਨਾ ਦੀ ਅਵਾਜ਼ ਵੱਲ ਕੰਨ ਲਾਇਆ ਹੈ।ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ