Bible Explorer ਐਪ ਲਓ

ਮੁੱਖ ਪੰਨਾ › ਪ੍ਰਸਿੱਧ ਬਾਈਬਲ ਆਇਤਾਂ › 2 ਤਿਮੋਥਿਉਸ 3:16

ਬਾਈਬਲ ਦੀ ਆਇਤ · IRV

2 ਤਿਮੋਥਿਉਸ 3:16

ਸਾਰਾ ਪਵਿੱਤਰ ਗ੍ਰੰਥ ਪਰਮੇਸ਼ੁਰ ਦੇ ਆਤਮਾ ਦੀ ਪ੍ਰੇਰਨਾ ਤੋਂ ਹੈ, ਅਤੇ ਸਿੱਖਿਆ, ਤਾੜਨ, ਸੁਧਾਰਨ ਅਤੇ ਧਾਰਮਿਕਤਾ ਦੇ ਸਿੱਖਿਆ ਲਈ ਗੁਣਕਾਰ ਹੈ।

ਪੂਰਾ ਅਧਿਆਇ ਪੜ੍ਹੋ: 2 ਤਿਮੋਥਿਉਸ 3

ਪ੍ਰਸੰਗ ਵਿੱਚ

13ਪਰ ਦੁਸ਼ਟ ਮਨੁੱਖ ਅਤੇ ਛਲੀਏ ਧੋਖਾ ਦਿੰਦੇ ਅਤੇ ਧੋਖਾ ਖਾਂਦੇ, ਬੁਰੇ ਤੋਂ ਬੁਰੇ ਹੁੰਦੇ ਜਾਣਗੇ।

14ਪਰ ਤੂੰ ਉਨ੍ਹਾਂ ਗੱਲਾਂ ਉੱਤੇ ਜਿਹੜੀਆਂ ਤੂੰ ਸਿੱਖੀਆਂ ਅਤੇ ਸੱਚ ਮੰਨੀਆਂ ਟਿਕਿਆ ਰਹਿ ਕਿਉਂ ਜੋ ਤੂੰ ਜਾਣਦਾ ਹੈਂ ਕਿ ਕਿੰਨ੍ਹਾਂ ਕੋਲੋਂ ਸਿੱਖੀਆਂ ਸਨ।

15ਅਤੇ ਇਹ ਜੋ ਤੂੰ ਬਚਪਨ ਤੋਂ ਹੀ ਪਵਿੱਤਰ ਗ੍ਰੰਥ ਦਾ ਜਾਣਕਾਰ ਹੈਂ ਜਿਹੜੀਆਂ ਉਸ ਵਿਸ਼ਵਾਸ ਦੇ ਰਾਹੀਂ ਜੋ ਮਸੀਹ ਯਿਸੂ ਉੱਤੇ ਹੈ, ਤੈਨੂੰ ਮੁਕਤੀ ਦਾ ਗਿਆਨ ਦੇ ਸਕਦੀਆਂ ਹਨ।

16ਸਾਰਾ ਪਵਿੱਤਰ ਗ੍ਰੰਥ ਪਰਮੇਸ਼ੁਰ ਦੇ ਆਤਮਾ ਦੀ ਪ੍ਰੇਰਨਾ ਤੋਂ ਹੈ, ਅਤੇ ਸਿੱਖਿਆ, ਤਾੜਨ, ਸੁਧਾਰਨ ਅਤੇ ਧਾਰਮਿਕਤਾ ਦੇ ਸਿੱਖਿਆ ਲਈ ਗੁਣਕਾਰ ਹੈ।

17ਕਿ ਪਰਮੇਸ਼ੁਰ ਦਾ ਬੰਦਾ ਕਾਬਲ ਅਤੇ ਹਰੇਕ ਭਲੇ ਕੰਮ ਲਈ ਤਿਆਰ ਕੀਤਾ ਹੋਇਆ ਹੋਵੇ।

2 ਤਿਮੋਥਿਉਸ 3

ਅੰਗਰੇਜ਼ੀ ਵਿੱਚ

Berean Standard Bible2 Timothy 3:16All Scripture is God-breathed and is useful for instruction, for conviction, for correction, and for training in righteousness,

ਹਵਾਲੇ

ਪਾਠਕ ਇਸ ਨਾਲ ਸਭ ਤੋਂ ਵੱਧ ਜੋੜਦੇ ਹਨ ਉਹ ਹਿੱਸੇ।

ਰੋਮ 15:4ਕਿਉਂਕਿ ਜੋ ਕੁਝ ਪਹਿਲਾਂ ਲਿਖਿਆ ਗਿਆ ਸੀ, ਉਹ ਸਾਡੀ ਸਿੱਖਿਆ ਦੇ ਲਈ ਲਿਖਿਆ ਗਿਆ ਸੀ ਤਾਂ ਜੋ ਅਸੀਂ ਧੀਰਜ ਤੋਂ ਅਤੇ ਪਵਿੱਤਰ ਬਚਨ ਦੇ ਦਿਲਾਸੇ ਤੋਂ ਆਸ ਰੱਖੀਏ।
ਇਬਰਾ 4:12ਕਿਉਂ ਜੋ ਪਰਮੇਸ਼ੁਰ ਦਾ ਬਚਨ ਜਿਉਂਦਾ, ਗੁਣਕਾਰ ਅਤੇ ਹਰੇਕ ਦੋਧਾਰੀ ਤਲਵਾਰ ਨਾਲੋਂ ਤਿੱਖਾ ਹੈ ਜੋ ਪ੍ਰਾਣ, ਆਤਮਾ, ਬੰਦ ਬੰਦ ਅਤੇ ਗੁੱਦੇ ਨੂੰ ਅੱਡੋ ਅੱਡ ਕਰ ਕੇ ਵਿੰਨ੍ਹ ਸੁੱਟਦਾ ਹੈ ਅਤੇ ਮਨ ਦੇ ਵਿਚਾਰਾਂ ਅਤੇ ਭਾਵਨਾਵਾਂ ਨੂੰ ਜਾਂਚ ਲੈਂਦਾ ਹੈ।
2 ਪਤ 1:19–21ਅਤੇ ਭਵਿੱਖਬਾਣੀ ਦਾ ਬਚਨ ਸਾਡੇ ਕੋਲ ਹੋਰ ਵੀ ਪੱਕਾ ਕੀਤਾ ਹੋਇਆ ਹੈ ਅਤੇ ਤੁਸੀਂ ਚੰਗਾ ਕਰਦੇ ਹੋ ਜੋ ਉਸ ਵੱਲ ਧਿਆਨ ਲਾਉਂਦੇ ਹੋ ਜਿਵੇਂ ਇੱਕ ਦੀਵੇ ਵੱਲ ਜੋ ਹਨੇਰੇ ਥਾਂ ਵਿੱਚ ਚਮਕਦਾ ਹੈ, ਜਦੋਂ ਤੱਕ ਪਹੁ ਨਾ ਫੁੱਟੇ ਅਤੇ ਦਿਨ ਦਾ ਤਾਰਾ ਤੁਹਾਡਿਆਂ ਦਿਲਾਂ ਵਿੱਚ ਨਾ ਚੜ੍ਹ ਆਵੇ ਕਿ ਪਹਿਲਾਂ ਤੁਸੀਂ ਇਹ ਜਾਣਦੇ ਹੋ ਕਿ ਪਵਿੱਤਰ ਸ਼ਾਸਤਰ ਦੇ ਕਿਸੇ ਭਵਿੱਖਬਾਣੀ ਦਾ ਅਰਥ ਆਪਣੇ ਯਤਨ ਨਾਲ ਨਹੀਂ ਹੁੰਦਾ। ਕਿਉਂਕਿ ਕੋਈ ਭਵਿੱਖਬਾਣੀ ਮਨੁੱਖ ਦੀ ਮਰਜ਼ੀ ਤੋਂ ਕਦੇ ਨਹੀਂ ਹੋਈ ਸਗੋਂ ਮਨੁੱਖ ਪਵਿੱਤਰ ਆਤਮਾ ਦੀ ਪ੍ਰੇਰਨਾ ਨਾਲ ਪਰਮੇਸ਼ੁਰ ਦੀ ਵੱਲੋਂ ਬੋਲਦੇ ਸਨ।
ਮਰਕੁ 12:24ਯਿਸੂ ਨੇ ਉਨ੍ਹਾਂ ਨੂੰ ਕਿਹਾ, ਕੀ ਤੁਸੀਂ ਇਸ ਕਰ ਕੇ ਤਾਂ ਭੁੱਲ ਵਿੱਚ ਨਹੀਂ ਪਏ ਹੋ, ਕਿ ਤੁਸੀਂ ਨਾ ਪਵਿੱਤਰ ਗ੍ਰੰਥਾਂ ਨੂੰ, ਅਤੇ ਨਾ ਪਰਮੇਸ਼ੁਰ ਦੀ ਸਮਰੱਥਾ ਨੂੰ ਜਾਣਦੇ ਹੋ?
ਜ਼ਬੂ 19:7–11ਯਹੋਵਾਹ ਦੀ ਬਿਵਸਥਾ ਪੂਰੀ ਖਰੀ ਹੈ, ਉਹ ਜਾਨ ਨੂੰ ਬਹਾਲ ਕਰਦੀ ਹੈ, ਯਹੋਵਾਹ ਦੀ ਸਾਖੀ ਸੱਚੀ ਹੈ, ਉਹ ਭੋਲੇ ਨੂੰ ਬੁੱਧਵਾਨ ਕਰਦੀ ਹੈ। ਯਹੋਵਾਹ ਦੇ ਫ਼ਰਮਾਨ ਸਿੱਧੇ ਹਨ, ਓਹ ਦਿਲ ਨੂੰ ਅਨੰਦ ਕਰਦੇ ਹਨ, ਯਹੋਵਾਹ ਦਾ ਹੁਕਮ ਨਿਰਮਲ ਹੈ, ਉਹ ਅੱਖੀਆਂ ਨੂੰ ਚਾਨਣ ਦਿੰਦਾ ਹੈ। ਯਹੋਵਾਹ ਦਾ ਭੈਅ ਸ਼ੁੱਧ ਹੈ, ਉਹ ਸਦਾ ਤੱਕ ਕਾਇਮ ਰਹਿੰਦਾ ਹੈ, ਯਹੋਵਾਹ ਦੇ ਨਿਆਂ ਸੱਚੇ ਹਨ, ਓਹ ਨਿਰੇ ਪੁਰੇ ਧਰਮ ਹਨ। ਉਹ ਸੋਨੇ ਨਾਲੋਂ ਸਗੋਂ ਬਹੁਤ ਕੁੰਦਨ ਸੋਨੇ ਨਾਲੋਂ ਮਨਭਾਉਂਦੇ ਹਨ, ਸ਼ਹਿਦ ਅਤੇ ਮਖੀਲ ਦਿਆਂ ਚੋਇਆਂ ਨਾਲੋਂ ਵੀ ਮਿੱਠੇ ਹਨ। ਅਤੇ ਉਨ੍ਹਾਂ ਤੋਂ ਤੇਰਾ ਦਾਸ ਚਿਤਾਇਆ ਜਾਂਦਾ ਹੈ, ਉਨ੍ਹਾਂ ਦੇ ਮੰਨਣ ਵਿੱਚ ਵੱਡਾ ਲਾਭ ਹੈ।
ਕਹਾ 6:23ਕਿਉਂ ਜੋ ਹੁਕਮ ਦੀਵਾ, ਸਿੱਖਿਆ ਜੋਤ, ਅਤੇ ਸਿਖਾਉਣ ਵਾਲੇ ਦੀ ਤਾੜ ਜੀਵਨ ਦਾ ਰਾਹ ਹੈ।
ਜ਼ਬੂ 119:9ਜੁਆਨ ਕਿੱਦਾਂ ਆਪਣੀ ਚਾਲ ਨੂੰ ਸੁੱਧ ਰੱਖੇ? ਉਹ ਤੇਰੇ ਬਚਨ ਦੇ ਅਨੁਸਾਰ ਉਹ ਦੀ ਚੌਕਸੀ ਕਰੇ।
2 ਤਿਮ 4:2ਬਚਨ ਦਾ ਪਰਚਾਰ ਕਰ। ਵੇਲੇ ਕੁਵੇਲੇ ਉਸ ਵਿੱਚ ਤਿਆਰ ਰਹਿ। ਪੂਰੇ ਧੀਰਜ ਅਤੇ ਸਿੱਖਿਆ ਨਾਲ ਝਿੜਕ ਦੇ, ਤਾੜਨਾ ਅਤੇ ਹੁਕਮ ਕਰ।

ਸਰੋਤ: OpenBible.info, CC BY 4.0 · ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · © 2017, 2019 Bridge Connectivity Solutions, CC BY-SA 4.0; changed: footnotes, headings and the letters over Psalm 119 left out, the danda typed as a Latin «l» put back, verses in the app's numbering. · ਸਰੋਤ ਅਤੇ ਅਧਿਕਾਰ